Saturday, August 8Malwa News
Shadow

Author: News Editor

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ

Hot News
ਸੰਗਰੂਰ, 29 ਮਈ- ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਵੱਡੀ ਜਿੱਤ ਸਬੰਧੀ ਅੱਜ ਸੰਗਰੂਰ ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ‘ਤੇ ਭਰੋਸਾ ਜਤਾਇਆ ਹੈ। ਸ਼੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 1977 ਵਾਰਡਾਂ ਵਿੱਚ ਚੋਣ ਹੋਈ ਸੀ। ਪ੍ਰੈੱਸ ਕਾਨਫਰੰਸ ਹੋਣ ਤੱਕ 1667 ਵਾਰਡਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਸਨ, ਜਿਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੇ 50 ਫ਼ੀਸਦ ਤੋਂ ਵੱਧ ਵੋਟਾਂ ਪ੍ਰਾਪਤ ਕਰਦੇ ਹੋਏ 831 ਵਾਰਡਾਂ ਵਿੱਚ ਜਿੱਤ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਪੰਜਾਬ ਦੇ ਲੋਕਾਂ ਵੱਲੋਂ ਆਪ ਸਰਕਾਰ ਦੇ ਕੰਮਾਂ ਨੂੰ ਦਿੱਤਾ ਗਿਆ ਸਿੱਧਾ ਸਮਰਥਨ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਨੂੰ 305, ਸ਼੍ਰੋਮਣੀ ਅਕਾਲੀ ਦਲ ਨੂੰ 168, ਭਾਰਤੀ ਜਨਤਾ ਪਾਰਟੀ ...
ਇਹ ਇਤਿਹਾਸਕ ਜਿੱਤ ਸਿਰਫ਼ ਇੱਕ ਰਾਜਨੀਤਿਕ ਪਾਰਟੀ ਦੀ ਜਿੱਤ ਨਹੀਂ, ਸਗੋਂ ਆਮ ਲੋਕਾਂ ਦੀਆਂ ਉਮੀਦਾਂ, ਵਿਸ਼ਵਾਸ ਅਤੇ ਬਦਲਾਅ ਦੀ ਸੋਚ ਦੀ ਜਿੱਤ ਹੈ : ਮੋਹਿੰਦਰ ਭਗਤ

ਇਹ ਇਤਿਹਾਸਕ ਜਿੱਤ ਸਿਰਫ਼ ਇੱਕ ਰਾਜਨੀਤਿਕ ਪਾਰਟੀ ਦੀ ਜਿੱਤ ਨਹੀਂ, ਸਗੋਂ ਆਮ ਲੋਕਾਂ ਦੀਆਂ ਉਮੀਦਾਂ, ਵਿਸ਼ਵਾਸ ਅਤੇ ਬਦਲਾਅ ਦੀ ਸੋਚ ਦੀ ਜਿੱਤ ਹੈ : ਮੋਹਿੰਦਰ ਭਗਤ

Hot News
ਜਲੰਧਰ, 29 ਮਈ : ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਅਤੇ ਇਤਿਹਾਸਕ ਜਿੱਤ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਇੱਕ ਰਾਜਨੀਤਿਕ ਪਾਰਟੀ ਦੀ ਜਿੱਤ ਨਹੀਂ, ਸਗੋਂ ਆਮ ਲੋਕਾਂ ਦੀਆਂ ਉਮੀਦਾਂ, ਵਿਸ਼ਵਾਸ ਅਤੇ ਬਦਲਾਅ ਦੀ ਸੋਚ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹੁਣ ਰਾਜਨੀਤੀ ਜਾਤ-ਪਾਤ, ਧਰਮ ਅਤੇ ਝੂਠੇ ਵਾਅਦਿਆਂ ਦੇ ਆਧਾਰ ’ਤੇ ਨਹੀਂ, ਸਗੋਂ ਸਿੱਖਿਆ, ਸਿਹਤ, ਬਿਜਲੀ, ਪਾਣੀ, ਰੋਜ਼ਗਾਰ ਅਤੇ ਵਿਕਾਸ ਵਰਗੇ ਅਸਲ ਮੁੱਦਿਆਂ ’ਤੇ ਹੋਵੇਗੀ। ਮੋਹਿੰਦਰ ਭਗਤ ਨੇ ਕਿਹਾ ਕਿ ਲੋਕਾਂ ਨੇ ਆਪਣੇ ਵੋਟ ਰਾਹੀਂ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਇਮਾਨਦਾਰ ਅਤੇ ਕੰਮ ਕਰਨ ਵਾਲੀ ਰਾਜਨੀਤੀ ਨੂੰ ਹੀ ਸਮਰਥਨ ਮਿਲੇਗਾ। ਇਹ ਜਿੱਤ ਉਹਨਾਂ ਲੱਖਾਂ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ, ਜਿਨ੍ਹਾਂ ਨੇ ਦਿਨ-ਰਾਤ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਅਤੇ ਉਨ੍ਹਾਂ ਦੇ ਹੱਲ ਲਈ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਉਹਨਾਂ ਸਾਰੇ ...
ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

Breaking News
ਨਵੀਂ ਦਿੱਲੀ, 29 ਮਈ- ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਇਤਿਹਾਸਕ ਜਿੱਤ ਨੇ ਪੂਰੀ ਪਾਰਟੀ ਨੂੰ ਜੋਸ਼ ਨਾਲ ਭਰ ਦਿੱਤਾ ਹੈ। ਇਸ ਸ਼ਾਨਦਾਰ ਜਿੱਤ ਲਈ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਤਮਾਮ ਆਗੂਆਂ ਨੇ ਸੀਐਮ ਭਗਵੰਤ ਸਿੰਘ ਮਾਨ ਦੀ ‘‘ਕੰਮ ਦੀ ਰਾਜਨੀਤੀ’’ ਦੀ ਸ਼ਲਾਘਾ ਕਰਨ ਲਈ ਪੰਜਾਬ ਦੀ ਜਨਤਾ ਦਾ ਧੰਨਵਾਦ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਹ ਇਤਿਹਾਸਕ ਵੋਟ ਦੇ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਸ਼ਾਬਾਸ਼ੀ ਦਿੱਤੀ ਹੈ। ਅਸੀਂ ਅੱਗੇ ਵੀ ਅਜਿਹੇ ਹੀ ਚੰਗੇ ਕੰਮ ਕਰਦੇ ਰਹਾਂਗੇ। ਦੂਜੇ ਪਾਸੇ ਈਡੀ ਪਾਰਟੀ ਦਾ ਸਫਾਇਆ ਹੋ ਗਿਆ ਹੈ। ਈਡੀ ਪਾਰਟੀ ਨੇ ਪੰਜਾਬ ਦੇ ਛੋਟੇ-ਛੋਟੇ ਵਪਾਰੀਆਂ 'ਤੇ ਜਿਹੜੀਆਂ ਇੰਨੀਆਂ ਰੇਡਾਂ ਕਰਵਾ ਕੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ, ਅੱਜ ਲੋਕਾਂ ਨੇ ਉਸਦਾ ਬਦਲਾ ਲੈ ਲਿਆ ਹੈ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਵਪਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸ਼ੁੱਕਰਵਾਰ ਨੂੰ ਆਏ ਨਿਕਾਏ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਉਣ ਵਾਲੇ ਦਿਨ...
ਪੰਜਾਬੀਆਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ ‘ਸਫ਼ਾਇਆ’ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬੀਆਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ ‘ਸਫ਼ਾਇਆ’ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 29 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹੂੰਝਾ ਫੇਰ ਜਿੱਤ ਨੂੰ ਪੰਜਾਬ ਸਰਕਾਰ ਦੇ ਵਿਕਾਸ-ਮੁਖੀ ਸ਼ਾਸਨ ਮਾਡਲ 'ਤੇ ਫੈਸਲਾਕੁਨ ਮੋਹਰ ਅਤੇ ਵਿਰੋਧੀ ਧਿਰ ਦੀ ਨਫ਼ਰਤ, ਵੰਡੀਆਂ ਪਾਉਣ ਵਾਲੀ ਤੇ ਨਕਾਰਾਤਮਕ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰਨ ਵਾਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਪੂਰੀ ਤਰ੍ਹਾਂ 'ਸਫ਼ਾਇਆ' ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫ਼ੈਸਲਾ ਮੁਫ਼ਤ ਬਿਜਲੀ, ਮਿਆਰੀ ਸਿੱਖਿਆ, ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਹੋਰ ਲੋਕ ਭਲਾਈ ਸਕੀਮਾਂ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਪੂਰੇ ਪੰਜਾਬ ਵਿੱਚ 'ਆਪ' ਦੇ ਦਬਦਬੇ, ਜਿਸ ਵਿੱਚ ਧੂਰੀ ਵਿੱਚ ਪਾਰਟੀ ਨੇ 21 ਵਿੱਚੋਂ 19 ਸੀਟਾਂ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਭਾਜਪਾ (ਜਿਸ ਨੂੰ "ਈ.ਡੀ. ਪਾਰਟੀ" ਕਿਹਾ ਜਾਂਦਾ ਹੈ) ਨੂੰ ਪੰਜਵੇਂ ਸਥਾਨ 'ਤੇ ਧੱਕ ਦਿੱਤ...
ਲੋਕਾਂ ਨੇ ‘ਈਡੀ ਪਾਰਟੀ’ (ਭਾਜਪਾ) ਨੂੰ ਨਕਾਰਿਆ, 1,142 ਉਮੀਦਵਾਰਾਂ ਦੀ ਹੋਈ ਜ਼ਮਾਨਤ ਜ਼ਬਤ:ਸਿਸੋਦੀਆ

ਲੋਕਾਂ ਨੇ ‘ਈਡੀ ਪਾਰਟੀ’ (ਭਾਜਪਾ) ਨੂੰ ਨਕਾਰਿਆ, 1,142 ਉਮੀਦਵਾਰਾਂ ਦੀ ਹੋਈ ਜ਼ਮਾਨਤ ਜ਼ਬਤ:ਸਿਸੋਦੀਆ

Breaking News
*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬੰਪਰ ਜਿੱਤ ਹਾਸਲ ਕੀਤੀ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਦੇਸ਼ ਦਫ਼ਤਰ ਵਿੱਚ ਜਸ਼ਨ ਦਾ ਮਾਹੌਲ ਰਿਹਾ। ਸਵੇਰ ਤੋਂ ਹੀ ਨਤੀਜਿਆਂ ਦੇ ਰੁਝਾਨ 'ਆਪ' ਦੇ ਪੱਖ ਵਿੱਚ ਆਉਣ ਤੋਂ ਬਾਅਦ ਪਾਰਟੀ ਆਗੂ ਤੇ ਵਰਕਰ ਦਫ਼ਤਰ 'ਤੇ ਇਕੱਠਾ ਹੋਣਾ ਸ਼ੁਰੂ ਹੋ ਗਏ। ਜਿੱਤ ਦੀ ਖ਼ੁਸ਼ੀ ਵਿੱਚ ਪਾਰਟੀ ਮੁੱਖ ਦਫ਼ਤਰ ਵਿਖੇ ਵਰਕਰਾਂ ਨੇ ਢੋਲ ਦੀ ਥਾਪ 'ਤੇ ਜੰਮ ਕੇ ਭੰਗੜਾ ਪਾਇਆ ਅਤੇ ਇੱਕ-ਦੂਜੇ ਨੂੰ ਲੱਡੂ ਖਵਾ ਕੇ ਅਤੇ ਵਧਾਈ ਦੇ ਕੇ ਜਿੱਤ ਦਾ ਜਸ਼ਨ ਮਨਾਇਆ। ਇਸ ਵਿਜੇ ਉਤਸਵ ਦੇ ਮੌਕੇ 'ਤੇ ਆਪ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਨ੍ਹਾਂ ਤੋਂ ਇਲਾਵਾ ਪਾਰਟੀ ਦੇ ਤਮਾਮ ਸੀਨੀਅਰ ਆਗੂ, ਵਿਧਾਇਕ ਅਤੇ ਅਹੁਦੇਦਾਰ ਵੀ ਇਸ ਜਸ਼ਨ ਵਿੱਚ ਸ਼ਾਮਲ ਹੋਏ। ਇਸ ਮੌਕੇ ਮੌਜੂਦ ਸੀਨੀਅਰ ਆਗੂਆ...
ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

Hot News
ਚੰਡੀਗੜ੍ਹ, 29 ਮਈ: ਭਾਰਤੀ ਚੋਣ ਕਮਿਸ਼ਨ ਵਲੋਂ ਅੱਜ ਪੰਜਾਬ ਰਾਜ ਲਈ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਵਿੱਚ ਅੰਸ਼ਕ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਮੁੱਖ ਚੋਣ ਅਫ਼ਸਰ  ਪੰਜਾਬ  ਰਾਜ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਹੁਣ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦਾ ਖਰੜਾ ਹੁਣ 03 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਦਾ ਸਮਾਂ 03-08-2026 ਤੋਂ  02-09- 2026 ਤੱਕ ਕਰ ਦਿੱਤਾ ਗਿਆ ਹੈ। ਨੋਟਿਸ ਪੜਾਅ/ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ  28-09- 2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਬਾਕੀ ਸਮਾਂ-ਸਾਰਣੀ 14 ਮਈ 2026 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੀ ਰਹੇਗੀ।...
ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ

Hot News
ਚੰਡੀਗੜ੍ਹ, 29 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 129ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 438 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 129ਵੇਂ ਦਿਨ ਪੁਲਿਸ ਟੀਮਾਂ ਨੇ 156 ਵਿਅਕਤੀਆਂ ਨੂੰ 1 ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,553 ਹੋ ਗਈਆਂ।   ਇਸ ਤੋਂ ਇਲਾਵਾ 96 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 09 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵ...
ਯੋਗ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਹਰਿਆਣਾ ਸਰਕਾਰ ਵਚਨਬੱਧ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਯੋਗ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਹਰਿਆਣਾ ਸਰਕਾਰ ਵਚਨਬੱਧ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 29 ਮਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੰਤਰਰਾਸ਼ਟਰੀ ਯੋਗ ਦਿਵਸ-2026 ਦੀਆਂ ਤਿਆਰੀਆਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਾਲ ਵੀ ਕੌਮਾਂਤਰੀ ਯੋਗ ਦਿਵਸ ਨੂੰ ਪੂਰੇ ਸੂਬੇ ਵਿੱਚ ਵਿਆਪਕ ਜਨ-ਭਾਗੀਦਾਰੀ ਨਾਲ ਸ਼ਾਨਦਾਰ ਪੱਧਰ 'ਤੇ ਆਯੋਜਿਤ ਕੀਤਾ ਜਾਵੇ। ਇਸ ਸਾਲ ਯੋਗ ਦਿਵਸ ਦਾ ਥੀਮ "ਸਵੱਸਥ ਬੁਢਾਪੇ ਲਈ ਯੋਗ" ਹੋਵੇਗਾ। ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਆਨਲਾਈਨ ਮਾਧਿਅਮ ਰਾਹੀਂ ਜੁੜੇ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਪੱਧਰੀ ਮੁੱਖ ਪ੍ਰੋਗਰਾਮ ਇਸ ਵਾਰ ਪੰਚਕੂਲਾ ਵਿੱਚ ਆਯੋਜਿਤ ਕੀਤਾ ਜਾਵੇਗਾ, ਜਦੋਂ ਕਿ ਜ਼ਿਲ੍ਹਾ, ਸਬ-ਡਿਵੀਜ਼ਨ ਅਤੇ ਗ੍ਰਾਮ ਪੰਚਾਇਤ ਪੱਧਰ ਤੱਕ ਵਿਸ਼ੇਸ਼ ਯੋਗ ਪ੍ਰੋਗਰਾਮਾਂ ਦਾ ਆਯੋਜਨ ਕਰਕੇ ਯੋਗ ਨੂੰ ਜਨ-ਜਨ ਤੱਕ ਪਹੁੰਚਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਦਾ ਥੀਮ "ਸਵੱਸਥ ਬੁਢਾਪੇ ਲਈ ਯੋਗ" ਨਿਰਧਾਰਤ ਕੀਤਾ ਗਿਆ ਹੈ। ਇਸੇ ਥੀਮ ਦੇ ਅਨੁਸਾਰ ਪ੍ਰਦੇਸ਼ ਭਰ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿੰਡ ਸਕਤਾਖੇੜਾ ਪਹੁੰਚ ਕੇ ਸਾਬਕਾ ਵਿਧਾਇਕ ਸਵ. ਚੌ. ਸਹੀਰਾਮ ਬਿਸ਼ਨੋਈ ਨੂੰ ਦਿੱਤੀ ਸ਼ਰਧਾਂਜਲੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿੰਡ ਸਕਤਾਖੇੜਾ ਪਹੁੰਚ ਕੇ ਸਾਬਕਾ ਵਿਧਾਇਕ ਸਵ. ਚੌ. ਸਹੀਰਾਮ ਬਿਸ਼ਨੋਈ ਨੂੰ ਦਿੱਤੀ ਸ਼ਰਧਾਂਜਲੀ

Haryana
ਚੰਡੀਗੜ੍ਹ, 29 ਮਈ -ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ ਜ਼ਿਲ੍ਹਾ ਸਿਰਸਾ ਦੇ ਪਿੰਡ ਸਕਤਾਖੇੜਾ ਪਹੁੰਚੇ ਅਤੇ ਹਿੰਦੀ ਅੰਦੋਲਨ ਸੈਨਾਨੀ ਅਤੇ ਸੰਯੁਕਤ ਪੰਜਾਬ ਦੇ ਅਬੋਹਰ ਖੇਤਰ ਤੋਂ ਪੂਰਵ ਵਿਧਾਇਕ ਸਵਰਗੀ ਚੌਧਰੀ ਸਹੀਰਾਮ ਬਿਸ਼ਨੋਈ ਦੀ ਯਾਦਗਾਰੀ ਸਭਾ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੁਖੀ ਪਰਿਵਾਰ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕੀਤੀ। ਮੁੱਖ ਮੰਤਰੀ ਨੇ ਸਵ. ਚੌ. ਸਹੀਰਾਮ ਬਿਸ਼ਨੋਈ ਦੇ ਪਰਿਵਾਰਕ ਮੈਂਬਰਾਂ ਨੂੰ ਹੌਸਲਾ ਦਿੱਤਾ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਵ. ਚੌਧਰੀ ਸਹੀਰਾਮ ਬਿਸ਼ਨੋਈ ਇੱਕ ਮਹਾਨ ਸ਼ਖਸੀਅਤ ਦੇ ਮਾਲਕ ਸਨ, ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਸਮਾਜ ਸੇਵਾ, ਤਿਆਗ ਅਤੇ ਦੇਸ਼ ਭਗਤੀ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਦਾ ਜੀਵਨ ਸੰਘਰਸ਼, ਸੇਵਾ ਅਤੇ ਸਮਰਪਣ ਦੀ ਇੱਕ ਅਦਭੁਤ ਮਿਸਾਲ ਰਿਹਾ ਹੈ। ਅਜਿਹੇ ਮਹਾਨ ਜਨਨਾਇਕ ਤੋਂ ਸਮਾਜ ਨੂੰ ਹਮੇਸ਼ਾ ਪ੍ਰੇਰਨਾ ਮਿਲਦੀ ਰਹੇਗੀ ਅਤੇ ਉਨ੍ਹਾਂ ਦੀਆਂ ਯਾਦਾਂ ਹਮੇਸ਼ਾ ਲੋਕਾਂ ਦੇ ਦ...
प्रदेश सरकार विद्यार्थियों को उच्च शिक्षा के लिए एक प्रतिशत ब्याज पर दे रही ऋण सुविधा: मुख्यमंत्री

प्रदेश सरकार विद्यार्थियों को उच्च शिक्षा के लिए एक प्रतिशत ब्याज पर दे रही ऋण सुविधा: मुख्यमंत्री

Hindi
पोस्ट-मैट्रिक छात्रवृत्ति योजना से लाभान्वित अनुसूचित जनजातीय क्षेत्र के 21 विद्यार्थियों ने आज यहां मुख्यमंत्री ठाकुर सुखविन्द्र सिह सुक्खू से भेंट की और अपने शैक्षणिक अनुभव साझा किए।मुख्यमंत्री ने कहा कि राज्य सरकार डॉ. वाई.एस. परमार विद्यार्थी ऋण योेजना  के अंतर्गत विद्यार्थियों को उच्च शिक्षा और व्यावसायिक पाठ्यक्रमों के लिए 20 लाख रुपये तक का ऋण एक प्रतिशत ब्याज दर पर उपलब्ध करवा रही है। उन्होंने विद्यार्थियों से इस सुविधा का भरपूर लाभ उठाकर जीवन में अपने लक्ष्य हासिल करने का आह्वान किया। उन्होंने कहा कि प्रदेश सरकार ने शिक्षा क्षेत्र में विभिन्न सुधार किए हैं ताकि विद्यार्थियों को उनके घरों के निकट गुणवत्तापूर्ण शिक्षा उपलब्ध हो सके।श्री सुक्खू ने कहा कि राज्य सरकार ने प्रदेश के 156 से अधिक स्कूलों में सीबीएसई पाठ्यक्रम शुरू किया है। इन स्कूलों में विद्यार्थियों को कला, विज्ञान और वा...