ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ
ਚੰਡੀਗੜ੍ਹ, 26 ਅਕਤੂਬਰ:ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 279ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 543 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ—‘ਗੈਂਗਸਟਰਾਂ ’ਤੇ ਵਾਰ’—ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਸ਼ੁਰੂ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।
279ਵੇਂ ਦਿਨ, ਪੁਲਿਸ ਟੀਮਾਂ ਨੇ 231 ਵਿਅਕਤੀਆਂ ਨੂੰ 2 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 80,898 ਹੋ ਗਈ ਹੈ।
ਇਸ ਤੋਂ ਇਲਾਵਾ 184 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਕਾਰਵਾਈ ਦ...








