ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ
ਚੰਡੀਗੜ੍ਹ, 11 ਅਗਸਤ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (ਪੀਯੂਸੀਐਸਸੀ) ਦੀਆਂ ਆਗਾਮੀ ਚੋਣਾਂ ਲਈ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਚੋਣ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਇਹ ਨਿਯੁਕਤੀਆਂ ਆਪ ਦੇ ਵਿਦਿਆਰਥੀ ਵਿੰਗ - ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ ਆਲਟਰਨੇਟਿਵ ਪੋਲੀਟਿਕਸ (ਏਐਸਏਪੀ) ਲਈ ਕੀਤੀਆਂ ਗਈਆਂ ਹਨ, ਕਿਉਂਕਿ ਪਾਰਟੀ ਨੇ ਪੰਜਾਬ ਯੂਨੀਵਰਸਿਟੀ ਵਿੱਚ ਆਗਾਮੀ ਵਿਦਿਆਰਥੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਆਪ ਪੰਜਾਬ ਨੇ ਦੋਵਾਂ ਆਗੂਆਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੇ ਜਾਣ 'ਤੇ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦਾ ਤਜ਼ਰਬਾ ਅਤੇ ਨੌਜਵਾਨਾਂ ਨਾਲ ਜੁੜਾਅ ਯੂਨੀਵਰਸਿਟੀ ਵਿੱਚ ਪਾਰਟੀ ਦੇ ਵਿਦਿਆਰਥੀ ਪ੍ਰਚਾਰ ਅਤੇ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗਾ।
ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਇਹ ਨਿਯੁਕਤੀਆਂ ਆਗਾਮੀ ਪੀਯੂਸੀਐਸਸੀ ਚੋਣਾਂ ਦੀਆਂ ਤਿਆਰੀਆਂ ਦੀ ਸ਼ੁਰੂਆਤ ਹਨ, ਜੋ ਕਿ ਅਗਲੇ ਮਹੀਨੇ ਹੋਣ ਦੀ ਉਮੀ...








