ਗੈਂਗਸਟਰਾਂ ਤੇ ਵਾਰ ਦਾ 201ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ ; 299 ਕਾਬੂ
ਚੰਡੀਗੜ੍ਹ, 9 ਅਗਸਤ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਨੂੰ 201ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 597 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
201ਵੇਂ ਦਿਨ ਪੁਲਿਸ ਟੀਮਾਂ ਨੇ 299 ਵਿਅਕਤੀਆਂ ਨੂੰ ਸੱਤ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 58,511 ਹੋ ਗਈ ਹੈ।
ਇਸ ਤੋਂ ਇਲਾਵਾ 246 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ...







