ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਅਗਾਊਂ ਪ੍ਰਬੰਧਾਂ ਦੀ ਸਮੀਖਿਆ
ਮਾਲੇਰਕੋਟਲਾ, 10 ਸਤੰਬਰ: ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਪਕ ਪੱਧਰ ’ਤੇ ਅਗਾਊਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਉਪਲਬਧ ਕਰਾਪ ਰੈਜ਼ੀਡਿਊ ਮੈਨੇਜਮੈਂਟ (CRM) ਮਸ਼ੀਨਰੀ ਦਾ ਜਾਇਜ਼ਾ ਲਿਆ ਗਿਆ ਅਤੇ ਪਿੰਡ-ਵਾਰ ਮਸ਼ੀਨਰੀ ਦੀ ਲੋੜ ਅਤੇ ਉਪਲਬਧਤਾ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਸਾਲ 2018-19 ਤੋਂ 2025-26 ਤੱਕ ਸਬਸਿਡੀ ਤਹਿਤ ਕੁੱਲ 1,884 ਖੇਤੀਬਾੜੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਨ੍ਹਾਂ ਵਿੱਚੋਂ 688 ਮਸ਼ੀਨਾਂ ਆਪਣੀ ਪੰਜ ਸਾਲਾਂ ਦੀ ਵਰਕਿੰਗ ਲਾਈਫ ਪੂਰੀ ਕਰ ਚੁੱਕੀਆਂ ਹਨ, ਜਿਸ ਕਾਰਨ ਇਸ ਸਮੇਂ 1,196 CRM ਮਸ਼ੀਨਾਂ ਉਪਲਬਧ ਹਨ। ਇਸ ਤੋਂ ਇਲਾਵਾ, ਸਾਲ 202...








