Sunday, August 9Malwa News
Shadow

Author: News Editor

ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਧੂਰੀ ‘ਚ ਕੀਤਾ ਚੋਣ ਪ੍ਰਚਾਰ

ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਧੂਰੀ ‘ਚ ਕੀਤਾ ਚੋਣ ਪ੍ਰਚਾਰ

Hot News
ਧੂਰੀ, 23 ਮਈ: ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਅੱਜ ਧੂਰੀ ਦੇ ਵਾਰਡ ਨੰਬਰ 9 ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਮਨਦੀਪ ਕੌਰ ਦੇ ਹੱਕ ਵਿੱਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਮਨਦੀਪ ਕੌਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਨਗਰ ਕੌਂਸਲ ਵਿੱਚ ਭੇਜਣ। ਇਸ ਦੌਰਾਨ ਸੰਬੋਧਨ ਕਰਦਿਆਂ ਹਰਪਾਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚਹੁੰ ਪੱਖੀ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਵਿਕਾਸ ਦੇ ਆਧਾਰ ‘ਤੇ ਹੀ ਪਾਰਟੀ ਵੱਲੋਂ ਨਗਰ ਕੌਂਸਲ ਚੋਣਾਂ ਵਿੱਚ ਲੋਕਾਂ ਕੋਲੋਂ ਸਮਰਥਨ ਮੰਗਿਆ ਜਾ ਰਿਹਾ ਹੈ। ਉਨ੍ਹਾਂ ਵਾਰਡ ਨੰਬਰ 9 ਦੇ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧੂਰੀ ਸ਼ਹਿਰ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਹੋਏ ਵਿਕਾਸ ਕਾਰਜ ਸਭ ਦੇ ਸਾਹਮਣੇ ਹਨ ਅਤੇ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਬਾਕੀ ਰਹਿੰਦੇ ਕੰਮ ਮੁਕੰਮਲ ਹੋਣ ਉਪਰੰਤ ਧੂਰੀ ਸੂਬੇ ਦਾ ਇੱਕ ਮਾਡਲ ਸ਼ਹਿਰ ਬਣੇਗਾ। ਚੋਣ ਪ੍ਰਚਾਰ ਦੌਰਾਨ ਧੂਰੀ ਹਲਕੇ ਦੇ ਮੀਡੀਆ ਕੋਆਰਡੀਨੇਟਰ ਮੰਨੂ ਸ਼ਰਮਾ ਬੇਨੜਾ ਵੀ ਵਿ...
ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਫਾਈਨਲ ਰਿਹਰਸਲ ਸੰਪੰਨ

ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਫਾਈਨਲ ਰਿਹਰਸਲ ਸੰਪੰਨ

Hot News
ਅਮਰਗੜ੍ਹ, 23 ਮਈ :   ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਨੂੰ ਸੁਚੱਜੇ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਣ ਲਈ ਤਾਇਨਾਤ ਚੋਣ ਅਮਲੇ ਦੀ ਦੂਜੀ ਅਤੇ ਫਾਈਨਲ ਰਿਹਰਸਲ ਅੱਜ ਸਥਾਨਕ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਮਰਗੜ੍ਹ ਹਰੰਬਸ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।               ਰਿਹਰਸਲ ਦੌਰਾਨ ਚੋਣ ਅਮਲੇ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਚੋਣਾਂ ਦੌਰਾਨ ਨਿਭਾਈ ਜਾਣ ਵਾਲੀ ਡਿਊਟੀ ਬਾਰੇ ਜ਼ਰੂਰੀ ਦਿਸ਼ਾ-ਨਿਰਦੇਸ਼&nb...
ਪਿੰਡ ਛਾਪਾ ‘ਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਪਿੰਡ ਛਾਪਾ ‘ਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

Local
ਮਹਿਲ ਕਲਾਂ, 23 ਮਈ- ਡਾਕਟਰ ਸੁਖਪਾਲ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅੁਨਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਹਿਲ ਕਲਾਂ ਵੱਲੋਂ ਪਿੰਡ ਛਾਪਾ ਵਿਖੇ ਝੋਨੇ ਦੀ ਸਿੱਧੀ ਬਿਜਾਈ, ਨਦੀਨਾਂ ਦੀ ਰੋਕਥਾਮ, ਕੀੜੇ ਮਕੌੜੇ, ਬਿਮਾਰੀਆਂ ਅਤੇ ਉਹਨਾਂ ਦੇ ਹੱਲ ਸਬੰਧੀ ਪਿੰਡ ਛਾਪਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਡਾਕਟਰ ਸੁਰਿੰਦਰਾ ਸਿੰਘ, ਸਹਾਇਕ ਪ੍ਰੋਫੈਸਰ, ਕੇ.ਵੀ.ਕੇ ਬਰਨਾਲਾ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦਾ ਢੰਗ ਬਿਆਨ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨ ਕੁੱਝ ਨੁਕਤਿਆਂ ਦਾ ਧਿਆਨ ਰੱਖਣ ਜਿਵੇਂ ਕਿ ਤਰ ਵੱਤਰ ਖੇਤ, ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ, ਸ਼ਾਮ ਵੇਲੇ ਬਿਜਾਈ ਅਤੇ ਇਸ ਵਿਧੀ ਨਾਲ 15 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਨਦੀਨ ਦੀ ਸਹੀ ਪਛਾਣ ਹੋਣ ਉਪਰੰਤ ਹੀ ਸਿਫਾਰਸ਼ ਕੀਤੇ ਗਏ ਨਦੀਨਾਸ਼ਕਾਂ ਦੀ ਵਰਤੋਂ ਹੀ ਕੀਤੀ ਜਾਵੇ ਅਤੇ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਤੁਰੰਤ ਬਾਅਦ ਇੱਕ ਲੀਟਰ ਪੈਂਡੀ ਮੈਥਾਲੀਨ ਅਤੇ ...
ਪਿੰਡ ਖਿਆਲੀ ‘ਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਲਗਾਇਆ ਕੈਂਪ

ਪਿੰਡ ਖਿਆਲੀ ‘ਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਲਗਾਇਆ ਕੈਂਪ

Local
ਮਹਿਲ ਕਲਾਂ, 23 ਜੂਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਹਿਲ ਕਲਾਂ ਵੱਲੋਂ ਪਿੰਡ ਖਿਆਲੀ ਵਿਖੇ ਝੋਨੇ ਦੀ ਸਿੱਧੀ ਬਿਜਾਈ, ਨਦੀਨਾਂ ਦੀ ਰੋਕਥਾਮ, ਕੀੜੇ ਮਕੌੜੇ, ਬਿਮਾਰੀਆਂ ਅਤੇ ਉਹਨਾਂ ਦੇ ਹੱਲ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ. ਜਰਨੈਲ ਸਿੰਘ ਖੇਤੀਬਾੜੀ ਅਫ਼ਸਰ, ਮਹਿਲ ਕਲਾਂ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਮਸ਼ੀਨਰੀ ਦਾ ਸੁਚੱਜਾ ਉਪਯੋਗ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਦੀਆਂ ਸਿਫਾਰਸ਼ਾਂ ਮੰਨਣ ਦੀ ਅਪੀਲ ਕੀਤੀ।ਉਹਨਾਂ ਇਲਾਕੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮਾਨਸੂਨ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੱਦੂ ਵਾਲਾ ਝੋਨਾ 17 ਜੂਨ ਤੋਂ ਪਹਿਲਾਂ ਨਾ ਲਗਾਇਆ ਜਾਵੇ। ਇਸ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ, ਮਹਿਲ ਕਲਾਂ ਡਾ. ਜਸਮੀਨ ਸਿੰਘ ਸਿੱਧੂ ਨੇ ਝੋਨੇ ਦੀ ਸਿੱਧੀ ਬਿਜਾਈ ਦਾ ਢੰਗ ਬਿਆਨ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨ ਕੁੱਝ ਨੁਕਤਿਆਂ ਦਾ ਧਿਆਨ ਰੱਖਣ ਜਿਵੇਂ ਕਿ ਤਰ ਵੱਤਰ ਖੇਤ, ਦਰਮਿਆਨੀਆਂ ਤੋਂ ਭਾਰੀਆਂ ਜਮੀਨਾ...
ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੁਲਿਸ ਆਬਜ਼ਰਵਰ ਸੁਖਵੰਤ ਸਿੰਘ ਗਿੱਲ 24 ਮਈ ਨੂੰ ਮਾਨਸਾ ਵਿਖੇ ਪੁੱਜਣਗੇ

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੁਲਿਸ ਆਬਜ਼ਰਵਰ ਸੁਖਵੰਤ ਸਿੰਘ ਗਿੱਲ 24 ਮਈ ਨੂੰ ਮਾਨਸਾ ਵਿਖੇ ਪੁੱਜਣਗੇ

Local
ਮਾਨਸਾ, 23 ਮਈ: ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਅਧੀਨ ਆਉਂਦੀਆਂ ਤਿੰਨ ਨਗਰ ਕੌਂਸਲਾਂ ਤੇ ਦੋ ਨਗਰ ਪੰਚਾਇਤਾਂ ਅੰਦਰ 26 ਮਈ ਨੂੰ ਕਰਵਾਈਆਂ ਜਾ ਰਹੀਆਂ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ, ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਆਬਜ਼ਰਵਰ ਵਜੋਂ ਤਾਇਨਾਤ ਕੀਤੇ ਗਏ, ਸੀਨੀਅਰ ਆਈ.ਪੀ.ਐਸ. ਅਫ਼ਸਰ ਸ. ਸੁਖਵੰਤ ਸਿੰਘ ਗਿੱਲ, ਡੀ.ਆਈ.ਜੀ. (ਇੰਟੈਲੀਜੈਂਸ) 24 ਮਈ ਨੂੰ ਮਾਨਸਾ ਵਿਖੇ ਪੁੱਜ ਰਹੇ ਹਨ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਸਬੰਧੀ ਕੋਈ ਵੀ ਨਾਗਰਿਕ, ਉਨ੍ਹਾਂ ਦੇ ਮੋਬਾਈਲ ਨੰਬਰ 8837545532 ਉਤੇ ਸੰਪਰਕ ਕਰ ਸਕਦਾ ਹੈ ਜਾਂ ਈ-ਮੇਲ ਆਈ.ਡੀ. dig.int1.police@punjab.gov.in ਉਤੇ ਆਪਣੀ ਸ਼ਿਕਾਇਤ, ਸੁਝਾਅ ਜਾਂ ਸੂਚਨਾ ਭੇਜ ਸਕਦਾ ਹੈ।...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਦੇ ਮੱਦੇਨਜ਼ਰ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਦੇ ਮੱਦੇਨਜ਼ਰ ਪਾਬੰਦੀਆਂ ਦੇ ਹੁਕਮ ਜਾਰੀ

Local
ਬਰਨਾਲਾ, 23 ਮਈ-  ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ 26 ਮਈ 2026 ਨੂੰ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਕੌਂਸਲ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਨਿਰਵਿਘਨ ਨੇਪਰੇ ਚਾੜ੍ਹਨ ਲਈ ਅਹਿਮ ਹੁਕਮ ਜਾਰੀ ਕੀਤੇ ਗਏ ਹਨ।  ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਦੀ ਵਰਤੋਂ ਕਰਦਿਆਂ, ਚੋਣਾਂ ਵਾਲੇ ਦਿਨ ਜ਼ਿਲ੍ਹਾ ਬਰਨਾਲਾ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਵਿਸ਼ੇਸ਼ ਪਾਬੰਦੀਆਂ ਲਗਾਈਆਂ ਗਈਆਂ ਹਨ। ਇਹਨਾਂ ਹੁਕਮਾਂ ਤਹਿਤ ਕਿਸੇ ਵੀ ਉਮੀਦਵਾਰ ਜਾਂ ਉਸਦੇ ਸਮਰਥਕ ਵੱਲੋਂ ਪੋਲਿੰਗ ਬੂਥਾਂ ਜਾਂ ਜਨਤਕ/ਨਿੱਜੀ ਜਗ੍ਹਾ ‘ਤੇ  ਪ੍ਰਚਾਰ, ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ-ਸ਼ਰਾਬਾ ਜਾਂ ਹੁੱਲੜਬਾਜ਼ੀ ਕਰਨ 'ਤੇ ਮੁਕੰਮਲ ਮਨਾਹੀ ਹੈ। ਇਸ ਦੇ ਨਾਲ ਹੀ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ, ਕੋਰਡਲੈਸ ਫੋਨ, ਵਾਇਰਲੈਸ ਸੈੱਟ, ਲਾਊਡਸਪੀਕਰ ਜਾਂ ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾ ਸਕੇਗੀ, ਹਾਲਾਂਕਿ ਇਹ ਪਾਬੰਦੀ ਚੋਣ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ ਅਤੇ ਪੁਲਿਸ ਕਰਮਚਾਰੀ...
ਮੁੱਖ ਮੰਤਰੀ ਨਾਇਬ ਸਿੰਘ ਨੇ ਜਾਪਾਨ ਦੇ ਨਿਵੇਸ਼ਕਾਂ ਨੂੰ ਦਿੱਤਾ ਪ੍ਰਦੇਸ਼ ਵਿੱਚ ਪਾਰਟਨਰਸ਼ਿਪ ਦਾ ਸੱਦਾ

ਮੁੱਖ ਮੰਤਰੀ ਨਾਇਬ ਸਿੰਘ ਨੇ ਜਾਪਾਨ ਦੇ ਨਿਵੇਸ਼ਕਾਂ ਨੂੰ ਦਿੱਤਾ ਪ੍ਰਦੇਸ਼ ਵਿੱਚ ਪਾਰਟਨਰਸ਼ਿਪ ਦਾ ਸੱਦਾ

Haryana
ਚੰਡੀਗੜ੍ਹ, 22 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਰਤ ਅਤੇ ਜਾਪਾਨ ਦੇ ਵਿਚਕਾਰ ਸਾਲਾਂ ਤੋਂ ਮਜ਼ਬੂਤ ਰਣਨੀਤਕ ਅਤੇ ਆਰਥਿਕ ਸਾਝੇਦਾਰੀ ਰਹੀ ਹੈ। ਨੈਕਸਟ ਜਨਰੇਸ਼ਨ ਇੰਡਸਟਰੀਅਲ ਈਕੋਸਿਸਟਮ ਤਿਆਰ ਕਰਨ ਲਈ ਜਾਪਾਨ ਦੇ ਨਾਲ ਮਿਲ ਕੇ ਰੇਸੀਲੀਐਂਟ ਸਪਲਾਈ ਚੇਨਜ਼ ਬਣ ਸਕਦੀਆਂ ਹਨ ਜਿਸ ਨਾਲ ਸਮਾਰਟਰ, ਗ੍ਰੀਨਰ ਅਤੇ ਖੁਸ਼ਹਾਲ ਭਵਿੱਖ ਦਾ ਨਿਰਮਾਣ ਹੋਵੇਗਾ। ਮੁੱਖ ਮੰਤਰੀ ਨੇ ਇਹ ਗੱਲ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿੱਚ ਆਯੋਜਿਤ ਇੰਡੋ-ਜਾਪਾਨ ਕਾਨਕਲੇਵ ਵਿੱਚ ਆਪਣੇ ਸੰਬੋਧਨ ਦੌਰਾਨ ਕਹੀ। ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਵੀ ਪ੍ਰੋਗਰਾਮ ਵਿੱਚ ਮੌਜੂਦ ਰਹੇ। ਸ੍ਰੀ ਨਾਇਬ ਸਿੰਘ ਸੈਣੀ ਨੇ ਸੰਮੇਲਨ ਵਿੱਚ ਪਹੁੰਚੇ ਜਾਪਾਨ ਦੇ ਨਿਵੇਸ਼ਕਾਂ ਨੂੰ ਹਰਿਆਣਾ ਦੇ ਨਾਲ ਪਾਰਟਨਰਸ਼ਿਪ ਕਰਨ ਦਾ ਸੱਦਾ ਦਿੱਤਾ। ਇਹ ਪਾਰਟਨਰਸ਼ਿਪ ਨਵੀਨਤਾ, ਨਿਰਮਾਣ, ਤਕਨਾਲੋਜੀ, ਸਥਿਰਤਾ ਅਤੇ ਭਵਿੱਖ ਲਈ ਹੋਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਪ੍ਰਮੁੱਖ ਵਿਕਾਸ ਪ੍ਰੋਜੈਕਟਾਂ ਵਿੱਚ ਜਾਪਾਨ ਦੀ ਉੱਨਤ ਤਕਨੀਕ ਅਤੇ...
ਹਰਿਆਣਾ ਈਵੀ ਅਤੇ ਆਟੋਮੋਬਾਈਲ ਨਿਰਮਾਣ ਦਾ ਬਣੇਗਾ ਗਲੋਬਲ ਹੱਬ –  ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ

ਹਰਿਆਣਾ ਈਵੀ ਅਤੇ ਆਟੋਮੋਬਾਈਲ ਨਿਰਮਾਣ ਦਾ ਬਣੇਗਾ ਗਲੋਬਲ ਹੱਬ –  ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 22 ਮਈ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਰਾਜ ਨੂੰ ਇਲੈਕਟ੍ਰਿਕ ਵਾਹਨ (ਈਵੀ) ਅਤੇ ਆਟੋਮੋਬਾਈਲ ਨਿਰਮਾਣ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਕੇਂਦਰ ਬਣਾਉਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਉਦੇਸ਼ ਨੂੰ ਲੈ ਕੇ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਆਯੋਜਿਤ ਇੱਕ ਉੱਚ-ਪੱਧਰੀ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਉਦਯੋਗਿਕ ਪ੍ਰਤੀਨਿਧੀਆਂ, ਨਿਵੇਸ਼ਕਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿੱਚ ਹਰਿਆਣਾ ਦੇ ਉਦਯੋਗਿਕ ਵਿਕਾਸ, ਨਿਵੇਸ਼ ਦੀਆਂ ਸੰਭਾਵਨਾਵਾਂ ਅਤੇ ਇੱਕਜੁਟ ਈਵੀ ਤੇ ਆਟੋਮੋਟਿਵ ਨਿਰਮਾਣ ਇਕੋਸਿਸਟਮ ਵਿਕਸਿਤ ਕਰਨ ਦੀ ਰਣਨੀਤੀ 'ਤੇ ਵਿਸ਼ੇਸ਼ ਤੌਰ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਗਲੋਬਲ ਈਵੀ ਨਿਰਮਾਤਾ ਕੰਪਨੀ ਵਿਨਫਾਸਟ ਨਾਲ ਸਬੰਧਤ ਕੇਸ ਪ੍ਰੈਜ਼ੈਂਟੇਸ਼ਨ ਵੀ ਪੇਸ਼ ਕੀਤੀ ਗਈ, ਜਿਸ ਵਿੱਚ ਹਰਿਆਣਾ ਵਿੱਚ ਸੰਭਾਵਿਤ ਨਿਵੇਸ਼ ਅਤੇ ਨਿਰਮਾਣ ਦੇ ਮੌਕਿਆਂ ਨੂੰ ਰੇਖਾਂਕਿਤ ਕੀਤਾ ਗਿਆ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ...
ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੇ ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਘਰ ਬੈਠੇ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੇ ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਘਰ ਬੈਠੇ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ

Haryana
ਚੰਡੀਗੜ੍ਹ, 22 ਮਈ - ਹਰਿਆਣਾ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਵੱਧ ਤੋਂ ਵੱਧ ਸਰਕਾਰੀ ਸੇਵਾਵਾਂ ਅਤੇ ਸਰਟੀਫਿਕੇਟ ਘਰ ਬੈਠੇ ਹੀ ਆਨਲਾਈਨ ਉਪਲਬਧ ਕਰਵਾਏ ਜਾ ਰਹੇ ਹਨ। ਪੇਪਰਲੈਸ, ਫੇਸਲੈਸ ਅਤੇ ਕੈਸ਼ਲੈਸ ਸੇਵਾਵਾਂ ਰਾਹੀਂ ਸੂਬਾ ਸਰਕਾਰ ਸੁਸ਼ਾਸਨ ਦੀ ਦਿਸ਼ਾ ਵਿੱਚ ਲਗਾਤਾਰ ਅੱਗੇ ਵਧ ਰਹੀ ਹੈ। ਹਰਿਆਣਾ ਪਰਿਵਾਰ ਪਹਿਚਾਣ ਅਥਾਰਟੀ ਰਾਹੀਂ ਹੁਣ ਤੱਕ ਵੱਖ-ਵੱਖ ਵਿਭਾਗਾਂ ਦੇ ਲਗਭਗ 2 ਕਰੋੜ 36 ਲੱਖ ਸਰਟੀਫਿਕੇਟ ਅਤੇ ਸੇਵਾਵਾਂ ਨਾਗਰਿਕਾਂ ਨੂੰ ਘਰ ਬੈਠੇ ਉਪਲਬਧ ਕਰਵਾਈਆਂ ਜਾ ਚੁੱਕੀਆਂ ਹਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੂਨ, 2020 ਵਿੱਚ ਸ਼ੁਰੂ ਕੀਤੀ ਗਈ ਪਰਿਵਾਰ ਪਹਿਚਾਣ ਪੱਤਰ (ਪੀਪੀਪੀ) ਯੋਜਨਾ ਦੇ ਤਹਿਤ ਸੂਬੇ ਦੇ ਪਰਿਵਾਰਾਂ ਨਾਲ ਸਬੰਧਤ ਇੱਕ ਭਰੋਸੇਯੋਗ ਡੇਟਾਬੇਸ ਤਿਆਰ ਕੀਤਾ ਗਿਆ ਹੈ, ਜਿਸ ਦੇ ਅਧਾਰ 'ਤੇ ਰਾਜ ਦੀਆਂ ਭਵਿੱਖਮੁਖੀ ਵਿਕਾਸ ਨੀਤੀਆਂ ਉਲੀਕੀਆਂ ਜਾ ਸਕਣਗੀਆਂ ਅਤੇ ਯੋਗ ਨਾਗਰਿਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਘਰ ਬੈਠੇ ਯਕੀਨੀ ਬਣਾਇਆ ਜਾ ਸਕੇਗਾ। ਇਸ ਵਿਵਸਥਾ ਦੇ ਤਹਿਤ ਹਰੇਕ ਰਜਿਸਟਰਡ ਪਰਿਵਾਰ ਨੂੰ ਇੱਕ ਵਿਸ਼ੇਸ਼...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਵੀਂ ਦਿੱਲੀ ਵਿੱਚ ਇੰਡਸਟਰੀਜ਼ ਅਤੇ ਵਪਾਰਕ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਵੀਂ ਦਿੱਲੀ ਵਿੱਚ ਇੰਡਸਟਰੀਜ਼ ਅਤੇ ਵਪਾਰਕ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

Haryana
ਚੰਡੀਗੜ੍ਹ, 22 ਮਈ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਿਡਲ ਈਸਟ ਵਿੱਚ ਆਏ ਸੰਕਟ ਦਾ ਇੰਡਸਟਰੀ ਵਿਸ਼ੇਸ਼ ਕਰਕੇ ਆਯਾਤ-ਨਿਰਯਾਤ 'ਤੇ ਡੂੰਘਾ ਪ੍ਰਭਾਵ ਪਿਆ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੀ ਇਸ ਵਿਸ਼ੇ 'ਤੇ ਆਪਣੀ ਚਿੰਤਾ ਪ੍ਰਗਟਾ ਚੁੱਕੇ ਹਨ। ਸੰਕਟ ਦੀ ਇਸ ਘੜੀ ਵਿੱਚ ਹਰਿਆਣਾ ਸਰਕਾਰ ਕਾਰੋਬਾਰੀਆਂ, ਤੁਹਾਡੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਇਹ ਗੱਲ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਐਨਸੀਆਰ ਦੇ ਵੱਖ-ਵੱਖ ਇੰਡਸਟਰੀਜ਼ ਅਤੇ ਟ੍ਰੇਡਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕਹੀ। ਹਰਿਆਣਾ ਦੇ ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ ਵੀ ਮੌਜੂਦ ਰਹੇ। ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸੀਂ ਕੋਰੋਨਾ ਦਾ ਦੌਰ ਵੀ ਦੇਖਿਆ ਸੀ। ਜਿਸ ਤਰ੍ਹਾਂ ਤੁਸੀਂ ਅਤੇ ਅਸੀਂ ਸਾਰਿਆਂ ਨੇ ਮਿਲ ਕੇ ਉਸ ਸੰਕਟ ਨੂੰ ਪਾਰ ਕੀਤਾ, ਉਸੇ ਤਰ੍ਹਾਂ ਇਸ ਦੌਰ ਵਿੱਚੋਂ ਵੀ ਉਭਰਾਂਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀ ਇਸ ਗੱਲ...