Sunday, November 8Malwa News
Shadow

Author: News Editor

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

Hot News
ਚੰਡੀਗੜ੍ਹ; 4 ਅਗਸਤ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਵਿਆਪਕ ਮਤਾ ਪੇਸ਼ ਕਰਦਿਆਂ ਕੇਂਦਰ ਸਰਕਾਰ ਵੱਲੋਂ ਖਪਤਕਾਰਾਂ, ਵਾਹਨ ਮਾਲਕਾਂ ਅਤੇ ਸੂਬੇ ਦੇ ਹਿੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਬਿਨਾਂ ਈ-20 ਪੈਟਰੋਲ ਦੀ ਦੇਸ਼ ਵਿਆਪੀ ਲਾਜ਼ਮੀ ਸਪਲਾਈ ਅਤੇ ਲਾਗੂ ਕਰਨ ਦੇ ਫੈਸਲੇ 'ਤੇ ਗੰਭੀਰ ਚਿੰਤਾ ਪ੍ਰਗਟਾਈ। ਇਸ ਉਪਰੰਤ ਪੰਜਾਬ ਵਿਧਾਨ ਸਭਾ ਨੇ ਇਸ ਮਤੇ ਨੂੰ ਪਾਸ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਉਨ੍ਹਾਂ ਵਾਹਨਾਂ ਜੋ ਅਸਲ ਵਿੱਚ ਈ-20 ਦੇ ਹਿਸਾਬ ਨਾਲ ਡਿਜ਼ਾਈਨ ਜਾਂ ਪ੍ਰਮਾਣਿਤ ਨਹੀਂ ਹਨ, ਦੀ ਅਨੁਕੂਲਤਾ ਦੇ ਨਾਲ-ਨਾਲ ਖਪਤਕਾਰ ਸੁਰੱਖਿਆ ਅਤੇ ਹੋਰ ਸਬੰਧਤ ਸਾਰੀਆਂ ਚਿੰਤਾਵਾਂ ਦਾ ਵਿਆਪਕ ਤੌਰ 'ਤੇ ਹੱਲ ਨਹੀਂ ਹੋ ਜਾਂਦਾ, ਉਦੋਂ ਤੱਕ ਅਜਿਹੇ ਵਾਹਨਾਂ ਲਈ ਈ-20 ਪੈਟਰੋਲ ਦੀ ਲਾਜ਼ਮੀ ਵਰਤੋਂ ‘ਤੇ ਰੋਕ ਲਗਾਈ ਜਾਵੇ। ਮਤੇ ਵਿੱਚ ਇਹ ਪ੍ਰਵਾਨ ਕੀਤਾ ਗਿਆ ਕਿ ਕੱਚੇ ਤੇਲ 'ਤੇ ਨਿਰਭਰਤਾ ਘਟਾਉਣਾ, ਊਰਜਾ ਸੁਰੱਖਿਆ ਨੂੰ ਮਜ਼ਬੂਤ ਕਰਨਾ ਅਤੇ ਵਾਤਾਵਰਣ-ਪੱਖੀ ਬਾਲਣ ਨੂੰ ਉਤਸ਼ਾਹਿਤ ਕਰਨਾ ਮਹੱਤਵਪੂਰਨ ਕੌਮੀ ਉਦੇਸ਼ ਹਨ। ਹਾਲਾਂਕਿ, ...
ਪੰਜਾਬ ਸਰਕਾਰ ਨੇ ਅਬੋਹਰ ਅਤੇ ਬੱਲੂਆਣਾ  ਖੇਤਰਾਂ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਨੇ ਅਬੋਹਰ ਅਤੇ ਬੱਲੂਆਣਾ  ਖੇਤਰਾਂ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਈ: ਬਰਿੰਦਰ ਕੁਮਾਰ ਗੋਇਲ

Hot News
*ਚੰਡੀਗੜ੍ਹ, 4 ਅਗਸਤ:*ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਦੱਸਿਆ ਕਿ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਅਧੀਨ ਮਲੂਕਪੁਰ, ਪੰਜਾਵਾ ਅਤੇ ਲੰਬੀ ਰਜਵਾਹਿਆਂ ਦੀਆਂ ਟੇਲਾਂ ’ਤੇ ਪੈਂਦੇ ਖੇਤਾਂ ਤੱਕ ਨਹਿਰੀ ਨੈੱਟਵਰਕ ਦੀ ਸਮਰੱਥਾ ਅਨੁਸਾਰ ਲੋੜੀਂਦਾ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਵਿੱਚ ਅਬੋਹਰ ਦੇ ਵਿਧਾਇਕ ਸ੍ਰੀ ਸੰਦੀਪ ਜਾਖੜ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਜਲ ਸਰੋਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਰਜਬਾਹਿਆਂ ਦੀਆਂ ਟੇਲਾਂ ’ਤੇ ਪੈਂਦੇ ਖੇਤਾਂ ਤੱਕ ਨਹਿਰੀ ਪਾਣੀ ਦੀ ਘਾਟ ਹੋਣ ਦਾ ਦਾਅਵਾ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੁਸ਼ਟੀ ਝੋਨੇ ਦੇ ਸੀਜ਼ਨ ਦੌਰਾਨ ਲਏ ਗਏ ਟੇਲ-ਗੇਜ ਦੇ ਅੰਕੜਿਆਂ ਤੋਂ ਹੁੰਦੀ ਹੈ ਕਿਉਂਕਿ ਟੇਲਾਂ ਲਗਭਗ ਪੂਰੀ ਪ੍ਰਵਾਨਿਤ ਡਿਸਚਾਰਜ 'ਤੇ ਚਲ ਰਹੀਆਂ ਹਨ। ਸ੍ਰੀ ਗੋਇਲ ਨੇ ਦੱਸਿਆ ਕਿ ਮਲੂਕਪੁਰ, ਪੰਜਾਵਾ ਅਤੇ ਲੰਬੀ ਰਜਬਾਹਿਆਂ ਨੂੰ ਸਰਹਿੰਦ ਫੀਡਰ ਰਾਹੀਂ ਪਾਣੀ ਮਿਲਦਾ ਹੈ, ਜਦਕਿ ਸਰਹਿੰਦ ਫੀਡਰ ਨੂੰ ਫਿਰੋਜ਼ਪੁਰ ਫੀਡਰ ਤੋਂ ਪਾਣੀ ਦੀ ਸਪਲਾਈ ਹੁੰਦੀ ਹੈ। ਉਨ੍ਹਾਂ ਕਿਹਾ...
ਅੰਮ੍ਰਿਤਸਰ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਚਾਰ ਪੈਟਰੋਲ ਬੰਬਾਂ ਅਤੇ 3 ਪਿਸਤੌਲਾਂ ਸਮੇਤ 9 ਕਾਬੂ

ਅੰਮ੍ਰਿਤਸਰ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਚਾਰ ਪੈਟਰੋਲ ਬੰਬਾਂ ਅਤੇ 3 ਪਿਸਤੌਲਾਂ ਸਮੇਤ 9 ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 4 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਆਈ.ਐਸ.ਆਈ. ਦੀ ਹਮਾਇਤ ਵਾਲੇ ਦੋ ਸਰਹੱਦ ਪਾਰਲੇ ਅੱਤਵਾਦੀ ਮੋਡਿਊਲਾਂ ਦਾ ਪਰਦਾਫਾਸ਼ ਕਰਕੇ ਚਾਰ ਨਾਬਾਲਗਾਂ ਸਮੇਤ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 9 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗੈਰ-ਕਾਨੂੰਨੀ ਪਿਸਤੌਲ ਅਤੇ ਚਾਰ ਪੈਟਰੋਲ ਬੰਬ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵੰਸ਼ ਕੁਮਾਰ (19) ਅਤੇ ਅਨਮੋਲ ਸਿੰਘ ਉਰਫ਼ ਸਾਹਿਲ (20) ਦੋਵੇਂ ਵਾਸੀ ਪੱਟੀ (ਤਰਨ ਤਾਰਨ); ਹਰਮਨ ਸਿੰਘ ਉਰਫ਼ ਹੰਮੂ (24) ਅਤੇ ਸੁਖਦੇਵ ਸਿੰਘ (30) ਦੋਵੇਂ ਵਾਸੀ ਪਿੰਡ ਝੰਜੋਟੀ (ਅੰਮ੍ਰਿਤਸਰ); ਸੁਖਮਨ ਸਿੰਘ (19) ਵਾਸੀ ਪਿੰਡ ਜੋਥ (ਅੰਮ੍ਰਿਤਸਰ) ਵਜੋਂ ਹੋਈ ਹੈ। ਇਸ ਤੋਂ ਇਲਾਵਾ ਮੁਲਜ਼ਮਾਂ ਵਿੱਚ ਚਾਰ ਨਾਬਾਲਗ ਵੀ ਸ਼ਾਮਲ ਹੈ। ਪਿਸ...
ਨੋਟਬੰਦੀ ਵਾਂਗ ਹੀ ਹੈ ਈ20; ਦਾਅਵੇ ਵੱਡੇ ਪਰ ਸਬੂਤ ਕੋਈ ਨਹੀਂ: ਅਮਨ ਅਰੋੜਾ

ਨੋਟਬੰਦੀ ਵਾਂਗ ਹੀ ਹੈ ਈ20; ਦਾਅਵੇ ਵੱਡੇ ਪਰ ਸਬੂਤ ਕੋਈ ਨਹੀਂ: ਅਮਨ ਅਰੋੜਾ

Breaking News
ਚੰਡੀਗੜ੍ਹ, 4 ਅਗਸਤ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਤੇ ਆਮ ਆਦਮੀ ਪਾਰਟੀ  ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਪੈਟਰੋਲ ਵਿੱਚ 20 ਫੀਸਦ ਈਥਾਨੌਲ ਮਿਸ਼ਰਣ ਨੂੰ ਜ਼ਬਰਦਸਤੀ ਅਤੇ ਚੁੱਪ-ਚੁਪੀਤੇ ਲਾਗੂ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕੇਂਦਰ ਸਰਕਾਰ ਨੂੰ  ਪੁੱਛਿਆ ਕਿ ਭਾਈਵਾਲਾਂ ਨੂੰ ਨਜ਼ਰਅੰਦਾਜ਼ ਕਿਉਂ ਕੀਤਾ ਗਿਆ ਅਤੇ ਲੱਖਾਂ ਵਾਹਨਾਂ ਦੇ ਨੁਕਸਾਨ ਦੀ ਭਰਪਾਈ ਕੌਣ ਕਰੇਗਾ? ਈ20 ’ਤੇ ਅਧਿਕਾਰਤ ਮਤੇ ’ਤੇ ਸਦਨ ਦੀ ਚਰਚਾ ਵਿੱਚ ਸ਼ਿਰਕਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ 2016 ਦੀ ਨੋਟਬੰਦੀ ਮੁਹਿੰਮ ਨਾਲ ਮੇਲਦਿਆਂ ਕਿਹਾ ਕਿ ਉਸ ਸਮੇਂ ਲੰਮੇ-ਚੌੜੇ ਤਰਕ ਦਿੱਤੇ ਗਏ ਸਨ, ਪਰ ਜ਼ਮੀਨੀ ਹਕੀਕਤ ਵਿੱਚ ਕੋਈ ਤਬਦੀਲੀ ਨਹੀਂ ਆਈ। ਉਨ੍ਹਾਂ ਜੋਰ ਦਿੰਦਿਆਂ ਕਿਹਾ, ‘‘ਕੇਂਦਰ ਸਰਕਾਰ ਦਾ ਦਾਅਵਾ ਹੈ ਕਿ ਈ-20 ਨਾਲ ਆਯਾਤ ਦੇ ਬਿੱਲ ਵਿੱਚ ਕਟੌਤੀ ਹੋਵੇਗੀ, ਕਿਸਾਨਾਂ ਨੂੰ ਲਾਭ ਮਿਲੇਗਾ ਅਤੇ ਪਾਣੀ ਦੀ ਬਚਤ ਹੋਵੇਗੀ, ਪਰ ਕੇਂਦਰ ਨੇ ਇਨ੍ਹਾਂ ਦਾਅਵਿਆਂ ਨੂੰ ਸਾਬਤ ਕਰਨ ਲਈ ਹਾਲੇ ਤੱਕ ਜਨਤਾ ਦੇ ਸਾਹਮਣੇ ਇੱਕ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ

Breaking News
ਚੰਡੀਗੜ੍ਹ, 4 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਆਏ ਸਕੂਲੀ ਵਿਦਿਆਰਥੀਆਂ ਨਾਲ ਇੱਕ ਇੰਟਰਐਕਟਿਵ ਸੈਸ਼ਨ ਦੀ ਮੇਜ਼ਬਾਨੀ ਕੀਤੀ। ਇਸ ਵਫ਼ਦ ਵਿੱਚ ਵੈਸਟ ਪੁਆਇੰਟ ਸਕੂਲ, ਸੰਧਵਾਂ, ਜ਼ਿਲ੍ਹਾ ਫਰੀਦਕੋਟ ਦੇ ਵਿਦਿਆਰਥੀ ਸ਼ਾਮਲ ਸਨ। ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਸੱਦਾ ਦੇਣ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਵਿਧਾਨਕ ਪ੍ਰਕਿਰਿਆ ਅਤੇ ਰਾਜਨੀਤੀ ਵਿੱਚ ਸਰਗਰਮ ਭਾਗੀਦਾਰੀ ਪ੍ਰਤੀ ਦਿਲਚਸਪੀ ਪੈਦਾ ਕਰਨਾ ਸੀ। ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਜਸਵੰਤ ਸਿੰਘ ਗੱਜਣ ਮਾਜਰਾ ਵੀ ਮੌਜੂਦ ਸਨ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ, ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਨੂੰ ਜੀਵਨ ਦੇ ਸ਼ੁਰੂਆਤੀ ਪੜਾਅ ਦੌਰਾਨ ਰਾਜਨੀਤਿਕ ਪ੍ਰਣਾਲੀ ਨੂੰ ਸਮਝਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਇੱਕ ਪਵਿੱਤਰ ਸਥਾਨ ਹੈ ਜਿੱਥੇ ਸੂਬੇ ਦੀ ਭਲਾਈ ਲਈ ਕਾਨੂੰਨ ਬਣਾਏ ਜਾਂਦੇ ਹਨ। ਵਿਦਿਆਰਥੀਆਂ ਨੇ ਲਾਈਵ ਵਿਧਾਨਕ ਚਰਚਾਵਾਂ ਦੇਖਣ ਉਪਰੰਤ ਬੇਹੱਦ ਖੁਸ਼ੀ ਦਾ ਪ੍ਰਗਟਾਵਾ ਕੀਤਾ...
ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

Breaking News
ਬਣਦਾ ਹੈ। ਅਮਰੀਕਾ ਈਥਾਨੌਲ ਦਾ ਦੁਨੀਆ ਦਾ ਸਭ ਤੋਂ ਵੱਡਾ ਉਤਪਾਦਕ ਹੈ ਅਤੇ ਭਾਰਤ ਨੂੰ ਇਹ ਬੋਝ ਚੁੱਕਣ ਲਈ ਮਜਬੂਰ ਕੀਤਾ ਜਾ ਰਿਹਾ ਹੈ।’’ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਡੋਨਾਲਡ ਟਰੰਪ ਅੱਗੇ ਝੁਕਣ ਅਤੇ ਉਸਦੀ ਹਰ ਗੱਲ ਨੂੰ ਸਵੀਕਾਰ ਕਰਨ ਲਈ ਮਜਬੂਰ ਕਿਉਂ ਕੀਤਾ ਜਾ ਰਿਹਾ ਹੈ? ਅਮਰੀਕੀ ਕਿਸਾਨ ਆਪਣੀ ਵਾਧੂ ਪੈਦਾਵਾਰ ਦਾ ਨਿਪਟਾਰਾ ਕਰ ਰਹੇ ਹਨ ਜਦਕਿ ਭਾਰਤੀ ਖਪਤਕਾਰਾਂ ਨੂੰ ਉਸਦੀ ਕੀਮਤ ਅਦਾ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ।’’ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਕੇਂਦਰ ਦੇ ਫੈਸਲੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਲਏ ਜਾ ਰਹੇ ਹਨ। ਸਥਿਤੀ ਹੁਣ ਇਹ ਬਣ ਚੁੱਕੀ ਹੈ ਕਿ ਭਾਰਤ ਨੇ ਕਿੱਥੋਂ ਕੱਚਾ ਤੇਲ ਖਰੀਦਣਾ ਹੈ ਤੇ ਕਿੱਥੋਂ ਨਹੀਂ ਇਹ ਅਮਰੀਕਾ ਤੈਅ ਕਰਦਾ ਹੈ। ਆਪ੍ਰੇਸ਼ਨ ਸਿੰਧੂਰ ਦੌਰਾਨ ਵੀ, ਅਮਰੀਕਾ ਨੇ ਭਾਰਤ ਅਤੇ ਪਾਕਿਸਤਾਨ ਨਾਲ ਸਬੰਧਤ ਵਿਕਾਸ ਦਾ ਐਲਾਨ ਕੀਤਾ ਸੀ, ਜਿਸ ਨਾਲ ਸਾਡੀ ਵਿਦੇਸ਼ ਨੀਤੀ ’ਤੇ ਗੰਭੀਰ ਸਵਾਲ ਖੜ੍ਹੇ ਹੋਏ।’’ ਇਸ ਨੂੰ ਲਾਗੂ ਕਰਨ ਦੀ ਸਮਾ...
ਰੇਵਾੜੀ ‘ਚ ਤਿੰਨ ਰੇਲਵੇ ਫਾਟਕਾਂ ਦੀ ਬਜਾਏ ਬਣੇਗਾ ਏਕੀਕ੍ਰਿਤ ਰੇਲਵੇ ਓਵਰਬ੍ਰਿਜ, ਆਵਾਜਾਈ ਹੋਵੇਗੀ ਸੌਖੀ ਅਤੇ ਸੁਰੱਖਿਅਤ

ਰੇਵਾੜੀ ‘ਚ ਤਿੰਨ ਰੇਲਵੇ ਫਾਟਕਾਂ ਦੀ ਬਜਾਏ ਬਣੇਗਾ ਏਕੀਕ੍ਰਿਤ ਰੇਲਵੇ ਓਵਰਬ੍ਰਿਜ, ਆਵਾਜਾਈ ਹੋਵੇਗੀ ਸੌਖੀ ਅਤੇ ਸੁਰੱਖਿਅਤ

Haryana
ਚੰਡੀਗੜ੍ਹ, 3 ਅਗਸਤ – ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਅੱਜ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਰੇਵਾੜੀ ਜ਼ਿਲ੍ਹੇ ਵਿੱਚ ਸਥਿਤ ਤਿੰਨ ਰੁਝੇਵੇਂ ਵਾਲੇ ਰੇਲਵੇ ਲੇਵਲ ਕਰਾਸਿੰਗਾਂ ਦੀ ਥਾਂ ਉਤੇ ਏਕੀਕ੍ਰਿਤ ਰੇਲਵੇ ਓਵਰਬ੍ਰਿਜ ਦੀ ਉਸਾਰੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਅਹਿਮ ਪ੍ਰੋਜੈਕਟ ਤਹਿਤ ਸ਼ਹਿਰ ਵਿੱਚ ਲੰਬੇ ਸਮੇਂ ਤੋਂ ਰੇਲਵੇ ਫਾਟਕਾਂ ਕਾਰਨ ਲੱਗਣ ਵਾਲੇ ਜਾਮ ਦੀ ਸਮੱਸਿਆ ਦਾ ਪੱਕਾ ਹੱਲ ਯਕੀਨੀ ਹੋਵੇਗਾ ਅਤੇ ਆਵਾਜਾਈ ਵਧੇਰੇ ਆਸਾਨ, ਸੁਰੱਖਿਅਤ ਅਤੇ ਨਿਰਵਿਘਨ ਬਣੇਗੀ। ਹਰਿਆਣਾ ਸਟੇਟ ਰੋਡਜ਼ ਐਂਡ ਬ੍ਰਿਜੇਜ਼ ਡਿਵੈਲਪਮੈਂਟ ਕਾਰਪੋਰੇਸ਼ਨ ਵੱਲੋਂ ਲਾਗੂ ਕੀਤੇ ਜਾਣ ਵਾਲੇ ਇਸ ਪ੍ਰੋਜੈਕਟ ਦੀ ਅਨੁਮਾਨਿਤ ਲਾਗਤ 207.29 ਕਰੋੜ ਰੁਪਏ ਹੈ। ਮੀਟਿੰਗ ਵਿੱਚ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ਼੍ਰੀ ਰਣਬੀਰ ਗੰਗਵਾ, ਵਿਭਾਗ ਦੇ ਵਾਧੂ ਮੁੱਖ ਸਕੱਤਰ ਸ਼੍ਰੀ ਅਪੂਰਵ ਕੁਮਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਅਰੁਣ ਕੁਮਾਰ ਗੁਪਤਾ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਪ੍ਰੋਜ...
ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਨਾਰਨੌਲ 2041, ਨਾਰਾਇਣਗੜ੍ਹ 2031, ਪਾਣੀਪਤ 2041 ਅਤੇ ਕੁਰੂਕਸ਼ੇਤਰ 2041 ਦੇ ਡਰਾਫਟ ਡਿਵੈਲਪਮੈਂਟ ਪਲਾਨ ‘ਤੇ ਵਿਚਾਰ-ਵਟਾਂਦਰਾ ਅਤੇ ਪ੍ਰਵਾਨਗੀ ਲਈ ਐਸ.ਐਲ.ਸੀ. ਦੀ ਮੀਟਿੰਗ ਆਯੋਜਿਤ

ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਨਾਰਨੌਲ 2041, ਨਾਰਾਇਣਗੜ੍ਹ 2031, ਪਾਣੀਪਤ 2041 ਅਤੇ ਕੁਰੂਕਸ਼ੇਤਰ 2041 ਦੇ ਡਰਾਫਟ ਡਿਵੈਲਪਮੈਂਟ ਪਲਾਨ ‘ਤੇ ਵਿਚਾਰ-ਵਟਾਂਦਰਾ ਅਤੇ ਪ੍ਰਵਾਨਗੀ ਲਈ ਐਸ.ਐਲ.ਸੀ. ਦੀ ਮੀਟਿੰਗ ਆਯੋਜਿਤ

Haryana
ਚੰਡੀਗੜ੍ਹ, 3 ਅਗਸਤ - ਹਰਿਆਣਾ ਵਿੱਚ ਜ਼ਮੀਨ ਦੀ ਵਰਤੋਂ, ਸ਼ਹਿਰੀ ਵਿਕਾਸ ਅਤੇ ਇਮਾਰਤਾਂ ਦੇ ਨਿਰਮਾਣ ਨੂੰ ਵਿਵਸਥਿਤ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਡਰਾਫਟ ਡਿਵੈਲਪਮੈਂਟ ਪਲਾਨ 'ਤੇ ਵਿਚਾਰ-ਵਟਾਂਦਰਾ ਅਤੇ ਪ੍ਰਵਾਨਗੀ ਹਿੱਤ ਸੋਮਵਾਰ ਨੂੰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹਰਿਆਣਾ ਸਿਵਲ ਸਕੱਤਰੇਤ ਵਿਖੇ ਐਸ.ਐਲ.ਸੀ. (ਸਟੇਟ ਲੇਵਲ ਕਮੇਟੀ) ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਹਰਿਆਣਾ ਸ਼ਹਿਰੀ ਅਤੇ ਗ੍ਰਾਮੀਣ ਯੋਜਨਾਬੰਦੀ ਵਿਭਾਗ ਵੱਲੋਂ ਨਾਰਾਇਣਗੜ੍ਹ ਦੀ 2031 ਦੀ ਵਿਕਾਸ ਯੋਜਨਾ ਅਤੇ ਕੁਰੂਕਸ਼ੇਤਰ, ਨਾਰਨੌਲ ਤੇ ਪਾਣੀਪਤ ਦੀਆਂ 2041 ਦੀਆਂ ਵਿਕਾਸ ਯੋਜਨਾਵਾਂ ਪ੍ਰਵਾਨਗੀ ਲਈ ਪੇਸ਼ ਕੀਤੀਆਂ ਗਈਆਂ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਜਿੱਥੇ ਵੀ ਸ਼ਹਿਰੀ ਵਿਕਾਸ ਦੀ ਯੋਜਨਾ ਤਿਆਰ ਕੀਤੀ ਜਾਵੇ, ਉਸ ਵਿੱਚ ਵਿਕਸਤ ਭਾਰਤ-2047 ਦੇ ਵਿਜ਼ਨ ਨੂੰ ਧਿਆਨ ਵਿੱਚ ਰੱਖਿਆ ਜਾਵੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼...
ਸਾਵਣ ਦੇ ਪਹਿਲੇ ਸੋਮਵਾਰ ‘ਤੇ ਮੁੱਖ ਮੰਤਰੀ ਨੇ ਸਕੇਤੜੀ ਸਥਿਤ ਮਹਾਦੇਵ ਮੰਦਰ ਵਿੱਚ ਕੀਤੀ ਪੂਜਾ-ਅਰਚਨਾ

ਸਾਵਣ ਦੇ ਪਹਿਲੇ ਸੋਮਵਾਰ ‘ਤੇ ਮੁੱਖ ਮੰਤਰੀ ਨੇ ਸਕੇਤੜੀ ਸਥਿਤ ਮਹਾਦੇਵ ਮੰਦਰ ਵਿੱਚ ਕੀਤੀ ਪੂਜਾ-ਅਰਚਨਾ

Haryana
ਚੰਡੀਗੜ੍ਹ, 3 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਸਾਵਣ ਦੇ ਪਹਿਲੇ ਸੋਮਵਾਰ ਦੇ ਪਾਵਨ ਮੌਕੇ 'ਤੇ ਸਕੇਤੜੀ ਸਥਿਤ ਮਹਾਦੇਵ ਮੰਦਰ ਵਿੱਚ ਵਿਧੀਵਤ ਮੰਤਰ ਉਚਾਰਣ ਦਰਮਿਆਨ ਭਗਵਾਨ ਸ਼ਿਵ ਦੀ ਪੂਜਾ-ਅਰਚਨਾ ਕਰਕੇ ਸੂਬੇ ਅਤੇ ਦੇਸ਼ਵਾਸੀਆਂ ਦੇ ਸੁੱਖ, ਸਮਰੱਧੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਭਗਵਾਨ ਸ਼ਿਵ ਦੇ ਦਰਸ਼ਨਾਂ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੇਸ਼ ਅਤੇ ਸੂਬਾਵਾਸੀਆਂ ਨੂੰ ਸਾਵਣ ਦੇ ਪਾਵਨ ਤਿਉਹਾਰ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੇਵਾਂ ਦੇ ਦੇਵ ਮਹਾਦੇਵ ਖੁਦ ਜ਼ਹਿਰ ਪੀ ਕੇ ਸਮੁੱਚੀ ਸ੍ਰਿਸ਼ਟੀ ਦੀ ਰੱਖਿਆ ਕਰਦੇ ਹਨ। ਭਗਵਾਨ ਸ਼ਿਵ ਦਾ ਤਿਆਗ ਅਤੇ ਸਮਰਪਣ ਅਸੀਂ ਸਾਰਿਆਂ ਨੂੰ ਨਵੀਂ ਊਰਜਾ ਅਤੇ ਪ੍ਰੇਰਣਾ ਪ੍ਰਦਾਨ ਕਰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਗਵਾਨ ਸ਼ਿਵ ਤੋਂ ਪ੍ਰਾਰਥਨਾ ਕੀਤੀ ਹੈ ਕਿ ਹਰਿਆਣਾ ਨਿਰੰਤਰ ਤਰੱਕੀ ਦੇ ਮਾਰਗ 'ਤੇ ਅੱਗੇ ਵਧੇ ਅਤੇ ਸੂਬੇ ਦੇ ਹਰ ਇੱਕ ਨਾਗਰਿਕ ਦਾ ਜੀਵਨ ਸੁਖਮਈ, ਅਨੰਦਮਈ ਅਤੇ ਖੁ...
ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ ‘ਤੇ ਜਤਾਈ ਚਿੰਤਾ, ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਮੰਗ

ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ ‘ਤੇ ਜਤਾਈ ਚਿੰਤਾ, ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਮੰਗ

Punjab Politics
ਚੰਡੀਗੜ੍ਹ 3 ਅਗਸਤ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ, ਵਿਸ਼ੇਸ਼ ਤੌਰ 'ਤੇ ਪੰਜਾਬੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ 'ਤੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਤੋਂ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਉਹਨਾਂ ਨੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡਾ ਸਰਕਾਰ ਨਾਲ ਰਾਜਦੂਤਕ ਪੱਧਰ 'ਤੇ ਗੱਲਬਾਤ ਕਰਕੇ ਪ੍ਰਭਾਵਿਤ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਹੋਣ ਤੋਂ ਬਚਾਏ। ਮੰਤਰੀ ਨੇ ਕਿਹਾ ਕਿ ਬ੍ਰੈਂਪਟਨ ਦੇ ਪੋਟਾਸ ਕਾਲਜ ਵਿੱਚ ਸਾਲ 2024 ਵਿੱਚ ਦਾਖਲ ਹੋਏ ਵਿਦਿਆਰਥੀਆਂ ਨੇ ਆਪਣੀ 2 ਸਾਲ ਦੀ ਪੋਸਟ-ਗ੍ਰੈਜੂਏਸ਼ਨ ਪੂਰੀ ਕਰ ਲਈ ਹੈ। ਪਰ, ਕੈਨੇਡਾ ਵਿੱਚ ਸਰਕਾਰ ਬਦਲਣ ਤੋਂ ਬਾਅਦ ਉੱਥੋਂ ਦੇ ਪ੍ਰਸ਼ਾਸਨ ਨੇ ਮਨਮਾਨੇ ਢੰਗ ਨਾਲ ਨਿਯਮਾਂ ਵਿੱਚ ਬਦਲਾਅ ਕਰਕੇ ਵਿਦਿਆਰਥੀਆਂ ਦਾ ਵਰਕ ਪਰਮਿਟ ਰੋਕ ਦਿੱਤਾ ਹੈ। ਇਹ ਸਿੱਧੀ-ਸਾਦੀ ਧੋਖਾਧੜੀ ਹੈ। ਉਹਨਾਂ ਕਿਹਾ ਕਿ ਭਾਰੀ-ਭਰਕਮ ਫੀਸਾਂ ਭਰਨ ਅਤੇ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕਰਨ ਤੋਂ ਬਾਅਦ ਵੀ ਅੱਜ ਸਾਡੇ ਹੋਣਹਾਰ ਬੱਚੇ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਧੀਆਂ ਵੀ ਸ਼ਾਮਲ ਹਨ, ਭਾਰ...