ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਭਾਜਪਾ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਜਮਹੂਰੀ ਹੱਕਾਂ ‘ਤੇ ਕੀਤੇ ਜਾ ਰਹੇ ਹਮਲਿਆਂ ਵਿਰੁੱਧ ਮਤਾ ਪੇਸ਼
ਚੰਡੀਗੜ੍ਹ, 3 ਅਗਸਤ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਅਹਿਮ ਮਤਾ ਪੇਸ਼ ਕੀਤਾ, ਜਿਸ ਵਿੱਚ ਸਦਨ ਨੂੰ ਅਪੀਲ ਕੀਤੀ ਗਈ ਕਿ ਉਹ ਦੇਸ਼ ਭਰ ਵਿੱਚ ਲੱਖਾਂ ਵਿਦਿਆਰਥੀਆਂ ਅਤੇ ਨੌਕਰੀ ਦੇ ਚਾਹਵਾਨਾਂ ਦੇ ਭਵਿੱਖ ਨੂੰ ਗੰਭੀਰ ਨੁਕਸਾਨ ਪਹੁੰਚਾਉਣ ਵਾਲੇ ਵਾਰ-ਵਾਰ ਹੋ ਰਹੇ ਪ੍ਰੀਖਿਆ ਘਪਲਿਆਂ, ਪੇਪਰ ਲੀਕ ਮਾਮਲਿਆਂ ਅਤੇ ਸੰਸਥਾਗਤ ਅਸਫਲਤਾਵਾਂ ਲਈ ਕੇਂਦਰ ਸਰਕਾਰ ਨੂੰ ਜਵਾਬਦੇਹ ਬਣਾਏ। ਪੰਜਾਬ ਵਿਧਾਨ ਸਭਾ ਨੇ ਇਸ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, " ਤਾਨਾਸ਼ਾਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਹੰਕਾਰੀ ਰਾਜ ਹੇਠ ਦੇਸ਼ ਦਾ ਹਰ ਅਹਿਮ ਖੇਤਰ, ਖਾਸ ਕਰਕੇ ਲੱਖਾਂ ਮਿਹਨਤੀ ਨੌਜਵਾਨਾਂ ਦਾ ਭਵਿੱਖ, ਵਿਕਾਊ ਬਣਾ ਦਿੱਤਾ ਗਿਆ ਹੈ।"
ਵਿੱਤ ਮੰਤਰੀ ਨੇ ਕਿਹਾ, "ਨੀਟ ਵਰਗੀਆਂ ਅਹਿਮ ਪ੍ਰੀਖਿਆਵਾਂ ਵਿੱਚ ਪ੍ਰਣਾਲੀਗਤ ਭ੍ਰਿਸ਼ਟਾਚਾਰ ਅਤੇ ਵਾਰ-ਵਾਰ ਪੇਪਰ ਲੀਕ ਹੋਣ ਕਾਰਨ ਨੌਜਵਾਨ ਉਮੀਦਵਾਰਾਂ ਦਾ ਹੌਸਲਾ ਟੁੱਟ ਚੁੱਕਿਆ ਹੈ। ਜਦੋਂ ਵਿਦਿਆਰਥੀਆਂ ਨੂੰ ਇਹ ਅਹ...








