ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 24 ਜੁਲਾਈ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਬ ਸਰਕਾਰ ਦੀ ਸਰਬਪੱਖੀ ਵਿਕਾਸ ਅਤੇ ਸਮਾਜਿਕ ਨਿਆਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 2,769 ਯੋਗ ਲਾਭਪਾਤਰੀਆਂ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਦੀ ਰਾਸ਼ੀ ਜਾਰੀ ਕੀਤੀ ਹੈ। ਇਹ ਵਿੱਤੀ ਸਹਾਇਤਾ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੀਆਂ ਧੀਆਂ ਦੇ ਵਿਆਹ ਦੇ ਖਰਚੇ ਇੱਜ਼ਤ-ਮਾਣ ਨਾਲ ਪੂਰੇ ਕਰਨ ਵਿੱਚ ਮਦਦ ਕਰੇਗੀ ਅਤੇ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਏਗੀ।
ਹੋਰ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਰਾਹੀਂ 19 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਦੀਆਂ 2,769 ਯੋਗ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਇਹ ਸੁਨਿਸ਼ਚਿਤ ਕਰਨ ਲਈ ਕਿ ਹਰ ਯੋਗ ਪਰਿਵਾਰ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮਿਲੇ, ਪੰਜਾਬ ਸਰਕਾਰ ਨੇ ₹14.12 ਕਰੋੜ ਜਾਰੀ ਕੀਤੇ ਹਨ, ਜੋ ਕਿ ਪਾਰਦਰਸ...








