ਮੇਰੀ ਕਮਾਈ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜਲੰਧਰ; 19 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ ਸਾਲਾਨਾ ਮੇਲੇ ਦੌਰਾਨ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਲਈ ਅਸ਼ੀਰਵਾਦ ਲਿਆ। ਸੱਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ, ਮੁੱਖ ਮੰਤਰੀ ਨੇ ਹਰ ਵਰਗ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਅਤੇ ਸਨੇਹ ਲਈ ਧੰਨਵਾਦ ਕਰਦਿਆਂ ਕਿਹਾ ਕਿ ਗੁਰੂਆਂ, ਪੀਰਾਂ, ਫਕੀਰਾਂ ਅਤੇ ਸ਼ਹੀਦਾਂ ਦਾ ਆਸ਼ੀਰਵਾਦ ਪੰਜਾਬ ਨੂੰ ਫਿਰਕੂ ਸਦਭਾਵਨਾ ਅਤੇ ਪ੍ਰਗਤੀ ਦੇ ਰਾਹ 'ਤੇ ਅੱਗੇ ਵਧਣ ਦੀ ਸੇਧ ਦਿੰਦਾ ਹੈ। ਰੰਗਲਾ ਪੰਜਾਬ ਸਿਰਜਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਉਨ੍ਹਾਂ 'ਤੇ ਦਿਖਾਇਆ ਗਿਆ ਵਿਸ਼ਵਾਸ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਨ੍ਹਾਂ ਪੂਰੀ ਇਮਾਨਦਾਰੀ, ਸਮਰਪਣ ਅਤੇ ਪਾਰਦਰਸ਼ਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਵਾਅਦਾ ਕੀਤਾ। ਇਸ ਸ਼ੁਭ ਮੌਕੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਅਕਾਊਂਟ ‘ਤੇ ਲਿਖਿਆ, "ਅੱਜ, ...








