ਵਪਾਰੀ ਤੇ ਦੁਕਾਨਦਾਰ ਨਾਲ ਮਿਲਣੀ ਪ੍ਰੋਗਰਾਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਫਾਜ਼ਿਲਕਾ 21 ਮਾਰਚ- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਟੇਟ ਟਰੇਡ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਹੈ ਜਿਸ ਤਹਿਤ ਵਿਧਾਨ ਸਭਾ ਹਲਕਾ ਫਾਜ਼ਿਲਕਾ ਟਰੇਡ ਕਮਿਸ਼ਨ ਦੁਆਰਾ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸਮੱਸਿਆਵਾ ਦਾ ਹੱਲ ਕਰਨ ਲਈ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦਾ ਉਦੇਸ਼ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ *ਤੇ ਹੱਲ ਕਰਨਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸਥਾਨਕ ਮਹਿਰੀਆ ਬਜਾਰ ਵਿਖੇ ਵਪਾਰੀ ਤੇ ਦੁਕਾਨਦਾਰ ਨਾਲ ਮਿਲਣੀ ਪ੍ਰੋਗਰਾਮ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਪਾਰੀਆਂ ਅਤੇ ਸਬੰਧਤ ਸੰਗਠਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾ ਸੁਣੀਆਂ ਗਈਆਂ ਤੇ ਸਮੱਸਿਆਵਾਂ ਦੇ ਹੱਲ ਲਈ ਜਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਇਸ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਵੱਡੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਮੁੱਦਿਆਂ ਨੂੰ ਤਰਜੀਹੀ ਤੌਰ ਤੇ ਸੁਲਝਾਉਣ ਲਈ ਵਚਨਬੱਧ ਹੈ। ਉਨ੍ਹ...








