ਸੰਧਵਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ
ਚੰਡੀਗੜ੍ਹ, 13 ਨਵੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਉਹ ਕਣਕ-ਝੋਨੇ ਦੀ ਖੇਤੀ ਛੱਡ ਕੇ ਸਬਜੀਆਂ ਅਤੇ ਹੋਰ ਬਦਲਵੀਆਂ ਫਸਲਾਂ ਨੂੰ ਅਪਣਾਉਣ ਅਤੇ ਸਾਂਝੇ ਤੌਰ ‘ਤੇ ਰਣਨੀਤੀ ਬਣਾ ਕੇ ਕੇਂਦਰ ਦੀ ਭਾਜਪਾ ਸਰਕਾਰ ਦੇ ਵੱਖ-ਵੱਖ ਇਲਜ਼ਾਮਾਂ ਦਾ ਜਵਾਬ ਦੇਣ।
ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਰਾਹੀਂ ਸ. ਸੰਧਵਾਂ ਨੇ ਕਿਹਾ ਕਿ ਸੂਬੇ ਦੇ ਕਿਸਾਨ ਕਣਕ ਤੇ ਝੋਨੇ ਥੱਲੇ ਰਕਬਾ ਘਟਾਉਣ ਅਤੇ ਵੱਖ-ਵੱਖ ਫਸਲਾਂ ਦੀ ਖੇਤੀ ਕਰਕੇ ਲਾਭ ਕਮਾਉਣ। ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਕਿਸਾਨ ਜਿੱਥੇ ਕਣਕ-ਝੋਨੇ ਦੇ ਫਸਲੀ ਚੱਕਰ ਤੋਂ ਨਿਕਲ ਸਕਦੇ ਹਨ, ਉੁੱਥੇ ਹੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਾਣ-ਬੁੱਝ ਕੇ ਲਾਈਆਂ ਜਾ ਰਹੀਆਂ ਰੋਕਾਂ ਤੋਂ ਵੀ ਨਿਜਾਤ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਹੀਂ ਚੁੱਕੇ ਅਤੇ ਲੋੜੀਂਦੀ ਥਾਂ ਖਾਲੀ ਨਹੀਂ ਕੀਤੀ, ਜਿਸ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਹੋਈ।
ਸ. ਸੰਧਵਾਂ ਨੇ ਝੋਨੇ ਥੱਲੇ ਰਕਬਾ ਘਟਾਉਣ...








