ਲੇਡੀ ਸਿੰਘ ਕੰਵਲਜੀਤ ਕੌਰ ਮੁੜ੍ਹ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ : ਹਰਜੀਤ ਗਰੇਵਾਲ ਸਕੱਤਰ ਤੇ ਹਰਸ਼ਰਨ ਸਿੰਘ ਖਜ਼ਾਨਚੀ ਨਿਯੁਕਤ
ਚੰਡੀਗੜ੍ਹ, 2 ਨਵੰਬਰ - ਰਾਸ਼ਟਰੀ ਪੱਧਰ ਦੀਆਂ 31 ਸਿੱਖ ਸੰਸਥਾਵਾਂ ਦੀ ਗਲੋਬਲ ਕਨਫੈਡਰੇਸ਼ਨ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.), ਵੱਲੋਂ ਆਪਣੀ 11ਵੀਂ ਸਾਲਾਨਾ ਜਨਰਲ ਮੀਟਿੰਗ (ਏ.ਜੀ.ਐਮ.) ਲੰਡਨ, ਯੂ.ਕੇ. ਵਿੱਚ ਆਯੋਜਿਤ ਕੀਤੀ ਗਈ। ਇਸ ਚੋਣ ਮੀਟਿੰਗ ਦੌਰਾਨ ਕੌਂਸਲ ਵਿੱਚ ਨਿਰੰਤਰ ਵਚਨਬੱਧਤਾ ਅਤੇ ਸੁਚੱਜੀ ਅਗਵਾਈ ਨੂੰ ਧਿਆਨ ਵਿੱਚ ਰੱਖਦਿਆਂ ਲੇਡੀ ਸਿੰਘ ਕੰਵਲਜੀਤ ਕੌਰ ਨੂੰ ਸਰਬਸੰਮਤੀ ਨਾਲ ਮੁੜ੍ਹ ਅਗਲੇ ਦੋ ਸਾਲ ਦੇ ਕਾਰਜਕਾਲ ਲਈ ਪ੍ਰਧਾਨ ਵਜੋਂ ਚੁਣਿਆ ਗਿਆ।ਚੋਣ ਪ੍ਰਕਿਰਿਆ ਨੂੰ ਚਲਾਉਣ ਲਈ ਇੰਡੋਨੇਸ਼ੀਆ ਦੇ ਡਾ: ਕਰਮਿੰਦਰ ਸਿੰਘ ਢਿੱਲੋਂ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਵਜੋਂ ਨਾਮਜ਼ਦ ਕੀਤਾ ਗਿਆ। ਮੀਟਿੰਗ ਦੌਰਾਨ ਹਰਜੀਤ ਸਿੰਘ ਗਰੇਵਾਲ ਨੂੰ ਸਕੱਤਰ ਅਤੇ ਹਰਸਰਨ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਅਮਰੀਕਾ ਤੋਂ ਪਰਮਜੀਤ ਸਿੰਘ ਬੇਦੀ ਅਤੇ ਭਾਰਤ ਤੋਂ ਰਾਮ ਸਿੰਘ ਰਾਠੌਰ ਨੂੰ ਉਪ ਪ੍ਰਧਾਨ ਚੁਣਿਆ ਗਿਆ।ਇਸ ਮੌਕੇ ਜੀ.ਐਸ.ਸੀ. ਵੱਲੋਂ ਆਪਣੀ ਕਾਰਜਕਾਰੀ ਕਮੇਟੀ ਦੀ ਚੋਣ ਵੀ ਕੀਤੀ ਜਿਸ ਵਿੱਚ ਵੱਖ-ਵੱਖ ਖੇਤਰਾਂ ਦੇ ਪ੍ਰਮੁੱਖ ਨੇਤਾਵਾਂ ਦੀ ਨਿਯੁਕਤੀ ਕੀਤੀ ਗਈ। ਮਲੇਸ਼ੀਆ ਤੋਂ ਜਗੀਰ ਸਿੰਘ, ਬਰਤਾਨੀਆ ...







