Sunday, September 20Malwa News
Shadow

Author: News Editor

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਿਸ਼ਨ ਕਲੀਨ ਪੰਜਾਬ ਤਹਿਤ ਸਿਵਲ ਹਸਪਤਾਲ ਮਲੋਟ ਦੀ ਸਫਾਈ ਵਿਵਸਥਾ ਦਾ ਲਿਆ ਜਾਇਜਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਿਸ਼ਨ ਕਲੀਨ ਪੰਜਾਬ ਤਹਿਤ ਸਿਵਲ ਹਸਪਤਾਲ ਮਲੋਟ ਦੀ ਸਫਾਈ ਵਿਵਸਥਾ ਦਾ ਲਿਆ ਜਾਇਜਾ

Hot News
ਮਲੋਟ / ਸ੍ਰੀ ਮੁਕਤਸਰ ਸਾਹਿਬ  7  ਸਤੰਬਰ-               ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਅੱਜ ਸਿਵਲ ਹਸਪਤਾਲ ਮਲੋਟ ਵਿਖੇ ਸਫਾਈ ਵਿਵਸਥਾ ਦਾ ਜਾਇਜਾ ਲਿਆ ਗਿਆ।              ਇਸ ਦੌਰਾਨ ਉਹਨਾਂ ਸਿਵਲ ਹਸਪਤਾਲ ਮਲੋਟ ਕੰਪਲੈਕਸ ਵਿੱਚ ਸਫ਼ਾਈ ਵਿਵਸਥਾ ਅਤੇ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਗੰਭੀਰਤਾ ਨਾਲ ਮੁਆਇਨਾ ਕੀਤਾ। ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਹਸਪਤਾਲ ਦੇ ਵੱਖ—ਵੱਖ ਵਾਰਡਾਂ ਦਾ ਜਾਇਜ਼ਾ ਲਿਆ। ਉਹਨਾਂ ਨੇ ਮਰੀਜ਼ਾਂ ਅਤੇ ਉਹਨਾਂ ਦੇ ਵਾਰਸਾਂ ਨਾਲ ਗੱਲਬਾਤ ਕਰਕੇ ਮਿਲ ਰਹੇ ਮੁਫ਼ਤ ਇਲਾਜ ਤੇ ਦਵਾਈਆਂ ਦੀ ਉਪਲਬਧਤਾ ਬਾਰੇ ਵੀ ਜਾਣਕਾਰੀ ਹਾਸਲ ਕੀਤੀ।              ਦੌਰੇ ਦੌਰਾਨ ਡਾ. ਬਲਜੀਤ ਕੌਰ ਨੇ ਹਸਪਤਾਲ ਪ੍ਰਸ਼ਾਸਨ ਅਤੇ ਸਫ਼ਾਈ ਸਟਾਫ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਹਸਪਤਾਲ ਵਿੱਚ ਹਰ ਵੇਲੇ ਉੱਚ ਪੱਧਰੀ ਸਫ਼ਾਈ ਯਕੀਨੀ ਬਣਾਈ ਜਾਵੇ ਤਾਂ ਜੋ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਇਨਫੈਕਸ਼ਨ ਦਾ ਸਾਹਮਣਾ ਨਾ ਕਰਨਾ ਪਵੇ। ਸਾਰੀਆ...
ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

Hot News
ਚੰਡੀਗੜ੍ਹ, 7 ਸਤੰਬਰ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 230ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 558 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 230ਵੇਂ ਦਿਨ, ਪੁਲਿਸ ਟੀਮਾਂ ਨੇ 311 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 68,699 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 225 ਵਿਅਕਤੀਆਂ ਵਿਰੁੱਧ ਇਹਤਿਆਤੀ  ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈ...
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਟਰੇਡ ਕਮਿਸ਼ਨ ਦਫ਼ਤਰ ਅਹਿਮ ਮੰਚ: ਹਰਜੋਤ ਸਿੰਘ ਬੈਂਸ

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਟਰੇਡ ਕਮਿਸ਼ਨ ਦਫ਼ਤਰ ਅਹਿਮ ਮੰਚ: ਹਰਜੋਤ ਸਿੰਘ ਬੈਂਸ

Hot News
ਰੂਪਨਗਰ, 7 ਸਤੰਬਰ: ਪੰਜਾਬ ਦੇ ਉਚੇਰੀ ਸਿੱਖਿਆ, ਸਿੱਖਿਆ, ਲੋਕ ਸੰਪਰਕ ਅਤੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਰੂਪਨਗਰ ਵਿਖੇ ਸਥਾਪਿਤ ਪੰਜਾਬ ਰਾਜ ਟਰੇਡ ਕਮਿਸ਼ਨ ਦੇ ਜ਼ਿਲ੍ਹਾ ਦਫ਼ਤਰ ਦਾ ਦੌਰਾ ਕੀਤਾ ਅਤੇ ਵਪਾਰੀ ਵਰਗ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਣੇ। ਇਸ ਮੌਕੇ ਉਨ੍ਹਾਂ ਕਿਹਾ ਕਿ ਟਰੇਡ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਇੱਕ ਥਾਂ ’ਤੇ ਸੁਣਨਾ, ਉਨ੍ਹਾਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾਉਣਾ ਅਤੇ ਯੋਗ ਮਾਮਲਿਆਂ ਦੇ ਹੱਲ ਲਈ ਪ੍ਰਭਾਵਸ਼ਾਲੀ ਤਾਲਮੇਲ ਕਰਨਾ ਹੈ। ਜ਼ਿਲ੍ਹਾ ਪੱਧਰ ’ਤੇ ਦਫ਼ਤਰ ਦੀ ਸਥਾਪਨਾ ਨਾਲ ਵਪਾਰੀਆਂ ਨੂੰ ਆਪਣੀਆਂ ਜਾਇਜ਼ ਮੰਗਾਂ, ਸਮੱਸਿਆਵਾਂ ਅਤੇ ਸੁਝਾਅ ਦਰਜ ਕਰਵਾਉਣ ਲਈ ਸੁਚੱਜਾ ਅਤੇ ਸਿੱਧਾ ਮੰਚ ਮਿਲਿਆ ਹੈ। ਸ. ਬੈਂਸ ਨੇ ਜ਼ਿਲ੍ਹਾ ਟੀਮ ਨੂੰ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਲਗਾਤਾਰ ਤਾਲਮੇਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮਜ਼ਬੂਤ ਵਪਾਰੀ ਵਰਗ ਸੂਬੇ ਦੀ ਆਰਥਿਕ ਤਰੱਕੀ ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 7 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਦੋ ਵਿਅਕਤੀਆਂ ਨੂੰ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਦੀਪਕ ਸਿੰਘ, ਵਾਸੀ ਰੋੜਾਂਵਾਲਾ ਖੁਰਦ ਅਤੇ ਸ਼ੁਭਪ੍ਰੀਤ ਸਿੰਘ ਉਰਫ਼ ਸ਼ੁਭ, ਵਾਸੀ ਵੇਰਕਾ-ਮਜੀਠਾ ਬਾਈਪਾਸ, ਅੰਮ੍ਰਿਤਸਰ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਅਨੁਸਾਰ ਨਾਜਾਇਜ਼ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ।ਡੀਜੀਪੀ ਨੇ ਕਿਹਾ ਕਿ ਇਸ...
ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ – ਹਰਭਜਨ ਸਿੰਘ ਈ.ਟੀ.ਓ

ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ – ਹਰਭਜਨ ਸਿੰਘ ਈ.ਟੀ.ਓ

Breaking News
ਚੰਡੀਗੜ੍ਹ, 7 ਸਤੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ, ਕਲਵਰਟਾਂ ਅਤੇ ਹੋਰ ਬ੍ਰਿਜ ਸਟ੍ਰਕਚਰਜ਼ ਦੀ ਸੁਰੱਖਿਆ ਜਾਂਚ (ਸਟ੍ਰਕਚਰਲ ਆਡਿਟ) ਕਰਵਾਉਣ ਲਈ ਹੁਕਮ ਜਾਰੀ ਕੀਤੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦਿੰਦੀ ਹੈ। ਸਰਕਾਰ ਦਾ ਉਦੇਸ਼ ਜਨਤਕ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੁਰੱਖਿਆ ਅਤੇ ਸਮੇਂ ਸਿਰ ਰੱਖ-ਰਖਾਅ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਸ. ਹਰਭਜਨ ਸਿੰਘ ਈ.ਟੀ.ਓ. ਨੇ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਇਮਾਰਤਾਂ ਦੀ ਸਬੰਧਤ ਫੀਲਡ ਅਧਿਕਾਰੀਆਂ ਰਾਹੀਂ ਜਾਂਚ ਕਰਵਾ ਕੇ ਉਨ੍ਹਾਂ ਦੀ ਸਟ੍ਰਕਚਰਲ ਸਥਿਤੀ ਦਾ ਵਿਸਥਾਰਤ ਮੁਲਾਂਕਣ ਕੀਤਾ ਜਾਵੇ। ਜਾਂਚ ਦੌਰਾਨ ਸਾਹਮਣੇ ਆਉਣ ਵਾਲੀਆਂ ਖਾਮੀਆਂ, ਨੁਕਸਾਂ ਜਾਂ ਕਮਜ਼ੋਰੀਆਂ ਨੂੰ ਤੁਰੰਤ ਦੂਰ...
ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

Hot News
*ਚੰਡੀਗੜ੍ਹ, 7 ਸਤੰਬਰ:* ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਦੀ ਮਹੱਤਤਾ 'ਤੇ ਜ਼ੋਰ ਦੇਣ ਅਤੇ ਇਸ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਅੱਜ ਇੱਥੇ ਸੈਕਟਰ 26 ਸਥਿਤ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ (ਐਮ.ਜੀ.ਐਸ.ਆਈ.ਪੀ.ਏ.) ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ। ਪੀ.ਡੀ.ਐਸ.: ਸੁਧਾਰ, ਪਾਰਦਰਸ਼ਤਾ, ਤਕਨਾਲੋਜੀ ਅਤੇ ਪੋਰਟੇਬਿਲਟੀ 'ਤੇ ਕੇਂਦਰਿਤ ਇਸ ਸੈਮੀਨਾਰ ਵਿੱਚ ਵੱਖ-ਵੱਖ ਬੁਲਾਰਿਆਂ ਨੇ ਲਾਭਪਾਤਰੀਆਂ ਦੇ ਲਾਭ ਲਈ ਪੀ.ਡੀ.ਐਸ. ਨੂੰ ਹੋਰ ਮਜ਼ਬੂਤ ਬਣਾਉਣ ਲਈ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ। ਚਰਚਾ ਦੀ ਅਗਵਾਈ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਪੀ.ਡੀ.ਐਸ. ਸਬੰਧੀ ਜ਼ਮੀਨੀ ਪੱਧਰ 'ਤੇ ਫੀਡਬੈਕ ਲੈਣਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਹ ਇਸ ਪ੍ਰਣਾਲੀ ਦੀ ਵਿਆਪਕ ਸਮੀਖਿਆ ਲਈ ਜ਼ਰੂਰੀ ਹੈ। ਉਨ੍ਹਾਂ ਭਵਿੱਖੀ ਸੁਧਾਰਾਂ ਲਈ ਫੀਡਬੈਕ 'ਤੇ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ ਦੀ ਵੀ ਗੱਲ ਕਹੀ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਵਿਭਾਗ ਦੀ ਫੀਲਡ ਟੀਮ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਨੇ ਆਂਗਣਵਾੜ...
ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ

ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ

Breaking News
ਚੰਡੀਗੜ੍ਹ / ਜਲੰਧਰ, 7 ਸਤੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਜਲੰਧਰ ਦੇ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਜਾਂਦੇ ਖੇਡ ਮੁਕਾਬਲਿਆਂ ਨੇ ਜਿਥੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਦਾ ਰੁਖ਼ ਖੇਡ ਮੈਦਾਨਾਂ ਵੱਲ ਮੋੜਿਆ ਹੈ ਉਥੇ ਹਰ ਉਮਰ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਮੰਚ ਵੀ ਪ੍ਰਦਾਨ ਕੀਤਾ ਹੈ। ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਯਤਨਾ ਸਦਕਾ ਸੂਬੇ ਵਿੱਚ ਖੇਡਾਂ ਦਾ ਇਕ ਨਵਾਂ ਦੌਰ ਸ਼ੁਰੂ ਹੋਇਆ ਹੈ ਅਤੇ ਪੰਜਾਬ ਦੇ ਖਿਡਾਰੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਤੇ ਦੇਸ਼ ਨਾਂ ਰੌਸ਼ਨ ਕਰ ਰਹੇ ਹ...
ਮਨੀਸ਼ ਸਿਸੋਦੀਆ ਨੇ ਅਧਿਆਪਕ ਦਿਵਸ ‘ਤੇ ਹੁਸ਼ਿਆਰਪੁਰ ‘ਚ 200 ਤੋਂ ਵੱਧ ਸਰਕਾਰੀ ਸਕੂਲ ਦੇ ਅਧਿਆਪਕਾਂ ਨਾਲ ਕੀਤਾ ਸੰਵਾਦ, ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ‘ਚ ਉਨ੍ਹਾਂ ਦੇ ਯੋਗਦਾਨ ਦੀ ਕੀਤੀ ਸ਼ਲਾਘਾ

ਮਨੀਸ਼ ਸਿਸੋਦੀਆ ਨੇ ਅਧਿਆਪਕ ਦਿਵਸ ‘ਤੇ ਹੁਸ਼ਿਆਰਪੁਰ ‘ਚ 200 ਤੋਂ ਵੱਧ ਸਰਕਾਰੀ ਸਕੂਲ ਦੇ ਅਧਿਆਪਕਾਂ ਨਾਲ ਕੀਤਾ ਸੰਵਾਦ, ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ‘ਚ ਉਨ੍ਹਾਂ ਦੇ ਯੋਗਦਾਨ ਦੀ ਕੀਤੀ ਸ਼ਲਾਘਾ

Hot News
ਹੁਸ਼ਿਆਰਪੁਰ 6 ਸਤੰਬਰ- ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਹੁਸ਼ਿਆਰਪੁਰ ਵਿਖੇ 200 ਤੋਂ ਵੱਧ ਸਰਕਾਰੀ ਸਕੂਲ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਦੇ ਸਿੱਖਿਆ ਸੁਧਾਰਾਂ ਨੂੰ ਇਸ ਚਰਚਾ ਦੇ ਕੇਂਦਰ ਵਿੱਚ ਰੱਖਿਆ। ਉਨ੍ਹਾਂ ਨੇ ਜਮਾਤਾਂ ਵਿੱਚ ਪੜ੍ਹਾਈ ਦੇ ਨਤੀਜਿਆਂ ਵਿੱਚ ਪੰਜਾਬ ਦੇ ਪਹਿਲੇ ਸਥਾਨ 'ਤੇ ਰਹਿਣ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਅਧਿਆਪਕਾਂ ਦੀ ਸਿਖਲਾਈ 'ਤੇ ਕੀਤੇ ਜਾ ਰਹੇ ਨਿਵੇਸ਼, ਜਿਸ ਵਿੱਚ ਸਿੰਗਾਪੁਰ, ਫਿਨਲੈਂਡ ਅਤੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈਆਈਐਮ) ਅਹਿਮਦਾਬਾਦ ਦੇ ਸਿਖਲਾਈ ਪ੍ਰੋਗਰਾਮ ਸ਼ਾਮਲ ਹਨ, ਦਾ ਖਾਸ ਜ਼ਿਕਰ ਕੀਤਾ। ਟਾਂਡਾ ਦੇ ਇੱਕ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ 40 ਤੋਂ ਘੱਟ ਤੋਂ ਵੱਧ ਕੇ 400 ਤੋਂ ਵੱਧ ਹੋਣ ਅਤੇ ਵਿਦਿਆਰਥੀਆਂ ਦੁਆਰਾ ਨੀਟ ਅਤੇ ਜੇਈਈ ਪਾਸ ਕਰਨ ਦੀਆਂ ਮਿਸਾਲਾਂ ਦਿੰਦਿਆਂ, ਉਨ੍ਹਾਂ ਨੇ ਅਧਿਆਪਕਾਂ ਨੂੰ ਇਸ ਤਬਦੀਲੀ ਦਾ ਮੁੱਖ ਸਰੋਤ ਦੱਸਿਆ। ਉਨ੍ਹਾਂ ਕਿਹਾ ਕਿ ਅਸਲ ਬਦਲਾਅ ਜਮਾਤਾਂ ਦੇ ਅੰਦਰ ਹੋ ਰਿਹਾ ਹੈ, ਜਿੱਥੇ ਅਧਿਆਪਕ ਪੰਜਾਬ ਦੇ ਵਿਦਿਆਰਥੀਆਂ ਦੇ ਆ...
ਮੰਤਰੀ ਹਰਪਾਲ ਚੀਮਾ ਨੇ ਰਾਜ ਸਰਕਾਰ ਨਾਲ ਮਸ਼ਵਰੇ ਤੋਂ ਬਿਨਾਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨਿਯੁਕਤ ਕਰਨ ‘ਤੇ ਉਠਾਏ ਸਵਾਲ

ਮੰਤਰੀ ਹਰਪਾਲ ਚੀਮਾ ਨੇ ਰਾਜ ਸਰਕਾਰ ਨਾਲ ਮਸ਼ਵਰੇ ਤੋਂ ਬਿਨਾਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨਿਯੁਕਤ ਕਰਨ ‘ਤੇ ਉਠਾਏ ਸਵਾਲ

Breaking News
ਚੰਡੀਗੜ੍ਹ / ਜਲੰਧਰ 6 ਸਤੰਬਰ-    ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਪੰਜਾਬ ਸਰਕਾਰ ਨਾਲ ਬਿਨਾਂ ਕੋਈ ਮਸ਼ਵਰਾ ਕੀਤੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਇਹ ਨਿਯੁਕਤੀ ਕੀਤੀ ਗਈ ਹੈ, ਉਸ ਨੇ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਅਤੇ ਦੇਸ਼ ਦੇ ਸੰਘੀ ਢਾਂਚੇ ਪ੍ਰਤੀ ਕੇਂਦਰ ਦੇ ਸਤਿਕਾਰ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਦੌਰਾਨ ਉਨ੍ਹਾਂ ਨਾਲ 'ਆਪ' ਆਗੂ ਤਰਨਪ੍ਰੀਤ ਸਿੰਘ ਸੰਨੀ ਵੀ ਮੌਜੂਦ ਸਨ। ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਿਯੁਕਤੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਨਹੀਂ ਦਿੱਤਾ ਗਿਆ। ਉਨ੍ਹਾਂ ਅੱਗੇ ਕਿਹਾ, "ਜਿਸ ਢੰਗ ਨਾਲ ਇਹ ਨਿਯੁਕਤੀ ਕੀਤੀ ਗਈ ਹੈ, ਉਹ ਪੰਜਾਬ ਦੇ ਸੰਵਿਧਾਨਕ ਹੱਕਾਂ ਅਤੇ ਦੇਸ਼ ਦੇ ਸੰਘੀ ਢਾਂਚੇ ਪ੍ਰਤੀ ਕੇਂਦਰ ਦੇ ਸ...
ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ

ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ

Breaking News
ਜ਼ੀਰਾ (ਫਿਰੋਜ਼ਪੁਰ) 6 ਸਤੰਬਰ- ਜ਼ੀਰਾ ਵਿਖੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਪ੍ਰੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਹਜ਼ਾਰਾਂ ਸਮਰਥਕਾਂ ਦਾ ਆਮ ਆਦਮੀ ਪਾਰਟੀ (ਆਪ) ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਦਾ ਇਹ ਭਾਰੀ ਹੁੰਗਾਰਾ ਪਰੰਪਰਾਗਤ ਪਾਰਟੀਆਂ ਦੇ ਖੋਖਲੇ ਦਾਅਵਿਆਂ ਦੇ ਮੁਕਾਬਲੇ ਕੰਮ ਦੀ ਰਾਜਨੀਤੀ ਵਿੱਚ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਪੰਜਾਬ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਜਿਸ ਤਹਿਤ 1,100 ਮੋਹੱਲਾ ਕਲੀਨਿਕ, ਕਿਸਾਨਾਂ ਲਈ ਦਿਨ ਵੇਲੇ ਬਿਜਲੀ ਅਤੇ ਨਹਿਰੀ ਪਾਣੀ ਮੁਹੱਈਆ ਕਰਵਾਇਆ ਗਿਆ ਹੈ, ਜਦਕਿ 90% ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਅਕਾਲੀ ਦਲ ਅਤੇ ਕਾਂਗਰਸ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਕੋਲ ਉਨ੍ਹਾਂ ਨੂੰ ਗਾਲ੍ਹਾਂ ਕੱਢਣ ਤੋਂ ਇਲਾਵਾ ਪੰਜਾਬ ਲਈ ਕੋਈ ਵਿਜ਼ਨ ਨਹੀਂ ਹੈ। ਕਦੇ 25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲੀ ਅਕਾਲੀ ਪਾਰਟੀ ਅੱਜ ਸਿਰਫ਼ ਕੁਝ ਲੋਕਾਂ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ, ਜਦਕਿ ਅੰਦਰੂਨੀ ਕ...