ਮਾਡਲ ਖੇਡ ਮੈਦਾਨਾਂ ਅਤੇ ਆਂਗਣਵਾੜੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਮੋਰਿੰਡਾ, 21 ਅਪ੍ਰੈਲ: ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜੋਤੀ ਸਿੰਘ ਵੱਲੋਂ ਅੱਜ ਬਲਾਕ ਮੋਰਿੰਡਾ ਅਧੀਨ ਆਉਣ ਵਾਲੀਆਂ ਵੱਖ-ਵੱਖ ਪੰਚਾਇਤਾਂ ਵਿੱਚ ਚੱਲ ਰਹੇ ਸਰਕਾਰ ਦੇ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਪਿੰਡ ਧਨੌਰੀ ਅਤੇ ਡੂਮਛੇੜੀ ਵਿੱਚ ਤਿਆਰ ਕੀਤੇ ਜਾ ਰਹੇ ਮਾਡਲ ਖੇਡ ਮੈਦਾਨਾਂ ਦਾ ਮੌਕੇ ‘ਤੇ ਦੌਰਾ ਕਰਕੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ।
ਇਸ ਮੌਕੇ ਉਨ੍ਹਾਂ ਐਕਸੀਅਨ ਪੰਚਾਇਤੀ ਰਾਜ ਵਿਭਾਗ ਸ. ਅਵਤਾਰ ਸਿੰਘ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਾਡਲ ਖੇਡ ਮੈਦਾਨਾਂ ਦਾ ਨਿਰਮਾਣ ਕੰਮ ਨਿਰਧਾਰਿਤ ਸਮੇਂ ਅੰਦਰ ਹਰ ਹਾਲਤ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾਂ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ ਅਤੇ ਨਾ ਹੀ ਕਿਸੇ ਪ੍ਰਕਾਰ ਦੀ ਢਿੱਲ ਵਰਤੀ ਜਾਵੇ।
ਚੰਦਰਜੋਤੀ ਸਿੰਘ ਨੇ ਮੌਕੇ ‘ਤੇ ਮੌਜੂਦ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਡਲ ਖੇਡ ਮੈਦਾਨ ਸਰਕਾਰ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਦਾ ਮੁੱਖ ਉਦੇਸ਼ ਪ...








