ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਹੁਣ ਤੱਕ ਹੋਈ 28 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ‘ਚੋਂ 24 ਲੱਖ ਮੀਟਰਿਕ ਟਨ ਤੋਂ ਵੱਧ ਫਸਲ ਖਰੀਦੀ ਜਾ ਚੁੱਕੀ ਹੈ।
ਦਾਣਾ ਮੰਡੀ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਸੰਬੰਧਤ ਅਧਿਕਾਰੀਆਂ ਸਮੇਤ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੇੜਲੇ ਪਿੰਡ ਬਸਤੀ ਦੇ ਕਿਸਾਨ ਜੈਲ਼ਾ ਦੀ ਢੇਰੀ ਦੀ ਖ਼ਰੀਦ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਖ਼ਰੀਦ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਜਿਸ ਕਰਕੇ ਕਿਸਾਨਾਂ ਨੂੰ ਫ਼ਸਲ ਵੇਚਣ ਵਿਚ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ । ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਬਦਲੇ ਘੱਟੋ-ਘੱਟ ਸਮਰਥਨ ਮੁੱਲ 2585 ਦੇ ਹਿਸਾਬ ਨਾਲ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿਚ 647 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ...








