Sunday, November 8Malwa News
Shadow

Author: News Editor

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

Hot News
ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ‘ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ’ ਵਿਸ਼ੇ ‘ਤੇ ਇੱਕ ਉੱਚ-ਪੱਧਰੀ ਮੀਟਿੰਗ ਆਯੋਜਿਤ ਕੀਤੀ। ਇਹ ਪ੍ਰੋਗਰਾਮ ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ (ਯੂਐਨਓਡੀਸੀ) ਵੱਲੋਂ ਪੰਜਾਬ ਜੇਲ੍ਹ ਵਿਭਾਗ ਅਤੇ ਗੈਰ-ਸਰਕਾਰੀ ਸੰਸਥਾ ‘ਟਰਨ ਯੋਰ ਕਨਸਰਨ ਇੰਟੂ ਐਕਸ਼ਨ’ (ਟੀਵਾਈਸੀਆਈਏ) ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਨਸ਼ਾ ਰੋਕਥਾਮ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਆਯੋਜਿਤ ਕੀਤਾ ਗਿਆ। ਇਸ ਇੱਕ ਰੋਜ਼ਾ ਮੀਟਿੰਗ ਵਿੱਚ ਰਾਜ ਸਰਕਾਰ, ਜੇਲ੍ਹ ਵਿਭਾਗ ਅਤੇ ਪੰਜਾਬ ਸਮੇਤ ਦੇਸ਼ ਭਰ ਦੇ ਸਿਹਤ ਮਾਹਰਾਂ ਨੇ ਭਾਗ ਲਿਆ। ਇਸ ਦੌਰਾਨ ਜੇਲ੍ਹਾਂ ਵਿੱਚ ਕੈਦੀਆਂ ਦੀ ਬਿਹਤਰ ਸਿਹਤ ਲਈ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵ...
ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

Hot News
ਚੰਡੀਗੜ੍ਹ, 27 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’  ਦੇ 158ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 569 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 158ਵੇਂ ਦਿਨ ਪੁਲਿਸ ਟੀਮਾਂ ਨੇ 7 ਹਥਿਆਰਾਂ ਸਮੇਤ 381 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 41,065 ਹੋ ਗਈਆਂ। ਇਸ ਤੋਂ ਇਲਾਵਾ 181 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ...
ਪੇਂਡੂ ਵਿਕਾਸ ਹਰਿਆਣਾ ਸਰਕਾਰ ਦੀ ਪਹਿਲੀ ਅਤੇ ਸਰਵਉੱਚ ਤਰਜੀਹ, ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣਾ ਸਰਕਾਰ ਦਾ ਟੀਚਾ – ਮੰਤਰੀ ਕ੍ਰਿਸ਼ਨ ਕੁਮਾਰ ਬੇਦੀ

ਪੇਂਡੂ ਵਿਕਾਸ ਹਰਿਆਣਾ ਸਰਕਾਰ ਦੀ ਪਹਿਲੀ ਅਤੇ ਸਰਵਉੱਚ ਤਰਜੀਹ, ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣਾ ਸਰਕਾਰ ਦਾ ਟੀਚਾ – ਮੰਤਰੀ ਕ੍ਰਿਸ਼ਨ ਕੁਮਾਰ ਬੇਦੀ

Haryana
ਚੰਡੀਗੜ੍ਹ, 27 ਜੂਨ— ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਹੈ ਕਿ ਪੇਂਡੂ ਵਿਕਾਸ ਹਰਿਆਣਾ ਸਰਕਾਰ ਦੀ ਪਹਿਲੀ ਅਤੇ ਸਰਵਉਚ ਪ੍ਰਾਥਮਿਕਤਾ ਹੈ। ਸ਼ਹਿਰਾਂ ਦੀ ਤਰਜ਼ 'ਤੇ ਪੇਂਡੂ ਖੇਤਰ ਦਾ ਵੀ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਤਰੱਕੀ ਦਾ ਪਹੀਆ ਨਰਵਾਣਾ ਖੇਤਰ ਵਿੱਚ ਵੀ ਤੇਜ਼ੀ ਨਾਲ ਘੁੰਮ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਇਹ ਇਲਾਕਾ ਤਰੱਕੀ ਦਾ ਵੱਡਾ ਹੱਬ ਬਣੇਗਾ। ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਸ਼ਨੀਵਾਰ ਨੂੰ ਨਰਵਾਣਾ ਵਿੱਚ ਪਿੰਡ ਫਰੇਣ ਕਲਾਂ ਵਿਖੇ ਆਯੋਜਿਤ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਸਿਰਫ਼ ਵਿਕਾਸ ਕਾਰਜ ਕਰਵਾਉਣਾ ਹੀ ਨਹੀਂ, ਸਗੋਂ ਪਿੰਡਾਂ ਨੂੰ ਆਤਮ-ਨਿਰਭਰ, ਖੁਸ਼ਹਾਲ ਅਤੇ ਸ਼ਹਿਰਾਂ ਦੀ ਤਰਜ਼ 'ਤੇ ਸਾਰੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਬਣਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਤੇਜ਼ੀ ਨਾਲ ਬਦਲਦੇ ਹਰਿਆਣਾ ਵਿੱਚ ਨਰਵਾ...
ਲੋਕ ਨਿਰਮਾਣ ਅਤੇ ਜਨ ਸਿਹਤ ਇੰਜਨੀਅਰਿੰਗ ਮੰਤਰੀ ਰਣਬੀਰ ਗੰਗਵਾ ਨੇ ਕੀਤੀ ਸ਼ਿਰਕਤ

ਲੋਕ ਨਿਰਮਾਣ ਅਤੇ ਜਨ ਸਿਹਤ ਇੰਜਨੀਅਰਿੰਗ ਮੰਤਰੀ ਰਣਬੀਰ ਗੰਗਵਾ ਨੇ ਕੀਤੀ ਸ਼ਿਰਕਤ

Haryana
ਚੰਡੀਗੜ੍ਹ, 27 ਜੂਨ— ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਸ਼ਨੀਵਾਰ ਨੂੰ ਹਿਸਾਰ ਵਿੱਚ ਸੰਤ ਸ਼੍ਰੋਮਣੀ ਕਬੀਰ ਦਾਸ ਜੀ ਦੀ ਜਯੰਤੀ ਦੇ ਉਪਲਕਸ਼ ਵਿੱਚ ਢਾਣੀ ਗਾਰਣ (ਹੰਸ ਨਗਰ) ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬੀਸੀ ਚੌਪਾਲ ਵਿੱਚ 11 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਸ਼ੈੱਡ ਅਤੇ ਬੀਸੀ ਚੌਪਾਲ ਵਿੱਚ ਬਣੇ ਨਵੇਂ ਹਾਲ ਦਾ ਰਸਮੀ ਤੌਰ 'ਤੇ ਉਦਘਾਟਨ ਕਰਕੇ ਪੇਂਡੂਆਂ ਨੂੰ ਸਮਰਪਿਤ ਕੀਤਾ। ਮੰਤਰੀ ਰਣਬੀਰ ਗੰਗਵਾ ਨੇ ਆਪਣੇ ਸੰਬੋਧਨ ਵਿੱਚ ਸੰਤ ਸ਼੍ਰੋਮਣੀ ਕਬੀਰ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਸੰਦੇਸ਼ਾਂ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਵਿਚਾਰ ਸਮਾਜਿਕ ਸਮਰਸਤਾ, ਸਮਾਨਤਾ ਅਤੇ ਮਨੁੱਖਤਾ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਸੰਤ ਮਹਾਂਪੁਰਸ਼ ਕਿਸੇ ਇੱਕ ਸਮਾਜ ਜਾਂ ਜਾਤੀ ਦੇ ਨਹੀਂ ਹੁੰਦੇ, ਉਹ ਸਰਵ ਸਮਾਜ ਦੇ ਹੁੰਦੇ ਹਨ। ਉਨ੍ਹਾਂ ਦੀਆਂ ਜਯੰਤੀਆਂ ਮਨਾਉਣਾ ਤਾਂ ਹੀ ਸਾਰਥਕ ਹੋਵੇਗਾ ਜੇਕਰ ਅਸੀਂ ਗੁਰੂ ਮਹਾਰਾਜ...
ਹਰਿਆਣਾ ਦੇ ਸਕੂਲਾਂ ਵਿੱਚ ਬਣਨਗੇ ਵਰਟੀਕਲ ਭਵਨ, ਸਕੂਲਾਂ ਦੀਆਂ ਲੈਬਾਂ ਨੂੰ ਸੁਚਾਰੂ ਰੱਖਣ ਦੇ ਵੀ ਨਿਰਦੇਸ਼

ਹਰਿਆਣਾ ਦੇ ਸਕੂਲਾਂ ਵਿੱਚ ਬਣਨਗੇ ਵਰਟੀਕਲ ਭਵਨ, ਸਕੂਲਾਂ ਦੀਆਂ ਲੈਬਾਂ ਨੂੰ ਸੁਚਾਰੂ ਰੱਖਣ ਦੇ ਵੀ ਨਿਰਦੇਸ਼

Haryana
ਚੰਡੀਗੜ੍ਹ, 27 ਜੂਨ— ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਖਸਤਾਹਾਲ ਇਮਾਰਤਾਂ ਨੂੰ ਢਾਹ ਕੇ ਨਵੀਂਆਂ ਇਮਾਰਤਾਂ ਦੀ ਉਸਾਰੀ ਕੀਤੀ ਜਾਵੇ। ਨਵੀਆਂ ਬਣਨ ਵਾਲੀਆਂ ਇਮਾਰਤਾਂ ਨਾ ਸਿਰਫ਼ ਆਕਰਸ਼ਕ ਹੋਣ, ਸਗੋਂ ਇਹ ਵਰਟੀਕਲ ਰੂਪ ਵਿੱਚ ਹੋਣ, ਤਾਂ ਜੋ ਬਾਕੀ ਬਚਦੀ ਜਗ੍ਹਾ ਦੀ ਵਰਤੋਂ ਬੱਚਿਆਂ ਲਈ ਖੇਡ ਦੇ ਮੈਦਾਨ ਵਜੋਂ ਕੀਤੀ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸਿੱਖਿਆ ਵਿਭਾਗ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਗਰਮੀ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਸੂਬੇ ਦੀ ਕਿਸੇ ਵੀ ਖਸਤਾਹਾਲ ਇਮਾਰਤ ਵਿੱਚ ਬੱਚਿਆਂ ਦੀਆਂ ਕਲਾਸਾਂ ਨਾ ਲੱਗਣ; ਉਨ੍ਹਾਂ ਨੂੰ ਨੇੜਲੇ ਸਰਕਾਰੀ ਭਵਨਾਂ ਜਾਂ ਦੂਜੇ ਸਕੂਲਾਂ ਵਿੱਚ ਉਦੋਂ ਤੱਕ ਸ਼ਿਫਟ ਕੀਤਾ ਜਾਵੇ ਜਦੋਂ ਤੱਕ ਨਵੀਂ ਇਮਾਰਤ ਦੀ ਉਸਾਰੀ ਨਹੀਂ ਹੋ ਜਾਂਦੀ। ਇਸ ਲਈ ਟੈਂਡਰ ਪ੍ਰਕਿਰਿਆ ਵੀ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਹਰਿਆਣਾ ਨਿਵਾਸ ਵਿੱਚ ਸੀਐਮਜੀਜੀਏ ਅਤੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਅ...
ਸਕੂਲ ਸਿੱਖਿਆ ਵਿੱਚ ਕੇਰਲ ਨੂੰ ਪਛਾੜ ਕੇ ਸੂਬਾ ਪੰਜਾਬ ਦੇਸ਼ ਭਰ `ਚੋਂ ਸਿਖਰਲੇ ਸਥਾਨ ’ਤੇ ਪਹੁੰਚਿਆ – ਹਰਜੋਤ ਸਿੰਘ ਬੈਂਸ

ਸਕੂਲ ਸਿੱਖਿਆ ਵਿੱਚ ਕੇਰਲ ਨੂੰ ਪਛਾੜ ਕੇ ਸੂਬਾ ਪੰਜਾਬ ਦੇਸ਼ ਭਰ `ਚੋਂ ਸਿਖਰਲੇ ਸਥਾਨ ’ਤੇ ਪਹੁੰਚਿਆ – ਹਰਜੋਤ ਸਿੰਘ ਬੈਂਸ

Hot News
ਅੰਮ੍ਰਿਤਸਰ, 27 ਜੂਨ (       ) -  ‘ਬ੍ਰਾਈਟ ਮਾਈਂਡਜ਼ ਪੰਜਾਬ` ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਆਪ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਇਕ ਸ਼ਾਨਦਾਰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 95 ਫ਼ੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ 332 ਕਰੀਬ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਸ਼ਰਮਾ ਵੀ ਵਿਸ਼ੇਸ਼ ਤੌਰ `ਤੇ ਮੌਜੂਦ ਰਹੇ। ਜ਼ਿਲ੍ਹਾ ਅੰਮ੍ਰਿਤਸਰ ਦੇ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹ...
2027 ਚ’ ਆਪ ਦੀ ਹਨੇਰੀ ਚ’ ਵਿਰੋਧੀਆਂ ਤੇ ਉੱਡ ਜਾਣਗੇ ਸਿਆਸੀ ਤੰਬੂ :ਮੰਤਰੀ ਗੋਇਲ

2027 ਚ’ ਆਪ ਦੀ ਹਨੇਰੀ ਚ’ ਵਿਰੋਧੀਆਂ ਤੇ ਉੱਡ ਜਾਣਗੇ ਸਿਆਸੀ ਤੰਬੂ :ਮੰਤਰੀ ਗੋਇਲ

Hot News
ਲਹਿਰਾਗਾਗਾ/ ਮੂਨਕ 27ਜੂਨ (। )----ਪੰਜਾਬ ਸਰਕਾਰ ਦੀ "ਆਮ ਆਦਮੀ ਪਾਰਟੀ" ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਚਲਾਈ ਮੁਹਿੰਮ "ਲੋਕ ਮਿਲਣੀ" ਦੇ ਤਹਿਤ ਅੱਜ ਐਡਵੋਕੇਟ ਬਰਿੰਦਰ ਗੋਇਲ ਨੇ ਦਰਜਨਾਂ ਪਿੰਡਾਂ ਖਾਈ, ਖੰਡੇਬਾਦ ,ਕਾਲਾਬੰਜਾਰਾ, ਜਲੂਰ, ਗੁਰਨੇ ਖੁਰਦ ,ਗੁਰਨੇ ਕਲਾ ,ਬਖੋਰਾ ਖੁਰਦ ,ਬਖੋਰਾ ਕਲਾ ਅਤੇ ਲਹਿਰਾਗਾਗਾ ਦੇ ਵੱਖ ਵੱਖ ਵਾਰਡ ਦਾ ਦੌਰਾ ਕਰਦਿਆਂ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਮੁਸ਼ਕਲਾਂ ਨੂੰ ਸੁਣਿਆ ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸਕੀਮਾਂ ਨੂੰ ਲੋਕਾਂ ਸਾਹਮਣੇ ਰੱਖਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਆਪਣੀ ਸਰਕਾਰ ਹੈ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਰੋਧੀ ਪਾਰਟੀਆਂ ਪੰਜਾਬ ਨੂੰ ਧਰਮ ਅਤੇ ਜਾਤ ਦੇ ਨਾਂ ਤੇ ਲੜਾ ਕੇ ਸੱਤਾ ਵਿੱਚ ਬਣਨਾ ਚਾਹੁੰਦੀਆਂ ਹਨ, ਜਦੋਂ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ ਖੁਸ਼ਹਾਲੀ ਤੇ ਅਮਨ ਸ਼ਾਂਤੀ ਦੀ ਗੱਲ ਕਰਦੀ ਹੈ, ਪੰਜਾਬ ਦੇ ਲੋਕਾਂ ਨੂੰ ਡਬਲ ਇੰਜਨ ਮਤਲਬ ਭਾਜਪਾ ਦੀ ਸਰਕਾਰ ਨਹੀਂ ਚਾਹੀਦੀ ,ਬਲਕਿ ਪੰਜਾਬ ਦਾ ਵਿਕਾਸ, ਖੁਸ਼ਹਾਲੀ ਕਰ...
ਡਿਪਟੀ ਕਮਿਸ਼ਨਰ ਨੇ ਵਾਰਡਾਂ ‘ਚ ਵੋਟਰਾਂ ਨਾਲ ਕੀਤੀ ਗੱਲਬਾਤ, ਫਾਰਮ ਵੰਡੇ

ਡਿਪਟੀ ਕਮਿਸ਼ਨਰ ਨੇ ਵਾਰਡਾਂ ‘ਚ ਵੋਟਰਾਂ ਨਾਲ ਕੀਤੀ ਗੱਲਬਾਤ, ਫਾਰਮ ਵੰਡੇ

Hot News
ਹੁਸ਼ਿਆਰਪੁਰ, 27 ਜੂਨ: ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ (ਐਸ.ਆਈ.ਆਰ.) ਦੇ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਸ਼ਨੀਵਾਰ ਸ਼ਾਮ ਨੂੰ ਸਥਾਨਕ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ। ਉਨ੍ਹਾਂ ਵੋਟਰਾਂ ਨੂੰ ਗਿਣਤੀ ਫਾਰਮ ਵੀ ਸੌਂਪੇ ਅਤੇ ਐਸ.ਆਈ.ਆਰ. ਦੀ ਪੂਰੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਲੋਕਾਂ ਨੂੰ ਐਸ.ਆਈ.ਆਰ. ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਇਹ ਸੁਧਾਈ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਭਾਗੀਦਾਰੀ ਵਾਲੀ ਪ੍ਰਕਿਰਿਆ ਹੈ, ਜਿਸ ਵਿੱਚ ਨਾ ਸਿਰਫ਼ ਵੋਟਰ, ਸਗੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ ਤਾਂ ਜੋ ਇਹ ਕਾਰਜ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਸਾਰੇ ਹਿੱਸੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਤਾਇਨਾਤ ਐਸ.ਆਈ.ਆਰ. ਟੀਮਾਂ ਨੂੰ ਪੂਰਾ ਸਹਿਯੋਗ ਦੇਣ, ਤਾਂ ਜੋ ਇਹ ਕੰਮ ਸਹੀ ਅਤੇ ਨਿ...
ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

Breaking News
ਚੰਡੀਗੜ੍ਹ, 27 ਜੂਨ: ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਮਾਹਿਰ ਸ੍ਰੀ ਨਿਪੁੰਨ ਸਿਆਲ ਨਾਲ ਇੱਕ ਵਿਚਾਰ-ਵਟਾਂਦਰਾ ਸੈਸ਼ਨ ਕੀਤਾ ਗਿਆ, ਜਿਸ ਦਾ ਉਦੇਸ਼ ਇਹ ਪਤਾ ਲਗਾਉਣਾ ਸੀ ਕਿ ਉੱਭਰ ਰਹੀਆਂ ਤਕਨਾਲੋਜੀਆਂ ਪੰਜਾਬ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ), 2013 ਦੇ ਲਾਗੂਕਰਨ ਨੂੰ ਹੋਰ ਪਾਰਦਰਸ਼ੀ, ਕੁਸ਼ਲ ਅਤੇ ਨਾਗਰਿਕ-ਕੇਂਦ੍ਰਿਤ ਕਿਵੇਂ ਬਣਾ ਸਕਦੀਆਂ ਹਨ ਅਤੇ ਕਿਵੇਂ ਇਹ ਕਮਿਸ਼ਨ ਦੇ ਕੰਮਕਾਜ ਵਿੱਚ ਸਹਾਇਤਾ ਕਰ ਸਕਦੀਆਂ ਹਨ। ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਕਮਿਸ਼ਨ ਐਨ.ਐਫ.ਐਸ.ਏ. ਦੇ ਲਾਗੂਕਰਨ ਦੀ ਨਿਗਰਾਨੀ ਕਰਨ, ਸ਼ਿਕਾਇਤਾਂ ਦੀ ਸਮੀਖਿਆ ਕਰਨ ਅਤੇ ਨੀਤੀਗਤ ਸੁਧਾਰਾਂ ਲਈ ਰਾਜ ਸਰਕਾਰ ਨੂੰ ਸਲਾਹ ਦੇਣ ਦਾ ਕੰਮ ਕਰਦਾ ਹੈ। ਉਨ੍ਹਾਂ ਕਿਹਾ, "ਅਸੀਂ ਏ.ਆਈ. ਨੂੰ ਇੱਕ ਅਜਿਹੇ ਸਾਧਨ ਵਜੋਂ ਦੇਖ ਰਹੇ ਹਾਂ ਜੋ ਰਿਐਕਟਿਵ ਨਿਗਰਾਨੀ ਤੋਂ ਹਟ ਕੇ ਅਸਲ-ਸਮੇਂ (ਰੀਅਲ-ਟਾਈਮ) ਅਤੇ ਡੇਟਾ-ਅਧਾਰਿਤ ਨਿਗਰਾਨੀ ਵੱਲ ਵਧਣ ਵਿੱਚ ਮਦਦ ਕਰੇਗਾ।" ਕਮਿਸ਼ਨ ਨੂੰ ਸੰਬੋਧਨ ਕਰਦਿਆਂ ਸ੍ਰੀ ਨਿਪੁੰਨ ਸਿਆਲ ਨੇ ਉਨ੍ਹ...
ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 27 ਜੂਨ: ਸਮੂਹਿਕ ਪੇਂਡੂ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ (ਐਸ.ਸੀ.) ਦੀ ਆਬਾਦੀ ਵਾਲੇ ਪਿੰਡਾਂ ਦੇ ਵਿਕਾਸ ਲਈ ਆਦਰਸ਼ ਗ੍ਰਾਮ ਯੋਜਨਾ ਤਹਿਤ 72.21 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਅਜਿਹਾ 'ਰੰਗਲਾ ਪੰਜਾਬ' ਸਿਰਜਣ ਲਈ ਵਚਨਬੱਧ ਹੈ ਜਿੱਥੇ ਹਰ ਪਿੰਡ ਨੂੰ ਵਿਕਾਸ ਦੇ ਬਰਾਬਰ ਮੌਕੇ ਅਤੇ ਮਿਆਰੀ ਬਨਿਆਦੀ ਢਾਂਚਾ ਮਿਲੇ। ਉਨ੍ਹਾਂ ਕਿਹਾ ਕਿ ਸਰਕਾਰ ਵਿਕਾਸ ਦੇ ਵਿੱਤੀ ਪਾੜੇ ਨੂੰ ਪੂਰਨ, ਬੁਨਿਆਦੀ ਨਾਗਰਿਕ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ ਕਿ ਪ੍ਰਗਤੀ ਦਾ ਲਾਭ ਹਰ ਘਰ, ਖਾਸ ਕਰਕੇ ਸਮਾਜਿਕ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਤੱਕ ਪਹੁੰਚੇ। ਕੈਬਨਿਟ ਮੰਤਰ...