Wednesday, November 4Malwa News
Shadow

Author: News Editor

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ; 21 ਅਕਤੂਬਰ 2026: ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਦੇ ਹੱਲ ਲਈ ਭਗਵੰਤ ਮਾਨ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਇਥੇ ਐਲਾਨ ਕੀਤਾ ਕਿ ਸਿੱਖਿਆ ਵਿਭਾਗ ਵੱਲੋਂ 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੀ ਤਨਖਾਹ ਸਮਾਨਤਾ ਅਤੇ ਹੋਰ ਸੇਵਾ ਮਾਮਲਿਆਂ ਦੇ ਹੱਲ ਸਬੰਧੀ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਦ ਯੂਨੀਅਨ ਦੇ ਨੁਮਾਇੰਦਿਆਂ ਨੂੰ ਸਰਕਾਰੀ ਹੁਕਮਾਂ ਦੀ ਕਾਪੀ ਸੌਂਪੀ। ਸਕੂਲ ਸਿੱਖਿਆ ਡਾਇਰੈਕਟੋਰੇਟ (ਐਲੀਮੈਂਟਰੀ) ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਵਿੱਤ ਵਿਭਾਗ ਦੀਆਂ ਹਦਾਇਤਾਂ ਅਤੇ ਸਬੰਧਤ ਅਦਾਲਤੀ ਫੈਸਲਿਆਂ ਅਨੁਸਾਰ ਤਨਖਾਹ ਨਿਰਧਾਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ 2016 ਤੋਂ ਵਿੱਤੀ ਲਾਭਾਂ ਅਤੇ ਨਿਯੁਕਤੀ ਸਮਾਨਤਾ ਨਾਲ ਜੁੜੇ ਮਾਮਲਿਆਂ ਦੀ ਪੜਤਾਲ ਲਈ ਇੱਕ ਸਾਬਕਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

Hot News
ਚੰਡੀਗੜ੍ਹ 21 ਅਕਤੂਬਰ- ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਨੂੰ ਪੰਜਾਬ ਵਿੱਚ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਆਜ਼ਾਦੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਜਲੰਧਰ ਦਾ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਕਿਸੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ। ਪੰਜਾਬ ਦੀ ਅਮੀਰ ਹਾਕੀ ਵਿਰਾਸਤ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਇਕੱਲੇ ਜਲੰਧਰ ਦੇ ਸੰਸਾਰਪੁਰ ਪਿੰਡ ਨੇ ਹੀ 14 ਅੰਤਰਰਾਸ਼ਟਰੀ ਖਿਡਾਰੀ ਅਤੇ ਸੱਤ ਓਲੰਪਿਕ ਤਗ਼ਮੇ ਦਿੱਤੇ ਹਨ, ਜਦਕਿ ਮੌਜੂਦਾ ਭਾਰਤੀ ਸਿਤਾਰੇ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਨੇ ਇਸੇ ਇਤਿਹਾਸਕ ਮੈਦਾਨ ਤੋਂ ਆਪਣੇ ਖੇਡ ਸਫ਼ਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਕਰਨ ਅਤੇ ਭਾਰਤੀ ਹਾਕੀ ਵਿੱਚ ਸੂਬੇ ਦੇ ਵੱਡੇ ਯੋਗਦਾਨ ਦਾ ਜਸ਼ਨ ਮਨਾਉਣ ਲਈ ਆਪਣੇ ਬੱਚਿਆਂ ਨਾਲ ਵੱਡੀ ਗਿਣਤੀ ਵਿੱਚ ਸਟੇਡੀਅਮ ਪਹੁੰਚਣ। ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕ...
ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

Hot News
ਮੋਹਾਲੀ,21 ਅਕਤੂਬਰ ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ ਹੋਣਾ ਪੂਰੇ ਸੂਬੇ ਲਈ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿੱਜੀ ਯਤਨਾਂ ਸਦਕਾ ਹੀ ਪੰਜਾਬ ਨੂੰ ਇਸ ਨਾਮਵਰ ਕੌਮਾਂਤਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਦਾ ਇਤਿਹਾਸਕ ਮੌਕਾ ਮਿਲਿਆ ਹੈ। ਇਸ ਨਾਲ ਰਾਜ ਵਿੱਚ ਹਾਕੀ ਸਮੇਤ ਹੋਰ ਖੇਡਾਂ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਹੋਣ ਦੀ ਪ੍ਰੇਰਣਾ ਮਿਲੇਗੀ। ਬੁਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਮੇਅਰ ਸਰਬਜੀਤ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਦੇ ਲੀਗ ਮੈਚ 27 ਅਕਤੂਬਰ ਤੋਂ 2 ਨਵੰਬਰ ਤੱਕ ਜਲੰਧਰ ਵਿਖੇ ਖੇਡੇ ਜਾਣਗੇ। ਇਸ ਤੋਂ ਬਾਅਦ 4 ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਸੈਮੀਫਾਈਨਲ, ਫਾਈਨਲ ਅਤੇ ਤੀਜੇ ਸਥਾਨ ਲਈ ਮੁਕਾਬਲੇ ਕਰਵਾਏ ਜਾਣਗੇ। ਇਸ ਪ੍ਰਤੀਸ਼ਠਿਤ ਟੂਰਨਾਮੈਂਟ ਵਿੱਚ ਏਸ਼ੀਆ ਦੀਆਂ ਛੇ ਪ੍ਰਮੁੱਖ ਟੀਮਾਂ—ਭਾਰਤ, ਬੰਗਲਾਦੇਸ਼, ਜਪਾਨ, ਚੀਨ,...
ਆਲ ਇੰਡੀਆ ਸਿਵਲ ਸਰਵਿਸਿਜ਼ ਫੁੱਟਬਾਲ (ਪੁਰਸ਼) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 26 ਅਕਤੂਬਰ ਨੂੰ

ਆਲ ਇੰਡੀਆ ਸਿਵਲ ਸਰਵਿਸਿਜ਼ ਫੁੱਟਬਾਲ (ਪੁਰਸ਼) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 26 ਅਕਤੂਬਰ ਨੂੰ

Hot News
ਚੰਡੀਗੜ੍ਹ, 21 ਅਕਤੂਬਰ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਜ਼ ਫੁੱਟਬਾਲ ਟੂਰਨਾਮੈਂਟ 17 ਤੋਂ 28 ਨਵੰਬਰ, 2026 ਤੱਕ ਗੋਆ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਮੈਂਟ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਚੋਣ ਲਈ ਟਰਾਇਲ 26 ਅਕਤੂਬਰ, 2026 ਨੂੰ ਫੁੱਟਬਾਲ ਖੇਡ ਸਟੇਡੀਅਮ, ਮਾਹਿਲਪੁਰ ਵਿਖੇ ਸਵੇਰੇ 11 ਵਜੇ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗ...
ਗੈਂਗਸਟਰਾਂ ‘ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

Hot News
ਚੰਡੀਗੜ੍ਹ, 21 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 274ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 506 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 274ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 226 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 79,868 ਹੋ ਗਈ ਹੈ। ਇਸ ਤੋਂ ਇਲਾਵਾ 145 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।...
ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ

Hot News
ਚੰਡੀਗੜ੍ਹ, 21 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਉਣ ਵੱਲ ਇੱਕ ਫੈਸਲਾਕੁੰਨ ਕਦਮ ਤਹਿਤ ਸੂਬੇ ਦੇ ਕਿਸਾਨਾਂ ਨੇ ਇਸ ਸੀਜ਼ਨ ਵਿੱਚ 21,019 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਖਰੀਦੀਆਂ ਹਨI ਇਸ ਅਗਹਾਂਵਧੂ ਪਹੁੰਚ ਤਹਿਤ ਸੁਪਰ ਸੀਡਰ ਮਸ਼ੀਨ ਕਿਸਾਨਾਂ ਦੀ ਸਭ ਤੋਂ ਵੱਧ ਪਸੰਦੀਦਾ ਮਸ਼ੀਨ ਵਜੋਂ ਉਭਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਉੱਤੇ 50 ਫੀਸਦੀ ਤੋਂ 80 ਫੀਸਦੀ ਦਿੱਤੀ ਜਾ ਰਹੀ ਸਬਸਿਡੀ ਕਾਰਨ ਪਰਾਲੀ ਸਾੜਨ ਦੀ ਥਾਂ ਇਸਨੂੰ ਟਿਕਾਊ ਖੇਤੀਬਾੜੀ ਨਿਰੋਲ ਅਸਾਸੇ ਵਜੋਂ ਵਰਤਣ ਦੀ ਉਸਾਰੂ ਤਬਦੀਲੀ ਦਾ ਪ੍ਰਮਾਣ ਹੈ। ਕਿਸਾਨਾਂ ਵੱਲੋਂ ਸਭ ਤੋਂ ਵੱਧ ਖਰੀਦੀਆਂ ਗਈਆਂ ਪੰਜ ਮਸ਼ੀਨਾਂ ਬਾਰੇ ਜਾਣਕਾਰੀ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੁਪਰ ਸੀਡਰ ਕਿਸਾਨਾਂ ਦੀ ਸਭ ਤੋਂ ਵੱਧ ਪਸੰਦੀਦਾ ਮਸ਼ੀਨ ਵਜੋਂ ਉਭਰੀ ਹੈ, ਜਿਸ ਦੇ 14,274 ਯੂਨਿਟ ਖਰੀਦੇ ਗਏ ਹਨ। ਉਨ੍ਹਾਂ ਕਿਹਾ ਕਿ ਸੁਪਰ ਸੀਡਰ ਤੋਂ ਬਾਅਦ, ਮਲਚਰ 1,721 ...
ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ; ਬੁਢਾਪਾ ਪੈਨਸ਼ਨ ਸਕੀਮ ਤਹਿਤ ਸਤੰਬਰ ਤੱਕ 2507.98 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ; ਬੁਢਾਪਾ ਪੈਨਸ਼ਨ ਸਕੀਮ ਤਹਿਤ ਸਤੰਬਰ ਤੱਕ 2507.98 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 21 ਸਤੰਬਰ: ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਨੂੰ ਆਰਥਿਕ ਸਨਮਾਨ, ਸਮਾਜਿਕ ਸੁਰੱਖਿਆ ਅਤੇ ਇੱਜ਼ਤ ਭਰਿਆ ਜੀਵਨ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਮਹੀਨਾ ਸਤੰਬਰ ਤੱਕ ਬੁਢਾਪਾ ਪੈਨਸ਼ਨ ਸਕੀਮ ਅਧੀਨ 2507.98 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਦਾ ਲਾਭ ਸੂਬੇ ਦੇ 24.07 ਲੱਖ ਬਜ਼ੁਰਗ ਨਾਗਰਿਕਾਂ ਨੂੰ ਮਿਲਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕ ਅਜਿਹਾ ਸਮਾਵੇਸ਼ੀ ਅਤੇ ਲੋਕ-ਪੱਖੀ ਪ੍ਰਬੰਧ ਸਥਾਪਤ ਕਰਨ ਲਈ ਵਚਨਬੱਧ ਹੈ, ਜਿੱਥੇ ਹਰ ਯੋਗ ਨਾਗਰਿਕ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਪਹੁੰਚੇ। ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਦੇ ਸੁਪਨੇ ਤਹਿਤ ਸਰਕਾਰ ਦਾ ਉਦੇਸ਼ ਇੱਕ ਸੰਵੇਦਨਸ਼ੀਲ ਸਮਾਜ ਦੀ ਉਸਾਰੀ ਕਰਨਾ ਹੈ, ਜਿੱਥੇ ਬਜ਼ੁਰਗਾਂ, ਮਹਿਲਾਵਾਂ, ਬੱਚਿਆਂ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਕੈਬ...
ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

Breaking News
ਚੰਡੀਗੜ੍ਹ/ਜਲੰਧਰ, 21 ਅਕਤੂਬਰ: ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੜਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਕਰਮਚਾਰੀਆਂ ਨੂੰ ਸਤਿਕਾਰ ਭੇਂਟ ਕਰਨ ਲਈ ਅੱਜ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ, ਜਲੰਧਰ ਵਿਖੇ 67ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਰਧਾਂਜਲੀ ਸਮਾਗਮ ਦੀ ਅਗਵਾਈ ਕੀਤੀ ਅਤੇ ਪੁਲਿਸ ਸ਼ਹੀਦ ਸਮਾਰਕ 'ਤੇ ਫੁੱਲਮਾਲਾਵਾਂ ਭੇਂਟ ਕੀਤੀਆਂ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਕੁਮਾਰ ਸਿਨਹਾ ਅਤੇ ਏਡੀਜੀਪੀ ਪੀਏਪੀ ਐੱਮ.ਐੱਫ. ਫਾਰੂਕੀ ਵੀ ਮੌਜੂਦ ਸਨ। ਪੰਜਾਬ ਪੁਲਿਸ, ਜਿਸ ਨੇ ਜੰਗ, ਸ਼ਾਂਤੀ ਅਤੇ ਸੰਘਰਸ਼ਾਂ ਦੌਰਾਨ ਬੇਮਿਸਾਲ ਬਹਾਦਰੀ ਨਾਲ ਦੇਸ਼ ਦੀ ਸੇਵਾ ਕੀਤੀ ਹੈ, ਨੂੰ ਬੇਮਿਸਾਲ ਅਤੇ ਮਹਾਨ ਬਲ ਦੱਸਦਿਆਂ ਡੀਜੀਪੀ ਨੇ ਕਿਹਾ ਕਿ ਸਤੰਬਰ 1981 ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਦੇ 1,804 ਬਹਾਦਰ ਜਵਾਨਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀ...
ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 21 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਦਰਜ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਤਿੰਨ ਨਾਬਾਲਗਾਂ ਸਣੇ ਸੱਤ ਵਿਅਕਤੀਆਂ ਨੂੰ ਇੱਕ ਹੈਂਡ ਗ੍ਰਨੇਡ, ਦੋ .30 ਬੋਰ ਪਿਸਤੌਲਾਂ, 29 ਜ਼ਿੰਦਾ ਕਾਰਤੂਸ ਅਤੇ 3.4 ਕਿਲੋ ਹੈਰੋਇਨ ਨਾਲ ਗ੍ਰਿਫਤਾਰ ਕਰਕੇ ਨਸ਼ਿਆਂ,  ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਕਰਨ ਵਾਲੇ  ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥ ਦਿੱਤੀ। ਪਹਿਲੀ ਕਾਰਵਾਈ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੈ (28), ਵਾਸੀ ਮੱੁਢ ਖੋਖਰ ਅਤੇ ਰੌਬਿਨ ਮਸੀਹ ਉਰਫ਼ ਨੋਨੀ (22) ਵਾਸੀ ਸੁਲਤਾਨਵਿੰਡ , ਵਜੋਂ ਹੋਈ ਹੈ। ਦੂਜੀ ਕਾਰਵਾਈ ਵਿੱਚ ਤਿੰਨ 17 ਸਾਲਾ ਨਾਬਾਲਗਾਂ ਸਮੇਤ  ਗੁਰਲਾਲ ਸਿੰਘ (20) ਅਤੇ ਰਸ਼ਪਾਲ ਸਿੰਘ (18), ਦੋਵੇਂ ਵਾਸੀ ਲੋਪੋਂਕੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ...
ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ; 20 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਤਿੱਖਾ ਹਮਲਾ ਬੋਲਦਿਆਂ ਚੁਣੌਤੀ ਦਿੱਤੀ ਕਿ ਉਹ ਚੋਣਾਂ ਵਿੱਚ ਸਿਆਸੀ ਲਾਹਾ ਖੱਟਣ ਲਈ ਪੰਜਾਬ ਦੇ ਨਸ਼ਿਆਂ ਦੇ ਸੰਕਟ ਅਤੇ ਪੀੜਤ ਪਰਿਵਾਰਾਂ ਦੇ ਦੁੱਖ-ਦਰਦ ਦਾ ਫਾਇਦਾ ਚੁੱਕਣ ਦੀ ਬਜਾਏ ਆਪਣੇ ਸਾਲਾਂ ਦੇ ਸ਼ਾਸਨ ਦੌਰਾਨ ਨਸ਼ਾ ਤਸਕਰੀ ਨੂੰ ਰੋਕਣ 'ਚ ਆਪਣੀ ਨਾਕਾਮੀ ਦਾ ਜਵਾਬ ਦੇਣ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਨਸ਼ਿਆਂ ਦੇ ਮੁੱਖ ਸਰੋਤਾਂ 'ਤੇ ਰੋਕ ਲਾਉਣ, ਸਰਹੱਦਾਂ ਨੂੰ ਸੁਰੱਖਿਅਤ ਕਰਨ ਅਤੇ ਤਸਕਰੀ ਦੇ ਨੈੱਟਵਰਕ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹਿਣ 'ਤੇ ਸਵਾਲ ਚੁੱਕੇ। ਉਨ੍ਹਾਂ ਨੇ ਗੁਜਰਾਤ ਵਿੱਚ 2,200 ਕਿੱਲੋ ਹੈਰੋਇਨ ਨੂੰ 'ਚੂਹਿਆਂ ਦੁਆਰਾ ਖਾ ਜਾਣ' ਦੇ ਦਿੱਤੇ ਗਏ ਸਪੱਸ਼ਟੀਕਰਨ 'ਤੇ ਜਵਾਬ ਮੰਗਿਆ ਅਤੇ ਮੁੰਬਈ ਵਿੱਚ ਇੱਕ ਬਾਲੀਵੁੱਡ ਅਦਾਕਾਰ ਨਾਲ ਵਾਪਰੀ ਫਾਇਰਿੰਗ ਦੀ ਘਟਨਾ ਦੌਰਾਨ ਭਾਜਪਾ ਸ਼ਾਸਿਤ ਹਰਿਆਣਾ ਅਤੇ ਰਾਜਸਥਾਨ ਤੱਕ ਫੈਲੇ ਗੈਂਗਸਟਰਾਂ ਦੇ ਨੈੱਟਵਰਕ ’ਤੇ ਵੀ ਸਵਾਲ ਚੁੱਕੇ।ਅਮਿਤ ਸ਼ਾਹ ਨੂੰ ਰਾਜਨੀਤਿਕ ਹਿੱਤਾਂ ਦੀ ਬਜਾਏ ਸੱਚੀ ਹਮਦਰਦੀ ਨਾਲ ਪੀੜਤ ਪਰਿਵਾਰਾਂ ਨੂੰ ਮ...