ਪੀਣ ਵਾਲੇ ਪਾਣੀ ਦੀ ਸਪਲਾਈ ਲਈ ਕੀਤੀ ਜਾਵੇਗੀ ਗੁਰੂਗ੍ਰਾਮ ਵਾਟਰ ਸਪਲਾਈ ਚੈਨਲ ਦੀ ਰੀਮਾਡਲਿੰਗ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 10 ਅਪ੍ਰੈਲ - ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂਗ੍ਰਾਮ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਬਣਾਏ ਜਾ ਰਹੇ ਗੁਰੂਗ੍ਰਾਮ ਵਾਟਰ ਸਪਲਾਈ ਚੈਨਲ ਦਾ ਕੰਮ ਤੇਜ਼ ਗਤੀ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਯਕੀਨੀ ਸਮੇਂ ਵਿੱਚ ਲੋੜੀਂਦੀ ਮਾਤਰਾ ਵਿੱਚ ਪੀਣ ਵਾਲਾ ਪਾਣੀ ਉਪਲਬਧ ਹੋ ਸਕੇ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ 'ਰੀਮਾਡਲਿੰਗ ਆਫ਼ ਗੁਰੂਗ੍ਰਾਮ ਵਾਟਰ ਸਪਲਾਈ ਚੈਨਲ' ਦੀ ਸਟੈਂਡਿੰਗ ਫਾਈਨੈਂਸ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਸਿੰਚਾਈ ਮੰਤਰੀ ਸ੍ਰੀਮਤੀ ਸ਼ਰਤੀ ਚੌਧਰੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਗੁਪਤਾ, ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਸਮੇਤ ਸਿੰਚਾਈ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਸੋਨੀਪਤ ਦੇ ਕਾਕਰੋਈ ਹੈੱਡ ਤੋ...








