Monday, August 10Malwa News
Shadow

Author: News Editor

ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ

ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ

Local
ਹੁਸ਼ਿਆਰਪੁਰ, 9 ਅਪ੍ਰੈਲ:  ਨਗਰ ਸੁਧਾਰ ਟਰੱਸਟ, ਹੁਸ਼ਿਆਰਪੁਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਕ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਨਾਨ-ਕੰਸਟਰੱਕਸ਼ਨ ਫੀਸ ਵਿੱਚ 50 ਫੀਸਦੀ ਛੋਟ ਦੇਣ ਸਬੰਧੀ ਵਨ ਟਾਈਮ ਰਿਲੈਕਸੇਸ਼ਨ ਪਾਲਿਸੀ ਦੀ ਮਿਆਦ ਨੂੰ ਵਧਾ ਕੇ 15 ਜੂਨ 2026 ਤੱਕ ਕਰ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਇਸ ਵਾਧੇ ਨਾਲ ਅਲਾਟੀ/ਟ੍ਰਾਂਸਫਰ ਕਰਨ ਵਾਲੇ ਹੁਣ ਆਪਣੀਆਂ ਖਾਲੀ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ 'ਤੇ ਗੈਰ-ਉਸਾਰੀ ਫੀਸ ਵਿੱਚ 50 ਪ੍ਰਤੀਸ਼ਤ ਛੋਟ ਦਾ ਲਾਭ ਲੈਣ ਲਈ ਜ਼ਰੂਰੀ ਪ੍ਰਕਿਰਿਆਵਾਂ ਪੂਰੀਆਂ ਕਰ ਸਕਣਗੇ। ਇਸ ਫੈਸਲੇ ਨਾਲ ਲਾਭਪਾਤਰੀਆਂ ਨੂੰ ਵਿੱਤੀ ਰਾਹਤ ਮਿਲੇਗੀ, ਜਿਸ ਨਾਲ ਉਹ ਬਾਕੀ ਰਕਮ ਆਪਣੇ ਪਲਾਟਾਂ 'ਤੇ ਨਿਰਮਾਣ ਕਾਰਜ ਲਈ ਵਰਤ ਸਕਣਗੇ।  ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਇਸ ਫੈਸਲੇ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਇਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸੰਜੀਵ ਅਰੋੜਾ ਦੀ ਦੂਰਅੰਦੇਸ਼ੀ ਸੋਚ ਅਤੇ ਲੋਕ ਭਲਾਈ ਪ੍ਰਤੀ ਵਚਨਬੱਧਤਾ ਦੀ...
ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ

Local
ਰੂਪਨਗਰ, 9 ਅਪ੍ਰੈਲ:- ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਮੰਡੀ ਵਿੱਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਖੇ ਪ੍ਰੇਸ਼ਾਨੀ ਤੋ ਬਚਣ ਲਈ ਕੇਵਲ ਸੁੱਕੀ ਫ਼ਸਲ ਹੀ ਲਿਆਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਆਉਣ ਵਾਲੀ ਕਣਕ ਦੀ ਖਰੀਦ ਅਤੇ ਸੰਭਾਲ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਫਸਲ ਦਾ ਇਕ-ਇਕ ਦਾਣਾ ਸਰਕਾਰ ਵੱਲੋਂ ਖਰੀਦਿਆ ਜਾਵੇਗਾ। ਉਨ੍ਹਾਂ ਮੌਕੇ ‘ਤੇ ਮੌਜੂਦ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਸਕੱਤਰ ਮਾਰਕੀਟ ਕਮੇਟੀ ਰੂਪਨਗਰ ਨੂੰ ਹੁਕਮ ਜਾਰੀ ਕੀਤੇ ਕਿ ਕਣਕ ਨੂੰ ਸਿਰਫ਼ ਸਰਕਾਰੀ ਮਾਪਦੰਡਾਂ ਅਨੁਸਾਰ ਨਮੀ ਦੀ ਜਾਂਚ ਤੋਂ ਬਾਅਦ ਹੀ ਮੰਡੀ ਵਿੱਚ ਢੇਰੀ ਕਰਵਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰ...
ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਲੋਕ ਅਰਪਣ

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਲੋਕ ਅਰਪਣ

Hot News
ਸੰਗਰੂਰ, 09 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਕਰੀਬ 02.5 ਕਰੋੜ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਉਪਰੰਤ ਜ਼ਿਲ੍ਹਾ ਅਜਾਇਬ ਘਰ, ਸੰਗਰੂਰ ਨੂੰ ਲੋਕਾਂ ਲਈ ਸਮਰਪਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੰਸਦ ਮੈਂਬਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸੰਸਦ ਮੈਂਬਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਸ਼ਹਿਰ ਦੇ ਕੇਂਦਰ ਵਿੱਚ ਸਥਿਤ ਬਨਾਸਰ ਬਾਗ਼ ਅੰਦਰ ਬਣਿਆ ਇਹ ਅਜਾਇਬ ਘਰ ਸਿਰਫ਼ ਇਕ ਇਮਾਰਤ ਨਹੀਂ, ਸਗੋਂ ਪੰਜਾਬ ਦੇ ਇਤਿਹਾਸ ਅਤੇ ਰਾਜਸੀ ਵਿਰਾਸਤ ਦਾ ਜੀਉਂਦਾ ਜਾਗਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ ਮੁਗਲ ਅਤੇ ਰਾਜਸਥਾਨੀ ਸ਼ੈਲੀ ਵਿੱਚ ਤਿਆਰ ਕੀਤੀ ਇਸ ਇਮਾਰਤ ਨੂੰ ਲੰਮੇ ਸਮੇਂ ਤੋਂ ਸੰਭਾਲ ਅਤੇ ਮੁਰੰਮਤ ਦੇ ਕੰਮਾਂ ਕਰ ਕੇ ਬੰਦ ਰੱਖਿਆ ਗਿਆ ਸੀ, ਪਰ ਹੁਣ ਲਗਭਗ 2.5 ਕਰੋੜ ਰੁਪਏ ਦੀ ਲਾਗਤ ਨਾਲ ਇਸ ਦੀ ਕਾਇਆ ਕਲਪ ਕਰਕੇ ਮੁੜ ਸ਼ਾਨ-ਸ਼ੌਕਤ ਨਾਲ ਲੋਕਾਂ ਲਈ ਖੋਲ੍ਹ ਦਿੱ...
ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ‘ਚ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ‘ਚ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

Hot News
ਧੂਰੀ, 9 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਓਐਸਡੀ ਸੁਖਵੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਲਾਈ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੂੰ ਇਮਾਨਦਾਰ ਅਤੇ ਪਾਰਦਰਸ਼ੀ ਸਰਕਾਰ ਦੇਣ ਦੇ ਯਤਨਾਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਯੋਗ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਭੂਮਿਕਾ ਮਹੱਤਵਪੂਰਨ ਹੈ। ਓਐਸਡੀ ਸੁਖਵੀਰ ਸਿੰਘ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਲੋਕ ਸੇਵਾ ਨੂੰ ਆਪਣਾ ਮੁੱਖ ਮਕਸ...
ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

Hot News
ਚੰਡੀਗੜ੍ਹ, 9 ਅਪ੍ਰੈਲ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਰਾਜ ਦੇ ਗ੍ਰਹਿ ਸਕੱਤਰ ਪੰਜਾਬ ਅਤੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਪੁਲਿਸ ਦੇ ਇਕ ਐਸ.ਪੀ. ਰੈਂਕ ਦੇ ਅਧਿਕਾਰੀ ਵਲੋਂ ਕਮਿਸ਼ਨ ਦੇ ਹੁਕਮ ਦੀ ਪਾਲਣਾ ਨਾ ਕਰਨ ਦੇ ਮਾਮਲੇ ਵਿਚ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ  ਧਰਮ ਚੰਦ ਪੁੱਤਰ ਕਰਤਾ ਰਾਮ ਪਿੰਡ ਝੂੰਗੀਆਂ ਤਹਿ.ਬਲਾਚੌਰ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਸ਼ਿਕਾਇਤ ਨੰ: ਕ(ਗ) 113/25  ਪ੍ਰਾਪਤ ਹੋਈ ਸੀ ਜਿਸ ਵਿੱਚ ਜਾਤੀ ਸਬੰਧੀ ਅਪਸ਼ਬਦ ਬੋਲਣ , ਕੁੱਟਮਾਰ ਕਰਨ,ਬੇਪੱਤ ਕਰਨ, ਘਰ ਤੇ ਹਮਲਾ ਅਤੇ ਤੇਜਧਾਰ ਹਥਿਆਰ ਨਾਲ ਵਾਰ ਕਰਕੇ ਅਤੇ ਝੂਠੇ ਪਰਚਾ ਕੈਂਸਲ ਕਰਵਾਉਣ ਬਾਰੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਗਈ ਸੀ।ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004' ਦੀ ਧਾਰਾ 10 ਤਹਿਤ ਪ੍ਰਦਾਨ ਸ਼ਕਤੀਆਂ ਦੇ ਸਨਮੁੱਖ ਇਸ ਸ਼ਿਕਾਇਤ ਦੀ ਪੜਤਾਲ ਆਰੰਭ ਕਰ...
ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

Hot News
ਭਵਾਨੀਗੜ੍ਹ, 09 ਅਪ੍ਰੈਲ: ਹਲਕਾ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਅਨਾਜ ਮੰਡੀ, ਭਵਾਨੀਗੜ੍ਹ ਵਿਖੇ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਪਹਿਲੀ ਫਸਲ ਲਿਆਉਣ ਵਾਲੇ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਵਿੱਚ ਕਿਸਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਵਿਧਾਇਕ ਭਰਾਜ ਨੇ ਮੰਡੀ ਵਿੱਚ ਪਹੁੰਚ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੰਡੀ ਵਿੱਚ ਆਉਣ ਵਾਲੇ ਹਰ ਇਕ ਕਿਸਾਨ ਨੂੰ ਸੁਵਿਧਾਜਨਕ ਮਾਹੌਲ ਪ੍ਰਦਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਐਮ.ਐਸ.ਪੀ. 'ਤੇ ਯਕੀਨੀ ਬਣਾਈ ਜਾ ਰਹੀ ਹੈ ਅਤੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਲਈ ਆਨਲਾਈਨ ਪ੍ਰਣਾਲੀਆਂ ਨੂੰ ਲਾਗੂ ਕੀ...
ਮਾਨਸਾ ਪੁਲਿਸ ਵੱਲੋ ਏ.ਟੀ.ਐਮ. ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ: ਭਾਗੀਰਥ ਸਿੰਘ ਮੀਨਾ

ਮਾਨਸਾ ਪੁਲਿਸ ਵੱਲੋ ਏ.ਟੀ.ਐਮ. ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ: ਭਾਗੀਰਥ ਸਿੰਘ ਮੀਨਾ

Hot News
ਮਾਨਸਾ, 09 ਅਪ੍ਰੈਲ:- ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਅੱਜ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ਚੋਰੀ ਕਰਨ ਵਾਲੇ ਗਿਰੋਹ ਦੇ 05 ਮੈਬਰਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ, ਜਿੰਨ੍ਹਾਂ ਪਾਸੋਂ ਚੋਰੀ ਕੀਤੀ ਏ.ਟੀ.ਐਮ. ਮਸ਼ੀਨ ਅਤੇ ਨਗਦੀ ਬਰਾਮਦ ਕਰਵਾਏ ਗਏ। ਐੱਸ.ਐੱਸ.ਪੀ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 01 ਅਪ੍ਰੈਲ 2026 ਨੂੰ ਇੱਕ ਸੂਚਨਾ ਮਿਲੀ ਕਿ 31 ਮਾਰਚ 2026 ਦੀ ਦਰਮਿਆਨੀ ਰਾਤ ਨੂੰ ਸਰਦੂਲਗੜ੍ਹ ਰੋਡ 'ਤੇ ਝੁਨੀਰ ਵਿਖੇ ਐੱਸ.ਬੀ.ਆਈ. ਬੈਂਕ ਦੀ ਏ.ਟੀ.ਐਮ. ਮਸ਼ੀਨ ਦੇ ਸ਼ਟਰ ਦਾ ਤਾਲਾ ਤੋੜਕੇ ਕੁਝ ਅਣਪਛਾਤੇ ਵਿਅਕਤੀਆ ਵੱਲੋ ਰਾਤ ਦੇ ਸਮੇਂ ਏ.ਟੀ.ਐਮ. ਮਸ਼ੀਨ ਚੋਰੀ ਕਰ ਲਈ ਹੈ, ਜਿਸ ਵਿੱਚ ਬੈਂਕ ਦੇ ਰਿਕਾਰਡ ਮੁਤਾਬਿਕ 33,28,000/- ਰੁਪਏ ਸਨ। ਜਿਸ ਤੇ ਸੁਖਵੀਰ ਸਿੰਘ location Representative (NCR ATLEOS)  ਦੇ ਬ...
ਸਪਕੀਰ ਸੰਧਵਾਂ ਵੱਲੋਂ ਨਿਊ ਗਰੇਨ ਮਾਰਕੀਟ ਤੋਂ ਸਮਾਧ ਬਾਬਾ ਜੋਧ ਸਿੰਘ ਸੜਕ ਦਾ ਉਦਘਾਟਨ

ਸਪਕੀਰ ਸੰਧਵਾਂ ਵੱਲੋਂ ਨਿਊ ਗਰੇਨ ਮਾਰਕੀਟ ਤੋਂ ਸਮਾਧ ਬਾਬਾ ਜੋਧ ਸਿੰਘ ਸੜਕ ਦਾ ਉਦਘਾਟਨ

Hot News
ਕੋਟਕਪੂਰਾ, 9 ਅਪ੍ਰੈਲ:  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਊ ਗਰੇਨ ਮਾਰਕੀਟ ਤੋਂ ਸਮਾਧ ਬਾਬਾ ਜੋਧ ਸਿੰਘ ਸੜਕ ਦਾ ਉਦਘਾਟਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੰਦਿਆਂ ਪਹਿਲੇ ਚਾਰ ਸਾਲਾਂ ਵਿੱਚ ਹੀ ਮਹੱਤਵਪੂਰਨ ਪ੍ਰਾਜੈਕਟ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਾਬਾ ਜੋਧ ਸਿੰਘ ਸੜਕ ਦੀ ਕੁੱਲ ਲੰਬਾਈ 2.07 ਕਿਲੋਮੀਟਰ ਹੈ ਅਤੇ ਇਹ 68.29 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ ਨੇ ਹੋਰ ਦੱਸਿਆ ਕਿ ਆੜ੍ਹਤੀ ਐਸੋਸੀਏਸ਼ਨ ਵੱਲੋਂ ਪਿਛਲੇ ਕਰੀਬ 35 ਸਾਲਾਂ ਤੋਂ ਇਸ ਸੜਕ ਦੀ ਮੰਗ ਕੀਤੀ ਜਾ ਰਹੀ ਸੀ, ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਹੁਣ ਪੰਜਾਬ ਸਰਕਾਰ ਵੱਲੋਂ ਇਹ ਮੰਗ ਪੂਰੀ ਕੀਤੀ ਗਈ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਅਤੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੇਗੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੜਕ ਦਾ ਮੁੱਖ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਜਲਦ ਹੀ ਇਸ...
ਸਾਉਣੀ ਦੀਆਂ ਫ਼ਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ

ਸਾਉਣੀ ਦੀਆਂ ਫ਼ਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ

Hot News
ਬਰਨਾਲਾ, 9 ਅਪ੍ਰੈਲ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਰਨਾਲਾ ਵੱਲੋਂ ਆਤਮਾ (ATMA) ਦੇ ਸਹਿਯੋਗ ਨਾਲ 10 ਅਪ੍ਰੈਲ 2026 (ਦਿਨ ਸ਼ੁੱਕਰਵਾਰ) ਨੂੰ ਕਪਿਲ ਪੈਲੇਸ, ਨਾਨਕਸਰ ਰੋਡ, ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਗਿੱਲ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਮਿੱਟੀ-ਪਾਣੀ ਦੀ ਸੰਭਾਲ ਬਾਰੇ ਮਾਹਿਰਾਂ ਰਾਹੀਂ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ। ਡਾ. ਗਿੱਲ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 10:00 ਵਜੇ ਕੈਂਪ ਵਿੱਚ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾਉਣ ਅਤੇ ਖੇਤੀ ਮਾਹਿਰਾਂ ਦੇ ਵਿਚਾਰ ਸੁਣ ਕੇ ਵਿਗਿਆਨਕ ਖੇਤੀ ਵੱਲ ਅੱਗੇ ਵਧਣ।...
उपायुक्त ने किया निहरी तहसील का औचक निरीक्षण, 30 अप्रैल तक लंबित मामलों के निपटारे के दिए निर्देश

उपायुक्त ने किया निहरी तहसील का औचक निरीक्षण, 30 अप्रैल तक लंबित मामलों के निपटारे के दिए निर्देश

Hindi
मंडी, 09 अप्रैल। उपायुक्त अपूर्व देवगन ने आज वीरवार को सुंदरनगर उपमंडल की दूरदराज तहसील निहरी का औचक निरीक्षण किया। इस दौरान उन्होंने राजस्व रिकॉर्ड का गहनता से अवलोकन किया और राजस्व अधिकारियों को लंबित मामलों के शीघ्र निपटारे बारे आवश्यक दिशा-निर्देश दिए। अपूर्व देवगन ने कहा कि प्रदेश सरकार राजस्व मामलों के त्वरित निपटारे को सर्वोच्च प्राथमिकता प्रदान कर रही है। इसके तहत मुख्यमंत्री ठाकुर सुखविंद्र सिंह सुक्खू की पहल पर राजस्व लोक अदालत प्रदेशभर में आयोजित की जा रही हैं। उन्होंने कहा कि सरकार के निर्देशों को जमीनी स्तर पर लागू करने में सभी राजस्व अधिकारी पूरी तत्परता से कार्य करें, ताकि लोगों को सरकार की इस पहल का समय पर पूरा लाभ मिल सके। उपायुक्त ने इस अवसर पर राजस्व रिकॉर्ड से संबंधित फाइलों का एक-एक कर गहनता से निरीक्षण किया। उन्होंने तहसीलदार एवं नायब तहसीलदार कोर्ट में लंब...