Wednesday, November 4Malwa News
Shadow

Author: News Editor

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 19 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਦਰਜ ਕਰਦਿਆਂ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦੇ ਤਿੰਨ ਕਾਰਕੁੰਨਾਂ ਨੂੰ 10 ਪਿਸਤੌਲਾਂ ਅਤੇ 1.022 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੌਤਮ ਉਰਫ਼ ਅਜੈ (28) -ਜੋ ਪੇਸ਼ੇ ਤੋਂ ਬਾਊਂਸਰ ਹੈ ਅਤੇ ਪਿੰਡ ਸੈਂਹਸਰਾ ਖੁਰਦ ਦਾ ਰਹਿਣ ਵਾਲਾ ਹੈ, ਰਵੀ ਸ਼ੇਰ ਸਿੰਘ (22) - ਜੋ ਪਿੰਡ ਗੁਰੂ ਕਾ ਬਾਗ਼ ਦਾ ਰਹਿਣ ਵਾਲਾ ਹੈ ਅਤੇ ਰਾਜਬੀਰ ਸਿੰਘ ਉਰਫ਼ ਰਾਜਾ (24) - ਜੋ ਪਿੰਡ ਬਾਸਰਕੇ ਭੈਣੀ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਵਿੱਚ ਪਾਲ ਐਵੇਨਿਊ (ਅੰਮ੍ਰਿਤਸਰ ਦਿਹਾਤੀ) ਵਿਖੇ ਰਹਿ ਰਿਹਾ ਹੈ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ 9 ਐਮ.ਐਮ. ...
ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਕੈਬਨਿਟ ਮੰਤਰੀਆਂ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਕੈਬਨਿਟ ਮੰਤਰੀਆਂ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

Breaking News
*ਚੰਡੀਗੜ੍ਹ/ਪਟਿਆਲਾ, 19 ਅਕਤੂਬਰ:* ਪੰਜਾਬ ਦੇ ਕੈਬਨਿਟ ਮੰਤਰੀਆਂ ਬਰਿੰਦਰ ਕੁਮਾਰ ਗੋਇਲ ਅਤੇ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਲਹਿਰਾ ਹਲਕੇ ਦੇ ਪਿੰਡ ਅਲੀਸ਼ੇਰ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਹਾਲ-ਚਾਲ ਜਾਣਿਆ। ਦੋਵਾਂ ਮੰਤਰੀਆਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਅਤੇ ਇਲਾਜ ਕਰ ਰਹੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਸਾਰੇ ਮਰੀਜ਼ਾਂ ਨੂੰ ਬਿਹਤਰ ਤੋਂ ਬਿਹਤਰ ਇਲਾਜ ਮੁਹੱਈਆ ਕਰਵਾਇਆ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਭਿਆਨਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦ...
ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

Breaking News
ਚੰਡੀਗੜ੍ਹ, 19 ਅਕਤੂਬਰ: ਪੰਜਾਬ ਦੇ ਜੇਲ੍ਹਾਂ, ਸੰਸਦੀ ਕਾਜ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਤਿੰਨ ਵੱਖ-ਵੱਖ ਮਹੱਤਵਪੂਰਨ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਹੈਲਥ ਵੈਲਨੈੱਸ ਸੈਂਟਰਾਂ, ਆਮ ਆਦਮੀ ਕਲੀਨਿਕਾਂ, ਖੇਡ ਮੈਦਾਨਾਂ ਦੀ ਸਥਿਤੀ, ਦੇਖਭਾਲ ਅਤੇ ਰੱਖ-ਰਖਾਅ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ, ਬਿਹਤਰ ਬੁਨਿਆਦੀ ਢਾਂਚਾ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਅਤੇ ਲੋਕ ਹਿੱਤ ਨਾਲ ਜੁੜੇ ਪ੍ਰਾਜੈਕਟਾਂ ਦੀ ਪ੍ਰਭਾਵਸ਼ਾਲੀ ਦੇਖਭਾ...
ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 19 ਅਕਤੂਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਲ ਵਿਆਹ ਵਰਗੀ ਘਿਨਾਉਣੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਮਿਆਰੀ ਸਿੱਖਿਆ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਦੇਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਦੇ ਪ੍ਰਭਾਵਸ਼ਾਲੀ ਦਖ਼ਲ ਅਤੇ ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਸਦਕਾ ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ ਕੁੱਲ 137 ਬਾਲ ਵਿਆਹ ਸਫਲਤਾਪੂਰਵਕ ਰੋਕੇ ਗਏ ਹਨ। ਉਨ੍ਹਾਂ ਸਾਲ-ਵਾਰ ਅੰਕੜਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2025 ਦੌਰਾਨ 64 ਬਾਲ ਵਿਆਹ ਰੋਕੇ ਗਏ, ਜਦਕਿ ਜਨਵਰੀ ਤੋਂ ਜੁਲਾਈ 2026 ਤੱਕ 73 ਹੋਰ ਬਾਲ ਵਿਆਹ ਰੋਕ ਕੇ ਅਨੇਕਾਂ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਅੰਕੜੇ ਸਰਕਾਰ ਦੀ ਸਰਗਰਮ ਕਾਰਜ-ਪ੍ਰਣਾਲੀ, ਕਾਨੂੰਨ ਦੇ ਪ...
ਸਪੀਕਰ ਸੰਧਵਾਂ ਨੇ ਪਿੰਡ ਪੱਕਾ ਵਿਖੇ ਸੜਕ ਦੇ ਨਿਰਮਾਣ ਕਾਰਜ ਲਈ ਰੱਖਿਆ ਨੀਂਹ ਪੱਥਰ

ਸਪੀਕਰ ਸੰਧਵਾਂ ਨੇ ਪਿੰਡ ਪੱਕਾ ਵਿਖੇ ਸੜਕ ਦੇ ਨਿਰਮਾਣ ਕਾਰਜ ਲਈ ਰੱਖਿਆ ਨੀਂਹ ਪੱਥਰ

Local
ਕੋਟਕਪੂਰਾ, 18 ਅਕਤੂਬਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਵਿਖੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਪੰਜ ਵੀਰਾਂ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਸੜਕ ਦੇ ਨਿਰਮਾਣ ਤੇ ਕਰੀਬ 1 ਕਰੋੜ 40 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਨੂੰ ਡੇਢ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਕੇ ਦੇ ਵਸਨੀਕਾਂ ਅਤੇ ਸਾਥੀਆਂ ਵੱਲੋਂ ਇਸ ਸੜਕ ਦੇ ਨਿਰਮਾਣ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਕਿਸੇ ਵੀ ਖੇਤਰ ਦੇ ਵਿਕਾਸ ਦੀ ਅਹਿਮ ਕੜੀ ਹੁੰਦੀਆਂ ਹਨ। ਵਧੀਆ ਸੜਕੀ ਨੈੱਟਵਰਕ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਸਹੂਲਤ ਮਿਲਦੀ ਹੈ ਅਤੇ ਪਿੰਡਾਂ ਦਾ ਸ਼ਹਿਰਾਂ ਨਾਲ ਸੰਪਰਕ ਵੀ ਬਿਹਤਰ ਹੁ...
ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ-ਡਿਪਟੀ ਕਮਿਸ਼ਨਰ

ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ-ਡਿਪਟੀ ਕਮਿਸ਼ਨਰ

Local
ਫਾਜ਼ਿਲਕਾ 19 ਅਕਤੂਬਰ -   ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ। ਫਾਜ਼ਿਲਕਾ ਜ਼ਿਲ੍ਹੇ ਵਿੱਚ ਇਸ ਵਾਰ 100 ਮੰਡੀਆਂ ਝੋਨੇ ਦੀ ਖਰੀਦ ਲਈ ਨੋਟੀਫਾਈ ਕੀਤੀਆਂ ਗਈਆਂ ਹਨ। ਹਰ ਕੇਂਦਰ ‘ਤੇ ਕਿਸਾਨਾਂ ਦੀ ਸਹੂਲਤ ਲਈ ਪੂਰੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਅਦਾਇਗੀ ਵੱਧ ਤੋਂ ਵੱਧ 48 ਘੰਟਿਆਂ ਅੰਦਰ ਕੀਤੀ ਜਾ ਰਹੀ ਹੈ। ਸੋ ਕਿਸਾਨ ਵੀਰ ਆਪਣੇ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਹੀ ਕੱਟਣ ਤੇ ਉਸ ਉਪਰੰਤ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਕੁੱਝ ਕਿਸਾਨਾਂ ਵੱਲੋਂ ਆਪਣੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਨਹੀਂ ਲਿਆਂਦੀ ਜਾਂਦੀ ਜਿਸ ਨਾਲ ਜਿੱਥੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਜ਼ਿਆਦਾ ਦੇਰ ਤੱਕ ਮੰਡੀ ਵਿ...
ਏਡਜ਼ ਰੋਕਥਾਮ ਅਤੇ ਕੰਟਰੋਲ ਕਮੇਟੀ ਦੀ ਤਿਮਾਹੀ ਸਮੀਖਿਆ ਮੀਟਿੰਗ ਆਯੋਜਿਤ

ਏਡਜ਼ ਰੋਕਥਾਮ ਅਤੇ ਕੰਟਰੋਲ ਕਮੇਟੀ ਦੀ ਤਿਮਾਹੀ ਸਮੀਖਿਆ ਮੀਟਿੰਗ ਆਯੋਜਿਤ

Local
ਫ਼ਰੀਦਕੋਟ, 19 ਅਕਤੂਬਰ: ਜ਼ਿਲ੍ਹਾ ਫ਼ਰੀਦਕੋਟ ਵਿੱਚ ਐੱਚ.ਆਈ.ਵੀ./ਏਡਜ਼ ਦੀ ਰੋਕਥਾਮ, ਕੰਟਰੋਲ ਅਤੇ ਲੋਕਾਂ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਏਡਜ਼ ਰੋਕਥਾਮ ਅਤੇ ਕੰਟਰੋਲ ਕਮੇਟੀ ਦੀ ਤਿਮਾਹੀ ਸਮੀਖਿਆ ਮੀਟਿੰਗ ਐਸ.ਡੀ.ਐਮ. ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਐੱਚ.ਆਈ.ਵੀ./ਏਡਜ਼ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ, ਜਾਗਰੂਕਤਾ ਮੁਹਿੰਮਾਂ, ਜਾਂਚ ਸਹੂਲਤਾਂ ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਸ੍ਰੀ ਪੁਨੀਤ ਸ਼ਰਮਾ ਨੇ ਕਿਹਾ ਕਿ ਐੱਚ.ਆਈ.ਵੀ./ਏਡਜ਼ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ, ਸਿਹਤ ਸੰਸਥਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਵਿਚਕਾਰ ਬਿਹਤਰ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਤੱਕ ਇਸ ਬਿਮਾਰੀ ਸਬੰਧੀ ਸਹੀ ਅਤੇ ਭਰੋਸੇਯੋਗ ਜਾਣਕਾਰੀ ਪਹੁੰਚਾਉਣ, ਲੋੜ ਅਨੁਸਾਰ ਸਮੇਂ ਸਿਰ ਜਾਂਚ ਕਰਵਾਉਣ ਲਈ ਪ੍ਰੇਰਿਤ ਕਰਨ ਅਤੇ ਪ੍ਰਭਾਵਿਤ ਵਿਅਕਤੀਆਂ ਨੂੰ ਸਿਹਤ ਸੇਵਾਵਾਂ ਨਾਲ ਜੋੜਨ ਲਈ ਸਾਂਝੇ ਯਤਨ ਕੀਤੇ ਜਾਣੇ ਚਾ...
ਡਿਊਟੀ ਵਿੱਚ ਕੋਤਾਹੀ ਵਰਤਣ ‘ਤੇ ਚੌਕੀ ਇੰਚਾਰਜ ਜੋੜੇਪੁਲ ਸਮੇਤ ਇੱਕ ਸਹਾਇਕ ਥਾਣੇਦਾਰ ਮੁਅੱਤਲ

ਡਿਊਟੀ ਵਿੱਚ ਕੋਤਾਹੀ ਵਰਤਣ ‘ਤੇ ਚੌਕੀ ਇੰਚਾਰਜ ਜੋੜੇਪੁਲ ਸਮੇਤ ਇੱਕ ਸਹਾਇਕ ਥਾਣੇਦਾਰ ਮੁਅੱਤਲ

Hot News
ਮਾਲੇਰਕੋਟਲਾ 19 ਅਕਤੂਬਰ  : ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਸ਼੍ਰੀ ਹਰਕਮਲਪ੍ਰੀਤ ਸਿੰਘ ਖੱਖ, ਵੱਲੋਂ ਡਿਊਟੀ ਵਿੱਚ ਕੋਤਾਹੀ ਵਰਤਣ ਦੇ ਦੋਸ਼ ਹੇਠ ਚੌਕੀ ਇੰਚਾਰਜ ਜੋੜੇਪੁਲ ਸ:ਥ: ਗੁਰਜੰਟ ਸਿੰਘ ਨੰ. 2521/ਸੰਗਰੂਰ ਅਤੇ ਸ:ਥ: ਭਿੰਦਰ ਸਿੰਘ ਨੰ. 2512/ਸੰਗਰੂਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਐੱਸ.ਐੱਸ.ਪੀ. ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵਿੱਚ ਡਿਊਟੀ ਪ੍ਰਤੀ ਲਾਪਰਵਾਹੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕੋਤਾਹੀ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਭਵਿੱਖ ਵਿੱਚ ਵੀ ਸਖ਼ਤ ਵਿਭਾਗੀ ਕਾਰਵਾਈ ਜਾਰੀ ਰਹੇਗੀ।...
ਵਿਧਾਇਕ ਫਾਜ਼ਿਲਕਾ ਨੇ ਆਮ ਆਦਮੀ ਪਾਰਟੀ ਵਲੋਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਦਿੱਤੀ ਵਧਾਈ

ਵਿਧਾਇਕ ਫਾਜ਼ਿਲਕਾ ਨੇ ਆਮ ਆਦਮੀ ਪਾਰਟੀ ਵਲੋਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਦਿੱਤੀ ਵਧਾਈ

Local
ਫਾਜ਼ਿਲਕਾ 19 ਅਕਤੂਬਰ…ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਆਮ ਆਦਮੀ ਪਾਰਟੀ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਵੀ ਜਿੰਮੇਵਾਰੀ ਸੌਂਪੀ ਗਈ ਉਹ ਉਸਨੂੰ ਬਾਖੂਬੀ ਤੇ ਇਮਾਨਦਾਰੀ ਨਾਲ ਨਿਭਾਉਣ।ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਸੁੱਖਵਿੰਦਰ ਸਿੰਘ ਜ਼ਿਲ੍ਹਾ ਸੈਕਟਰੀ ਕਿਸਾਨ ਵਿੰਗ, ਗੁਰਵੀਰ ਸਿੰਘ ਐਸ.ਸੀ ਵਿੰਗ ਜ਼ਿਲ੍ਹਾ ਸੈਕਟਰੀ, ਪਰਵਿੰਦਰ ਸਿੰਘ ਐਸ.ਸੀ ਵਿੰਗ ਜ਼ਿਲ੍ਹਾ ਪ੍ਰਧਾਨ, ਗੁਰਪ੍ਰੀਤ ਸਿੰਘ ਸੋਸ਼ਲ ਮੀਡੀਆ ਜ਼ਿਲ੍ਹਾ ਇੰਚਾਰਜ, ਅਮਿਤ ਰਿਣਵਾ ਜ਼ਿਲ੍ਹਾ ਵਾਈਸ ਕੁਆਰਡੀਨੇਟਰ,  ਵਰਿੰਦਰ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਮੀਡੀਆ, ਬੂਟਾ ਕੰਬੋਜ ਬੀ.ਸੀ ਵਿੰਗ ਜ਼ਿਲ੍ਹਾ ਪ੍ਰਧਾਨ, ਹਰਜੀਤ ਸਿੰਘ ਸਾਹਰੀ ਸਟੇਟ ਜੁਆਇੰਟ ਸਕੱਤਰ ਅਤੇ ਵਿਜੈ ਕੁਮਾਰ ਨੂੰ ਬਲਾਕ ਪ੍ਰਧਾਨ ਪਿੰਡ ਆਸਾਫ਼ ਵਾਲਾ ਨਿਯੁਕਤ ਕੀਤਾ ਗਿਆ ਹੈ।ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸਮੂਹ ਪਾਰਟੀ ਅਹੁਦੇਦਾਰਾਂ ਨੂੰ ਕਿਹਾ ਕਿ ਸਬੰਧਿਤ ਜੋ ਵੀ ਅਹੁਦੇ ਉਨ੍ਹਾਂ ਨੂੰ ਦਿੱਤੇ ਗਏ ਹਨ ਉਹ ਉਨ੍ਹਾਂ ਦੀ ਸਹੀ ਤੇ ਨਿਰਪੱਖ ਵਰਤੋਂ ਕਰਨ ਤੇ ਕਿਤੇ ਵੀ ਪਾਰਟੀਬਾਜ਼ੀ...
ਸਪੀਕਰ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਜਿਮ ਦਾ ਕੀਤਾ ਉਦਘਾਟਨ

ਸਪੀਕਰ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਜਿਮ ਦਾ ਕੀਤਾ ਉਦਘਾਟਨ

Hot News
ਕੋਟਕਪੂਰਾ, 19 ਅਕਤੂਬਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਜਿਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਸਰੀਰਕ ਕਸਰਤ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜਿਮ ਅਤੇ ਖੇਡਾਂ ਨਾਲ ਸਬੰਧਤ ਸਹੂਲਤਾਂ ਨੌਜਵਾਨਾਂ ਨੂੰ ਸਰੀਰਕ ਤੌਰ ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਸੂਬੇ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਨੂੰ ਸਿਹਤਮੰਦ ਗਤੀਵਿਧੀਆਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਖੇਡਾਂ, ਕਸਰਤ ਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਤੰਦਰੁਸਤ ਨੌਜਵਾਨ ਹੀ ਤੰਦਰੁਸਤ ਸਮਾਜ ਦੀ ਨੀਂਹ ਹੁੰਦੇ ਹਨ। ਇਸ ਮ...