ਕੰਮਾਂ ਵਿੱਚ ਦੇਰੀ ਸਵੀਕਾਰ ਨਹੀਂ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 3 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਵਿੱਚ ਬਣਾਈ ਜਾਣ ਵਾਲੀ ਘਰੇਲੂ ਅਤੇ ਵਪਾਰਕ ਇਮਾਰਤਾਂ ਲਈ ਨਗਰ ਨਿਗਮ ਵਿਭਾਗ ਤੋਂ ਪਾਸ ਹੋਣ ਵਾਲੇ ਨਕਸ਼ਿਆਂ ਦੀ ਪੂਰੀ ਪ੍ਰਕ੍ਰਿਆ ਨੂੰ ਆਨਲਾਇਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਵਸਥਾ ਦੇ ਲਾਗੂ ਹੋਣ ਨਾਲ ਨਾ ਸਿਰਫ ਪਾਰਦਰਸ਼ਿਤਾ ਵਧੇਗੀ, ਸਗੋ ਨਾਗਰਿਕਾਂ ਨੂੰ ਵੀ ਸਹੂਲਤ ਮਿਲੇਗੀ ਅਤੇ ਪ੍ਰਕ੍ਰਿਆ ਵਿੱਚ ਲੱਗਣ ਵਾਲਾ ਸਮੇਂ ਘੱਟ ਹੋਵੇਗਾ। ਉਨ੍ਹਾਂ ਨੇ ਇਸ ਦੇ ਲਈ ਸਮੇਂ ਸੀਮਾ ਵੀ ਨਿਰਧਾਰਿਤ ਕਰਦੇ ਹੋਏ ਅਧਿਕਾਰੀਆਂ ਦੀ ਜਵਾਬਦੇਹੀ ਯਕੀਨੀ ਕਰਨ ਦੇ ਵੀ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸਕੱਤਰੇਤ ਵਿੱਚ ਸ਼ੁਕਰਵਾਰ ਨੂੰ ਸ਼ਹਿਰੀ ਸਥਾਨਕ ਨਿਗਮ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਅਰਬਨ ਚੈਲੇਂਜ ਫੰਡ ਨੂੰ ਲੈ ਕੇ ਵੀ ਅਧਿਕਾਰੀਆਂ ਨਾਲ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ। ਜਿਸ ਦੇ ਤਹਿਤ ਅ...








