Wednesday, November 4Malwa News
Shadow

Author: News Editor

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ/ਖੰਨਾ, 19 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪਿੰਡ ਮਾਣਕ ਮਾਜਰਾ ਵਿਖੇ ਲਾਲ ਲਕੀਰ ਅੰਦਰ ਆਉਂਦੇ 227 ਘਰਾਂ ਨੂੰ ਮਾਲਕੀ ਦੇ ਹੱਕ ਵਾਲੇ ਪ੍ਰਾਪਰਟੀ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਲੰਮੇ ਸਮੇਂ ਤੋਂ ਚਲਿਆ ਆ ਰਿਹਾ ਸੁਪਨਾ  ਸਾਕਾਰ ਕਰਕੇ ਇਤਿਹਾਸਕ ਕੰਮ ਕੀਤਾ ਹੈ। ‘ਮੇਰਾ ਘਰ-ਮੇਰੇ ਨਾਮ’ ਉਪਰਾਲੇ ਨੂੰ ਲਾਲ ਲਕੀਰ ਦੇ ਵਸਨੀਕਾਂ ਲਈ ਬੇਹੱਦ ਲਾਹੇਵੰਦ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ਇਸ ਸਕੀਮ ਨਾਲ ਲੋਕਾਂ ਨੂੰ ਵੱਡਾ ਫਾਇਦਾ ਹੋਇਆ ਹੈ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਲੋਕਪੱਖੀ ਸੋਚ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਪੱਖੀ ਫੈਸਲੇ ਲੈਂਦਿਆਂ ਪੰਜਾਬੀਆਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕਰਕੇ ਲੋਕ ਭਲਾਈ ਦੇ ਅਨੇਕਾਂ ਫੈਸਲੇ ਲਏ ਹਨ ਜਿਨ੍ਹਾਂ ਦੀ ਸਾਰੇ ਪਾਸੇ ਸ਼ਲਾਘਾ ਹੋ ਰਹੀ ਹੈ। ...
ਜਿਨ੍ਹਾਂ ਤੋਂ ਆਪਣੇ ਰਾਜ ਦੀ ਕਾਨੂੰਨ ਵਿਵਸਥਾ ਨਹੀਂ ਸੰਭਲ ਰਹੀ, ਉਹ ਪੰਜਾਬ ਵਿੱਚ ਗਿਆਨ ਵੰਡਣ ਜਾ ਰਹੇ ਹਨ – ਕੇਜਰੀਵਾਲ

ਜਿਨ੍ਹਾਂ ਤੋਂ ਆਪਣੇ ਰਾਜ ਦੀ ਕਾਨੂੰਨ ਵਿਵਸਥਾ ਨਹੀਂ ਸੰਭਲ ਰਹੀ, ਉਹ ਪੰਜਾਬ ਵਿੱਚ ਗਿਆਨ ਵੰਡਣ ਜਾ ਰਹੇ ਹਨ – ਕੇਜਰੀਵਾਲ

Hot News
ਨਵੀਂ ਦਿੱਲੀ, 19 ਅਕਤੂਬਰ- ਫਿਲਮੀ ਸਟਾਰ ਟਾਈਗਰ ਸ਼ਰਾਫ ਉੱਤੇ ਹੋਏ ਜਾਨਲੇਵਾ ਹਮਲੇ ਨੇ ਭਾਜਪਾ ਸ਼ਾਸਿਤ ਗੁਜਰਾਤ ਵਿੱਚ ਕਾਨੂੰਨ ਵਿਵਸਥਾ ਉੱਤੇ ਇੱਕ ਵਾਰ ਫਿਰ ਸਵਾਲ ਖੜ੍ਹੇ ਕਰ ਦਿੱਤੇ ਹਨ। ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਖੂੰਖਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਹਮਲੇ ਦੀ ਜ਼ਿੰਮੇਵਾਰੀ ਲੈਣ ਉੱਤੇ ਆਮ ਆਦਮੀ पार्टी ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਪਣੇ ਰਾਜਾਂ ਵਿੱਚ ਇਨ੍ਹਾਂ ਤੋਂ ਕਾਨੂੰਨ ਵਿਵਸਥਾ ਸੰਭਲ ਨਹੀਂ ਰਹੀ, ਉਹ ਪੰਜਾਬ ਵਿੱਚ ਗਿਆਨ ਵੰਡਣ ਜਾ ਰਹੇ ਹਨ। ਦੇਸ਼ ਦੇ ਸਭ ਤੋਂ ਵੱਡੇ ਗੈਂਗਸਟਰ ਨੂੰ ਇਨ੍ਹਾਂ ਨੇ ਆਪਣਾ ਜਵਾਈ ਬਣਾਇਆ ਹੋਇਆ ਹੈ ਅਤੇ ਉਸ ਨੂੰ ਭਾਰਤ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਅਪਰਾਧ ਕਰਨ ਦੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਹੋਈਆਂ ਹਨ। ਮੰਗਲਵਾਰ ਨੂੰ ਇਹ ਪੰਜਾਬ ਵਿੱਚ ਕਾਨੂੰਨ ਵਿਵਸਥਾ ਉੱਤੇ ਗਿਆਨ ਦੇਣ ਆਉਣਗੇ। ਪਰ ਪੰਜਾਬ ਦੇ ਲੋਕਾਂ ਨੂੰ ਪਤਾ ਹੈ ਕਿ ਇਨ੍ਹਾਂ ਨੂੰ ਵੋਟ ਦੇਣਾ ਇਨ੍ਹਾਂ ਦੇ ਜਵਾਈ ਨੂੰ ਪੰਜਾਬ ਵਿੱਚ ਸੱਦਾ ਦੇਣ ਵਰਗਾ ਹੋਵੇਗਾ। ਉੱਧਰ, ਸੀਨੀਅਰ ਆਗੂ ਅਤੇ "ਆਪ" ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ (X) ਉ...
ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

Breaking News
ਚੰਡੀਗੜ੍ਹ 19 ਅਕਤੂਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਉਹ ਅਯੁੱਧਿਆ ਵਿੱਚ ਸ਼੍ਰੀ ਰਾਮ ਮੰਦਰ ਦੇ ਚੰਦਾ ਚੋਰੀ ਮਾਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਿਹੜੀ ਭਾਜਪਾ ਮੰਦਰ ਨਾਲ ਜੁੜੀਆਂ ਭਾਵਨਾਵਾਂ ਨੂੰ ਉਭਾਰ ਕੇ ਸੱਤਾ ਵਿੱਚ ਆਈ ਹੈ, ਉਸ ਨੂੰ ਸ਼ਰਧਾਲੂਆਂ ਦੀ ਆਸਥਾ ਨਾਲ ਧੋਖਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਚਾਉਣਾ ਨਹੀਂ ਚਾਹੀਦਾ। ਚੰਦਾ ਚੋਰੀ ਦੀਆਂ 105 ਘਟਨਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਦੀ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ ਅਤੇ ਸਵਾਲ ਕੀਤਾ ਕਿ ਜਵਾਬਦੇਹੀ ਸਿਰਫ਼ ਛੋਟੇ ਕਰਮਚਾਰੀਆਂ ਤੱਕ ਹੀ ਕਿਉਂ ਸੀਮਤ ਹੋਣੀ ਚਾਹੀਦੀ ਹੈ। ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਤੋਂ ਇੱਕ ਲੱਖ ਤੋਂ ਵੱਧ ਰਾਮ ਭਗਤਾਂ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਕੀਤੀ ਹੈ ਅਤੇ ਐਲਾਨ ਕੀਤਾ ਹੈ: "ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

Hot News
ਚੰਡੀਗੜ੍ਹ, 19 ਅਕਤੂਬਰ: ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 272ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਅਤੇ ਮੈਪ ਕੀਤੇ 569 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 272ਵੇਂ ਦਿਨ, ਪੁਲਿਸ ਟੀਮਾਂ ਨੇ 221 ਵਿਅਕਤੀਆਂ ਨੂੰ 15 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 79,454 ਹੋ ਗਈ ਹੈ। ਇਸ ਤੋਂ ਇਲਾਵਾ 208 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ; ਲੋਕਾਂ ਨੂੰ ਧਰਮ, ਸੱਚ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ; ਲੋਕਾਂ ਨੂੰ ਧਰਮ, ਸੱਚ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਆ

Hot News
ਚੰਡੀਗੜ੍ਹ, 19 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੁਸਹਿਰੇ ਦੇ ਪਵਿੱਤਰ ਮੌਕੇ ਪੰਜਾਬ ਦੇ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ਉੱਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਦਿਖਾਏ ਮਾਰਗ ਉੱਤੇ ਚੱਲਦਿਆਂ ਪੰਜਾਬੀਆਂ ਵਿੱਚ ਸ਼ੁਰੂ ਤੋਂ ਹੀ ਬੁਰਾਈ ਦੇ ਵਿਰੁੱਧ ਚੰਗਿਆਈ ਦਾ ਪੱਖ ਲੈਣ ਦੀ ਵਿਲੱਖਣ ਸਮਰੱਥਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਇਸ ਵਿਰਸੇ ਵਿੱਚ ਮਿਲੀ ਸਮਰੱਥਾ ਨੂੰ ਅੱਗੇ ਵੀ ਕਾਇਮ ਰੱਖਣਗੇ। ਉਨ੍ਹਾਂ ਨਾਗਰਿਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਇਸ ਸਦੀਵੀ ਭਾਵਨਾ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ, ਸੱਚ ਦੇ ਮਾਰਗ ‘ਤੇ ਚੱਲਣ ਅਤੇ ਦੂਜਿਆਂ ਦੀ ਭਲਾਈ ਲਈ ਸਮਰਪਿਤ ਮਾਨਸਿਕਤਾ ਰੱਖਣ। ਉਨ੍ਹਾਂ ਅੱਗੇ ਕਿਹਾ ਕਿ ਸਮਾਜ ਨੂੰ ਭਗਵਾਨ ਰਾਮ ਵੱਲੋਂ ਦਿਖਾਏ ਨੇਕ ਮਾਰਗ ਅਤੇ ਆਦਰਸ਼ਾਂ ਉੱਤੇ ਚੱਲਣਾ ਚਾਹੀਦਾ ਹੈ।...
ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 19 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਦਰਜ ਕਰਦਿਆਂ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦੇ ਤਿੰਨ ਕਾਰਕੁੰਨਾਂ ਨੂੰ 10 ਪਿਸਤੌਲਾਂ ਅਤੇ 1.022 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੌਤਮ ਉਰਫ਼ ਅਜੈ (28) -ਜੋ ਪੇਸ਼ੇ ਤੋਂ ਬਾਊਂਸਰ ਹੈ ਅਤੇ ਪਿੰਡ ਸੈਂਹਸਰਾ ਖੁਰਦ ਦਾ ਰਹਿਣ ਵਾਲਾ ਹੈ, ਰਵੀ ਸ਼ੇਰ ਸਿੰਘ (22) - ਜੋ ਪਿੰਡ ਗੁਰੂ ਕਾ ਬਾਗ਼ ਦਾ ਰਹਿਣ ਵਾਲਾ ਹੈ ਅਤੇ ਰਾਜਬੀਰ ਸਿੰਘ ਉਰਫ਼ ਰਾਜਾ (24) - ਜੋ ਪਿੰਡ ਬਾਸਰਕੇ ਭੈਣੀ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਵਿੱਚ ਪਾਲ ਐਵੇਨਿਊ (ਅੰਮ੍ਰਿਤਸਰ ਦਿਹਾਤੀ) ਵਿਖੇ ਰਹਿ ਰਿਹਾ ਹੈ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ 9 ਐਮ.ਐਮ. ...
ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਕੈਬਨਿਟ ਮੰਤਰੀਆਂ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਕੈਬਨਿਟ ਮੰਤਰੀਆਂ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

Breaking News
*ਚੰਡੀਗੜ੍ਹ/ਪਟਿਆਲਾ, 19 ਅਕਤੂਬਰ:* ਪੰਜਾਬ ਦੇ ਕੈਬਨਿਟ ਮੰਤਰੀਆਂ ਬਰਿੰਦਰ ਕੁਮਾਰ ਗੋਇਲ ਅਤੇ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਲਹਿਰਾ ਹਲਕੇ ਦੇ ਪਿੰਡ ਅਲੀਸ਼ੇਰ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਹਾਲ-ਚਾਲ ਜਾਣਿਆ। ਦੋਵਾਂ ਮੰਤਰੀਆਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਅਤੇ ਇਲਾਜ ਕਰ ਰਹੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਸਾਰੇ ਮਰੀਜ਼ਾਂ ਨੂੰ ਬਿਹਤਰ ਤੋਂ ਬਿਹਤਰ ਇਲਾਜ ਮੁਹੱਈਆ ਕਰਵਾਇਆ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਭਿਆਨਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦ...
ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

Breaking News
ਚੰਡੀਗੜ੍ਹ, 19 ਅਕਤੂਬਰ: ਪੰਜਾਬ ਦੇ ਜੇਲ੍ਹਾਂ, ਸੰਸਦੀ ਕਾਜ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਤਿੰਨ ਵੱਖ-ਵੱਖ ਮਹੱਤਵਪੂਰਨ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਹੈਲਥ ਵੈਲਨੈੱਸ ਸੈਂਟਰਾਂ, ਆਮ ਆਦਮੀ ਕਲੀਨਿਕਾਂ, ਖੇਡ ਮੈਦਾਨਾਂ ਦੀ ਸਥਿਤੀ, ਦੇਖਭਾਲ ਅਤੇ ਰੱਖ-ਰਖਾਅ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ, ਬਿਹਤਰ ਬੁਨਿਆਦੀ ਢਾਂਚਾ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਅਤੇ ਲੋਕ ਹਿੱਤ ਨਾਲ ਜੁੜੇ ਪ੍ਰਾਜੈਕਟਾਂ ਦੀ ਪ੍ਰਭਾਵਸ਼ਾਲੀ ਦੇਖਭਾ...
ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 19 ਅਕਤੂਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਲ ਵਿਆਹ ਵਰਗੀ ਘਿਨਾਉਣੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਮਿਆਰੀ ਸਿੱਖਿਆ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਦੇਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਦੇ ਪ੍ਰਭਾਵਸ਼ਾਲੀ ਦਖ਼ਲ ਅਤੇ ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਸਦਕਾ ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ ਕੁੱਲ 137 ਬਾਲ ਵਿਆਹ ਸਫਲਤਾਪੂਰਵਕ ਰੋਕੇ ਗਏ ਹਨ। ਉਨ੍ਹਾਂ ਸਾਲ-ਵਾਰ ਅੰਕੜਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2025 ਦੌਰਾਨ 64 ਬਾਲ ਵਿਆਹ ਰੋਕੇ ਗਏ, ਜਦਕਿ ਜਨਵਰੀ ਤੋਂ ਜੁਲਾਈ 2026 ਤੱਕ 73 ਹੋਰ ਬਾਲ ਵਿਆਹ ਰੋਕ ਕੇ ਅਨੇਕਾਂ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਅੰਕੜੇ ਸਰਕਾਰ ਦੀ ਸਰਗਰਮ ਕਾਰਜ-ਪ੍ਰਣਾਲੀ, ਕਾਨੂੰਨ ਦੇ ਪ...
ਸਪੀਕਰ ਸੰਧਵਾਂ ਨੇ ਪਿੰਡ ਪੱਕਾ ਵਿਖੇ ਸੜਕ ਦੇ ਨਿਰਮਾਣ ਕਾਰਜ ਲਈ ਰੱਖਿਆ ਨੀਂਹ ਪੱਥਰ

ਸਪੀਕਰ ਸੰਧਵਾਂ ਨੇ ਪਿੰਡ ਪੱਕਾ ਵਿਖੇ ਸੜਕ ਦੇ ਨਿਰਮਾਣ ਕਾਰਜ ਲਈ ਰੱਖਿਆ ਨੀਂਹ ਪੱਥਰ

Local
ਕੋਟਕਪੂਰਾ, 18 ਅਕਤੂਬਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਵਿਖੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਪੰਜ ਵੀਰਾਂ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਸੜਕ ਦੇ ਨਿਰਮਾਣ ਤੇ ਕਰੀਬ 1 ਕਰੋੜ 40 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਨੂੰ ਡੇਢ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਕੇ ਦੇ ਵਸਨੀਕਾਂ ਅਤੇ ਸਾਥੀਆਂ ਵੱਲੋਂ ਇਸ ਸੜਕ ਦੇ ਨਿਰਮਾਣ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਕਿਸੇ ਵੀ ਖੇਤਰ ਦੇ ਵਿਕਾਸ ਦੀ ਅਹਿਮ ਕੜੀ ਹੁੰਦੀਆਂ ਹਨ। ਵਧੀਆ ਸੜਕੀ ਨੈੱਟਵਰਕ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਸਹੂਲਤ ਮਿਲਦੀ ਹੈ ਅਤੇ ਪਿੰਡਾਂ ਦਾ ਸ਼ਹਿਰਾਂ ਨਾਲ ਸੰਪਰਕ ਵੀ ਬਿਹਤਰ ਹੁ...