Monday, August 10Malwa News
Shadow

Author: News Editor

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 31 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਕੜੀ ਤਹਿਤ ਅਸ਼ੀਰਵਾਦ ਸਕੀਮ ਹੇਠ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4572 ਲਾਭਪਾਤਰੀਆਂ ਨੂੰ 23.32 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਆਰਥਿਕ ਸਹਾਰਾ ਪ੍ਰਦਾਨ ਕਰਦੀ ਹੈ, ਜਿਸ ਨਾਲ ਪਰਿਵਾਰਾਂ 'ਤੇ ਆਰਥਿਕ ਬੋਝ ਘੱਟ ਹੁੰਦਾ ਹੈ ਅਤੇ ਲੜਕੀਆਂ ਦਾ ਵਿਆਹ ਸਨਮਾਨਪੂਰਵਕ ਢੰਗ ਨਾਲ ਕਰਨ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਲੋੜਵੰਦ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਸਮੇਂ ਵੱਡੀ ਰਾਹਤ ਮਿਲ ਰਹੀ ਹੈ ਅਤੇ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ। ਡਾ. ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰ...
ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸੰਗਰੂਰ, 31 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਸੰਗਰੂਰ ਵਿੱਚ 508 ਐਮਰਜੈਂਸੀ ਰਿਸਪਾਂਸ ਵਹੀਕਲ (ਈਵੀਆਰ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਅਮਰੀਕਾ ਅਤੇ ਯੂਰਪ ਵਰਗੇ ਵਿਕਸਤ ਦੇਸ਼ਾਂ ਵਾਂਗ ਮਹਿਜ਼ ਛੇ ਮਿੰਟਾਂ ਵਿੱਚ ਪੁਲਿਸ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉੱਨਤ ਤਕਨਾਲੋਜੀ ਨਾਲ ਲੈਸ ਇਹ ਵਾਹਨ ਡਾਇਲ-112 ਅਧੀਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਗਏ ਹਨ ਜੋ ਐਮਰਜੈਂਸੀ ਹਾਲਾਤਾਂ ਦੌਰਾਨ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ। ਇਹ ਤੁਰੰਤ, ਤਕਨਾਲੋਜੀ-ਅਧਾਰਤ ਕਾਨੂੰਨ ਲਾਗੂਕਰਨ ਦੀ ਦਿਸ਼ਾ ਵੱਲ ਇਕ ਅਹਿਮ ਪੁਲਾਂਘ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਲਾਂ ਦੌਰਾਨ ਪੁਲਿਸ ਵਾਹਨਾਂ ਲਈ 327.70 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ ਜਿਸ ਨਾਲ ਨਾ ਸਿਰਫ ਫੋਰਸ ਦੇ ਆਧੁਨਿਕੀਕਰਨ ਨਾਲ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ ਸਗੋਂ ਨਸ਼ਾ ਤਸਕਰਾਂ 'ਤੇ ਵੀ ਨਕੇਲ ਕਸੀ ਗਈ ਹੈ। ਬਿਹਤਰ ਸੁਰੱਖਿਆ ਨਿਵੇਸ਼ਕਾਂ ਦੇ ਵਿਸ਼ਵਾਸ ਵਿੱਚ ਵੀ ਵਾਧਾ ਕਰਦੀ ...
ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ

Breaking News, Punjab Development
ਚੰਡੀਗੜ੍ਹ, 31 ਮਾਰਚ, 2026: ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੀਜ਼ਹੋਲਡ ਉਦਯੋਗਿਕ ਪਲਾਟਾਂ ਅਤੇ ਸ਼ੈੱਡਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਅਹਿਮ ਸੁਧਾਰਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਫ੍ਰੀਹੋਲਡ ਪਲਾਟ ਧਾਰਕਾਂ ਲਈ ਅਲਾਟਮੈਂਟ ਤੋਂ ਬਾਅਦ ਦੀਆਂ ਸੇਵਾਵਾਂ ਨੂੰ ਵਿਆਪਕ ਤੌਰ 'ਤੇ ਤਰਕਸੰਗਤ ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਦਯੋਗਿਕ ਖੇਤਰ ਦੇ ਭਾਈਵਾਲਾਂ ਨਾਲ ਵਿਆਪਕ ਸਲਾਹ-ਮਸ਼ਵਰੇ ਅਤੇ ਸਮੂਹ ਮੰਤਰੀਆਂ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਕੀਤੇ ਗਏ ਇਹ ਸੁਧਾਰ ਕਾਰੋਬਾਰ ਕਰਨ ਦੀ ਆਸਾਨ ਨੂੰ ਹੋਰ ਮਜ਼ਬੂਤ ਕਰਨ ਅਤੇ ਇੱਕ ਪਾਰਦਰਸ਼ੀ, ਨਿਵੇਸ਼ਕ ਪੱਖੀ ਉਦਯੋਗਿਕ ਈਕੋਸਿਸਟਮ ਬਣਾਉਣ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦੇ ਹਨ। *ਮੁੱਖ ਸੁਧਾਰ: ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਤਬਾਦਲਾ* ਮੁੱਖ ਫੈਸਲਿਆਂ 'ਤੇ ਚਾਨਣਾ ਪਾਉਂਦਿਆਂ ਸੰਜੀਵ ਅਰੋੜਾ ਨੇ ਕਿਹਾ:ਸਿਰਫ਼ 5 ਫੀਸਦ ਤਬਾਦਲਾ ਫੀਸ ਨਿਰਧਾਰਤ ਕੀਤੀ ਗਈ ਹੈ।30 ਅਪ੍ਰੈਲ, ...
ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News, Punjab Politics
ਨੰਗਲ, 31 ਮਾਰਚ: ਨੰਗਲ ਨੂੰ ਆਧੁਨਿਕ ਬੁਨਿਆਦੀ ਢਾਂਚੇ, ਹੁਨਰ ਵਿਕਾਸ ਅਤੇ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ, ਕਾਰਗਿਲ ਸ਼ਹੀਦ ਕੈਪਟਨ ਅਮੋਲ ਕਾਲੀਆ ਦੇ ਨਾਮ 'ਤੇ 23 ਕਰੋੜ ਰੁਪਏ ਦਾ ਸੈਂਟਰ ਆਫ਼ ਐਕਸੀਲੈਂਸ ਅਤੇ ਸਿੱਖਿਆ ਬੁਨਿਆਦੀ ਢਾਂਚੇ ਵਿੱਚ ਵੱਡੇ ਪੱਧਰ 'ਤੇ ਅੱਪਗ੍ਰੇਡਸ਼ਨ ਕਰਨਾ ਸ਼ਾਮਲ ਹਨ।ਮੁੱਖ ਮੰਤਰੀ ਨੇ ਇਹਨਾਂ ਪਹਿਲਕਦਮੀਆਂ ਨੂੰ ਵਿਕਾਸ ਵਿੱਚ ਸਾਲਾਂ ਤੋਂ ਆਈ ਖੜੋਤ ਨੂੰ ਦੂਰ ਕਰਨ ਪ੍ਰਤੀ ਫੈਸਲਾਕੁੰਨ ਕਦਮ ਦੱਸਦਿਆਂ ਇੱਕ ਅਜਿਹੇ ਪ੍ਰਸ਼ਾਸਨਿਕ ਮਾਡਲ ਦੀ ਰੂਪਰੇਖਾ ਦਿੱਤੀ ਜਿਸ ਵਿੱਚ ਰੋਬੋਟਿਕਸ, ਇਲੈਕਟ੍ਰਿਕ ਵਾਹਨ, ਸੂਰਜੀ ਤਕਨਾਲੋਜੀ ਅਤੇ ਡਰੋਨ ਸਿਖਲਾਈ ਵਰਗੇ ਅਤਿ-ਆਧੁਨਿਕ ਖੇਤਰਾਂ ਵਿੱਚ ਉਦਯੋਗ ਪੱਖੀ ਹੁਨਰ ਸਿਖਲਾਈ, ਔਰਤਾਂ ਲਈ ਤਕਨੀਕੀ ਸਿੱਖਿਆ ਤੱਕ ਪਹੁੰਚ ਅਤੇ ਪੰਜਾਬ ਦੀ ਖੇਤੀਬਾੜੀ ਰੀੜ੍ਹ ਦੀ ਹੱਡੀ ਨੂੰ ਮਜ਼ਬੂਤ ਕਰਨ ਲਈ ਭਾਖੜਾ ਨਹਿਰ ਦੇ ਬਰਾਬਰ ਵੱਡੇ ਪੱਧਰ 'ਤੇ ਪਾਣੀ ਪ੍ਰਦਾਨ ਕਰਨਾ ਸ਼ਾਮਲ ਹੈ।ਇਸ ਕਦਮ...
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

Punjab Politics
ਚੰਡੀਗੜ੍ਹ, 30 ਮਾਰਚ 2026- ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੀ ਤਬਦੀਲੀ ਦੇ ਰੂਪ ਵਿੱਚ, ਆਮ ਆਦਮੀ ਪਾਰਟੀ (ਆਪ) ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵੱਡੀ ਗਿਣਤੀ ਵਿੱਚ ਆਗੂ ਆਪਣੀਆਂ ਪਾਰਟੀਆਂ ਨੂੰ ਵੱਡਾ ਝਟਕਾ ਦਿੰਦਿਆਂ ‘ਆਪ’ ਵਿੱਚ ਸ਼ਾਮਲ ਹੋ ਗਏ। ਇਹਨਾਂ ਆਗੂਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਪੰਜਾਬ ਖਾਦੀ ਵੈਲਫੇਅਰ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਅਹੂਜਾ ਦੀ ਵਿਸ਼ੇਸ਼ ਮੌਜੂਦਗੀ ਵਿੱਚ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਸਾਹਿਬ ਸਿੰਘ ਛੱਜਲਵੱਡੀ (ਵਾਈਸ ਚੇਅਰਮੈਨ, ਐਸ.ਸੀ. ਵਿੰਗ ਬਾਬਾ ਬਕਾਲਾ, ਪੰਜਾਬ ਕਾਂਗਰਸ), ਸਰਬਜੀਤ ਕੌਰ ਧਾਲੀਵਾਲ (ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਅੰਮ੍ਰਿਤਸਰ ਦਿਹਾਤੀ, ਕਾਂਗਰਸ) ਸਮੇਤ ਕਈ ਹੋਰ ਸੀਨੀਅਰ ਕਾਂਗਰਸੀ ਅਹੁਦੇਦਾਰ ਅਤੇ ਜ਼ਮੀਨੀ ਪੱਧਰ ਦੇ ਨੁਮਾਇੰਦੇ ਸ਼ਾਮਲ ਹਨ। ਸ਼ਾਮਲ ਹੋਣ ਵਾਲੇ ਆਗੂਆਂ ਦੀ ਸੂਚੀ ਵਿੱਚ ਸਾਬਕਾ ਸਰਪੰਚ, ਪ...
ਹਰਿਆਣਾ ਵਿੱਚ ਰੇਲ ਕਨੈਕਟੀਵਿਟੀ ਦਾ ਨਵਾਂ ਦੌਰ

ਹਰਿਆਣਾ ਵਿੱਚ ਰੇਲ ਕਨੈਕਟੀਵਿਟੀ ਦਾ ਨਵਾਂ ਦੌਰ

Haryana
ਚੰਡੀਗੜ੍ਹ, 30 ਮਾਰਚ: ਹਰਿਆਣਾ ਰੇਲ ਇਨਫਰਾਸਟ੍ਰਕਚਰ ਡਿਵੈਲਪਮੈਂਟ ਕਾਰਪੋਰੇਸ਼ਨ (HRIDC) ਹਰਿਆਣਾ ਅਤੇ ਰਾਸ਼ਟਰੀ ਰਾਜਧਾਨੀ ਖੇਤਰ (NCR) ਵਿੱਚ ਰੇਲ ਕਨੈਕਟੀਵਿਟੀ ਨੂੰ ਨਵੀਂ ਦਿਸ਼ਾ ਦੇਣ ਜਾ ਰਿਹਾ ਹੈ। ਹਰਿਆਣਾ ਆਰਬਿਟਲ ਰੇਲ ਕੋਰੀਡੋਰ (HORC), ਕੁਰੂਕਸ਼ੇਤਰ ਐਲੀਵੇਟਿਡ ਟ੍ਰੈਕ ਅਤੇ ਪ੍ਰਸਤਾਵਿਤ ਈਸਟਰਨ ਆਰਬਿਟਲ ਰੇਲ ਕੋਰੀਡੋਰ ਸਮੇਤ HRIDC ਦੇ ਸਾਰੇ ਪ੍ਰੋਜੈਕਟ ਲੌਜਿਸਟਿਕਸ ਕੁਸ਼ਲਤਾ ਵਧਾਉਣ, ਉਦਯੋਗਿਕ ਵਿਕਾਸ ਨੂੰ ਗਤੀ ਦੇਣ ਅਤੇ ਹਰਿਆਣਾ ਨੂੰ ਦੇਸ਼ ਦੇ ਪ੍ਰਮੁੱਖ ਬੁਨਿਆਦੀ ਢਾਂਚਾ ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਹਰਿਆਣਾ ਦੇ ਮੁੱਖ ਸਕੱਤਰ ਅਤੇ HRIDC ਦੇ ਚੇਅਰਮੈਨ ਸ਼੍ਰੀ ਅਨੁਰਾਗ ਰਸਤੋਗੀ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਨਿਰਦੇਸ਼ਕ ਮੰਡਲ ਦੀ 34ਵੀਂ ਮੀਟਿੰਗ ਵਿੱਚ ਰਾਜ ਦੇ ਪ੍ਰਮੁੱਖ ਰੇਲ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਦੱਸਿਆ ਗਿਆ ਕਿ ਮੰਤਰੀ ਮੰਡਲ ਵੱਲੋਂ ਹਰਿਆਣਾ ਆਰਬਿਟਲ ਰੇਲ ਕੋਰੀਡੋਰ (HORC) ਪ੍ਰੋਜੈਕਟ ਦੀ ਸੋਧੀ...
ਦਵਾਈਆਂ ਦਾ ਰਿਕਾਰਡ ਹੋਵੇਗਾ ਰਿਅਲ ਟਾਇਮ ਸੇਂਟ੍ਰਲਾਇਜ਼ਡ, ਡਾਕਟਰ ਨੇ ਜੇਕਰ ਬਾਹਰੋਂ ਦਵਾ ਲਿਖੀ ਤਾਂ ਕਾਰਵਾਈ ਹੋਵੇਗੀ-ਮੁੱਖ ਮੰਤਰੀ

ਦਵਾਈਆਂ ਦਾ ਰਿਕਾਰਡ ਹੋਵੇਗਾ ਰਿਅਲ ਟਾਇਮ ਸੇਂਟ੍ਰਲਾਇਜ਼ਡ, ਡਾਕਟਰ ਨੇ ਜੇਕਰ ਬਾਹਰੋਂ ਦਵਾ ਲਿਖੀ ਤਾਂ ਕਾਰਵਾਈ ਹੋਵੇਗੀ-ਮੁੱਖ ਮੰਤਰੀ

Haryana
ਚੰਡੀਗੜ੍ਹ, 30 ਮਾਰਚ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇੇ ਨਿਰਦੇਸ਼ ਦਿੱਤੇ ਕਿ ਸਰਕਾਰੀ ਹਸਪਤਾਲਾਂ ਵਿੱਚ ਦਵਾ ਦਾ ਰਿਕਾਰਡ ਰਿਅਲ ਟਾਇਮ ਸੇਂਟ੍ਰਲਾਇਜ਼ਡ ਪੋਰਟਲ 'ਤੇ ਹੋਵੇਗਾ। ਕਿਸ ਹਸਪਤਾਲ ਵਿੱਚ ਕਿਹੜੀ ਦਵਾ ਉਪਲਬਧ ਹੈ, ਉਸ ਬਾਰੇ ਵਿੱਚ ਡਾਕਟਰ ਨੂੰ ਦੱਸਿਆ ਜਾਵੇਗਾ। ਤਾਂ ਜੋ ਬਾਹਰ ਦੀ ਦਵਾ ਲਿਖਣ ਦੀ ਗੁੰਜਾਇਸ਼ ਨਾ ਬਚੇ, ਜੇਕਰ ਫੇਰ ਵੀ ਕਿਸੇ ਡਾਕਟਰ ਵੱਲੋਂ ਦਵਾ ਬਾਹਰੋਂ ਮਿਲਣ ਵਾਲੀ ਦਵਾ ਕਿਸੇ ਮਰੀਜ ਦੀ ਓਪੀਡੀ ਸਲੀਪ 'ਤੇ ਲਿਖੀ ਜਾਂਦੀ ਹੈ ਤਾਂ ਡਾਕਟਰ ਉਸ ਬਾਰੇ ਵਿੱਚ ਹਸਪਤਾਲ ਵਿੱਚ ਦਵਾ ਉਪਲਬਧ ਨਾ ਹੋਣ ਦੀ ਗੱਲ ਲਿਖਣਗੇ। ਇਨ੍ਹਾਂ ਹੀ ਨਹੀਂ ਇਸ ਕੰਮ ਲਈ ਸੀਐਮਓ ਦੀ ਜਵਾਬਦੇਈ ਤੈਅ ਹੋਵੇਗੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਸਕੱਤਰੇਤ ਵਿੱਚ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰਿਆਂ ਨਾਲ ਸੂਬੇ ਦੀ ਸਿਹਤ ਸੇਵਾਵਾਂ ਦੀ ਵਿਆਪਕ ਅਤੇ ਵਿਸਥਾਰ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ...
ਹਰਿਆਣਾ ਵਿੱਚ ਵਾਟਰ ਹਾਰਵੇਸਟਿੰਗ ਸਿਸਟਮ ਲਈ ਥਾਂ ਤਲਾਸ਼ੀ ਜਾਵੇ, ਸਾਰੇ ਸਰਕਾਰੀ ਵਿਭਾਗਾਂ ਵਿੱਚ ਵੀ ਇਸ ਨੂੰ ਚਾਲੂ ਕੀਤਾ ਜਾਵੇ-ਮੁੱਖ ਮੰਤਰੀ

ਹਰਿਆਣਾ ਵਿੱਚ ਵਾਟਰ ਹਾਰਵੇਸਟਿੰਗ ਸਿਸਟਮ ਲਈ ਥਾਂ ਤਲਾਸ਼ੀ ਜਾਵੇ, ਸਾਰੇ ਸਰਕਾਰੀ ਵਿਭਾਗਾਂ ਵਿੱਚ ਵੀ ਇਸ ਨੂੰ ਚਾਲੂ ਕੀਤਾ ਜਾਵੇ-ਮੁੱਖ ਮੰਤਰੀ

Haryana
ਚੰਡੀਗੜ੍ਹ, 30 ਮਾਰਚ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾਭਰ ਵਿੱਚ ਵਾਟਰ ਹਾਰਵੇਸਟਿੰਗ ਸਿਸਟਮ ਲਗਾਏ ਜਾਣ ਲਈ ਕਈ ਥਾਵਾਂ 'ਤੇ ਜਲਭਰਾਵ ਦੀ ਸਮੱਸਿਆ ਸਾਹਮਣੇ ਆਉਂਦੀ ਹੈ, ਇਸ ਲਈ ਇਸ ਨਾਲ ਨਿਪਟਨ ਲਈ ਹੁਣੇ ਤੋਂ ਪੁਖ਼ਤਾ ਇੰਤਜਾਮ ਕੀਤੇ ਜਾਣ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਸਕੱਤਰੇਤ ਵਿੱਚ ਸ਼ਹਿਰੀ ਸਥਾਨਕ ਨਿਗਮ ਵਿਭਾਗ ਦੇ ਅਧਿਕਾਰਿਆਂ ਦੀ ਮੀਟਿੰਗ ਲੈ ਰਹੇ ਸਨ। ਮੀਟਿੰਗ ਵਿੱਚ ਮੁੱਖ ਮੰਤਰੀ ਨੇ ਬਰਸਾਤ ਤੋਂ ਪਹਿਲਾਂ ਹੋਣ ਵਾਲੀ ਡ੍ਰੇਨ ਦੀ ਸਫਾਈ, ਜਲ ਨਿਕਾਸੀ ਵਿਵਸਥਾ ਅਤੇ ਸਫਾਈ ਵਿਵਸਥਾ ਦੀ ਵਿਸਥਾਰ  ਨਾਲ ਸਮੀਖਿਆ ਕੀਤੀ ਅਤੇ ਸਬੰਧਿਤ ਅਧਿਕਾਰਿਆਂ ਨੂੰ ਲੋੜਵੰਦ ਦਿਸ਼ਾ-ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਇਸ ਦੌਰਾਨ ਕਿਹਾ ਕਿ ਜਿੱਥੇ-ਜਿੱਥੇ ਜਲ ਨਿਕਾਸੀ ਵਿੱਚ ਦਿੱਕਤ ਹੈ ਉਨ੍ਹਾਂ ਸਥਾਂਨਾਂ ਦੀ ਪਛਾਂਣ ਕਰ ਉੱਥੇ ਵੈਕਲਪਿਕ ਉਪਾਅ ਕੀਤੇ ਜਾਣ। ਉਨ੍ਹਾਂ ਨੇ ਵਿਸ਼ੇਸ਼ ਰੂਪ ਨਾਲ ਕਿਹਾ ਕਿ ਅਜਿਹੇ ਸਥਾਨਾਂ 'ਤੇ ਵਾਟਰ ਹਾਰਵੇਸਟਿੰਗ ਸਿਸਟਮ ਦੇ ਵਿਕਲਪ ਤਲਾਸ਼ੇ ਜਾਣ ਤਾਂ ਜੋ ਬਰਸਾਤ ਦੇ ਪਾਣੀ ਦਾ ਸੰਚਯਨ ਹੋ ...
राज्यपाल ने नई दिल्ली में प्रधानमंत्री से की भेंट

राज्यपाल ने नई दिल्ली में प्रधानमंत्री से की भेंट

Hindi
राज्यपाल कविन्द्र गुप्ता ने आज नई दिल्ली में प्रधानमंत्री नरेंद्र मोदी से भेंट की। राज्यपाल के रूप में प्रदेश का कार्यभार ग्रहण करने के उपरान्त प्रधानमंत्री के साथ उनकी यह पहली शिष्टाचार भेंट है।बैठक के दौरान राज्यपाल ने हिमाचल प्रदेश के विकास और जनकल्याण से संबंधित विभिन्न विषयों पर विस्तारपूर्वक विचार विमर्श किया। उन्होंने ‘नशा-मुक्त हिमाचल अभियान’ और ‘टीबी-मुक्त हिमाचल अभियान’ जैसे महत्वपूर्ण पहलों से प्रधानमंत्री को अवगत करवाया। इन अभियानों का मुख्य उद्देश्य सार्वजनिक स्वास्थ्य में सुधार और सामाजिक कल्याण को बढ़ावा देना है।राज्यपाल ने कहा कि हिमाचल प्रदेश प्राकृतिक खेती के क्षेत्र में देश का अग्रणी राज्य है। लोगों को प्राकृतिक खेती पद्धति अपनाने के लिए प्रोत्साहित किया जा रहा हैै जिससे बड़ी संख्या में किसान और बागवान रसायन मुक्त कृषि पद्धति को अपना रहे हैं। उन्होंने इन पहलों को और अधिक...
राज्यपाल कविन्द्र गुप्ता ने राष्ट्रपति द्रौपदी मुर्मु से भेंट की

राज्यपाल कविन्द्र गुप्ता ने राष्ट्रपति द्रौपदी मुर्मु से भेंट की

Hindi
हिमाचल प्रदेश के राज्यपाल कविन्द्र गुप्ता ने आज नई दिल्ली स्थित राष्ट्रपति भवन में राष्ट्रपति द्रौपदी मुर्मु से शिष्टाचार भेंट की। हिमाचल के राज्यपाल के रूप में पदभार ग्रहण करने के उपरान्त कविन्द्र गुप्ता की यह राष्ट्रपति के साथ पहली भेंट है।इस अवसर पर राज्यपाल ने राष्ट्रपति को हिमाचल प्रदेश की स्थिति से अवगत करवाया तथा राज्य में कार्यन्वित की जा रही विभिन्न विकासात्मक और जनकल्याणकारी योजनाओं की जानकारी दी।राष्ट्रपति ने राज्यपाल को शुभकामनाएं देते हुए हिमाचल प्रदेश के लोगों के विकास, सुख-समृद्धि और कल्याण की कामना की।...