ਚਾਹੁੰਦੀ ਕੀ ਹੈ ਭਾਜਪਾ, ਕਿ ਮੁੱਖ ਮੰਤਰੀ ਗੋਦਾਮ ਖਾਲੀ ਕਰਵਾਉਣ ਲਈ ਪ੍ਰਧਾਨ ਮੰਤਰੀ ਦੇ ਪੈਰ ਫੜ ਲੈਣ? – ਮਲਵਿੰਦਰ ਕੰਗ
ਚੰਡੀਗੜ੍ਹ, 29 ਅਕਤੂਬਰ : ਆਮ ਆਦਮੀ ਪਾਰਟੀ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿੱਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਇੱਕ ਵਾਰ ਫਿਰ ਭਾਜਪਾ ਅਤੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਰਤ ਸਰਕਾਰ ਦੇ ਖੁਰਾਕ ਸਪਲਾਈ ਮੰਤਰਾਲੇ ਦੀ ਇਹ ਰੁਟੀਨ ਪ੍ਰਕਿਰਿਆ ਹੈ ਕਿ ਐਫਸੀਆਈ ਹਰ ਸਾਲ ਮੰਡੀਆਂ ਵਿੱਚ ਅਨਾਜ ਆਉਣ ਤੋਂ ਪਹਿਲਾਂ ਆਪਣੇ ਗੁਦਾਮਾਂ ਵਿੱਚੋਂ ਪੁਰਾਣਾ ਅਨਾਜ ਚੁੱਕ ਲੈਂਦੀ ਹੈ ਤਾਂ ਜੋ ਅਨਾਜ ਦੀ ਢੋਆ-ਢੁਆਈ ਲਈ ਥਾਂ ਖਾਲੀ ਰਹੇ। ਇਹ ਕੰਮ ਸਿਰਫ਼ ਇੱਕ-ਦੋ ਸਾਲਾਂ ਤੋਂ ਨਹੀਂ ਚੱਲ ਰਿਹਾ, ਸਗੋਂ ਦਹਾਕਿਆਂ ਤੋਂ ਇਹੀ ਸਿਲਸਿਲਾ ਚੱਲ ਰਿਹਾ ਹੈ।
ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ 'ਆਪ' ਆਗੂ ਜਗਦੀਪ ਸਿੰਘ ਕਾਕਾ ਬਰਾੜ ਅਤੇ ਸ਼ਮਿੰਦਰ ਖੀਂਡਾ ਦੇ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਇਸ ਵਾਰ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਜਾਣਬੁੱਝ ਕੇ ਗੁਦਾਮ ਖਾਲੀ ਨਹੀਂ ਕਰਵਾਏ। ਹੁਣ ਜਦੋਂ ਵਿਵਾਦ ਵਧ ਗਿਆ ਹੈ ਅਤੇ ਕੇਂਦਰ ਸਰਕਾਰ ਫਸਦੀ ਜਾ ਰਹੀ ਹੈ ਤਾਂ ਇਹ ਆਪਣੇ ਮੰਤਰੀ ਰਵਨੀਤ ਬਿੱਟੂ ਰਾਹੀਂ ...

