ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ-ਡਿਪਟੀ ਕਮਿਸ਼ਨਰ
ਫਾਜ਼ਿਲਕਾ 19 ਅਕਤੂਬਰ - ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ। ਫਾਜ਼ਿਲਕਾ ਜ਼ਿਲ੍ਹੇ ਵਿੱਚ ਇਸ ਵਾਰ 100 ਮੰਡੀਆਂ ਝੋਨੇ ਦੀ ਖਰੀਦ ਲਈ ਨੋਟੀਫਾਈ ਕੀਤੀਆਂ ਗਈਆਂ ਹਨ। ਹਰ ਕੇਂਦਰ ‘ਤੇ ਕਿਸਾਨਾਂ ਦੀ ਸਹੂਲਤ ਲਈ ਪੂਰੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਅਦਾਇਗੀ ਵੱਧ ਤੋਂ ਵੱਧ 48 ਘੰਟਿਆਂ ਅੰਦਰ ਕੀਤੀ ਜਾ ਰਹੀ ਹੈ। ਸੋ ਕਿਸਾਨ ਵੀਰ ਆਪਣੇ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਹੀ ਕੱਟਣ ਤੇ ਉਸ ਉਪਰੰਤ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਅੱਗੇ ਕਿਹਾ ਕਿ ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਕੁੱਝ ਕਿਸਾਨਾਂ ਵੱਲੋਂ ਆਪਣੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਨਹੀਂ ਲਿਆਂਦੀ ਜਾਂਦੀ ਜਿਸ ਨਾਲ ਜਿੱਥੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਜ਼ਿਆਦਾ ਦੇਰ ਤੱਕ ਮੰਡੀ ਵਿ...








