ਬੁੱਢਾ ਦਰਿਆ ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ
ਚੰਡੀਗੜ੍ਹ, 5 ਨਵੰਬਰ :- ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਲਈ ਉੱਚ-ਪੱਧਰੀ ਕਮੇਟੀ ਨੇ ਵਾਤਾਵਰਨ ਦੇ ਲਿਹਾਜ਼ ਤੋੰ ਇਸ ਜਲ ਸਰੋਤ ਨੂੰ ਬਹਾਲ ਕਰਨ ਵੱਲ ਵੱਡੇ ਪੱਧਰ ਤੇ ਹੋ ਰਹੀ ਪ੍ਰਗਤੀ ਦੀ ਰਿਪੋਰਟ ਪੇਸ਼ ਕੀਤੀ ਹੈ। ਹਾਲ ਹੀ ਵਿੱਚ ਕੀਤੀ ਗਈ ਸਮੀਖਿਆ ਮੁਤਾਬਿਕ, ਜੁਲਾਈ-ਅਗਸਤ 2025 ਦੀਆਂ ਮੀਟਿੰਗਾਂ ਦੌਰਾਨ ਲਏ ਗਏ ਲਗਭਗ 90% ਫੈਸਲਿਆਂ ਨੂੰ ਲਾਗੂ ਕੀਤਾ ਗਿਆ ਹੈ।
ਇਸ ਉੱਚ ਪੱਧਰੀ ਕਮੇਟੀ ਦਾ ਗਠਨ ਪੰਜਾਬ ਸਰਕਾਰ ਦੁਆਰਾ 14 ਜੁਲਾਈ, 2025 ਦੇ ਨੋਟੀਫਿਕੇਸ਼ਨ ਰਾਹੀਂ ਕੀਤਾ ਗਿਆ ਸੀ। ਇਸਦੀ ਪ੍ਰਧਾਨਗੀ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕੀਤੀ ਅਤੇ ਮੁੱਖ ਸਕੱਤਰ, ਪੰਜਾਬ ਇਸਦੇ ਉਪ-ਚੇਅਰਪਰਸਨ ਹਨ। ਸਥਾਨਕ ਸਰਕਾਰਾਂ, ਜਲ ਸਰੋਤ, ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਪੀਪੀਸੀਬੀ, ਪੇਡਾ, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ), ਪੀਡੀਸੀ, ਆਈਆਈਟੀ ਰੋਪੜ ਦੇ ਸੀਨੀਅਰ ਅਧਿਕਾਰੀ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਇਸ ਕਮੇਟੀ ਦੇ ਮੈਂਬਰ ਹਨ ।
ਜੁਲਾਈ ਤੋਂ ਅਕਤੂਬਰ 2025 ਤੱਕ ਦੀਆਂ ਮੁੱਖ ਪ੍ਰਾਪਤੀਆਂ ਵਿਚ 650/- ਕਰੋੜ ਰੁਪਏ ਵ...








