Tuesday, August 11Malwa News
Shadow

Author: News Editor

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 17 ਮਾਰਚ:ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਲਗਭਗ 12 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਅੰਡਰ ਬ੍ਰਿਜ ਦਾ ਉਦਘਾਟਨ ਕਰਦੇ ਹੋਏ ਇਸਨੂੰ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰੋਜੈਕਟ ਸੂਬਾ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਲਗਾਤਾਰ ਕੋਸ਼ਿਸ਼ਾਂ ਦਾ ਹਿੱਸਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਅੰਡਰ ਬ੍ਰਿਜ ਮਲੋਟ ਸ਼ਹਿਰ ਵਾਸੀਆਂ ਲਈ ਇਕ ਵੱਡੀ ਸੌਗਾਤ ਹੈ, ਜੋ ਆਵਾਜਾਈ ਨੂੰ ਹੋਰ ਸੁਚਾਰੂ ਅਤੇ ਤੇਜ਼ ਬਣਾਉਂਦੇ ਹੋਏ ਰੋਜ਼ਾਨਾ ਆਉਣ-ਜਾਣ ਦੌਰਾਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਘੱਟ ਕਰੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਟ੍ਰੈਫਿਕ ਜਾਮ ਦੀ ਸਮੱਸਿਆ ਵਿੱਚ ਕਾਫੀ ਹੱਦ ਤੱਕ ਕਮੀ ਆਵੇਗੀ ਅਤੇ ਸੜਕ ਹਾਦਸਿਆਂ ਨੂੰ ਰੋਕਣ ਵਿੱਚ ਵੀ ਮਦਦ ਮਿਲੇਗੀ। ਇਹ ਅੰਡਰ ਬ੍ਰਿਜ ਸਿਰਫ ਇੱਕ ਢਾਂਚਾਗਤ ਪ੍ਰੋਜੈਕਟ ਨਹੀਂ, ਸਗੋਂ ਮਲੋਟ ਦੇ ਲੋਕਾਂ ਦੇ ਸੁਪਨਿਆਂ ਦੀ ਪੂਰੀ ਹੋਈ ਤਸਵੀਰ ਹੈ। ਸਾਲਾਂ ਤੋਂ ਰੇਲਵੇ ਫਾਟਕਾਂ ਕਾਰਨ ਰੁਕਦੀ ਜ਼ਿੰਦਗੀ, ਦੇਰੀ ਨਾਲ ਪਹੁੰਚਦੇ ਵਿਦਿਆਰਥ...
ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

Breaking News
ਧੂਰੀ, 17 ਮਾਰਚ- ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਅੱਜ ਦੇਸ਼ ਦਾ ਨਕਸ਼ਾ ਬਿਲਕੁਲ ਵੱਖਰਾ ਹੁੰਦਾ। ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਦਹਾਕਿਆਂ ਬਾਅਦ ਵੀ ਦੇਸ਼ ਵੇਲਾ ਵਿਹਾਅ ਚੁੱਕੇ ਸਿਸਟਮ ਦੇ ਜਾਲ ਵਿੱਚ ਕਿਉਂ ਉਲਝਿਆ ਹੋਇਆ ਹੈ ਜਦਕਿ ਇਸੇ ਸਿਸਟਮ ਤੋਂ ਨਿਜਾਤ ਪਾਉਣ ਲਈ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਇਨਕਲਾਬੀਆਂ ਨੇ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਇਹ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਸਾਲ 2027 ਵਿੱਚ ਵੀ ਆਮ ਆਦਮੀ ਪਾਰਟੀ ਹੀ ਸੱਤਾ ਵਿੱਚ ਆਵੇਗੀ ਕਿਉਂਕਿ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਅਤੇ ਵਿਰੋਧੀਆਂ ਕੋਲ ਲੋਕਾਂ ਅੱਗੇ ਜਾਣ ਲਈ ਕੋਈ ਮੁੱਦਾ ਨਹੀਂ ਬਚਿਆ।ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਾਰੋ-ਵਾਰੀ ਪੰਜਾਬ ਨੂੰ ਲੁੱਟਣ ਤੋਂ ਬਾਅਦ ਹੁਣ ਫੇਰ ਸੱਤਾ ਵਿੱਚ ਆਉਣ ਲਈ ਆਪਸ ਵਿੱਚ ਕਾਟੋ-ਕਲੇਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਹ...
ਵਕਾਲਤ ਸਿਰਫ਼ ਇੱਕ ਪੇਸ਼ਾ ਨਹੀਂ ਹੈ, ਇਹ ਜਨਤਕ ਸੇਵਾ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਵਕਾਲਤ ਸਿਰਫ਼ ਇੱਕ ਪੇਸ਼ਾ ਨਹੀਂ ਹੈ, ਇਹ ਜਨਤਕ ਸੇਵਾ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 15 ਮਾਰਚ – ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਨੂੰਨੀ ਪੇਸ਼ਾ ਸਿਰਫ਼ ਰੋਜ਼ੀ-ਰੋਟੀ ਦਾ ਸਾਧਨ ਨਹੀਂ ਹੈ, ਸਗੋਂ ਨਿਆਂ, ਮਨੁੱਖਤਾ ਅਤੇ ਜਨਤਕ ਸੇਵਾ ਲਈ ਸਮਰਪਿਤ ਇੱਕ ਡੂੰਘੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਕੀਲ ਲੋਕਤੰਤਰੀ ਨਿਆਂ ਪ੍ਰਣਾਲੀ ਦੇ ਮਹੱਤਵਪੂਰਨ ਥੰਮ੍ਹ ਹਨ; ਉਹ ਨਾ ਸਿਰਫ਼ ਸਮਾਜ ਦੇ ਕਮਜ਼ੋਰ, ਵਾਂਝੇ ਅਤੇ ਲੋੜਵੰਦ ਵਰਗਾਂ ਲਈ ਨਿਆਂ ਪ੍ਰਾਪਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਸਗੋਂ ਸਮਾਜਿਕ ਪਰਿਵਰਤਨ, ਨੈਤਿਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਰਾਸ਼ਟਰ ਨਿਰਮਾਣ ਵਿੱਚ ਵੀ ਮੋਹਰੀ ਯੋਗਦਾਨ ਪਾਉਂਦੇ ਹਨ। ਮੁੱਖ ਮੰਤਰੀ ਐਤਵਾਰ ਨੂੰ ਆਪਣੇ ਨਿਵਾਸ ਸਥਾਨ 'ਸੰਤ ਕਬੀਰ ਕੁਟੀਰ' ਵਿਖੇ ਚੰਡੀਗੜ੍ਹ ਅਤੇ ਪੰਜਾਬ ਦੇ ਕਾਨੂੰਨੀ ਸੈੱਲਾਂ ਨਾਲ ਜੁੜੇ ਵਕੀਲਾਂ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਦਾ ਖੇਤਰ ਸਿਰਫ਼ ਕਾਨੂੰਨੀ ਗਿਆਨ ਤੱਕ ਸੀਮਤ ਨਹੀਂ ਹੈ; ਸਗੋਂ ਇਹ ਸਮਾਜ ਦੇ ਅੰਦਰ ਨਿਆਂ, ਸਮਾਨਤਾ ਅਤੇ ਅਧਿਕਾਰਾਂ ਨੂੰ ਕਾਇਮ ਰੱਖਣ ਲਈ ਇੱਕ ਵਾਹਨ ਵਜੋਂ ਕੰਮ ਕਰਦਾ ਹੈ। ਨੌਜਵਾਨ ਵਕੀਲਾਂ ਨੂੰ ਸੱਦਾ ਦਿੰਦੇ ਹੋਏ...
ਹਰਿਆਣਾ ਵਿਧਾਨਸਭਾ ਵਿੱਚ ਸਦਨ ਮੈਂਬਰਾਂ ਨੇ ਦਿਵੰਗਤਾਂ ਨੂੰ ਦਿੱਤੀ ਸ਼ਰਧਾਂਜਲੀ

ਹਰਿਆਣਾ ਵਿਧਾਨਸਭਾ ਵਿੱਚ ਸਦਨ ਮੈਂਬਰਾਂ ਨੇ ਦਿਵੰਗਤਾਂ ਨੂੰ ਦਿੱਤੀ ਸ਼ਰਧਾਂਜਲੀ

Haryana
ਚੰਡੀਗੜ੍ਹ, 16 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਹਰਿਆਣਾ ਵਿਧਾਨਸਭਾ ਵਿੱਚ ਚਲ ਰਹੇ ਬਜਟ ਸੈਸ਼ਨ ਦੌਰਾਨ ਵਿੱਚ ਸ਼ੋਕ ਪ੍ਰਸਤਾਵ ਪਢਦੇ ਹੋਏ ਹਰਿਆਣਾ ਵਿਧਾਨਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਦੀ ਮਾਤਾ ਸ੍ਰੀਮਤੀ ਪ੍ਰੇਮ ਕੌਰ ਕਲਿਆਣ ਦੇ ਦੇਹਾਂਤ ਅਤੇ ਗੁਰੂਗਾ੍ਰਮ ਵਿੱਚ ਇੱਕ ਕੰਸਟ੍ਰਕਸ਼ਨ ਸਾਇਟ 'ਤੇ ਹੋਏ ਹਾਦਸੇ ਵਿੱਚ 7 ਲੋਕਾਂ ਦੀ ਮੌਤ 'ਤੇ ਢੰਘਾ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਦੁੱਖ ਵਿੱਚ ਡੂਬੇ ਪਰਿਵਾਰਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਕਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀਮਤੀ ਪ੍ਰੇਮ ਕੌਰ ਕਲਿਆਣ ਦਾ 13 ਮਾਰਚ, 2026 ਨੂੰ ਹੋਇਆ ਦੇਹਾਂਤ ਬਹੁਤਾ ਦੁੱਖਦਾਈ ਹੈ। ਉਨ੍ਹਾਂ ਨੇ ਦਿਵੰਗਤ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਦੇ ਹੋਏ ਦੁੱਖ ਵਿੱਖ ਡੂਬੇ ਪਰਿਵਾਰ ਨੂੰ ਇਸ ਮੁਸ਼ਕਲ ਕੜੀ ਵਿੱਚ ਧੀਰਜ ਅਤੇ ਸੰਬਲ ਪ੍ਰਦਾਨ ਕਰਨ ਦੀ ਕਾਮਨਾ ਕੀਤੀ। ਮੁੱਖ ਮੰਤਰੀ ਨੇ 9 ਮਾਰਚ ਨੂੰ ਗੁਰੂਗਾ੍ਰਮ ਵਿੱਚ ਇੱਕ ਕੰਸਟ੍ਰਕਸ਼ਨ ਸਾਇਟ 'ਤੇ ਮਿੱਟੀ ਥੱਲੇ ਦਬਣ ਨਾਲ ...
‘ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ’ ਤਹਿਤ ਸਮਾਗਮ

‘ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ’ ਤਹਿਤ ਸਮਾਗਮ

Local
ਗੁਰਦਾਸਪੁਰ,16 ਮਾਰਚ (    )  ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਉਲੰਪਿਕਸ ਖੇਡ ਮੁਕਾਬਲੇ 2026 ਕਰਵਾਏ ਗਏ। ਜ਼ਿਲ੍ਹਾ ਪ੍ਰੋਗਰਾਮ ਦੀ ਥੀਮ 'ਪਲੇਅ ਲਰਨ ਗ੍ਰੋ ' (ਖੇਡਾਂ ਸਿੱਖੋ ਵੱਧੋ ) ਇਸ ਦਾ ਮੁੱਖ ਉਦੇਸ਼ 3 ਤੋ 6 ਸਾਲ ਦੇ ਬੱਚਿਆਂ ਦੇ ਸਿਹਤਮੰਦ ਅਤੇ ਸਰਵਪੱਖੀ ਵਿਕਾਸ ਲਈ ਖੇਡ ਗਤੀਵਿਧੀਆ ਨੂੰ ਉਤਸ਼ਾਹਿਤ ਕਰਨਾ ਸੀ। ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਦਾਸਪੁਰ ਜਸਮੀਤ ਕੌਰ ਨੇ ਦੱਸਿਆ ਕਿ ਬੱਚਿਆਂ ਨੂੰ ਖੇਡਾਂ ਵੱਲ ਜੋੜਨ ਨਾਲ ਉਨਾਂ ਦੀ ਸਰੀਰਕ ਤੰਦਰੁਸਤੀ, ਆਤਮ ਵਿਸਵਾਸ਼ ਅਤੇ ਸਿੱਖਣ ਦੀ ਸਮਰੱਥਾ ਵਿੱਚ ਵਾਧਾ ਹੁੰਦਾ ਹੈ | ਆਂਗਣਵਾੜੀ ਕੇਦਰਾ ਵਿੱਚ ਦੋ ਦਿਨ ਖੇਡ ਮੁਕਾਬਲੇ ਕਰਵਾਏ ਗਏ | ਪਹਿਲੇ ਦਿਨ ਬੱਚਿਆਂ ਅਤੇ ਮਾਪਿਆਂ ਦੀ ਭਾਗੀਦਾਰੀ ਨਾਲ ਦੋੜ, ਨਿੰਬੂ ਚਮਚਾ ਦੋੜ, ਬੋਰੀ ਦੋੜ, ਸਕਿਪਿੰਗ, ਬਾਲ ਗੇਮਜ ਅਤੇ ਹੋਰ ਮੰਨੋਰੰਜਨ ਖੇਡਾਂ ਕਰਵਾਈਆਂ ਗਈਆਂ | ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਖੇਡਾ ਰਾਹੀ ਸਿੱਖਣ ਦਾ ਆਨੰਦ ਮਾਣਿਆ। ਇਸ ਤੋ ਇਲਾਵਾ ਦੂਸਰੇ ਦਿਨ ਸੁਪਰਵਾਈਜ਼ਰ ਪੱਧਰ 'ਤੇ ਆਂਗਣਵਾੜੀ ਵਰਕਰਾਂ ਦੇ ਖ...
ਕਿ੍ਸ਼ੀ ਵਿਗਿਆਨ ਕੇਂਦਰ ਫਰੀਦਕੋਟ ਨੇ ਮਧੂ-ਮੱਖੀ ਪਾਲਣ ਦਾ ਸਿਖਲਾਈ ਕੋਰਸ ਲਗਾਇਆ

ਕਿ੍ਸ਼ੀ ਵਿਗਿਆਨ ਕੇਂਦਰ ਫਰੀਦਕੋਟ ਨੇ ਮਧੂ-ਮੱਖੀ ਪਾਲਣ ਦਾ ਸਿਖਲਾਈ ਕੋਰਸ ਲਗਾਇਆ

Local
ਫਰੀਦਕੋਟ 16 ਮਾਰਚ () ਕ੍ਰਿਸ਼ੀ ਵਿਗਿਆਨ ਕੇਂਦਰਫਰੀਦਕੋਟ ਵੱਲੋ ਡਾ: ਰਾਕੇਸ਼ ਕੁਮਾਰ ਇੰਚਾਰਜ ਕੇ.ਵੀ.ਕੇ ਫਰੀਦਕੋਟ ਦੀ ਅਗਵਾਈ ਹੇਠ ਮਧੂ-ਮੱਖੀ ਪਾਲਣ ਦਾ ਸਿਖਲਾਈ ਕੋਰਸ 9 ਤੋਂ 13 ਮਾਰਚ 2026 ਤੱਕ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਫ਼ਰੀਦਕੋਟ ਦੇ  ਵੱਖ-ਵੱਖ ਪਿੰਡਾਂ ਤੋ 39 ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ। ਡਾ: ਪਵਿੱਤਰ ਸਿੰਘ ਸਹਾਇਕ ਪ੍ਰਫੈਸਰ (ਭੂਮੀ ਵਿਗਿਆਨ) ਨੇ ਇਸ ਪੰਜ ਦਿਨਾਂ ਦੇ ਮਧੂ-ਮੱਖੀ ਪਾਲਣ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਅਤੇ ਸਿਖਿਆਰਥੀਆਂ ਨੂੰ  ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆ ਨੂੰ ਵੀ ਅਪਨਾਉਣ ਲਈ ਕਿਹਾ। ਡਾ: ਸਿਮਰਨਜੀਤ ਕੌਰ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਕੇ.ਵੀ.ਕੇ ਫਿਰੋਜਪੁਰ ਨੇ ਮਧੂ-ਮੱਖੀ ਪਾਲਣ ਲਈ ਜਰੂਰੀ ਨੁਕਤਿਆਂ ਜਿਵੇਂ ਕਿ ਮਧੂ-ਮੱਖੀ ਦੇ ਕਟੁੰਬਾ ਦੀ ਦੇਖ-ਰੇਖ, ਮੌਸਮੀ ਸਾਂਭ-ਸੰਭਾਲ, ਹਿਜਰਤ, ਕੀੜੇ-ਬਿਮਾਰੀਆਂ ਦੀ ਰੋਕਥਾਮ, ਸ਼ਹਿਦ ਮੱਖੀ ਕੁਟੰਬਾਂ ਤੋਂ ਪ੍ਰਾਪਤ ਵੱਖ-ਵੱਖ ਉਤਪਾਦਾਂ ਆਦਿ ਬਾਰੇ ...
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਵਿਧਾਨ ਸਭਾ ਵਿਚ ਚੁੱਕੀ ਮੰਗ ਨੇ ਫਾਜ਼ਿਲਕਾ ਨੂੰ ਦਵਾਇਆ ਨਵਾਂ 220 ਕੇਵੀ ਬਿਜਲੀ ਘਰ, 145 ਕਰੋੜ ਰੁਪਏ ਹੋਏ ਮਨਜ਼ੂਰ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਵਿਧਾਨ ਸਭਾ ਵਿਚ ਚੁੱਕੀ ਮੰਗ ਨੇ ਫਾਜ਼ਿਲਕਾ ਨੂੰ ਦਵਾਇਆ ਨਵਾਂ 220 ਕੇਵੀ ਬਿਜਲੀ ਘਰ, 145 ਕਰੋੜ ਰੁਪਏ ਹੋਏ ਮਨਜ਼ੂਰ

Local
ਫਾਜ਼ਿਲਕਾ 16 ਮਾਰਚ-  ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਫਾਜ਼ਿਲਕਾ ਦੇ ਲੋਕ ਹਿੱਤਾਂ ਲਈ ਵਿਧਾਨ ਸਭਾ ਵਿਚ ਚੁੱਕੀ ਮੰਗ ਨੇ ਫਿਰ ਤੋਂ ਲੋਕਾਂ ਲਈ ਸੌਗਾਤ ਲੈ ਆਉਂਦੀ ਹੈ। ਸ਼ਹਿਰੀ ਖੇਤਰ ਦੇ ਲੋਕਾਂ ਦੇ ਨਾਲ-ਨਾਲ ਸਰਹੱਦੀ ਖੇਤਰ ਵਿਖ਼ੇ ਰਹਿਣ ਵਾਲੇ ਕਿਸਾਨ ਵੀਰਾਂ ਨੂੰ ਬਿਜਲੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਫਾਜ਼ਿਲਕਾ ਨੂੰ ਨਵੇ 220 ਕੇਵੀ ਬਿਜਲੀ ਘਰ ਦੀ ਸੌਗਾਤ ਮਿਲੀ । ਇਸ ਦਾ ਸਿਹਰਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੂੰ ਜਾਂਦਾ ਹੈ ਜੋ ਫਾਜ਼ਿਲਕਾ ਦੇ ਵਸਨੀਕਾਂ ਦੀ ਆਵਾਜ ਬਣ ਕੇ ਵਿਧਾਨ ਸਭਾ ਵਿਚ ਗੂੰਜਦੇ ਹਨ ਤੇ ਆਏ ਦਿਨ ਲੋਕਾਂ ਲਈ ਸੌਗਾਤਾਂ ਲੈ ਕੇ ਆ ਰਹੇ ਹਨ।ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਨਾਲ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਫਾਜ਼ਿਲਕਾ ਹਲਕੇ ਨੂੰ ਨਵਾਂ ਬਿਜਲੀ ਘਰ ਦਿੱਤਾ ਜਿਸ ਦੇ ਲਈ 145 ਕਰੋੜ ਰੁਪਏ ਮਨਜ਼ੂਰ ਹੋਏ ਹਨ। ਉਨ੍ਹਾਂ ਕਿਹਾ ਕਿ  ਆਮ ਲੋਕਾਂ ਨੂੰ ਇਸ ਬਿਜਲੀ ਘਰ ਨਾਲ ਬਿਜਲੀ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਗਰਮੀ ਦ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕਰੀਬ 6.55 ਕਰੋੜ ਰੁਪਏ ਦੀ ਲਾਗਤ ਨਾਲ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕਰੀਬ 6.55 ਕਰੋੜ ਰੁਪਏ ਦੀ ਲਾਗਤ ਨਾਲ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦਾ ਉਦਘਾਟਨ

Hot News
ਲੌਂਗੋਵਾਲ, 16 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲੌਂਗੋਵਾਲ ਤੋਂ ਮੰਡੇਰ ਕਲਾਂ ਰੋੜ (ਸੁਏ ਕੋਲ) ਕਰੀਬ 06 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਮਾਜਿਕ ਭਲਾਈ ਦੇ ਤਹਿਤ ਲੋੜਵੰਦ ਅਤੇ ਦਿਵਿਆਂਗ ਵਿਅਕਤੀਆਂ ਨੂੰ ਟ੍ਰਾਈਸਾਈਕਲਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਸਿੰਚਾਈ ਪ੍ਰਣਾਲੀ ਨੂੰ ਅਧੁਨਿਕ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਹਿਰਾਂ ਅਤੇ ਮਾਈਨਰਾਂ ਦੀ ਮੁਰੰਮਤ ਅਤੇ ਨਿਰਮਾਣ ਨਾਲ ਕਿਸਾਨਾਂ ਨੂੰ ਖੇਤਾਂ ਤੱਕ ਪਾਣੀ ਦੀ ਸਹੂਲਤ ਸਮੇਂ ਸਿਰ ਮਿਲੇਗੀ, ਜਿਸ ਨਾਲ ਉਨ੍ਹਾਂ ਦੀ ਫਸਲ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦੇ ਚਾਲੂ ਹੋਣ ਨਾਲ ਇਲਾਕੇ ਦ...
ਪੰਜਾਬ ਵਿਧਾਨ ਸਭਾ ਵੱਲੋਂ ਕਰੱਸ਼ਰ ਰੈਗੂਲੇਸ਼ਨ ਸੋਧ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਕਰੱਸ਼ਰ ਰੈਗੂਲੇਸ਼ਨ ਸੋਧ ਬਿੱਲ ਪਾਸ

Hot News
*ਚੰਡੀਗੜ੍ਹ, 16 ਮਾਰਚ:* ਪੰਜਾਬ ਵਿਧਾਨ ਸਭਾ ਨੇ ਅੱਜ "ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰਸ (ਸੋਧ) ਬਿੱਲ, 2026" ਨੂੰ ਬਹੁਮਤ ਨਾਲ ਪਾਸ ਕਰ ਦਿੱਤਾ। ਇਹ ਬਿੱਲ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਦਨ ਵਿੱਚ ਪੇਸ਼ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਹ ਸੋਧਾਂ ਸੂਬੇ ਵਿੱਚ ਖਣਿਜਾਂ ਦੀ ਪ੍ਰੋਸੈਸਿੰਗ ਸਬੰਧੀ ਗਤੀਵਿਧੀਆਂ ਦੀ ਨਿਗਰਾਨੀ ਨੂੰ ਤੇਜ਼ ਕਰਨ ਵੱਲ ਫੈਸਲਾਕੁੰਨ ਕਦਮ ਸਾਬਤ ਹੋਣਗੀਆਂ। ਇਨ੍ਹਾਂ ਸੋਧਾਂ ਤਹਿਤ ਕਰੱਸ਼ਰ ਯੂਨਿਟਾਂ ਦੀ ਲਾਜ਼ਮੀ ਰਜਿਸਟ੍ਰੇਸ਼ਨ, ਮਹੀਨਾਵਾਰ ਸੰਚਾਲਨ ਰਿਟਰਨਾਂ ਨੂੰ ਢਾਂਚਾਗਤ ਢੰਗ ਨਾਲ ਜਮ੍ਹਾਂ ਕਰਵਾਉਣਾ ਅਤੇ ਬਿਜਲੀ ਦੀ ਖਪਤ ਦੇ ਅੰਕੜਿਆਂ ਰਾਹੀਂ ਉਤਪਾਦਨ ਦੇ ਰੁਝਾਨਾਂ ਦੀ ਪ੍ਰਣਾਲੀਬੱਧ ਨਿਗਰਾਨੀ ਯਕੀਨੀ ਬਣਾਈ ਜਾਵੇਗੀ। ਨਵੀਆਂ ਵਿਵਸਥਾਵਾਂ ਅਧੀਨ ਛੋਟੇ ਖਣਿਜਾਂ ਨਾਲ ਜੁੜੀਆਂ ਲੈਣ-ਦੇਣ ਪ੍ਰਕਿਰਿਆਵਾਂ ਦੀ ਡਿਜੀਟਲ ਟ੍ਰੈਕਿੰਗ ਵੀ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਗੜਬੜੀਆਂ ‘ਤੇ ਰੋਕ ਲੱਗੇ ਅਤੇ ਸਪਲਾਈ ਚੇਨ ਵਿੱਚ ਜਵਾਬਦੇਹੀ ਵਧੇ। ਬਰਿੰਦਰ ਕੁਮਾਰ ਗੋਇਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਵੀਆ...
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

Punjab Politics
ਚੰਡੀਗੜ੍ਹ, 16 ਮਾਰਚ: ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਇਤਿਹਾਸਕ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਦੀ ਅਧਿਆਤਮਿਕ ਵਿਰਾਸਤ ਨੂੰ ਬਿਹਤਰ ਉਚੇਰੀ ਸਿੱਖਿਆ ਵਾਲੀ ਭਵਿੱਖੀ ਸੋਚ ਪ੍ਰਤੀ ਅਹਿਮ ਕਦਮ ਚੁੱਕਦਿਆਂ, ਇਸ ਬਿੱਲ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਇੱਕ ਅਤਿ-ਆਧੁਨਿਕ ਵਿਸ਼ਵ ਪੱਧਰੀ ਯੂਨੀਵਰਸਿਟੀ ਦੀ ਸਥਾਪਨਾ ਦਾ ਪ੍ਰਸਤਾਵ ਰੱਖਿਆ ਗਿਆ ਹੈ ਅਤੇ ਇਹ ਸੰਸਥਾ ਰੱਖਿਆ, ਏਰੋਸਪੇਸ, ਸਾਈਬਰ ਸੁਰੱਖਿਆ ਅਤੇ ਕੁਆਂਟਮ ਕੰਪਿਊਟਿੰਗ ਵਿੱਚ ਉੱਤਰੀ ਭਾਰਤ ਦੇ ਪਲੇਠੇ ਵਿਸ਼ੇਸ਼ ਕੋਰਸ ਉਪਲਬਧ ਕਰਵਾਏਗੀ ਅਤੇ ਇਹ ਐਮਆਈਟੀ ਵਰਗੀਆਂ ਵਿਸ਼ਵਵਿਆਪੀ ਸੰਸਥਾਵਾਂ ਦੇ ਬਰਾਬਰ ਖੜ੍ਹੀ ਹੋਵੇਗੀ। ਅੱਜ ਬਿੱਲ ਪੇਸ਼ ਕਰਦਿਆਂ ਸ. ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਮਹੱਤਤਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ, "ਇਸ ਪਵਿੱਤਰ ਨਗਰੀ ਦੀ ਜ਼ਮੀਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਖੁਦ ਖਰੀਦੀ ਸ...