Tuesday, August 11Malwa News
Shadow

Author: News Editor

ਵਿਧਾਇਕ ਫਾਜ਼ਿਲਕਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37.43 ਲੱਖ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ

ਵਿਧਾਇਕ ਫਾਜ਼ਿਲਕਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37.43 ਲੱਖ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ

Local
ਫਾਜ਼ਿਲਕਾ 14 ਮਾਰਚਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡ ਰਹੀ। ਪਿੰਡਾਂ ਵਿਖੇ ਬਾਹਰੀ ਅਤੇ ਅੰਦਰੂਨੀ ਸੜਕਾਂ ਤੇ ਫਿਰਨੀਆਂ ਦਾ ਜਿਥੇ ਨਵੀਨੀਕਰਨ ਕੀਤਾ ਜਾ ਰਿਹਾ ਹੈ ਉਥੇ ਲੋੜ ਅਨੁਸਾਰ ਨਵੀਆਂ ਸੜਕਾਂ ਦੀ ਉਸਾਰੀ ਵੀ ਕੀਤੀ ਜਾ ਰਹੀ ਹੈ। ਪਿੰਡਾਂ ਅੰਦਰ ਮਾਡਰਨ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਨ ਤਾਂ ਜੋ ਪਿੰਡਾਂ ਦਾ ਮੁਕੰਮਲ ਤੌਰ *ਤੇ ਵਿਕਾਸ ਹੋ ਸਕੇ।ਇਸੇ ਲਗਾਤਾਰਤਾ ਵਿਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37 ਲੱਖ 43 ਹਜ਼ਾਰ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਸ਼ੁਰੂਆਤ ਕਰਵਾਈ । ਉਨ੍ਹਾਂ ਕਿਹਾ ਕਿ ਸੜਕਾਂ ਦੀ ਉਸਾਰੀ ਹੋਣ ਨਾਲ ਪਿੰਡ ਵਾਸੀਆਂ ਨੁੰ ਇਕ ਪਿੰਡ ਤੋਂ ਦੂਸਰੇ ਪਿੰਡ ਵਿਚ ਆਉਣਾ ਜਾਣਾ ਸੋਖਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡ ਵਾਸੀਆਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਪਈਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਵਿਕਾਸ ਪੱਖੋਂ ਕੋਈ ਦਿੱਕਤ ਨਾ ਆਵੇ...
ਵਿਸ਼ਵ ਗਲੋਕੋਮਾ ਹਫ਼ਤੇ ਦੌਰਾਨ ਹੋਏ ਪੋਸਟਰ ਮੇਕਿੰਗ ਮੁਕਾਬਲੇ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਵਿਸ਼ਵ ਗਲੋਕੋਮਾ ਹਫ਼ਤੇ ਦੌਰਾਨ ਹੋਏ ਪੋਸਟਰ ਮੇਕਿੰਗ ਮੁਕਾਬਲੇ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਿਤ

Local
ਬਰਨਾਲਾ, 14 ਮਾਰਚ-  ਸਿਵਲ ਸਰਜਨ ਡਾ. ਹਰੀਪਾਲ ਸਿੰਘ ਸਿੱਧੂ ਦੇ ਹੁਕਮਾਂ ਅਤੇ ਨੇਤਰ ਰੋਗਾਂ ਦੇ ਮਾਹਿਰ ਡਾ. ਅਮੋਲਦੀਪ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਧਨੌਲਾ ਵਿਖੇ "ਦੁਨੀਆ ਰੌਸ਼ਨ ਹੈ, ਆਪਣੀਆਂ ਅੱਖਾਂ ਦੀ ਰੌਸ਼ਨੀ ਬਚਾਓ" ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵਿੱਚ ਗੁਰੂ ਨਾਨਕ ਦੇਵ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਨੇ ਦੱਸਿਆ ਕਿ ਵਿਸ਼ਵ ਗਲੋਕੋਮਾ ਹਫ਼ਤੇ ਦੇ ਸਿਲਸਿਲੇ ਵਿੱਚ ਕਰਵਾਏ ਗਏ ਇਸ ਮੁਕਾਬਲੇ ਦਾ ਉਦੇਸ਼ ਨਰਸਿੰਗ ਦੇ ਵਿਦਿਆਰਥੀਆਂ ਨੂੰ ਗਲੋਕੋਮਾ (ਕਾਲਾ ਮੋਤੀਆ) ਤੋਂ ਬਚਾਅ ਅਤੇ ਇਸਦੇ ਇਲਾਜ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਉਹਨਾਂ ਦੀ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨਾ ਵੀ ਹੈ। ਉਹਨਾਂ ਦੱਸਿਆ ਕਿ ‘ਗਲੋਕੋਮਾ' ਜਿਸਨੂੰ ਕਾਲਾ ਮੋਤੀਆ ਵੀ ਕਿਹਾ ਜਾਂਦਾ ਹੈ ਵਿਸ਼ਵ ਵਿੱਚ ਲਾ-ਇਲਾਜ ਅੰਨ੍ਹੇਪਣ ਦਾ ਸਭ ਤੋਂ ਵੱਡਾ ਕਾਰਨ ਹੈ ਅਤੇ ਜਾਗਰੂਕਤਾ ਦੀ ਕਮੀ ਕਾਰਨ ਪੀੜ੍ਹਤ ਵਿਅਕਤੀ ਵੱਲੋਂ ਅਸਧਾਰਣ ਸਿਰਦਰਦ ਜਾਂ ਅੱਖਾਂ ਵਿੱਚ ਲਗਾਤਾਰ ਦਰਦ ਹੋਣ 'ਤੇ ਇਸ ਨੂੰ ...
ਨਵੀਂ ਦਾਣਾ ਮੰਡੀ ਕੋਟਕਪੂਰਾ ਦੇ ਗੁਰਮਤਿ ਸਮਾਗਮ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਮੂਲੀਅਤ

ਨਵੀਂ ਦਾਣਾ ਮੰਡੀ ਕੋਟਕਪੂਰਾ ਦੇ ਗੁਰਮਤਿ ਸਮਾਗਮ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਮੂਲੀਅਤ

Local
ਕੋਟਕਪੂਰਾ 14 ਮਾਰਚ- ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਆਯੋਜਿਤ ਗੁਰਮਤਿ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਗੁਰਬਾਣੀ ਦਾ ਕੀਰਤਨ ਅਤੇ ਗੁਰਮਤਿ ਵਿਚਾਰ ਮਨੁੱਖ ਦੇ ਜੀਵਨ ਨੂੰ ਸਹੀ ਦਿਸ਼ਾ ਦਿੰਦੇ ਹਨ ਅਤੇ ਸਮਾਜ ਵਿੱਚ ਆਤਮਿਕ ਚੇਤਨਾ ਪੈਦਾ ਕਰਦੇ ਹਨ। ਸਮਾਗਮ ਦੌਰਾਨ ਭਾਈ ਪੰਥਪ੍ਰੀਤ ਸਿੰਘ ਜੀ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਅਤੇ ਗੁਰਮਤਿ ਵਿਚਾਰ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਸੰਗਤ ਦੇ ਮਨ ਨੂੰ ਨਵੀਂ ਊਰਜਾ ਅਤੇ ਆਤਮਿਕ ਸ਼ਾਂਤੀ ਬਖ਼ਸ਼ੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਗੁਰੂ ਸਾਹਿਬ ਦੀ ਸਿੱਖਿਆ ਨਾਲ ਜੋੜਦੇ ਹਨ ਅਤੇ ਸਮਾਜ ਨੂੰ ਨੈਤਿਕ ਮੁੱਲਾਂ ਵੱਲ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਆਯੋਜਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰਮਤਿ ਦੇ ਪ੍ਰਚਾਰ-ਪਸਾਰ ਲਈ ਅਜਿਹੇ ਸਮਾਗਮ ਸਮੇਂ-ਸਮੇਂ ਤੇ ਕਰਵਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਭਨਾਂ ਨੂੰ ਆਪਣੀ ਰਹਿਮਤ ਬਖ਼ਸ਼ਣ ਅਤੇ ਗੁਰਬਾਣੀ ਦੇ ਮਾਰਗ ‘ਤੇ ਚੱਲਣ ਦੀ ਤਾਕਤ ਦੇਣ।...
*ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ*

*ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ*

Hot News
ਚੰਡੀਗੜ੍ਹ, 13 ਮਾਰਚ 2026* ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮਾਵਾਂ, ਧੀਆਂ ਅਤੇ ਭੈਣਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਇਤਿਹਾਸਕ ਐਲਾਨ ਤੋਂ ਬਾਅਦ ਪੂਰੇ ਪੰਜਾਬ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਐਲਾਨ ਨੇ ਪੰਜਾਬ ਦੀਆਂ ਲੱਖਾਂ ਔਰਤਾਂ ਦੇ ਚਿਹਰਿਆਂ 'ਤੇ ਮੁਸਕਰਾਹਟ ਲਿਆ ਦਿੱਤੀ ਹੈ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਮਹਿਲਾਵਾਂ ਨੇ ਪੰਜਾਬੀ ਸੱਭਿਆਚਾਰ ਦੀ ਅਮੀਰ ਪਰੰਪਰਾ ਅਨੁਸਾਰ ਜਾਗੋ ਕੱਢ ਕੇ ਆਪਣੀ ਖੁਸ਼ੀ ਦਾ ਵੱਡੇ ਪੱਧਰ 'ਤੇ ਪ੍ਰਗਟਾਵਾ ਕੀਤਾ। ਔਰਤਾਂ ਨੇ ਢੋਲ ਦੀ ਥਾਪ 'ਤੇ ਨੱਚ-ਗਾ ਕੇ ਅਤੇ ਬੋਲੀਆਂ ਪਾ ਕੇ ਇਸ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ। ਮਹਿਲਾਵਾਂ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਪੰਜਾਬ ਦੀਆਂ ਔਰਤਾਂ ਲਈ ਬਹੁਤ ਮਦਦਗਾਰ ਸਾਬਿਤ ਹੋਵੇਗੀ। ਔਰਤਾਂ ਨੇ ਖੁਸ਼ੀ ਭਰੇ ਅੰਦਾਜ਼ ਵਿੱਚ ਕਿਹਾ, "ਉਡੀਕ ਹੋਈ ਖ਼ਤਮ, ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਤੋਹਫ਼ਾ ਦੇਣ ਲਈ ਬਹੁਤ-ਬਹੁਤ ਧੰਨਵਾਦ।" ਔਰਤਾਂ ਨੇ ਕਿਹਾ...
ਸਰਕਾਰ ਦੀ ਸੂਬੇ ਦੀ ਜਨਤਾ ਨੂੰ ਵੱਧ ਤੋਂ ਵੱਧ ਸਹੂਲਤ ਦੇਣਾ ਹੈ, ਪ੍ਰਾਥਮਿਕਤਾ, ਸਰੋਤਾਂ ਦੇ ਬਿਹਤਰ ਵਰਤੋ ‘ਤੇ ਹੈ ਜੋਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਰਕਾਰ ਦੀ ਸੂਬੇ ਦੀ ਜਨਤਾ ਨੂੰ ਵੱਧ ਤੋਂ ਵੱਧ ਸਹੂਲਤ ਦੇਣਾ ਹੈ, ਪ੍ਰਾਥਮਿਕਤਾ, ਸਰੋਤਾਂ ਦੇ ਬਿਹਤਰ ਵਰਤੋ ‘ਤੇ ਹੈ ਜੋਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 13 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਪ੍ਰਮੁੱਖ ਪ੍ਰਾਥਮਿਕਤਾ ਆਮਜਨਤਾ ਨੂੰ ਵੱਧ ਤੋਂ ਵੱਧ ਸਹੂਲਤਾਂ ਉਪਲਬਧ ਕਰਾਉਣਾ ਅਤੇ ਉਪਲਬਧ ਸਰੋਤਾਂ ਦਾ ਬਿਹਤਰ ਤੇ ਪ੍ਰਭਾਵੀ ਢੰਗ ਨਾਲ ਵਰਤੋ ਯਕੀਨੀ ਕਰਨਾ ਹੈ। ਇਸੀ ਉਦੇਸ਼ ਦੇ ਨਾਲ ਸੂਬਾ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜਨਹਿਤ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਜਨਾਵਾਂ ਨੂੰ ਤੇਜੀ ਨਾਲ ਲਾਗੂ ਕਰਨ।           ਮੁੱਖ ਮੰਤਰੀ ਸ਼ੁਕਰਵਾਰ ਨੂੰ ਸਿਵਲ ਸਕੱਤਰੇਤ ਵਿੱਚ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਪੀਡਬਲਿਯੂਡੀ ਤੇ ਬਿਜਲੀ ਨਿਗਮ ਵਿੱਚ ਬਿਜਲੀ ਦੀ ਤਾਰਾਂ ਤੇ ਪੋਲਾਂ ਨਾਲ ਸਬੰਧਿਤ ਕੰਮਾਂ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕਾਂ ਦੇ ਕਿਨਾਰੇ ਲਗਾਏ ਜਾਣ ਵਾਲੇ ਬਿਜਲੀ ਦੇ ਪੋਲਾਂ ਦੀ ਸਹੀ ਦੂਰੀ ਯਕੀਨੀ ਕੀਤੀ ਜਾਵੇ, ਤਾਂ ਜੋ ਆਮ ਜਨਤਾ ਨੂੰ ਕਿਸੇ ਤਰ੍ਹਾ ਦ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਸਿੰਚਾਈ ਅਤੇ ਜਲ੍ਹ ਸਰੋਤ ਵਿਭਾਗ ਦੇ ਕੰਮਾਂ ਦੀ ਸਮੀਖਿਆ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਸਿੰਚਾਈ ਅਤੇ ਜਲ੍ਹ ਸਰੋਤ ਵਿਭਾਗ ਦੇ ਕੰਮਾਂ ਦੀ ਸਮੀਖਿਆ

Haryana
ਚੰਡੀਗੜ੍ਹ, 13 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੰਚਾਈ ਵਿਭਾਗ ਦੇ ਕੰਮਾਂ ਵਿੱਚ ਬਿਨ੍ਹਾ ਉਚਿਤ ਕਾਰਨ ਦੇ ਨਿਰਧਾਰਿਤ ਕੰਮਾਂ ਦੇ ਖਰਚ ਵਿੱਚ ਵਾਧਾ ਨਹੀਂ ਹੋਣਾ ਚਾਹੀਦਾ ਹੈ। ਨਾਲ ਹੀ ਕੰਮਾਂ ਦੀ ਗੁਣਵੱਤਾ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।           ਮੁੱਖ ਮੰਤਰੀ ਸ਼ੁਕਰਵਾਰ ਨੂੰ ਸਿੰਚਾਈ ਅਤੇ ਜਲ੍ਹ ਸਰੋਤ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰ ਰਹੇ ਸਨ। ਇਸ ਮੌਕੇ 'ਤੇ ਸਿੰਚਾਈ ਅਤੇ ਜਲ੍ਹ ਸਰੋਤ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਵੀ ਮੌਜੂਦ ਸੀ।           ਮੁੱਖ ਮੰਤਰੀ ਨੇ ਹਮੀਦਾ ਹੇਡ ਤੋਂ ਪਿਚੋਲਿਆ ਹੈਡ ਤੱਕ ਸੰਵਰਧਨ ਨਹਿਰ ਦੇ ਮੁੜ ਨਿਰਮਾਣ ਕੰਮ ਦੀ ਸਮੀਖਿਆ ਕੀਤੀ ਅਤੇ ਨਿਰਧਾਰਿਤ ਸਮੇਂ ਵਿੱਚ ਕੰਮ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਇਸੀ ਤਰ੍ਹਾ, ਵੇਸਟਰਨ ਯਮੁਨਾ ਕੈਨਾਲ 'ਤੇ ਰੇਲਵੇ ਬ੍ਰਿਜ ਦੇ ਨਿਰਮਾਣ ਕੰਮ ਨੂੰ ਲੈ ਕੇ ਵੀ ਨਿਰਦੇਸ਼ ਦਿੱਤੇ ਕਿ ਕੰਮ ਦੀ ਗ...
ਹਰਿਆਣਾ ਵਿੱਚ ਵਹੀਕਲ ਸਕ੍ਰੈਪਿੰਗ ਅਤੇ ਰੀਸਾਇਕਲਿੰਗ ਉਦਯੋਗ ਨੂੰ ਵਧਾਵਾ ਦੇਣ ਦੀ ਦਿਸ਼ਾ ਵਿੱਚ ਅਹਿਮ ਪਹਿਲ

ਹਰਿਆਣਾ ਵਿੱਚ ਵਹੀਕਲ ਸਕ੍ਰੈਪਿੰਗ ਅਤੇ ਰੀਸਾਇਕਲਿੰਗ ਉਦਯੋਗ ਨੂੰ ਵਧਾਵਾ ਦੇਣ ਦੀ ਦਿਸ਼ਾ ਵਿੱਚ ਅਹਿਮ ਪਹਿਲ

Haryana
ਚੰਡੀਗੜ੍ਹ, 13 ਮਾਰਚ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਚੰਡੀਗੜ੍ਹ ਵਿੱਚ ਆਯੋਜਿਤ ਮੀਟਿੰਗ ਵਿੱਚ ਰਾਜ ਵਿੱਚ ਵਹੀਕਲ ਸਕ੍ਰੈਪਿੰਗ ਅਤੇ ਰੀਸਾਇਕਲਿੰਗ ਖੇਤਰ ਨੂੰ ਵਧਾਵਾ ਦੇਣ ਦੇ ਉਦੇਸ਼ ਨਾਲ ਹਰਿਆਣਾ ਰਜਿਸਟਰਡ ਵਹੀਕਲ ਸਕ੍ਰੈਪਿੰਗ ਅਤੇ ਰੀਸਾਇਕਲਿੰਗ ਫੈਸਿਲਿਟੀ ਇੰਸੇਂਟਿਵ ਪਾਲਿਸੀ-2024 ਤਹਿਤ ਵੱਖ ਵਖ ਪ੍ਰੋਤਸਾਹਨ ਯੋਜਨਾਵਾਂ ਨੂੰ ਲਾਗੂ ਕਰਨ 'ਤੇ ਵਿਚਾਰ ਕੀਤਾ ਗਿਆ। ਮੀਟਿੰਗ ਵਿੱਚ ਇਸ ਨੀਤੀ ਰਾਹੀਂ ਰਾਜ ਵਿੱਚ ਵਿਗਿਆਨਕ ਅਤੇ ਵਾਤਾਵਰਨ ਅਨੁਕੂਲ ਢੰਗ ਨਾਲ ਪੁਰਾਣੇ ਵਹੀਕਲਾਂ ਦੀ ਸਕ੍ਰਪਿੰਗ ਅਤੇ ਰੀਸਾਇਕਲਿੰਗ ਨੂੰ ਵਧਾਵਾ ਦੇਣ ਦੇ ਨਾਲ ਨਾਲ ਨਿਵੇਸ਼ ਆਕਰਸ਼ਿਤ ਕਰਨ ਅਤੇ ਰੁਜਗਾਰ ਦੇ ਨਵੇਂ ਮੌਕੇ ਸ੍ਰਜਿਤ ਕਰਨ 'ਤੇ ਜੋਰ ਦਿੱਤਾ ਗਿਆ। ਇਸ ਮੀਟਿੰਗ ਵਿੱਚ  ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਵੀਡੀਓ ਕਾਂਫੈ੍ਰਸਿੰਗ ਰਾਹੀਂ ਜੁੜੇ। ਮੀਟਿੰਗ ਵਿੱਚ ਉਦਯੋਗ ਅਤੇ ਵਣਜ ਵਿਭਾਵ ਦੇ ਕਮੀਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਸ ਨੀਤੀ ਤਹਿਤ ਰਜਿਸਟਰਡ ਵਹੀਕਲ ਸਕ੍ਰੈਪਿੰਗ ਅਤੇ ਰੀਸਾਇਕਲਿੰਗ ਯੂਨਿਟ...
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਆਯੋਜਿਤ ਰਾਜਪੱਧਰੀ ਪੀਐਮ ਕਿਸਾਨ ਉਤਸਵ ਦਿਵਸ ਮੁੱਖ ਮਹਿਮਾਨ ਵਜੋ ਕੀਤੀ ਸ਼ਿਰਕਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਆਯੋਜਿਤ ਰਾਜਪੱਧਰੀ ਪੀਐਮ ਕਿਸਾਨ ਉਤਸਵ ਦਿਵਸ ਮੁੱਖ ਮਹਿਮਾਨ ਵਜੋ ਕੀਤੀ ਸ਼ਿਰਕਤ

Haryana
ਚੰਡੀਗੜ੍ਹ, 13 ਮਾਰਚ- ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਅਸਮ ਦੇ ਗੁਹਾਟੀ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 22ਵੀਂ ਕਿਸਤ ਤਹਿਤ ਦੇਸ਼ ਦੇ 9 ਕਰੋੜ 32 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 18 ਹਜਾਰ 640 ਕਰੋੜ ਰੁਪਏ ਦੀ ਰਕਮ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ। ਇਸ ਵਿੱਚ ਹਰਿਆਣਾ ਦੇ 15 ਲੱਖ 86 ਹਜਾਰ ਕਿਸਾਨਾਂ ਦੇ ਖਾਤਿਆਂ ਵਿੱਚ 328 ਕਰੋੜ ਰੁਪਏ ਦੀ ਰਕਮ ਪਾਈ ਗਈ।           ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਦੇ ਪੀਡਬਲਿਯੂਡੀ ਰੇਸਟ ਹਾਊਸ ਵਿੱਚ ਆਯੋਜਿਤ ਰਾਜ ਪੱਧਰੀ ਪੀਐਮ ਕਿਸਾਨ ਉਤਸਵ ਦਿਵਸ 'ਤੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ ਅਤੇ ਆਨਲਾਇਨ ਰਾਹੀਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਪ੍ਰੋਗਰਾਮ ਦਾ ਲਾਇਵ ਪ੍ਰਸਾਰਣ ਦੇਖਿਆ। ਇਸ ਮੌਕੇ 'ਤੇ ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ...
ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

Breaking News
ਐਸ.ਏ.ਐਸ.ਨਗਰ, ਮਾਰਚ 13-ਵਿਸ਼ਵ ਭਰ ਦੇ ਦਿੱਗਜ਼ ਉਦਯੋਗਪਤੀਆਂ ਨੇ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਪੰਜਾਬ ਨੂੰ ਨਿਵੇਸ਼ ਧੁਰੇ ਵਿੱਚ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਇਨ੍ਹਾਂ ਪ੍ਰਮੁੱਖ ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਰਾਜ ਵਿੱਚ ਨਵੇਂ ਨਿਵੇਸ਼ ਅਤੇ ਵਿਸਥਾਰ ਸਬੰਧੀ ਯੋਜਨਾਵਾਂ ਦਾ ਐਲਾਨ ਕੀਤਾ।ਦੁਨੀਆ ਦੀ ਮੋਹਰੀ ਸਟੀਲ ਕੰਪਨੀ ਆਰਸੇਲਰ ਮਿੱਤਲ ਦੇ ਕਾਰਜਕਾਰੀ ਚੇਅਰਮੈਨ ਲਕਸ਼ਮੀ ਐਨ. ਮਿੱਤਲ ਨੇ ਕਿਹਾ, “ਪੰਜਾਬ ਵਿੱਚ ਹੋਣਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਧਰਤੀ ਸਖ਼ਤ ਮਿਹਨਤ, ਹੰਢਣਸਾਰਤਾ ਅਤੇ ਉਦਾਰਤਾ ਸਿਖਾਉਂਦੀ ਹੈ। ਪੰਜਾਬ ਮਹਿਜ਼ ਇਕ ਸੂਬਾ ਹੀ ਨਹੀਂ ਸਗੋਂ ਊਰਜਾ, ਹਿੰਮਤ ਅਤੇ ਅੱਗੇ ਵਧਣ ਦੀ ਲਈ ਦ੍ਰਿੜ ਇਰਾਦੇ ਦਾ ਨਾਂ ਹੈ। ਪੰਜਾਬੀ ਆਪਣੀ ਬੇਮਿਸਾਲ ਮਿਹਨਤ ਅਤੇ ਲਗਨ ਕਾਰਨ ਦੁਨੀਆ ਵਿੱਚ ਜਿੱਥੇ ਵੀ ਹਨ, ਉਥੇ ਹੀ ਆਪਣੀ ਵਿਲੱਖਣ ਪਛਾਣ ਰੱਖਦੇ ਹਨ।”ਉਨ੍ਹਾਂ ਕਿਹਾ, “ਪੰਜਾਬੀਆਂ ਨੇ ਦੁਨੀਆ ਭਰ ਵਿੱਚ ਖੇਤਾਂ ਤੋਂ ਲੈ ਕੇ ਵਣਜ ਤੱਕ ਦ੍ਰਿੜ ਵਚਨਬੱਧਤਾ ਨਾਲ ਆਪਣੀ ਪਛਾਣ ਬਣਾਈ ਹੈ। ਬਠਿੰਡਾ ...
ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼

Hot News
ਚੰਡੀਗੜ੍ਹ, 13 ਮਾਰਚ:ਪੰਜਾਬ ਵਿੱਚ ਨਿਵੇਸ਼ ਲਈ ਬਣੇ ਪ੍ਰੋ-ਇੰਡਸਟਰੀ ਮਾਹੌਲ 'ਤੇ ਵਿਸ਼ਵ ਪੱਧਰ 'ਤੇ ਵਧਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਯੂ.ਕੇ. ਅਧਾਰਿਤ ਕੰਪਨੀ “3 ਐਸੋਸੀਏਟਸ” ਨੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਤਹਿਤ ਸੂਬੇ ਵਿੱਚ 1,407 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ ਹੈ। ਇਹ ਵੱਡਾ ਨਿਵੇਸ਼ ਐਲਾਨ ਪੰਜਾਬ ਦੇ ਉਦਯੋਗ ਅਤੇ ਵਪਾਰ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਕੀਤੀਆਂ ਲਗਾਤਾਰ ਨਿਵੇਸ਼ਕ ਸੰਪਰਕ ਮੁਹਿੰਮਾਂ ਅਤੇ ਨੀਤੀਗਤ ਸੁਧਾਰਾਂ ਦਾ ਨਤੀਜਾ ਹੈ, ਜਿਨ੍ਹਾਂ ਨੇ ਪੰਜਾਬ ਨੂੰ ਨਿਵੇਸ਼ ਲਈ ਇੱਕ ਪਸੰਦੀਦਾ ਮੰਜ਼ਿਲ ਵਜੋਂ ਉਭਾਰਿਆ ਹੈ। ਇਸ ਨਿਵੇਸ਼ ਦਾ ਐਲਾਨ “3 ਐਸੋਸੀਏਟਸ” ਦੇ ਸੀਈਓ ਸ੍ਰੀ ਜਸਦੇਵ ਸੱਗਰ ਵੱਲੋਂ ਪਲਕਸ਼ਾ ਯੂਨੀਵਰਸਿਟੀ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਆਯੋਜਿਤ ਇੱਕ ਉੱਚ ਪੱਧਰੀ ਸੈਸ਼ਨ ਸੈਸ਼ਨ "ਅਨਲੋਕਿੰਗ ਆਪਰਚੁਨਿਟੀਜ਼ ਅੰਡਰ ਸੀ.ਈ.ਟੀ.ਏ.: ਸਟਰੈਂਥਨਿੰਗ ਯੂਕੇ ਪੰਜਾਬ ਟਰੇਡ ਇਨਵੈਸਟਮੈਂਟ ਪਾਰਟਨਰਸ਼ਿਪਸ" ਦੌਰਾਨ ਕੀਤਾ ਗਿਆ। ਇਸ ਮੌਕੇ ਉਦਯੋਗ ਮੰਤਰੀ ਸ੍ਰੀ ਸੰਜੀਵ ਅਰੋੜਾ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੀ ਹਾਜ਼ਰ ਸਨ। ...