Tuesday, August 11Malwa News
Shadow

Author: News Editor

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

Health
ਪਟਿਆਲਾ, 12 ਮਾਰਚ 2026:ਰੋਜ਼ਾਨਾ ਮਜ਼ਦੂਰੀ ‘ਤੇ ਨਿਰਭਰ ਪਰਿਵਾਰਾਂ ਲਈ ਹਸਪਤਾਲ ਵਿੱਚ ਕੁਝ ਦਿਨਾਂ ਦਾ ਇਲਾਜ ਵੀ ਕਈ ਮਹੀਨਿਆਂ ਦੀ ਕਮਾਈ ‘ਤੇ ਭਾਰੀ ਪੈ ਸਕਦਾ ਹੈ। ਪਟਿਆਲਾ ਜ਼ਿਲ੍ਹੇ ਦੇ ਮੰਡੋਲੀ ਪਿੰਡ ਦੇ ਮਕੈਨਿਕ ਗੁਰਤੇਜ ਸਿੰਘ ਲਈ ਗੰਭੀਰ ਤੌਰ ‘ਤੇ ਬੀਮਾਰ ਪੈ ਜਾਣਾ ਸਿਰਫ਼ ਆਮਦਨ ਰੁਕਣ ਦਾ ਕਾਰਨ ਨਹੀਂ ਬਣਿਆ, ਸਗੋਂ ਵੱਧਦੇ ਇਲਾਜ ਦੇ ਖਰਚ ਦੀ ਚਿੰਤਾ ਵੀ ਸਾਹਮਣੇ ਆ ਖੜੀ ਹੋਈ। ਚਮਨ ਹਸਪਤਾਲ ਬਹਾਦਰਗੜ੍ਹ ਹਸਪਤਾਲ ਵਿੱਚ ਦਾਖਲ ਹੋਣ ਦੇ ਕੁਝ ਹੀ ਦਿਨਾਂ ਵਿੱਚ ਉਸਦੇ ਪਰਿਵਾਰ ਨੂੰ ਬੈੱਡ ਚਾਰਜ ਅਤੇ ਦਵਾਈਆਂ ‘ਤੇ ਲਗਭਗ ₹10,000 ਖਰਚ ਕਰਨੇ ਪਏ। ਡਾਕਟਰਾਂ ਨੇ ਦੱਸਿਆ ਕਿ ਇਲਾਜ ਦਾ ਕੁੱਲ ਖਰਚ ₹80,000 ਤੋਂ ₹90,000 ਤੱਕ ਪਹੁੰਚ ਸਕਦਾ ਹੈ। ਪਰਿਵਾਰ ਦੀ ਅਨਿਯਮਿਤ ਆਮਦਨ ਨੂੰ ਵੇਖਦੇ ਹੋਏ ਇੰਨੀ ਵੱਡੀ ਰਕਮ ਦਾ ਇੰਤਜ਼ਾਮ ਕਰਨਾ ਉਨ੍ਹਾਂ ਲਈ ਆਸਾਨ ਨਹੀਂ ਸੀ। ਪਰਿਵਾਰ ਕੋਲ ਨਾ ਤਾਂ ਜ਼ਮੀਨ ਸੀ ਅਤੇ ਨਾ ਹੀ ਕੋਈ ਬਚਤ ਸੀ, ਇਸ ਲਈ ਬਿਆਜ ‘ਤੇ ਕਰਜ਼ਾ ਲੈਣਾ ਲਗਭਗ ਤੈਅ ਲੱਗ ਰਿਹਾ ਸੀ। ਇਸੇ ਦੌਰਾਨ ਗੁਰਤੇਜ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰ...
ਸਮਾਜਿਕ ਵਿਕਾਸ ‘ਚ ਮਹਿਲਾਵਾਂ ਦਾ ਯੋਗਦਾਨ ਸਲਾਹੁਣਯੋਗ : ਡਿਪਟੀ ਕਮਿਸ਼ਨਰ

ਸਮਾਜਿਕ ਵਿਕਾਸ ‘ਚ ਮਹਿਲਾਵਾਂ ਦਾ ਯੋਗਦਾਨ ਸਲਾਹੁਣਯੋਗ : ਡਿਪਟੀ ਕਮਿਸ਼ਨਰ

Local
ਹੁਸ਼ਿਆਰਪੁਰ, 12 ਮਾਰਚ : ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਅੱਜ ਇੱਥੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਔਰਤਾਂ ਵੱਲੋਂ ਸਮਾਜਿਕ ਵਿਕਾਸ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ 100 ਕਾਮਯਾਬ ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ । ਸਥਾਨਕ ਸਿਟੀ ਸੈਂਟਰ ਵਿਖੇ ਕਰਵਾਏ ਸਮਾਗਮ ਦੌਰਾਨ ਜ਼ਿਲ੍ਹੇ ਦੀਆਂ 100 ਸਫਲ ਮਹਿਲਾ ਉੱਦਮੀਆਂ ਨੂੰ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਕੰਮਾਂ ਅਤੇ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਨ੍ਹਾਂ ਮਹਿਲਾਵਾਂ ਨੇ ਆਪਣੀ ਮਿਹਨਤ ਦਾ ਲੋਹਾ ਮਨਵਾਉਂਦਿਆਂ ਨਾ ਸਿਰਫ ਕਾਮਯਾਬੀ ਹਾਸਲ ਕੀਤੀ ਹੈ ਸਗੋਂ ਇਹ ਹੋਰਨਾਂ ਲਈ ਪ੍ਰੇਰਨਾਸਰੋਤ ਵੀ ਬਣੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਔਰਤਾਂ ਨੇ ਉੱਦਮ ਦੇ ਖੇਤਰ ਵਿਚ ਨਵੀਆਂ ਬੁਲੰਦੀਆਂ ਨੂੰ ਛੋਹਦਿਆਂ ਆਪਣੀ ਆਰਥਿਕਤਾ ਨੂੰ ਮਜ਼ਬੂਤ ਕੀਤਾ ਹੈ ਜੋ ਕਿ ਬੇਹੱਦ ਸਲਾਹੁਣਯੋਗ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਔਰਤਾਂ ਦੇ ਸਰਬਪੱਖੀ ਵਿਕਾਸ ਵਿਚ ਹਰ ਸੰਭਵ ਮਦਦ ਲਈ ...
ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਅਤੇ ਭਾਰਤ ਦੀ ਊਰਜਾ ਸੁਰੱਖਿਆ ‘ਤੇ ਇਸ ਦੇ ਪ੍ਰਭਾਵ ਬਾਰੇ ਸਰਬਸੰਮਤੀ ਨਾਲ ਕੀਤਾ ਮਤਾ ਪਾਸ

ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਅਤੇ ਭਾਰਤ ਦੀ ਊਰਜਾ ਸੁਰੱਖਿਆ ‘ਤੇ ਇਸ ਦੇ ਪ੍ਰਭਾਵ ਬਾਰੇ ਸਰਬਸੰਮਤੀ ਨਾਲ ਕੀਤਾ ਮਤਾ ਪਾਸ

Punjab Politics
ਚੰਡੀਗੜ੍ਹ, 12 ਮਾਰਚ 2026:ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਜਿਸ ਵਿੱਚ ਦੇਸ਼ ਦੀ ਵਿਦੇਸ਼ ਨੀਤੀ ਦੇ ਸਬੰਧ ਵਿੱਚ ਕੇਂਦਰ ਸਰਕਾਰ ਦੀ ਅਸਫਲਤਾ ਅਤੇ ਦੇਸ਼ ਦੀ ਊਰਜਾ ਸੁਰੱਖਿਆ 'ਤੇ ਇਸ ਦੇ ਮਾੜੇ ਪ੍ਰਭਾਵ ਨੂੰ ਉਜਾਗਰ ਕੀਤਾ ਗਿਆ। ਇਹ ਮਤਾ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਕਮਜ਼ੋਰ ਵਿਦੇਸ਼ ਨੀਤੀ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਗੰਭੀਰ ਊਰਜਾ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਤੇ 'ਤੇ ਮੁੜ ਬਹਿਸ ਨੂੰ ਸ਼ੁਰੂ ਕਰਦਿਆਂ, ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਾਰਤ ਦੇ ਆਜ਼ਾਦੀ ਘੁਲਾਟੀਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਜਿਸ ਪ੍ਰਭੂਸੱਤਾ ਲਈ ਉਨ੍ਹਾਂ ਨੇ ਜਾਨਾਂ ਕੁਰਬਾਨ ਕੀਤੀਆਂ ਸਨ, ਉਸ ਨੂੰ ਕੇਂਦਰ ਸਰਕਾਰ ਦੀਆਂ ਕਾਰਵਾਈਆਂ ਨੇ ਕਮਜ਼ੋਰ ਕਰ ਦਿੱਤਾ ਹੈ। ਮੰਤਰੀ ਨੇ ਕਿਹਾ, "ਆਜ਼ਾਦੀ ਘੁਲਾਟੀਆਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦੀ ਸ਼ਾ...
ਅਦਾਲਤ ਵੱਲੋਂ ਇਮਾਨਦਾਰੀ ਸਾਬਤ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅਦਾਲਤ ਵੱਲੋਂ ਇਮਾਨਦਾਰੀ ਸਾਬਤ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

Breaking News
ਅੰਮ੍ਰਿਤਸਰ, 12 ਮਾਰਚ ਅਦਾਲਤ ਵੱਲੋਂ ਦਿੱਲੀ ਸ਼ਰਾਬ ਮਾਮਲੇ ਵਿੱਚ ਲੱਗੇ ਸਾਰੇ ਦੋਸ਼ਾਂ ਨੂੰ ਖਾਰਜ ਕਰਨ ਅਤੇ 'ਕੱਟੜ ਇਮਾਨਦਾਰ' ਵਜੋਂ ਆਪਣੀ ਇਮਾਨਦਾਰੀ ਦੀ ਸ਼ਾਖ ਬਰਕਰਾਰ ਰੱਖਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਸਮੇਤ ਹੋਰ ਪਤਵੰਤਿਆਂ ਨੇ ਵੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ 'ਆਪ' ਸੁਪਰੀਮੋ ਨੇ ਕਿਹਾ ਕਿ 'ਆਪ' ਦੀ ਲੀਡਰਸ਼ਿਪ 'ਤੇ ਝੂਠੇ ਦੋਸ਼ ਲਗਾਉਣ ਅਤੇ ਸਿਆਸੀ ਚਿੱਕੜ ਉਛਾਲਣ ਦੀ ਸੋਚੀ ਸਮਝੀ ਮੁਹਿੰਮ ਚਲਾਈ ਗਈ ਸੀ, ਜਿਸ ਤਹਿਤ ਪਾਰਟੀ ਦੇ ਪੰਜ ਪ੍ਰਮੁੱਖ ਆਗੂਆਂ ਨੂੰ ਫਰਜ਼ੀ ਦੋਸ਼ਾਂ ਹੇਠ ਕੈਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇੱਕ ਮੌਜੂਦਾ ਮੁੱਖ ਮੰਤਰੀ ਨੂੰ ਵੀ ਅੱਧੀ ਰਾਤ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਘਸੀਟ ਕੇ ਜੇਲ੍ਹ ਸੁੱਟ ਦਿੱਤਾ ਗਿਆ ਸੀ ਪਰ ਅਦਾਲਤ ਨੇ ਮੁਕੱਦਮਾ ਚਲਾਉਣ ਲਈ ਲੋੜੀਂਦੇ ਸਬੂਤਾਂ ਦੀ ਅਣਹੋਂਦ ਕਾਰਨ ਸਾਰੇ ਦੋ...
ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ: ਹਰਭਜਨ ਸਿੰਘ ਈ. ਟੀ. ਓ.

ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ: ਹਰਭਜਨ ਸਿੰਘ ਈ. ਟੀ. ਓ.

Hot News
ਚੰਡੀਗੜ੍ਹ, 12 ਮਾਰਚ:ਅਮਰੀਕਾ ਇਜ਼ਰਾਈਲ ਵਲੋਂ ਇਰਾਨ ਉਤੇ ਕੀਤੇ ਗਏ ਹਮਲੇ ਕਾਰਨ ਪੈਦਾ ਹੋਈ ਸਥਿਤੀ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਮਤੇ ਉਤੇ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ ਹੈ।ਉਨ੍ਹਾਂ ਕਿਹਾ ਕਿ ਜਦੋਂ ਭਾਰਤ ਅਤੇ ਪਾਕਿਸਤਾਨ ਦਰਮਿਆਨ ਬੀਤੇ ਵਰ੍ਹੇ ਯੁੱਧ ਦੇ ਹਾਲਾਤ ਬਣੇ ਸਨ ਤਾਂ ਅਮਰੀਕਾ ਦੇ ਰਾਸ਼ਟਰਪਤੀ ਨੇ ਆਪਣੇ ਪੱਧਰ ਤੇ ਹੀ ਐਲਾਨ ਕਰ ਦਿੱਤਾ ਸੀ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਹੋ ਗਈ ਹੈ।ਉਨ੍ਹਾਂ ਕਿਹਾ ਕਿ ਹੁਣ ਜਦੋਂ ਅਮਰੀਕਾ ਇਜ਼ਰਾਈਲ ਨੇ ਸਾਂਝੇ ਤੌਰ ਤੇ ਇਰਾਨ ਤੇ ਹਮਲਾ ਕਰਨ ਕਾਰਨ ਤੇਲ ਅਤੇ ਗੈਸ ਦੀ ਸਪਲਾਈ ਰੁਕ ਗਈ ਤਾਂ ਅਮਰੀਕਾ ਨੇ ਭਾਰਤ ਨੂੰ ਰੂਸ ਤੋਂ 30 ਦਿਨ ਲਈ ਤੇਲ ਖਰੀਦਣ ਦੀ ਆਗਿਆ ਦੇਣ ਦੀ ਗੱਲ ਕਹਿ ਕੇ ਸਾਡੇ ਦੇਸ਼ ਗਣਤੰਤਰ ਹੋਣ ਦੀ ਭਾਵਨਾ ਨੂੰ ਸੱਟ ਮਾਰੀ ਗਈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਆਰਥਿਕ ਤੌਰ 'ਤੇ ਭਾਰਤ ਦੇਸ਼ ਨੂੰ ਅੰਦਰੂਨੀ ਤੌਰ ਤੇ ਗੰਭੀਰ ਸੱਟ ਮਾਰਨ ਲਈ ਦੇਸ਼ ਦੇ ਸਾਰੀਆਂ ਵੱਡੀਆਂ ਸੰਸਥਾਵਾਂ ਚਹੇਤੇ ਉਦਯੋਗਿਕ ਘਰਾਣਿਆਂ ਨੂੰ ਦੇ ਦਿੱਤੀਆ...
ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
ਮੁਹਾਲੀ, 12 ਮਾਰਚ:ਖਾੜੀ ਦੇਸ਼ਾਂ ਵਿੱਚ ਚੱਲ ਰਹੀ ਜੰਗ ਨਾਲ ਸਬੰਧਤ ਚਿੰਤਾਵਾਂ ਅਤੇ ਐਲਪੀਜੀ ਸਿਲੰਡਰਾਂ ਦੀ ਸੰਭਾਵਿਤ ਕਮੀ ਬਾਰੇ ਫੈਲ ਰਹੀਆਂ ਅਫਵਾਹਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਜ਼ਰੂਰੀ ਵਸਤੂਆਂ ਤੱਕ ਪਹੁੰਚ ਸਬੰਧੀ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਕਿਸੇ ਵੀ ਹਾਲਤ ਵਿੱਚ ਤਣਾਅ ਪੈਦਾ ਕਰਨ, ਜਮ੍ਹਾਂਖੋਰੀ ਜਾਂ ਖਪਤਕਾਰਾਂ ਦੇ ਸ਼ੋਸ਼ਣ ਦੀ ਇਜਾਜ਼ਤ ਨਹੀਂ ਦੇਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਦੇਸ਼ਾਂ ਵਿੱਚ ਤਣਾਅ ਕਾਰਨ ਦੇਸ਼ ਭਰ ਵਿੱਚ ਐਲਪੀਜੀ ਦੀ ਸੰਭਾਵਿਤ ਘਾਟ ਬਾਰੇ ਅਫਵਾਹਾਂ ਤੇਜ਼ੀ ਨਾਲ ਫੈਲ ਰਹੀਆਂ ਹਨ, ਜਿਸ ਨਾਲ ਜਨਤਾ ਵਿੱਚ ਬੇਲੋੜਾ ਤਣਾਅ ਪੈਦਾ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਖਾੜੀ ਦੇਸ਼ਾਂ ਵਿੱਚ ਜੰਗ ਕਾਰਨ ਐਲਪੀਜੀ ਸਿਲੰਡਰਾਂ ਦੀ ਘਾਟ ਬਾਰੇ ਅਫਵਾਹਾਂ ਫੈਲਾਈਆਂ ਜਾ ਰਹੀ...
ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆਈ ਦੇਸ਼ ਤੋਂ ਭਗੌੜੇ ਭੁਵਨੇਸ਼ ਚੋਪੜਾ ਨੂੰ ਲਿਆਂਦਾ ਵਾਪਸ

ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆਈ ਦੇਸ਼ ਤੋਂ ਭਗੌੜੇ ਭੁਵਨੇਸ਼ ਚੋਪੜਾ ਨੂੰ ਲਿਆਂਦਾ ਵਾਪਸ

Hot News
ਚੰਡੀਗੜ੍ਹ, 12 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਰਗਰਮ ਸਹਿਯੋਗ ਨਾਲ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਭਗੌੜੇ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਮੱਧ ਏਸ਼ੀਆਈ ਦੇਸ਼ ਤੋਂ ਡਿਪੋਰਟ ਕਰਨ ਤੋਂ ਬਾਅਦ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਗਠਿਤ, ਅੰਦਰੂਨੀ ਸੁਰੱਖਿਆ ਵਿੰਗ ਅਧੀਨ ਕੰਮ ਕਰਨ ਵਾਲੇ ਨਵੇਂ ਸਥਾਪਿਤ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓਐਫਟੀਈਸੀ) ਵੱਲੋਂ ਇਸ ਕਾਰਵਾਈ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਭੁਵਨੇਸ਼ ਚੋਪੜਾ ਦੀਆਂ ਅੰਤਰਰਾਸ਼ਟਰੀ ਗਤੀਵਿਧੀਆਂ ਨੂੰ ਟਰੈਕ...
ਭਾਰਤ ਦੇ ਹਿੱਤਾਂ ਦੀ ਰਾਖੀ ਕਰਨ ਲਈ ਮੋਦੀ ਸਰਕਾਰ ਕੋਲ ਹਿੰਮਤ ਨਹੀਂ, ਵਿਦੇਸ਼ੀ ਤਾਕਤਾਂ ਸਾਡੀ ‘ਕਮਜ਼ੋਰ’ ਵਿਦੇਸ਼ ਨੀਤੀ ਨੂੰ ਸ਼ਰੇਆਮ ਡਰਾਉਂਦੀਆਂ ਹਨ: ਹਰਪਾਲ ਸਿੰਘ ਚੀਮਾ

ਭਾਰਤ ਦੇ ਹਿੱਤਾਂ ਦੀ ਰਾਖੀ ਕਰਨ ਲਈ ਮੋਦੀ ਸਰਕਾਰ ਕੋਲ ਹਿੰਮਤ ਨਹੀਂ, ਵਿਦੇਸ਼ੀ ਤਾਕਤਾਂ ਸਾਡੀ ‘ਕਮਜ਼ੋਰ’ ਵਿਦੇਸ਼ ਨੀਤੀ ਨੂੰ ਸ਼ਰੇਆਮ ਡਰਾਉਂਦੀਆਂ ਹਨ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 12 ਮਾਰਚ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਮਰੀਕਾ-ਈਰਾਨ ਵਿਚਾਲੇ ਵਧਦੇ ਟਕਰਾਅ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਸਬੰਧਾਂ ਨੂੰ ਸੰਭਾਲਣ ਵਿੱਚ ਕੇਂਦਰ ਦੀ ਕਾਰਜਪ੍ਰਣਾਲੀ ਦੀ ਨਿੰਦਾ ਕਰਦੇ ਹੋਏ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਮਤੇ ਦਾ ਸਮਰਥਨ ਕਰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ 'ਤੇ ਤਿੱਖਾ ਹਮਲਾ ਕੀਤਾ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਨੂੰ ਸੱਤਾਧਾਰੀ ਅਤੇ ਵਿਰੋਧੀ ਧਿਰ ਦੋਵਾਂ ਵੱਲੋਂ ਸਰਬਸੰਮਤੀ ਨਾਲ ਸਮਰਥਨ ਮਿਲਿਆ, ਜਦੋਂ ਕਿ ਭਾਜਪਾ ਵਿਧਾਇਕ ਸਦਨ ਵਿੱਚੋਂ ਗੈਰ-ਹਾਜ਼ਰ ਰਹੇ। ਸਦਨ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸਾਡੀ ਵਿਦੇਸ਼ ਨੀਤੀ ਇੰਨੀ ਕਮਜ਼ੋਰ ਹੋ ਗਈ ਹੈ ਕਿ ਸਾਨੂੰ ਵਿਦੇਸ਼ੀ ਤਾਕਤਾਂ ਵੱਲੋਂ ਲਗਾਤਾਰ ਡਰਾਇਆ-ਧਮਕਾਇਆ ਜਾ ਰਿਹਾ ਹੈ। ਚਾਹੇ ਇਹ ਬੀਤੇ ਸਾਲ ਸਰਹੱਦੀ ਤਣਾਅ ਦੌਰਾਨ ਮਹਿਜ਼ ਇੱਕ ਟਵੀਟ ਰਾਹੀਂ ਦਖਲਅੰਦਾਜ਼ੀ ਹੋਵੇ ਜਾਂ ਈਰਾਨ ਵਿੱਚ ਹਾਲ ਹੀ...
ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਖਾਦੀ ਬੋਰਡ ਦੇ  ਚੇਅਰਮੈਨ  ਦਾ ਅਹੁਦਾ ਸੰਭਾਲਿਆ

ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਖਾਦੀ ਬੋਰਡ ਦੇ  ਚੇਅਰਮੈਨ  ਦਾ ਅਹੁਦਾ ਸੰਭਾਲਿਆ

Hot News
ਚੰਡੀਗੜ੍ਹ, 12 ਮਾਰਚ: ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਬੋਰਡ ਦੇ ਮੁੱਖ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ।ਇਸ ਮੌਕੇ  ਰਾਜਬੀਰ ਸਿੰਘ ਘੁਮਂਣ, ਉ ਐਸ ਡੀ ( ਮੁੱਖ ਮੱਤਰੀ ਪੰਜਾਬ),  ਮੋਹਿੰਦਰ ਭਗਤ, ਕੈਬਨਿਟ ਮੰਤਰੀ,ਇੰਦਰਜੀਤ ਕੌਰ ਮਾਨ ਐਮ. ਐਲ.ਏ. ਨਕੌਦਰ, ਦਿਨੇਸ਼ ਢਲ, ਨਿਤਿਨ ਕੋਹਲੀ, , ਮਹਾਰਾਜ ਬੰਸੀ ਦਾਸ, ਬਾਬਾ ਪਰਗਟ ਨਾਥ, ਮੇਅਰ ਵਨੀਤ ਧੀਰ, ਮੰਗਲ ਸਿੰਘ ਬੱਸੀ (ਸਟੇਟ ਚੈਅਰਮੈਨ ਪੰਜਾਬ ਐਗਰੋ),ਅਬਦੂਲ ਬਾਰੀ ਸਲਮਾਨੀ (ਸਟੇਟ ਚੈਅਰਮੇਨ ਮੁਸਲੀਮ ਵਿਕਾਸ ਬੋਰੜ) ਕਾਉਸਲਰ ਦੀਪਕ ਸ਼ਾਰਦਾ, ਮਾਸਟਰ ਗੋਰਵ ਸਮਾਜ ਸੇਵਕ, ਰੋਬਿਨ ਸਾਂਪਲਾ, ਕਰਨ ਮਲੀ, ਨਰਵੈਲ ਕੰਗ, ਅਮਿਤ ਢਲ ਕੌਸਲਰ, ਜਗਦੀਸ਼ ਸਮਰਾਏ,  ਸਤਨਾਮ ਸਿੰਘ, ਬੱਬੂ ਥਾਪਰ, ਚੈਅਰਮੈਨ ਲਖਵੀਰ ਸਿੰਘ,  ਜਸਵੀਰ ਸਿੰਘ,  ਪੂਜਾ ਸਿੰਘ ਅਤੇ ਹਰਪਾਲ ਸਿੰਘ ਚੱਢਾ, ਵਾਈਸ ਚੇਅਰਮੈਨ ਪਵਨ ਹੰਸ,  ਬੋਰਡ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਹਸਤੀਆਂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।  ਇਸ ਮੌਕੇ ਬੋਲਦ...
ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

Hot News
ਚੰਡੀਗੜ੍ਹ, 12 ਮਾਰਚ:ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਇਸ ਨੂੰ ਵਿਦੇਸ਼ੀ ਅਤੇ ਘਰੇਲੂ ਮਾਮਲਿਆਂ ਵਿੱਚ "ਬਿਲਕੁਲ ਫੇਲ੍ਹ" ਦੱਸਿਆ। ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਦਰਮਿਆਨ ਸਪੱਸ਼ਟ ਅੰਤਰ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ 'ਵਿਸ਼ਵ ਗੁਰੂ' ਅਤੇ 'ਆਤਮਨਿਰਭਰ' ਬਣਾਉਣ ਦੇ ਦੋਵੇਂ ਵਾਅਦੇ ਖੋਖਲੇ ਸਾਬਤ ਹੋਏ ਹਨ। ਪੰਜਾਬ ਵਿਧਾਨ ਸਭਾ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤੇ ਗਏ ਨਿੰਦਾ ਮਤੇ ਵਿੱਚ ਹਿੱਸਾ ਲੈਂਦਿਆਂ, ਸ੍ਰੀ ਅਮਨ ਅਰੋੜਾ ਨੇ ਅੱਜ ਦੇ ਅਖ਼ਬਾਰਾਂ ਵਿੱਚ ਕੀਤੇ ਜਾ ਰਹੇ ਵਿਰੋਧ ਵੱਲ ਧਿਆਨ ਦਵਾਇਆ। ਉਨ੍ਹਾਂ ਕਿਹਾ, "ਅਖਬਾਰਾਂ ਵਿੱਚ ਇੱਕ ਪਾਸੇ ਗੈਸ ਏਜੰਸੀਆਂ ਦੇ ਬਾਹਰ ਕਿਲੋਮੀਟਰ ਲੰਬੀਆਂ ਕਤਾਰਾਂ ਲੱਗਣ, ਹਜ਼ਾਰਾਂ ਹੋਟਲਾਂ ਦੇ ਬੰਦ ਹੋਣ ਨੇੜੇ ਪਹੁੰਚਣ, ਅਣਗਿਣਤ ਵਿਆਹ ਰੱਦ ਹੋਣ ਅਤੇ ਸਾਡੀਆਂ ਮਾਵਾਂ-ਭੈਣਾਂ ਦੇ ਆਪਣੀਆਂ ਰਸੋਈਆਂ ਬਾਰੇ ਚਿੰਤਤ ਹੋਣ ਦੀਆਂ ਖਬਰਾਂ ਸਨ। ਇਸ ਦੇ ਬਿਲਕੁਲ ਸਾਹਮਣੇ ਭਾਰਤ ਸਰਕਾਰ ...