Tuesday, August 11Malwa News
Shadow

Author: News Editor

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Hot News
ਚੰਡੀਗੜ੍ਹ 9 ਮਾਰਚ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੁਲਿਸ ਡਿਵੀਜ਼ਨ ਨੰਬਰ 2 ਕਮਿਸ਼ਨਰੇਟ ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੋਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਗਾਂਧੀ ਕੈਂਪ, ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਜੋਤਸ਼ ਦਾ ਕੰਮ ਕਰਦਾ ਹੈ ਅਤੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਉਸ ਦੀ ਸ਼ਿਕਾਇਤ 'ਤੇ ਉਸ ਦੇ ਗੁਆਂਢੀ ਵਿਜੈ ਰਾਜ ਉਰਫ਼ ਪਾਲੀ ਨੂੰ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ, ਸ਼ਿਕਾਇਤਕਰਤਾ ਵਿਜੈ ਰਾਜ ਉਰਫ਼ ਪਾਲੀ ਦੀ ਭੈਣ ਅਤੇ ਇਲਾਕਾ ਪ੍ਰਧਾਨ ਨਾਲ ਥਾਣਾ ਡਿਵੀਜ਼ਨ ਨੰਬਰ 2 ਗਿਆ, ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਵਿਜੈ ਰਾਜ ਉਰਫ਼ ਪਾਲੀ ਵਿਰੁੱਧ ਨਸ਼ੀਲੇ ਪਦਾਰਥਾਂ ਦਾ ਕੇਸ ਦਰਜ ਕੀਤਾ...
ਅਬੋਹਰ ਇਲਾਕੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ 27.73 ਕਰੋੜ ਰੁਪਏ ਦੇ ਪ੍ਰੋਜੈਕਟ ਪ੍ਰਗਤੀ ਅਧੀਨ; ਦੂਜੇ ਪੜਾਅ ਵਿੱਚ ਹੋਰ 15 ਪਿੰਡ ਸ਼ਾਮਲ ਕੀਤੇ ਜਾਣਗੇ: ਮੋਹਿੰਦਰ ਭਗਤ

ਅਬੋਹਰ ਇਲਾਕੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ 27.73 ਕਰੋੜ ਰੁਪਏ ਦੇ ਪ੍ਰੋਜੈਕਟ ਪ੍ਰਗਤੀ ਅਧੀਨ; ਦੂਜੇ ਪੜਾਅ ਵਿੱਚ ਹੋਰ 15 ਪਿੰਡ ਸ਼ਾਮਲ ਕੀਤੇ ਜਾਣਗੇ: ਮੋਹਿੰਦਰ ਭਗਤ

Hot News
ਚੰਡੀਗੜ੍ਹ, 9 ਮਾਰਚ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਸੰਗਰਾਮੀਆਂ ਅਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹਲਕਾ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਵੱਲੋਂ ਪੁੱਛੇ ਗਏ ਪ੍ਰਸ਼ਨ ਦੇ ਜਵਾਬ ਵਿੱਚ ਦੱਸਿਆ ਕਿ ਅਬੋਹਰ ਇਲਾਕੇ ਵਿੱਚ ਬਾਗ਼ਬਾਨੀ ਦੇ ਵਿਕਾਸ ਅਤੇ ਸੇਮ ਦੀ ਸਮੱਸਿਆ ਦੇ ਹੱਲ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਪ੍ਰਗਤੀ ਅਧੀਨ ਹੈ। ਮੰਤਰੀ ਨੇ ਦੱਸਿਆ ਕਿ ਭੂਮੀ ਅਤੇ ਪਾਣੀ ਸੰਭਾਲ ਵਿਭਾਗ, ਪੰਜਾਬ ਵੱਲੋਂ ਇਸ ਪ੍ਰੋਜੈਕਟ ਨੂੰ ਅਬੋਹਰ ਇਲਾਕੇ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਪ੍ਰੋਜੈਕਟ ਦੇ ਪਹਿਲੇ ਪੜਾਅ ਤਹਿਤ 27 ਪਿੰਡਾਂ ਵਿੱਚ ਲਗਭਗ 27.73 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਸ਼ੁਰੂ ਕੀਤਾ ਗਿਆ ਹੈ, ਜਦਕਿ ਦੂਜੇ ਪੜਾਅ ਵਿੱਚ ਹੋਰ 15 ਪਿੰਡਾਂ ਨੂੰ ਵੀ ਇਸ ਯੋਜਨਾ ਅਧੀਨ ਸ਼ਾਮਲ ਕੀਤਾ ਜਾਵੇਗਾ।ਮੋਹਿੰਦਰ ਭਗਤ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਅਬੋਹਰ ਇਲਾਕੇ ਵਿੱਚ ਸੇਮ ਦੀ ਸਮੱਸਿਆ ਦੇ ਹੱਲ ਵਿੱਚ ਵੱਡੀ ਪ੍ਰਗਤੀ ਹੋਵੇਗੀ ਅਤੇ ਬਾਗ਼ਬਾਨੀ ਦੇ ਖੇਤਰ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਬਾਗ਼ਬਾਨੀ...
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 9 ਮਾਰਚ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਰੂਪਰੇਖਾ ਪੇਸ਼ ਕੀਤੀ ਅਤੇ ਸਦਨ ਤੋਂ ਵਾਕਆਊਟ ਕਰਨ ਵਾਲੇ ਕਾਂਗਰਸੀ ਮੈਂਬਰਾਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਇਸ ਲਈ ਚਲੇ ਗਏ ਕਿਉਂਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਕੀਤੀ ਸੂਬੇ ਦੀ ਤਰੱਕੀ ਅਤੇ ਵਿਕਾਸ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ ਹੈ। ਨੌਜਵਾਨ ਸਸ਼ਕਤੀਕਰਨ ਅਤੇ ਰੁਜ਼ਗਾਰ ’ਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ’ਆਪ’ ਸਰਕਾਰ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ 30,000 ਸਰਕਾਰੀ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕਰਕੇ ਇੱਕ ਮਜ਼ਬੂਤ ਸੰਦੇਸ਼ ਨਾਲ ਕੀਤੀ ਸੀ । ਉਨ੍ਹਾਂ ਕਿਹਾ, ‘‘ ਹੁਣ ਤੱਕ ਸੂਬਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ 63,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਇਸ ਇਤਿਹਾਸਕ ਪਹਿਲਕਦਮੀ ਨੇ ਨੌਜਵਾਨ ਪੀੜ੍ਹੀ ਦਾ ਭਰੋਸਾ ਸੂਬਾ ...
ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਤਿਹਾਸਕ ਬਜਟ: ਡਾ. ਬਲਜੀਤ ਕੌਰ

ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਤਿਹਾਸਕ ਬਜਟ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 9 ਮਾਰਚ:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਬਜਟ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਸ਼ ਕੀਤਾ ਗਿਆ ਇਹ ਬਜਟ ਮਹਿਲਾਵਾਂ ਦੇ ਹੱਕਾਂ ਅਤੇ ਸਮਾਜ ਵਿੱਚ ਉਨ੍ਹਾਂ ਦੀ ਸਥਿਤੀ ਨੂੰ ਮਜ਼ਬੂਤ ਕਰਨ ਵੱਲ ਕਈ ਮਹੱਤਵਪੂਰਨ ਅਤੇ ਬਦਲਾਅ ਕਾਰੀ ਫੈਸਲੇ ਲੈ ਕੇ ਆਇਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ’ਤੇ ਪੇਸ਼ ਕੀਤਾ ਗਿਆ ਇਹ ਬਜਟ ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਸੋਗਾਤ ਹੈ, ਜੋ ਉਨ੍ਹਾਂ ਦੇ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਨੂੰ ਨਵੀਂ ਦਿਸ਼ਾ ਦੇਵੇਗਾ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਹੀ ਉਨ੍ਹਾਂ ਦੀ ਅਸਲ ਆਜ਼ਾਦੀ ਅਤੇ ਸਮਾਜਿਕ ਇਜ਼ਤ ਦੀ ਮਜ਼ਬੂਤ ਬੁਨਿਆਦ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਇਤਿਹਾਸ ਦੇ ਕਈ ਔਖੇ ਅਤੇ ਦਰਦਨਾਕ ਦੌਰ ਵੇਖੇ ਹਨ—ਚਾਹੇ ਉਹ ਵਿਦੇ...
ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ

ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ

Breaking News
*ਚੰਡੀਗੜ੍ਹ, 9 ਮਾਰਚ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪ੍ਰਗਤੀਸ਼ੀਲ, ਦੂਰਦਅੰਦੇਸ਼ ਅਤੇ ਲੋਕਪੱਖੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ 'ਚ ਕੀਤੇ ੳਪਬੰਧਾਂ ਨਾਲ ਜਿੱਥੇ ਪੀਣ ਵਾਲੇ ਪਾਣੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ, ਉਥੇ ਸੂਬੇ ਭਰ ਵਿੱਚ ਪਾਰਦਰਸ਼ੀ ਸ਼ਾਸਨ ਵਧੇਰੇ ਯਕੀਨੀ ਬਣੇਗਾ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਵਿੱਤੀ ਸਾਲ 2026-27 ਵਿੱਚ 1487 ਕਰੋੜ ਰੁਪਏ ਦੇ ਬਜਟ ਦਾ ਪ੍ਰਸਤਾਵ ਰੱਖਿਆ ਹੈ ਤਾਂ ਜੋ ਪੰਜਾਬ ਭਰ ਵਿੱਚ ਲੋਕਾਂ ਦੀ ਸਵੱਛ ਤੇ ਸੁਰੱਖਿਅਤ ਪੀਣ ਵਾਲੇ ਪਾਣੀ ਤੱਕ ਪਹੁੰਚ ਨੂੰ ਹੋਰ ਵਧਾਇਆ ਜਾ ਸਕੇ ਅਤੇ ਸਾਫ਼-ਸਫ਼ਾਈ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ 11 ਵੱਡੇ ਨਹਿਰੀ ਪਾਣੀ ਪ੍ਰਾਜੈਕਟਾਂ ਨੂੰ ਪੂਰਾ ਅਤੇ ਚਾਲੂ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ...
ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਸਿੰਚਾਈ ਨੈੱਟਵਰਕ ਨੂੰ ਮਜ਼ਬੂਤੀ ਦੇਣ ਸਣੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਨੂੰ ਯਕੀਨੀ ਬਣਾਏਗਾ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਸਿੰਚਾਈ ਨੈੱਟਵਰਕ ਨੂੰ ਮਜ਼ਬੂਤੀ ਦੇਣ ਸਣੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਨੂੰ ਯਕੀਨੀ ਬਣਾਏਗਾ: ਬਰਿੰਦਰ ਕੁਮਾਰ ਗੋਇਲ

Breaking News
*ਚੰਡੀਗੜ੍ਹ, 9 ਮਾਰਚ:*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਅਗਾਂਹਵਧੂ ਅਤੇ ਕਿਸਾਨ ਭਲਾਈ ‘ਤੇ ਕੇਂਦਰਤ ਕਰਾਰ ਦਿੰਦਿਆਂ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬਜਟ ਵਿੱਚ ਪੇਸ਼ ਕੀਤੀ ਗਈ ਭਵਿੱਖੀ ਰੂਪ-ਰੇਖਾ ਸਿੰਚਾਈ ਸੁਧਾਰਾਂ ਨੂੰ ਹੋਰ ਮਜ਼ਬੂਤੀ ਦੇਣ ਅਤੇ ਮਾਈਨਿੰਗ ਸੈਕਟਰ ‘ਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਵਧੇਰੇ ਮਹੱਤਵਪੂਰਨ ਸਿੱਧ ਹੋਵੇਗੀ। ਬਜਟ ਵਿੱਚ ਪਾਣੀ ਪ੍ਰਬੰਧਨ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵੱਲ ਧਿਆਨ ਕੇਂਦਰਿਤ ਕਰਨ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਤਿੰਨ ਸਾਲਾਂ ਦੇ ਅੰਦਰ ਨਹਿਰੀ ਸਿੰਚਾਈ ਸਮਰੱਥਾ ਨੂੰ ਦੁੱਗਣਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਨਹਿਰੀ ਸਿੰਚਾਈ ਹੇਠ ਰਕਬਾ ਜੋ ਸਾਲ 2022 ਵਿੱਚ 2.23 ਮਿਲੀਅਨ ਏਕੜ ਸੀ, ਅਪ੍ਰੈਲ 2026 ਤੱਕ ਵਧ ਕੇ 5.3 ਮਿਲੀਅਨ ਏਕੜ ਹੋ ਜਾਵੇਗਾ। ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਲ ਸਰੋਤ ਖੇਤਰ ਲਈ ਸਾਲ 2026-27 ਵਾਸਤੇ 2971 ਕਰੋੜ ਰੁਪਏ ਦੇ ਬਜਟ ਉਪਬੰਧ ਦਾ ਪ੍ਰਸ...
ਆਪ ਸਰਕਾਰ ਪੰਜਾਬ ਵਿੱਚ ‘ਡਰੱਗ ਮਨੀ’ ਨਾਲ ਵੱਡੀਆਂ ਜਾਇਦਾਦਾਂ ਨਹੀਂ ਉਸਾਰਨ ਦੇਵੇਗੀ: ਹਰਪਾਲ ਸਿੰਘ ਚੀਮਾ

ਆਪ ਸਰਕਾਰ ਪੰਜਾਬ ਵਿੱਚ ‘ਡਰੱਗ ਮਨੀ’ ਨਾਲ ਵੱਡੀਆਂ ਜਾਇਦਾਦਾਂ ਨਹੀਂ ਉਸਾਰਨ ਦੇਵੇਗੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 9 ਮਾਰਚ: ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਬਿਆਨ ਦਿੰਦਿਆਂ ਪੰਜਾਬ ਸਰਕਾਰ ਦੀ ਨਸ਼ਾ ਤਸਕਰੀ ਵਿਰੁੱਧ ਬੇਮਿਸਾਲ ਕਾਰਵਾਈ ਬਾਰੇ ਵਿਆਪਕ ਜਾਣਕਾਰੀ ਦਿੱਤੀ। ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਉਠਾਏ ਇੱਕ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਤੋਂ ਜਾਰੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਸਫ਼ਲਤਾ ਬਾਰੇ ਦੱਸਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 1 ਮਾਰਚ, 2025 ਤੋਂ 28 ਫਰਵਰੀ, 2026 ਤੱਕ 'ਆਪ' ਸਰਕਾਰ ਨੇ ਸਖ਼ਤੀ ਨਾਲ ਲਾਗੂਕਰਨ, ਭਾਈਚਾਰਕ ਸ਼ਮੂਲੀਅਤ ਅਤੇ ਰੋਕਥਾਮ ਗਤੀਵਿਧੀਆਂ ਰਾਹੀਂ ਨਸ਼ਿਆਂ ਦੇ ਕਾਰੋਬਾਰ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ 36,178 ਐਫਆਈਆਰਜ਼ ਦਰਜ ਕਰਕੇ 47,902 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। 'ਆਪ' ਸਰਕਾਰ ਵੱਲੋਂ ਨਸ਼ਿਆਂ ਦੀ ਸਮੁੱਚੀ ਸਪਲਾਈ ਚੇਨ ਨੂੰ ਤੋੜਨ ਬਾਰੇ ਵੇਰਵੇ ਦਿੰਦਿਆਂ ਉਨ੍ਹਾਂ ਅੱ...
ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ, ਜਿਸ ਤਹਿਤ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ ਭਾਈਚਾਰਿਆਂ ਨਾਲ ਸਬੰਧਤ ਔਰਤਾਂ ਨੂੰ 1,500 ਪ੍ਰਾਪਤ ਮਿਲਣਗੇ, ਜਿਸ ਲਈ ਬਜਟ ਵਿੱਚ 9,300 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਇਸਨੂੰ ਮਹਿਲਾਵਾਂ ਦੀ ਵਿੱਤੀ ਸੁਤੰਤਰਤਾ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਦਾ "ਸਾਰੀਆਂ ਗਰੰਟੀਆਂ ਪੂਰੀਆਂ" ਬਜਟ ਚੋਣ ਵਾਅਦਿਆਂ ਨੂੰ ਪੂਰਾ ਕਰਨ ਸਬੰਧੀ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸਦੇ ਨਾਲ ਹੀ ਬਜਟ ਵਿੱਚ ਸੂਬੇ ਭਰ ਦੀਆਂ ਔਰਤਾਂ ਨੂੰ ਸਸ਼ਕਤ ਬਣਾਉਣ ਅਤੇ ਹਰ ਇੱਕ ਪੰਜਾਬੀ ਪਰਿਵਾਰ ਨੂੰ ਸਮਰਥਨ ਦੇਣ ਲਈ ਮੁਫਤ ਬੱਸ ਯਾਤਰਾ, ਮੁਫਤ ਬਿਜਲੀ ਅਤੇ ਨਕਦੀ ਰਹਿਤ ਸਿ...
ਲੋਕ ਪੱਖੀ ਬਜਟ ਨਾਲ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਨਵੇਂ ਰਸਤੇ ਖੁੱਲਣਗੇ: ਡਾ. ਬਲਜੀਤ ਕੌਰ

ਲੋਕ ਪੱਖੀ ਬਜਟ ਨਾਲ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਨਵੇਂ ਰਸਤੇ ਖੁੱਲਣਗੇ: ਡਾ. ਬਲਜੀਤ ਕੌਰ

Punjab Politics
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਇਸਨੂੰ ਭਲਾਈ ਅਤੇ ਸਮਾਜਿਕ ਸੁਰੱਖਿਆ ਕੇਂਦਰਿਤ ਇਕ ਪ੍ਰਗਤੀਸ਼ੀਲ ਅਤੇ ਲੋਕ ਪੱਖੀ ਬਜਟ ਕਰਾਰ ਦਿੱਤਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੂੰ ਸਮਾਜਿਕ ਸੁਰੱਖਿਆ ਮਜ਼ਬੂਤ ਕਰਨ ਅਤੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਾਲਾ ਬਜਟ ਪੇਸ਼ ਕਰਨ ਲਈ ਵਧਾਈ ਦਿੱਤੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੀ ਆਰਥਿਕ ਖੁਦਮੁਖਤਿਆਰੀ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 9300 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਦੇ ਅਧੀਨ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ₹1000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ ₹1500 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ...
ਅਮਨ ਅਰੋੜਾ ਨੇ ਬਜਟ ਨੂੰ ਕਿਹਾ ਪੰਜਾਬ ਦੇ ਇਤਿਹਾਸ ਦਾ ਇੱਕ ਸੁਨਹਿਰੀ ਅਧਿਆਇ, ਔਰਤਾਂ ਨੂੰ ਵਿੱਤੀ ਸਹਾਇਤਾ ਦੀ ਗਾਰੰਟੀ ਨੂੰ ਪੂਰਾ ਕਰਨ ਦੀ ਵੀ ਕੀਤੀ ਸ਼ਲਾਘਾ

ਅਮਨ ਅਰੋੜਾ ਨੇ ਬਜਟ ਨੂੰ ਕਿਹਾ ਪੰਜਾਬ ਦੇ ਇਤਿਹਾਸ ਦਾ ਇੱਕ ਸੁਨਹਿਰੀ ਅਧਿਆਇ, ਔਰਤਾਂ ਨੂੰ ਵਿੱਤੀ ਸਹਾਇਤਾ ਦੀ ਗਾਰੰਟੀ ਨੂੰ ਪੂਰਾ ਕਰਨ ਦੀ ਵੀ ਕੀਤੀ ਸ਼ਲਾਘਾ

Punjab Politics
ਚੰਡੀਗੜ੍ਹ, 8 ਮਾਰਚ:– ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਸੂਬੇ ਦੇ ਬਜਟ 2026-27 ਨੂੰ ਇਤਿਹਾਸਕ ਅਤੇ ਪਰਿਵਰਤਨਸ਼ੀਲ ਦੱਸਿਆ ਜੋ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੀ ਪੰਜਵੀਂ ਅਤੇ ਇਕਲੌਤੀ ਬਾਕੀ ਬਚੀ ਵੱਡੀ ਗਰੰਟੀ ਦੀ ਪੂਰਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਇਸ ਮੌਕੇ ਨੂੰ ਸੂਬੇ ਦੇ ਇਤਿਹਾਸ ਦਾ ਇੱਕ "ਸੁਨਹਿਰੀ ਅਧਿਆਇ" ਦੱਸਿਆ, ਜੋ ਔਰਤਾਂ ਦੇ ਸਸ਼ਕਤੀਕਰਨ ਨੂੰ ਸਮਰਪਿਤ ਹੈ। ਪੰਜਾਬ ਵਿਧਾਨ ਸਭਾ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਇਸ ਅਹਿਮ ਮੌਕੇ ਸਾਰੀਆਂ ਮਾਵਾਂ, ਧੀਆਂ ਅਤੇ ਭੈਣਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 'ਆਪ' ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਤੋਂ ਪ੍ਰੇਰਿਤ ਹੋ ਕੇ ਅੱਜ ਪੰਜਾਬ ਦੀ ਹਰ ਔਰਤ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਵਾਅਦੇ ਨੂੰ ਪੂਰਾ ਕੀਤਾ ਹੈ। ਇਸ ਪ੍ਰਮੁੱਖ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਜਨਰ...