Tuesday, August 11Malwa News
Shadow

Author: News Editor

ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ

ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ

Breaking News
ਚੰਡੀਗੜ੍ਹ, 6 ਮਾਰਚ : ਪੰਜਾਬ ਭਰ ਵਿੱਚ ਘਰਾਂ, ਕਾਰੋਬਾਰਾਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦਿਆਂ ਵਿੱਤੀ ਸਾਲ 2026-27 ਲਈ ਵੱਖ-ਵੱਖ ਸ੍ਰੇਣੀ ਦੇ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਕੀਤੀ ਗਈ ਹੈ, ਜਿਸ ਨਾਲ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਪ੍ਰਤੀ ਯੂਨਿਟ 1.5 ਰੁਪਏ ਤੱਕ, ਵਪਾਰਕ ਉਪਭੋਗਤਾਵਾਂ ਲਈ 79 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਇਕਾਈਆਂ ਲਈ 74 ਪੈਸੇ ਪ੍ਰਤੀ ਯੂਨਿਟ ਤੱਕ ਕਟੌਤੀ ਕੀਤੀ ਗਈ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿਸ਼ਵਜੀਤ ਖੰਨਾ, ਆਈਏਐਸ (ਸੇਵਾਮੁਕਤ) ਦੀ ਪ੍ਰਧਾਨਗੀ ਅਤੇ ਮੈਂਬਰ ਰਵਿੰਦਰ ਸਿੰਘ ਸੈਣੀ (ਮੈਂਬਰ ਟੈਕਨੀਕਲ) ਅਤੇ ਰਵੀ ਕੁਮਾਰ (ਮੈਂਬਰ ਲੀਗਲ) ਮੌਜੂਦਗੀ ’ਚ ਜਾਰੀ ਕੀਤਾ ਗਿਆ ਨਵਾਂ ਟੈਰਿਫ ਆਰਡਰ 1 ਅਪ੍ਰੈਲ, 2026 ਤੋਂ 31 ਮਾਰਚ, 2027 ਤੱਕ ਲਾਗੂ ਹੋ ਜਾਵੇਗਾ। ਇਸ ਫੈਸਲੇ ਨੂੰ ਵੱਡਾ ਲੋਕ-ਪੱਖੀ ਕਦਮ ਕਰਾਰ ਦਿੰਦਿਆਂ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵੱਖ-ਵੱਖ ਸ਼੍ਰੇਣੀਆਂ ਦੇ ਟੈਰਿਫ ਵਿੱਚ ਕਟੌਤੀ ਨਾਲ ਘਰੇਲੂ ਖ਼ਪਤਕਾਰਾਂ ਨੂੰ ਕਾਫ਼ੀ ਰਾਹਤ ਮਿਲੇਗੀ, ਐਮ.ਐਸ.ਐਮ.ਈ. ਨੂੰ ਮਜ਼ਬੂਤ ਹੋਣਗੇ ਅਤੇ ਪੰਜਾਬ ਵਿੱਚ ਉਦਯੋਗਿਕ ...
ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ

ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ

Breaking News
ਚੰਡੀਗੜ੍ਹ, 6 ਮਾਰਚ 2026: ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਹਰਭਜਨ ਸਿੰਘ ਈਟੀਓ ਨੇ ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨ ਦੇ ਫੈਸਲੇ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ। ਕੈਬਨਿਟ ਮੰਤਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਰੋਧੀ ਧਿਰ ਦਾ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਵਾਲਾ ਰਵੱਈਆ ਅਤੇ ਬੇਲੋੜੀ ਨਾਅਰੇਬਾਜ਼ੀ ਸੂਬੇ ਸਰਕਾਰ ਦੀਆਂ ਵਿਕਾਸ ਪਹਿਲਕਦਮੀਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਉਨ੍ਹਾਂ ਦੀਆਂ ਬੇਚੈਨ ਕੋਸ਼ਿਸ਼ਾਂ ਦਾ ਹਿੱਸਾ ਹੈ। ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਨੂੰ ਰਾਜ ਦੇ ਖਜ਼ਾਨੇ ਜਾਂ ਇਸਦੇ ਲੋਕਾਂ ਵੱਲ ਧਿਆਨ ਦੇਣ ਦੀ ਬਜਾਏ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਪ੍ਰਮੋਟ ਕਰਨ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਰਾਜ ਦੇ ਸਰੋਤਾਂ ਨੂੰ ਲੁੱਟਣ ਦੀ ਇਜਾਜ਼ਤ ਦਿੱਤੀ 'ਆਪ' ਦੀ ਸਰਕਾਰ ਨੇ ਵਿੱਤੀ ਅਨੁਸ਼ਾਸਨ ਅਤੇ ਸੂਬੇ ਦੇ ਅਸਲ ਮਾਇਨੇ ਵਿੱਚ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ,...
ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ

ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ

Hot News
ਮਾਲੇਰਕੋਟਲਾ, 6 ਮਾਰਚ - ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਭਿਆਨ ਚਲਾਇਆ ਗਿਆ। ਇੰਸਪੈਕਟਰ ਜਨਰਲ ਪੁਲਿਸ (ਜੀ.ਆਰ.ਪੀ) ਬਲਜੋਤ ਸਿੰਘ ਰਾਠੋਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਐਸ.ਪੀ. (ਪੀ.ਬੀ.ਆਈ) ਰਾਜਵਿੰਦਰ ਸਿੰਘ, ਡੀ.ਐਸ.ਪੀ. (ਇਨਵੈਸਟਿਗੇਸ਼ਨ) ਸਤੀਸ਼ ਕੁਮਾਰ ਅਤੇ ਡੀ.ਐਸ.ਪੀ. ਸਬ ਡਿਵੀਜ਼ਨ ਅਹਿਮਦਗੜ੍ਹ ਸੁਖਦੇਵ ਸਿੰਘ ਬਰਾੜ ਵੱਲੋਂ ਇੰਨਚਾਰਜ ਸੀ ਆਾਈ ਏ ਇੰਸਪੈਕਟਰ ਹਰਜਿੰਦਰ ਸਿੰਘ ਭਾਰੀ ਪੁਲਿਸ ਫੋਰਸ ਸਮੇਤ ਕੰਗਣਵਾਲ ਵਿਖੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਆਈ.ਜੀ.ਪੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਸ਼ਾ ਸਮੱਗਲਰਾਂ ਅਤੇ ਤਸਕਰਾਂ ਖ਼ਿਲਾਫ਼ ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀ...
ਪੀ.ਏ.ਯੂ.–ਕੇ.ਵੀ.ਕੇ. ਵੱਲੋਂ ਪਰਾਲੀ ਪ੍ਰਬੰਧਨ ਤਕਨੀਕਾਂ ਦੀ ਸਫਲ ਵਰਤੋਂ ਸਬੰਧੀ ਖੇਤ ਦਿਵਸ ਆਯੋਜਿਤ

ਪੀ.ਏ.ਯੂ.–ਕੇ.ਵੀ.ਕੇ. ਵੱਲੋਂ ਪਰਾਲੀ ਪ੍ਰਬੰਧਨ ਤਕਨੀਕਾਂ ਦੀ ਸਫਲ ਵਰਤੋਂ ਸਬੰਧੀ ਖੇਤ ਦਿਵਸ ਆਯੋਜਿਤ

Hot News
ਸ੍ਰੀ ਮੁਕਤਸਰ ਸਾਹਿਬ, 06 ਮਾਰਚ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਪ੍ਰਬੰਧਨ (CRM) ਤਕਨੀਕਾਂ ਦੀ ਸਫਲ ਵਰਤੋਂ ਸੰਬੰਧੀ ਖੇਤ ਦਿਵਸ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਲੰਬੀ ਬਲਾਕ ਦੇ ਪਿੰਡ ਭਾਗੂ ਦੇ ਲਗਭਗ 120 ਕਿਸਾਨਾਂ ਨੇ ਭਾਗ ਲਿਆ ਅਤੇ ਵਿਗਿਆਨੀਆਂ ਨਾਲ ਆਧੁਨਿਕ ਖੇਤੀ ਤਕਨੀਕਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਡਾ. ਕਰਮਜੀਤ ਸ਼ਰਮਾ ਐਸੋਸੀਏਟ ਡਾਇਰੈਕਟਰ ਕੇ.ਵੀ.ਕੇ. ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਫਸਲੀ ਰਹਿੰਦ-ਖੁੰਹਦ ਪ੍ਰਬੰਧਨ ਤਕਨੀਕਾਂ ਦੀ ਵਾਤਾਵਰਣ ਸੁਰੱਖਿਆ ਵਿੱਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕੇ.ਵੀ.ਕੇ. ਵੱਲੋਂ ਕਿਸਾਨਾਂ ਲਈ ਵੱਖ-ਵੱਖ ਸਿਖਲਾਈ ਪ੍ਰੋਗਰਾਮ, ਪ੍ਰਦਰਸ਼ਨੀਆਂ, ਬੀਜ਼ ਅਤੇ ਨਵੀਆਂ ਖੇਤੀ ਤਕਨੀਕਾਂ ਦੇ ਪਸਾਰ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਡਾ. ਸ਼ਰਮਾ ਨੇ ਪਰਿਵਾਰ ਦੀ ਸਿਹਤ ਅਤੇ ਪੋਸ਼ਣ ਨੂੰ ਸੁਧਾਰਨ ਲਈ ਫ਼ਲਾਂ ਅਤੇ ਸਬਜ਼ੀਆਂ ਦੀ ਘਰੇਲੂ ਬਗ਼ੀਚੀ ਦੇ ਮਾਡਲਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ। ਡਾ. ਗੁਰਵਿੰਦ...
ਡੀਸੀ ਨਵਜੋਤ ਕੌਰ ਵੱਲੋਂ ਚਿੱਟੀ ਮੱਖੀ ਦੀ ਅਗਾਉਂ ਰੋਕਥਾਮ ਦੀ ਮੁਹਿੰਮ ਚਲਾਉਣ ਸਬੰਧੀ ਵਿਭਾਗਾਂ ਨੂੰ ਸਖ਼ਤ ਹਦਾਇਤਾਂ

ਡੀਸੀ ਨਵਜੋਤ ਕੌਰ ਵੱਲੋਂ ਚਿੱਟੀ ਮੱਖੀ ਦੀ ਅਗਾਉਂ ਰੋਕਥਾਮ ਦੀ ਮੁਹਿੰਮ ਚਲਾਉਣ ਸਬੰਧੀ ਵਿਭਾਗਾਂ ਨੂੰ ਸਖ਼ਤ ਹਦਾਇਤਾਂ

Hot News
ਮਾਨਸਾ, 6 ਮਾਰਚ: ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗਾਉਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਚਿੱਟੀ ਮੱਖੀ ਤੋਂ ਬਚਾਅ ਲਈ ਨਦੀਨਾਂ ਨੂੰ ਨਸ਼ਟ ਕਰਨ ਲਈ ਇੱਕ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸੜਕਾਂ ਦੇ ਕੰਢਿਆਂ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਦੇ ਆਲੇ-ਦੁਆਲੇ ਉੱਗੇ ਨਦੀਨਾਂ ਨੂੰ ਤੁਰੰਤ ਨਸ਼ਟ ਕੀਤਾ ਜਾਵੇ, ਕਿਉਂਕਿ ਇਹ ਨਦੀਨ ਚਿੱਟੀ ਮੱਖੀ ਦੇ ਫੈਲਣ ਵਿੱਚ ਸਹਾਇਕ ਹੁੰਦੇ ਹਨ।ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਦੂਜੇ ਵਿਭਾਗਾਂ ਦੇ ਕਰਮਚਾਰੀਆਂ ਅਤੇ ਕਿਸਾਨਾਂ ਨੂੰ ਨਦੀਨਾਂ ਦੀ ਪਛਾਣ ਅਤੇ ਉਨ੍ਹਾਂ ਨੂੰ ਖਤਮ ਕਰਨ ਦੇ ਸਹੀ ਤਰੀਕਿਆਂ ਬਾਰੇ ਤਕਨੀਕੀ ਸਿਖਲਾਈ ਦੇਣ। ਸਹਿਕਾਰਤਾ ਵਿਭਾਗ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਕੇ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜ਼ਿੰਮ...
ਡਿਪਟੀ ਕਮਿਸ਼ਨਰ ਨੇ ਉੱਜਵਲਾ ਯੋਜਨਾ ਤਹਿਤ ਵੱਧ ਤੋਂ ਵੱਧ ਗੈਸ ਕਨੈਕਸ਼ਨ ਜਾਰੀ ਕਰਨ ਦੇ ਦਿੱਤੇ ਨਿਰਦੇਸ਼

ਡਿਪਟੀ ਕਮਿਸ਼ਨਰ ਨੇ ਉੱਜਵਲਾ ਯੋਜਨਾ ਤਹਿਤ ਵੱਧ ਤੋਂ ਵੱਧ ਗੈਸ ਕਨੈਕਸ਼ਨ ਜਾਰੀ ਕਰਨ ਦੇ ਦਿੱਤੇ ਨਿਰਦੇਸ਼

Hot News
ਰੂਪਨਗਰ, 06 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਵਿਕੇਸ਼ ਗੁਪਤਾ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਡਾ. ਕਿੰਮੀ ਵਨੀਤ ਕੌਰ ਸੇਠੀ, ਸਮੂਹ ਸਹਾਇਕ ਖੁਰਾਕ ਸਪਲਾਈ ਅਫਸਰਾਂ ਅਤੇ ਨਿਰੀਖਕਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਤੇਲ ਮਾਰਕੀਟਿੰਗ ਕੰਪਨੀਆਂ (ਆਈਓਸੀਐਲ, ਬੀਪੀਸੀਐਲ, ਐੱਚਪੀਸੀਐਲ) ਦੇ ਨੁਮਾਇੰਦਿਆਂ ਅਤੇ ਜ਼ਿਲ੍ਹੇ ਦੀਆਂ ਸਮੂਹ ਗੈਸ ਏਜੰਸੀਆਂ ਨੇ ਵੀ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਗੈਸ ਕਨੈਕਸ਼ਨ ਜਾਰੀ ਕੀਤੇ ਜਾਣ। ਇਸ ਮਕਸਦ ਨੂੰ ਧਿਆਨ ਵਿੱਚ ਰੱਖਦੇ ਹੋਏ ਹਫਤਾਵਾਰੀ ਟੀਚੇ ਵੀ ਨਿਰਧਾਰਿਤ ਕੀਤੇ ਗਏ ਤਾਂ ਜੋ ਜ਼ਿਲ੍ਹੇ ਦੇ ਹਰ ਯੋਗ ਪਰਿਵਾਰ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦਾ ਉਦੇਸ਼ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀਆਂ ਮਹਿਲਾਵਾਂ ਨੂ...
ਮਹਿਲਾ ਦਿਵਸ ਤਹਿਤ ਸਵੈ-ਸਹਾਇਤਾ ਸਮੂਹ ਵਿਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਿਤ

ਮਹਿਲਾ ਦਿਵਸ ਤਹਿਤ ਸਵੈ-ਸਹਾਇਤਾ ਸਮੂਹ ਵਿਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਿਤ

Hot News
ਖਡੂਰ ਸਾਹਿਬ/ਤਰਨ ਤਾਰਨ, 6 ਮਾਰਚ : ਅੱਜ ਹਲਕਾ ਖਡੂਰ ਸਾਹਿਬ ਦੇ ਪਿੰਡ ਅਲਾਦੀਨਪੁਰ ਵਿਖੇ ਨਿੰਦਰ ਕੌਰ ਆਮ ਆਦਮੀ ਪਾਰਟੀ ਹਲਕਾ ਕੋਆਰਡੀਨੇਟਰ ਵੱਲੋ ਮਹਿਲਾ ਦਿਵਸ ਤਹਿਤ ਸਵੈ- ਸਹਾਇਤਾ ਸਮੂਹਾਂ ਵਿੱਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਜਿੰਦਰ ਸਿੰਘ ਪੰਨੂੰ ਸੰਗਠਨ ਇੰਚਾਰਜ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ, ਸਵਿੰਦਰ ਸਿੰਘ ਹਲਕਾ ਕੋਆਰਡੀਨੇਟਰ, ਹਰਜੀਤ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪਨੂੰਆਂ, ਪਰਮਵੀਰ ਸਿੰਘ ਹੈਪੀ ਬਲਾਕ ਪ੍ਰਧਾਨ ਸਰਪੰਚ ਪਿੰਡ ਅਲਾਦੀਨਪੁਰ ਮਹਿਮਾਨਾਂ ਵਜੋਂ ਪਹੁੰਚੇ। ਇਸ ਤੋਂ ਇਲਾਵਾ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਸਟਾਫ ਜ਼ਿਲ੍ਹਾ ਫੰਕਸ਼ਨਲ ਮੈਨੇਜਰ ਦਲਜੀਤ ਸਿੰਘ, ਅਰੋਮਾ ਬਲਾਕ ਪ੍ਰੋਗਰਾਮ ਮੈਨੇਜਰ ਖਡੂਰ ਸਾਹਿਬ, ਅੰਕੁਸ਼ ਕੁਮਾਰ (ਕਲੱਸਟਰ ਕੋਆਰਡੀਨੇਟਰ ਖਡੂਰ ਸਾਹਿਬ) ਅਤੇ ਅਮਨਪ੍ਰੀਤ ਕੌਰ (ਕਲੱਸਟਰ ਕੋਆਰਡੀਨੇਟਰ) ਅਤੇ ਵੱਖ-ਵੱਖ ਪਿੰਡਾਂ ਤੋਂ ਸਵੈ-ਸਹਾਇਤਾ ਸਮੂਹ ਨਾਲ ਜੁੜੀਆਂ ਉੱਦਮੀਆਂ ਨੇ ਇਸ ਪ੍ਰੋਗਰਾਮ ਵਿੱਚ ਹਾਜ਼ਰੀ ਲਗਵਾਈ।...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਛੇ ਵਿਅਕਤੀ ਪੰਜ ਪਿਸਤੌਲਾਂ ਸਣੇ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਛੇ ਵਿਅਕਤੀ ਪੰਜ ਪਿਸਤੌਲਾਂ ਸਣੇ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਅਤੇ ਇੱਕ ਤੇਜ਼ਧਾਰ ਹਥਿਆਰ ਸਮੇਤ ਛੇ ਵਿਅਕਤੀਆਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਕੁਮਾਰ (18) ਵਾਸੀ ਮਕਬੂਲਪੁਰਾ, ਅੰਮ੍ਰਿਤਸਰ; ਕਰਨਬੀਰ ਸਿੰਘ ਉਰਫ਼ ਅਜੈ (24) ਵਾਸੀ ਪਿੰਡ ਕਾਲੇ ਤਰਨਤਾਰਨ; ਜਸ਼ਨਦੀਪ ਸਿੰਘ ਉਰਫ਼ ਗਿਆਨੀ (18), ਓਂਕਾਰ ਸਿੰਘ ਉਰਫ਼ ਵੰਸ਼ (21) ਅਤੇ ਆਕਾਸ਼ਦੀਪ ਸਿੰਘ (24), ਤਿੰਨੋਂ ਵਾਸੀ ਪਿੰਡ ਮਰੀ ਮੇਘਾ, ਤਰਨਤਾਰਨ ਅਤੇ 16 ਸਾਲਾ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ .30 ਬੋਰ, ਇੱਕ 9 ਐਮਐਮ ਗਲੌਕ, ਇੱਕ .30 ਬੋਰ ਪ...
ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

Breaking News
ਚੰਡੀਗੜ੍ਹ, 6 ਮਾਰਚ*ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸੂਬਾ ਸਰਕਾਰ ਦੀ ਪੰਜਾਬ ਤੇ ਪੰਜਾਬੀਆਂ ਪ੍ਰਤੀ ਲਗਨ ਤੇ ਇਮਾਨਦਾਰੀ ਨਾਲ ਸੇਵਾ ਕਰਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਗਤੀਸ਼ੀਲ ਤੇ ਪ੍ਰਗਤੀਸ਼ੀਲ 'ਰੰਗਲਾ ਪੰਜਾਬ' ਬਣਾਉਣ ਲਈ ਸੂਬੇ ਨੂੰ ਵਿਕਾਸ ਦੇ ਰਾਹ 'ਤੇ ਲਿਜਾਣ ਲਈ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੀ ਹੈ।16ਵੀਂ ਪੰਜਾਬ ਵਿਧਾਨ ਸਭਾ ਦੇ ਬਾਰ੍ਹਵੇਂ ਬਜਟ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ  ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਿਹਤ ਸੰਭਾਲ, ਸਿੱਖਿਆ, ਖੇਤੀਬਾੜੀ, ਬੁਨਿਆਦੀ ਢਾਂਚਾ, ਸ਼ਾਸਨ, ਭਲਾਈ, ਉਦਯੋਗ ਅਤੇ ਜਨਤਕ ਸੇਵਾਵਾਂ ਵਿੱਚ ਪੰਜਾਬ ਸਰਕਾਰ ਦੁਆਰਾ ਕੀਤੇ ਗਏ ਉਪਰਾਲਿਆਂ ਦਾ ਵਿਸਥਾਰਤ ਵੇਰਵਾ ਪੇਸ਼ ਕੀਤਾ।ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ, "ਪੰਜਾਬ ਸਰਕਾਰ ਮਜ਼ਬੂਤ, ਸਮੂਹਿਕ ਅਤੇ ਲੋਕ-ਕੇਂਦ੍ਰਿਤ ਸਿਹਤ ਸੰਭਾਲ ਵਿਵਸਥਾ ਕਾਇਮ ਲਈ ਵਚਨਬੱਧ ਹੈ ਜੋ ਸਾਰੇ 23 ਜ਼ਿਲ੍ਹਾ ਹਸਪਤਾਲਾਂ, 42 ਸਬ-ਡਿਵੀਜ਼ਨਲ ਹਸਪਤਾਲਾਂ, 162 ਕਮਿਊਨਿਟੀ ਸਿਹਤ...
“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਯੋਗਾ  ਕੈਂਪ ਲਗਾਇਆ ਗਿਆ

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਯੋਗਾ  ਕੈਂਪ ਲਗਾਇਆ ਗਿਆ

Local
ਫਰੀਦਕੋਟ 06 ਮਾਰਚ - ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਫਰੀਦਕੋਟ ਜੀ ਜੀ ਦੀ ਯੋਗ ਹੇਠ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਫਸਰ ਫਰੀਦਕੋਟ ਜੀ ਦੇ ਯਤਨਾਂ ਸਦਕਾ , ਸ਼੍ਰੀ ਗੇਲਾ ਰਾਮ ਧਰਮਸ਼ਾਲਾ ਮਹੱਲਾ ਜਾਨੀਆਂ ਅਤੇ ਡੋਗਰ ਬਸਤੀ ਫਰੀਦਕੋਟ ਵਿਖੇ  “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ  ਯੋਗਾ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਵਿੱਚ 178 ਦੇ ਕਰੀਬ ਬਜ਼ੁਰਗਾਂ ਨੇ ਭਾਗ ਲਿਆ । ਇਸ ਮੌਕੇ ਬੁਜ਼ੁਰਗਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਗਾ ਸੈਸ਼ਨ ਕਰਵਾਇਆ ਗਿਆ, ਯੋਗਾ ਟ੍ਰੇਨਰਾਂ ਵੱਲੋਂ ਬੁਜ਼ੁਰਗਾਂ ਨੂੰ ਸੌਖੇ ਅਤੇ ਲਾਭਦਾਇਕ ਯੋਗ ਆਸਨਾਂ ਅਤੇ ਪ੍ਰਾਣਾਯਾਮ ਦੀ ਪ੍ਰੈਕਟਿਸ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਨਿਯਮਿਤ ਯੋਗਾ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ, ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਬੁਜ਼ੁਰਗਾਂ ਨੂੰ ਕਈ ਬਿਮਾਰੀਆਂ ਤੋਂ ਬਚਾਅ ਮਿਲਦਾ ਹੈ। ਇਸ ਮੌਕੇ ਹਾਜ਼ਰ ਅਧਿਕਾਰੀਆਂ ਨੇ ਕਿਹਾ ਕਿ “ਸ...