Tuesday, August 11Malwa News
Shadow

Author: News Editor

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

Breaking News
ਲੁਧਿਆਣਾ, 4 ਮਾਰਚ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਮੋਹਨ ਦਈ ਹਸਪਤਾਲ ਵਿਖੇ ਜ਼ੇਰੇ ਇਲਾਜ ਇੱਕ ਨਸ਼ਾ ਵਿਰੋਧੀ ਕਾਰਕੁਨ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਇਹ ਕਾਰਕੁਨ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ ਜ਼ਖਮੀ ਹੋ ਗਿਆ ਸੀ। ਆਪਣੀ ਫੇਰੀ ਦੌਰਾਨ ਬਲਤੇਜ ਪੰਨੂ ਨੇ ਪੀੜਤ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਬਲਤੇਜ ਪੰਨੂ ਦੇ ਨਾਲ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਲੋਕਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਨਸ਼ਿਆਂ ਦੀ ਅਲਾਮਤ ਦਾ ਦਲੇਰੀ ਨਾਲ ਸਾਹਮਣਾ ਕਰ ਰਹੇ ਹਨ ਅਤੇ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਬੇਨਕਾਬ ਕਰ ਰਹੇ ਹਨ। ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਅਤ...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਨਿਵਾਸੀਆਂ ਨਾਲ ਖੇਡੀ ਹੋਲੀ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਨਿਵਾਸੀਆਂ ਨਾਲ ਖੇਡੀ ਹੋਲੀ

Hot News
ਜੰਡਿਆਲਾ ਗੁਰੂ/ਅੰਮ੍ਰਿਤਸਰ, 4 ਮਾਰਚ (        ) -  ਰੰਗਾਂ ਦੇ ਪਵਿੱਤਰ ਤਿਉਹਾਰ ਹੋਲੀ ਦੇ ਪਵਿੱਤਰ ਦਿਹਾੜੇ ‘ਤੇ ਪੰਜਾਬ ਦੇ ਕੈਬਿਨੇਟ ਮੰਤਰੀ ਅਤੇ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਮੇਨ ਬਾਜ਼ਾਰ ਵਿੱਚ ਹਲਕਾ ਵਾਸੀਆਂ ਨਾਲ ਮਿਲ ਕੇ ਹੋਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਦੇ ਵਪਾਰੀਆਂ, ਨੌਜਵਾਨਾਂ, ਮਹਿਲਾਵਾਂ, ਬੱਚਿਆਂ ਅਤੇ ਵੱਡੇ ਬਜ਼ੁਰਗਾਂ ਨਾਲ ਰੰਗਾਂ ਦੇ ਤਿਉਹਾਰ ਦੀ ਖੁਸ਼ੀ ਸਾਂਝੀ ਕੀਤੀ ਅਤੇ ਸਭ ਨੂੰ ਇਸ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।  ਕੈਬਨਿਟ ਮੰਤਰੀ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਸਿਰਫ਼ ਰੰਗਾਂ ਦਾ ਹੀ ਨਹੀਂ, ਸਗੋਂ ਪਿਆਰ, ਸਾਂਝ ਅਤੇ ਏਕਤਾ ਦਾ ਪ੍ਰਤੀਕ ਹੈ, ਜੋ ਸਾਨੂੰ ਆਪਸੀ ਭੇਦਭਾਵ ਭੁਲਾ ਕੇ ਇਕੱਠੇ ਰਹਿਣ ਦਾ ਸੰਦੇਸ਼ ਦਿੰਦਾ ਹੈ। ਸ. ਹਰਭਜਨ ਸਿੰਘ ਈ.ਟੀ.ਓ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰ ਮਨਾਉਂਦੇ ਸਮੇਂ ਸੁਰੱਖਿਆ ਦਾ ਖਾਸ ਧਿਆਨ ਰੱਖਿਆ ਜਾਵੇ, ਪ੍ਰਕਿਰਤਿਕ ਰੰਗਾਂ ਦ...
ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਇੱਕ ਵਿਅਕਤੀ ਕਾਬੂ

ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਇੱਕ ਵਿਅਕਤੀ ਕਾਬੂ

Hot News
ਮਾਨਸਾ, 04 ਮਾਰਚ:      ਸ਼੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ, ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ 27 ਫਰਵਰੁ 2026 ਨੂੰ ਥਾਣਾ ਸਰਦੂਲਗੜ੍ਹ ਦੇ ਏਰੀਏ ਵਿੱਚ ਸ਼ੈਲਰ ਰੋਡ 'ਤੇ ਇੱਕ ਫਾਰਮ ਹਾਊਸ ਵਿੱਚ ਦੋ ਵਿਅਕਤੀਆਂ ਦੇ ਅੰਨ੍ਹੇ ਕਤਲ ਦੇ ਮੁਕਦੱਮੇ ਨੂੰ ਟਰੇਸ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।      ਵੇਰਵੇ ਸਾਂਝੇ ਕਰਦਿਆਂ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ.(ਇੰਨਵੈ) ਨੇ ਦੱਸਿਆ ਕਿ 27 ਫਰਵਰੀ 2026 ਨੂੰ ਥਾਣਾ ਸਰਦੂਲਗੜ੍ਹ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਸਰਦੂਲਗੜ੍ਹ ਦੇ ਸ਼ੈਲਰ ਰੋਡ 'ਤੇ ਇੱਕ ਫਾਰਮ ਹਾਊਸ ਵਿੱਚ ਜਸਵੀਰ ਸਿੰਘ ਉਰਫ ਕਾਕਾ ਪੁੱਤਰ ਰਮੇਸ਼ ਕੁਮਾਰ ਵਾਸੀ ਸਰਦੂਲਗੜ੍ਹ ਤੇ ਬਲਦੇਵ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਮੀਰਪੁਰ ਖੁਰਦ ਦਾ ਕਤਲ ਕਰ ਦਿੱਤਾ ਗਿਆ ਹੈ। ਜਿਸ ਦੇ ਸਬੰਧ ਵਿੱਚ ਤੁਰੰਤ ਕਾਰਵਾਈ ਕਰਦਿਆਂ ਅਸ਼ੋਕ ਕੁਮਾਰ ਦੇ ਬਿਆਨ 'ਤੇ ਮੁਕੱਦਮਾ ਨੰਬਰ 50 ਮਿਤੀ 27.02.2026 ਅ/ਧ 103,3(5) ਬੀ.ਐਨ.ਐਸ, ਥਾਣਾ ਸਰਦੂਲਗੜ੍ਹ ਬਰਖਿਲਾਫ  ਨਾ ਮਲੂਮ ਵਿਅਕਤੀਆਂ ਦੇ ਦਰਜ ਰਜਿਸਟਰ ਕੀਤਾ ਗਿਆ...
ਹੋਲੀ ਅਤੇ ਹੋਲਾ ਮਹੱਲਾ ਸਾਨੂੰ ਆਤਮਿਕਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੇ ਹਨ – ਵਿਧਾਇਕ ਸੇਖੋਂ 

ਹੋਲੀ ਅਤੇ ਹੋਲਾ ਮਹੱਲਾ ਸਾਨੂੰ ਆਤਮਿਕਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੇ ਹਨ – ਵਿਧਾਇਕ ਸੇਖੋਂ 

Hot News
ਫ਼ਰੀਦਕੋਟ, 4 ਮਾਰਚ () ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਹੋਲੀ ਅਤੇ ਹੋਲਾ ਮਹੱਲਾ ਦੇ ਪਾਵਨ ਅਵਸਰ ’ਤੇ ਜ਼ਿਲ੍ਹਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਦੋਵੇਂ ਤਿਉਹਾਰ ਸਾਨੂੰ ਪ੍ਰੇਮ, ਭਾਈਚਾਰੇ, ਨਿਡਰਤਾ ਅਤੇ ਆਤਮਿਕ ਉੱਚਾਈ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਪਵਿੱਤਰ ਸਲੋਕ “ਲਾਲ ਰੰਗ ਤਿਸ ਕੋ ਲਗਾ ….” ਸਾਨੂੰ ਇਹ ਸਿੱਖਿਆ ਦਿੰਦਾ ਹੈ ਕਿ ਅਸੀਂ ਪ੍ਰਭੂ ਪ੍ਰੇਮ ਦਾ ਉਹ ਰੰਗ ਆਪਣੇ ਅੰਦਰ ਵਸਾਈਏ ਜੋ ਕਦੇ ਮੈਲਾ ਨਹੀਂ ਹੁੰਦਾ। ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ਼ੁਰੂ ਕੀਤਾ ਗਿਆ ਹੋਲਾ ਮਹੱਲਾ ਸਾਨੂੰ ਚੜ੍ਹਦੀ ਕਲਾ, ਬਹਾਦਰੀ ਅਤੇ ਧਰਮ ਦੀ ਰੱਖਿਆ ਲਈ ਤਿਆਰ ਰਹਿਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਤਿਉਹਾਰ ਸਿਰਫ਼ ਰਿਵਾਇਤੀ ਢੰਗ ਨਾਲ ਨਹੀਂ, ਸਗੋਂ ਇਸ ਦੀ ਅਸਲ ਆਤਮਿਕ ਮਹੱਤਤਾ ਨੂੰ ਸਮਝਦਿਆਂ ਮਨਾਉਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਿਸ਼ਵ ਪੱਧਰ ’ਤੇ ਜਿੱਥੇ ਕਈ ਦੇਸ਼ ਆਪਸੀ ਤਣਾਅ ਅਤੇ ਸੰਘਰਸ਼ਾਂ ਦਾ ਸਾਹਮਣਾ ਕਰ ਰ...
ਸਰਕਾਰੀ ਸਿਹਤ ਸੰਸਥਾਵਾਂ ਚ ਬਿਲਕੁਲ ਮੁਫ਼ਤ ਲੱਗੇਗੀ ਵੈਕਸੀਨ : ਸਿਵਲ  ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਸਰਕਾਰੀ ਸਿਹਤ ਸੰਸਥਾਵਾਂ ਚ ਬਿਲਕੁਲ ਮੁਫ਼ਤ ਲੱਗੇਗੀ ਵੈਕਸੀਨ : ਸਿਵਲ  ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

Local
ਤਰਨ ਤਾਰਨ, 4 ਮਾਰਚ : ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਤੰਦਰੁਸਤ ਨਾਰੀ ਦੇ ਮੰਤਵ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ ਦੀ ਦੇਖ-ਰੇਖ ਹੇਠ ਸਰਕਾਰੀ ਹਸਪਤਾਲ ਵਿਖੇ ਹਿਊਮਨ ਪੈਪੀਲੋਮਾ ਵਾਇਰਸ (ਐਚ.ਪੀ.ਵੀ) ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਐਚ.ਪੀ.ਵੀ ਵੈਕਸੀਨ ਵਿਸ਼ੇਸ਼ ਤੌਰ 'ਤੇ 14 ਸਾਲਾਂ ਦੀ ਉਮਰ ਪੂਰੀ ਕਰ ਚੁੱਕੀਆਂ ਲੜਕੀਆਂ ਨੂੰ ਜ਼ਿਲ੍ਹੇ ਭਰ ਦੇ ਵਿੱਚ ਸਿਹਤ ਕਰਮੀਆਂ ਵੱਲੋਂ ਬਿਲਕੁਲ ਮੁਫ਼ਤ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵੈਕਸੀਨ ਨੂੰ ਲਗਾਉਣ ਦਾ ਮੁੱਖ ਮੰਤਵ ਬੱਚੀਆਂ ਨੂੰ ਸਰਵਿਕਸ (ਬੱਚੇਦਾਨੀ ਦੇ ਮੂੰਹ) ਦੇ ਕੈਂਸਰ ਤੋਂ ਬਚਾਉਣ ਦੇ ਨਾਲ-ਨਾਲ ਗੁਪਤ ਅੰਗਾਂ ਦੇ ਰੋਗਾਂ ਤੋਂ ਬਚਾਉਣਾ ਹੈ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਔਰਤਾਂ 'ਚ ਹੋਣ ਵਾਲੇ ਸਰਵਿਕਸ ਕੈਂਸਰ ਦ...
ਬਠਿੰਡਾ ਪੁਲਿਸ ਨੇ ਦੋ ਵਿਅਕਤੀਆਂ ਨੂੰ 8,27,600 ਪਰੇਗਾਬਾਲਨ ਕੈਪਸੂਲ ਆਈ.ਪੀ 300 ਐੱਮ.ਜੀ, 20000 ਟਰਾਮਾਡੋਲ ਗੋਲੀਆਂ  ਸਮੇਤ ਦਬੋਚਿਆ।

ਬਠਿੰਡਾ ਪੁਲਿਸ ਨੇ ਦੋ ਵਿਅਕਤੀਆਂ ਨੂੰ 8,27,600 ਪਰੇਗਾਬਾਲਨ ਕੈਪਸੂਲ ਆਈ.ਪੀ 300 ਐੱਮ.ਜੀ, 20000 ਟਰਾਮਾਡੋਲ ਗੋਲੀਆਂ  ਸਮੇਤ ਦਬੋਚਿਆ।

Hot News
ਮੁਕੱਦਮਾ ਨੰ: 58, ਮਿਤੀ: 02.03.2026, ਅ/ਧ- 223 ਬੀ.ਐਨ.ਐਸ. ਐਕਟ ਥਾਣਾ ਕੈਨਾਲ ਕਲੋਨੀ ਬਠਿੰਡਾਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਮਾਨਯੋਗ ਡੀ.ਜੀ.ਪੀ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡੀ.ਆਈ.ਜੀ ਬਠਿੰਡਾ ਰੇਂਜ ਬਠਿੰਡਾ ਜੀ ਦੇ ਮਾਰਗ ਦਰਸ਼ਨ ਅਨੁਸਾਰ ਬਠਿੰਡਾ ਪੁਲਿਸ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਚਲਾਈ ਗਈ ਮੁਹਿੰਮ ਤਹਿਤ ਲਗਾਤਰ ਨਸ਼ਿਆਂ ਖਿਲਾਫ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਇਸੇ ਲੜੀ ਤਹਿਤ ਡਾ. ਜਯੋਤੀ ਯਾਦਵ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ ਬਠਿੰਡਾ ਦੀ ਰਹਿਨੁਮਾਈ ਹੇਠ ਸ੍ਰ.ਨਰਿੰਦਰ ਸਿੰਘ ਪੀ.ਪੀ.ਐੱਸ, ਐੱਸ.ਪੀ (ਸਿਟੀ) ਬਠਿੰਡਾ ਅਤੇ ਸ੍ਰ. ਗੁਰਪ੍ਰੀਤ ਸਿੰਘ, ਪੀ.ਪੀ.ਐੱਸ ਡੀ.ਐੱਸ.ਪੀ ਐਨ.ਡੀ.ਪੀ.ਐਸ. ਬਠਿੰਡਾ ਅਤੇ ਸ: ਸੰਦੀਪ ਸਿੰਘ ਭਾਟੀ, ਡੀ.ਐਸ.ਪੀ. ਇੰਨਵੈਸਟੀਗੇਸ਼ਨ ਬਠਿੰਡਾਦੀ ਅਗਵਾਈ ਵਿੱਚ ਮਿਤੀ 02.03.2026 ਨੂੰ ਉਕਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ ਸੀ, ਜਿਸ ਸਬੰਧੀ ਥਾਣਾ ਕੈਨਾਲ ਕਲੋਨੀ ਬਠਿੰਡਾ ਦੀ ਪੁਲਿਸ ਪਾਰਟੀ ਨੇ ਮੁਕੱਦਮਾ ਉਕਤ ਵਿੱਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਵਿੱਚੋਂ ਕੁੱਲ 8,27,600 ਪਰੇਗਾਬ...
ਸਪੀਕਰ ਸ. ਸੰਧਵਾਂ ਨੇ ਆਪਣੇ ਗ੍ਰਹਿ ਵਿਖੇ ਰੰਗਾਂ ਦਾ ਤਿਉਹਾਰ ਹੋਲੀ ਮਨਾਈ

ਸਪੀਕਰ ਸ. ਸੰਧਵਾਂ ਨੇ ਆਪਣੇ ਗ੍ਰਹਿ ਵਿਖੇ ਰੰਗਾਂ ਦਾ ਤਿਉਹਾਰ ਹੋਲੀ ਮਨਾਈ

Breaking News
ਫਰੀਦਕੋਟ/ ਕੋਟਕਪੂਰਾ, 4 ਮਾਰਚ - ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਪਿੰਡ ਸੰਧਵਾਂ ਵਿਖੇ ਹਲਕਾ ਨਿਵਾਸੀਆਂ ਨਾਲ ਰੰਗਾਂ ਦਾ ਤਿਉਹਾਰ ਹੋਲੀ ਬੜੀ ਸ਼ਰਧਾ, ਉਤਸ਼ਾਹ ਅਤੇ ਭਾਈਚਾਰੇ ਦੀ ਭਾਵਨਾ ਨਾਲ ਮਨਾਇਆ। ਇਸ ਮੌਕੇ ਉਨ੍ਹਾਂ ਨੂੰ ਪਿੰਡ ਵਾਸੀਆਂ ਵੱਲੋਂ ਭਰਪੂਰ ਪਿਆਰ ਅਤੇ ਸਤਿਕਾਰ ਦਿੱਤਾ ਗਿਆ।  ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲੋਕਾਂ ਦਾ ਇਹ ਅਥਾਹ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਅਸਲ ਪੂੰਜੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦਾ ਸਾਥ ਅਤੇ ਹੌਸਲਾ ਉਨ੍ਹਾਂ ਨੂੰ ਹਮੇਸ਼ਾਂ ਜਨਸੇਵਾ ਦੇ ਰਾਹ ‘ਤੇ ਡਟੇ ਰਹਿਣ ਅਤੇ ਇਲਾਕੇ ਦੇ ਵਿਕਾਸ ਲਈ ਨਿਰੰਤਰ ਯਤਨ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਰੰਗਾਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਭਾਈਚਾਰੇ, ਪਿਆਰ ਅਤੇ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਦੇਸ਼ ਦਿੰਦਾ ਹੈ ਅਤੇ ਸਾਨੂੰ ਸਭ ਨੂੰ ਮਿਲਜੁਲ ਕੇ ਸਮਾਜ ਵਿੱਚ ਸੁਖ-ਸ਼ਾਂਤੀ ਅਤੇ ਏਕਤਾ ਬਣਾਈ ਰੱਖਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਉਪਰੰਤ ਉਨ੍ਹਾਂ ਰਾਧਾ ਕ੍ਰਿਸ਼ਨ ਧਾਮ ਫ਼ਰੀਦਕੋਟ ਅਤੇ ਕੋਟਕਪੂਰਾ ਦੇ ਵੱਖ ਵੱਖ ਥਾ...
ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਤਹਿਤ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸੈਂਕੜੇ ਉਦਮੀ ਔਰਤਾਂ ਦਾ ਸਨਮਾਨ 

ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਤਹਿਤ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸੈਂਕੜੇ ਉਦਮੀ ਔਰਤਾਂ ਦਾ ਸਨਮਾਨ 

Local
 ਬੁਢਲਾਡਾ, 4 ਮਾਰਚ:  ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਬੁਢਲਾਡਾ ਵਿਖੇ 'ਆਪਣਾ ਕਾਰੋਬਾਰ ਆਪਣੀ ਪਹਿਚਾਣ' ਦੇ ਸਿਰਲੇਖ ਹੇਠ ਇੱਕ ਸਮਾਗਮ ਕੀਤਾ ਗਿਆ ਜਿਸ ਵਿੱਚ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਹਲਕਾ ਬੁਢਲਾਡਾ ਦੀਆਂ ਉਨਾਂ ਔਰਤਾਂ ਦਾ ਪ੍ਰਸ਼ੰਸਾ ਪੱਤਰ ਅਤੇ ਟਰਾਫੀਆਂ ਦੇ ਕੇ ਮਾਣ ਸਨਮਾਨ ਕੀਤਾ ਗਿਆ, ਜਿਨਾਂ ਨੇ ਆਪਣਾ ਕਾਰੋਬਾਰ ਸ਼ੁਰੂ ਕਰਕੇ ਸਮਾਜ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ।  ਇਸ ਸਬੰਧੀ ਬੁਢਲਾਡਾ ਦੀ ਬੀ.ਪੀ.ਐਮ ਜਸਵੀਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਦੀਆਂ ਔਰਤਾਂ ਨੂੰ ਸਿਖਲਾਈ ਦੇ ਕੇ ਪੰਜਾਬ ਸਰਕਾਰ ਵੱਲੋਂ ਕਿੱਤਾਮੁਖੀ ਸਿਖਲਾਈ ਦਿੱਤੀ ਜਾਂਦੀ ਹੈ ਜਿਸ ਨਾਲ ਇਹ ਔਰਤਾਂ, ਆਪਣੇ ਘਰੇਲੂ ਖਰਚਿਆਂ ਨੂੰ ਚਲਾਉਣ ਦੇ ਨਾਲ ਨਾਲ ਆਪਣੀ ਆਜਿਵਕਾ ਨੂੰ ਵੀ ਮਜ਼ਬੂਤ ਕਰ ਰਹੀਆਂ ਹਨ। ਇਸ ਮੌਕੇ ਹਲਕਾ ਵਿਧਾਇਕ ਪ੍ਰਿੰਸੀਪਲ ਬੁਧ ਰਾਮ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡਾਂ ਵਿੱਚ ਔਰਤਾਂ ਨੂੰ ਰੁਜ਼ਗਾਰ ਦੇਣ ਦੇ ...
ਜਿਲੇ ਵਿੱਚ 15 ਮਾਰਚ ਤੱਕ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ

ਜਿਲੇ ਵਿੱਚ 15 ਮਾਰਚ ਤੱਕ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ

Local
ਮਾਲੇਰਕੋਟਲਾ, 4 ਮਾਰਚ -            ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਹੁਕਮਾਂ ਅਨੁਸਾਰ 1 ਮਾਰਚ ਤੋਂ 15 ਮਾਰਚ ਤੱਕ ਸੂਬੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ ਮਨਾਇਆ ਜਾ ਰਿਹਾ ਹੈ।   ਡਿਪਟੀ ਕਮਿਸ਼ਨਰ ਵਿਰਾਜ ਐਸ. ਕੇ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਪਖਵਾੜੇ ਤਹਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਪਖਵਾੜੇ ਦਾ ਮੁੱਖ ਉਦੇਸ਼ ਬੱਚਿਆਂ, ਮਾਪਿਆਂ ਅਤੇ ਆਮ ਜਨਤਾ ਨੂੰ ਸਫ਼ਾਈ ਅਤੇ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ।              ਇਸ ਦੌਰਾਨ ਬੱਚਿਆਂ ਨੂੰ ਹੱਥ ਧੋਣ ਦੀ ਸਹੀ ਵਿਧੀ, ਸਾਫ਼-ਸੁਥਰੇ ਕੱਪੜੇ ਪਹਿਨਣ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਆਂਗਣਵਾੜੀ ਵਰਕਰਾਂ ਵੱਲੋਂ ਮਾਪਿਆਂ ਨਾਲ ਮੀਟਿੰਗਾਂ ਕਰਕੇ ਘਰ ਅਤੇ ਆਸ-ਪਾਸ ਦੇ ਵਾਤਾਵਰਣ ਨੂੰ ਸਾਫ਼ ਰੱਖਣ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਆਂਗਣਵਾੜੀ ਸੈਂਟਰਾਂ ਦੀ ...
ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

Punjab Politics
ਚੰਡੀਗੜ੍ਹ, 2 ਮਾਰਚ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਐਮੀ ਵਿਰਕ ਨਾਲ ਫ਼ੋਨ 'ਤੇ ਸੰਪਰਕ ਕਰਕੇ ਸੰਯੁਕਤ ਅਰਬ ਅਮੀਰਾਤ (UAE) ਵਿੱਚ ਰਹਿ ਰਹੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਪੰਨੂ ਨੇ ਵਿਰਕ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ਬਲਤੇਜ ਪੰਨੂ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ 'ਤੇ ਇਸ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਜਲਦ ਹੀ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਐਮੀ ਵਿਰਕ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਰਾਜਨੀਤਿਕ ਤੇ ਡਿਪਲੋਮੈਟਿਕ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਵਿਦੇਸ਼ਾਂ ਵਿੱਚ ਫਸੇ ਆਪਣੇ ਨਾਗਰਿਕਾਂ ਦੀ ਸਲਾਮਤੀ ਹੈ। ਖਾੜੀ ਦੇਸ਼ਾਂ ਵਿੱਚ ਜਾਰੀ ਜੰਗ ਦੀ ਸਥਿਤੀ 'ਤੇ ਦੁੱਖ ਪ੍ਰਗਟ ਕਰਦਿਆਂ ਪੰਨੂ ਨੇ ਕਿਹਾ ਕਿ ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਜੰਗ ਜਲਦ ਖ਼ਤਮ ਹੋਵੇ ਅ...