Thursday, November 5Malwa News
Shadow

Author: News Editor

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

Breaking News
ਚੰਡੀਗੜ੍ਹ 16 ਅਕਤੂਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਪੰਜਾਬ ਦੀ ਨਸ਼ਾ ਸਮੱਸਿਆ 'ਤੇ ਰਾਹੁਲ ਗਾਂਧੀ ਦੇ ਤਾਜ਼ਾ ਬਿਆਨਾਂ ਨੂੰ ਲੈ ਕੇ ਕਾਂਗਰਸ 'ਤੇ ਤਿੱਖਾ ਹਮਲਾ ਬੋਲਿਆ ਹੈ ਅਤੇ ਪੁੱਛਿਆ ਹੈ ਕਿ ਕਾਂਗਰਸ ਆਗੂ ਆਪਣੇ ਹੀ ਸੂਬੇ ਦੇ ਕਾਰਜਕਾਲ ਦੇ ਰਿਕਾਰਡ ਬਾਰੇ ਚੁੱਪ ਕਿਉਂ ਹਨ। ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਰਾਹੁਲ ਗਾਂਧੀ ਨੂੰ ਇੱਕ ਵਾਰ ਫਿਰ ਪੰਜਾਬ ਦੀ ਨਸ਼ਾ ਸਮੱਸਿਆ ਯਾਦ ਆ ਗਈ ਹੈ। ਪਰ ਕੀ ਕਾਂਗਰਸ ਆਪਣੀ ਸਰਕਾਰ ਦੇ ਰਿਕਾਰਡ ਦਾ ਜਵਾਬ ਦੇਵੇਗੀ? ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਕਿ ਉਹ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰ ਦੇਣਗੇ, ਪਰ ਉਹ ਸਹੁੰ ਝੂਠੀ ਸਾਬਤ ਹੋਈ। ਇੰਸਪੈਕਟਰ ਇੰਦਰਜੀਤ ਸਿੰਘ ਨਾਲ ਜੁੜੇ ਖੁਲਾਸਿਆਂ ਦੇ ਬਾਵਜੂਦ, ਸਾਬਕਾ ਸੀਨੀਅਰ ਕਪਤਾਨ ਪੁਲਿਸ (ਐਸਐਸਪੀ) ਰਾਜਜੀਤ ਸਿੰਘ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਵੱਖ-ਵੱਖ ਥਾਵਾਂ 'ਤੇ ਤਾਇਨਾਤ ਰੱਖਿਆ ਗਿਆ ਸੀ।" ਉਨ੍ਹਾਂ ਅੱਗੇ ਕਿਹਾ, "2007-2017 ਦੀ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਵਿੱਚ ਨਸ਼ਾ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ ‘ਤੇ ਦੋਸ਼ ਲਾਉਣ ਅਤੇ ਆਪਣੇ ‘ਚਮਚਿਆਂ’ ਦੇ ਲਿਖੇ ਟਵੀਟ ਕਾਪੀ-ਪੇਸਟ ਕਰਨ ਦੀ ਬਜਾਏ ਗੁਜਰਾਤ ਦੀ ਕਾਂਡਲਾ ਬੰਦਰਗਾਹ ‘ਤੇ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ ‘ਤੇ ਦੋਸ਼ ਲਾਉਣ ਅਤੇ ਆਪਣੇ ‘ਚਮਚਿਆਂ’ ਦੇ ਲਿਖੇ ਟਵੀਟ ਕਾਪੀ-ਪੇਸਟ ਕਰਨ ਦੀ ਬਜਾਏ ਗੁਜਰਾਤ ਦੀ ਕਾਂਡਲਾ ਬੰਦਰਗਾਹ ‘ਤੇ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

Breaking News
ਚੰਡੀਗੜ16 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਪੰਜਾਬ ਨੂੰ ਬਦਨਾਮ ਕਰਨ ਅਤੇ ਸਿਆਸੀ ਦੋਸ਼ਬਾਜ਼ੀ ਕਰਨ ਦੀ ਬਜਾਏ ਗੁਜਰਾਤ ਦੀ ਕਾਂਡਲਾ ਬੰਦਰਗਾਹ 'ਤੇ 3,000 ਕਿੱਲੋ ਹੈਰੋਇਨ ਦੀ ਬਰਾਮਦਗੀ ਦਾ ਜਵਾਬ ਦੇਣ। ਅਮਿਤ ਸ਼ਾਹ ਨੂੰ ਭਾਜਪਾ ਸ਼ਾਸਿਤ ਗੁਜਰਾਤ ਤੋਂ ਰਾਜਸਥਾਨ ਅਤੇ ਹਰਿਆਣਾ ਰਾਹੀਂ ਚੱਲ ਰਹੇ ਨਸ਼ੇ ਦੇ ਰੂਟਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਲ ਕੀਤਾ ਕਿ ਸਰਹੱਦ ਦੀ ਸੁਰੱਖਿਆ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੋਣ ਦੇ ਬਾਵਜੂਦ ਦੇਸ਼ ਵਿੱਚ ਨਸ਼ਾ ਕਿਵੇਂ ਦਾਖ਼ਲ ਹੋ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 'X' ਪੋਸਟ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਮਿਤ ਸ਼ਾਹ ਜੀ, ਮੇਰੇ ਬਾਰੇ ਬੋਲਣ ਤੋਂ ਪਹਿਲਾਂ ਤੁਹਾਨੂੰ ਆਪਣੇ ਸਲਾਹਕਾਰਾਂ ਨਾਲ ਮਸ਼ਵਰਾ ਕਰ ਲੈਣਾ ਚਾਹੀਦਾ ਸੀ। ਬੀਐਸਐੱਫ ਦਾ ਅਧਿਕਾਰ ਖੇਤਰ 50 ਕਿਲੋਮੀਟਰ ਤੱਕ ਹੈ, ਫਿਰ ਵੀ ਗੁਜਰਾਤ ਦੀ ਕਾਂਡਲਾ ਬੰਦਰਗਾਹ 'ਤੇ 3,000 ਕਿੱਲੋ ਹੈਰੋਇ...
ਕੋਰਟ ਕੈਂਪ ਦੌਰਾਨ 3 ਕੈਦੀਆਂ/ਹਵਾਲਾਤੀਆਂ ਨੂੰ ਕੀਤਾ ਗਿਆ ਰਿਹਾਅ- ਮੁੱਖ ਨਿਆਇਕ ਮੈਜਿਸਟਰੇਟ ਰਾਹੁਲ ਕੁਮਾਰ

ਕੋਰਟ ਕੈਂਪ ਦੌਰਾਨ 3 ਕੈਦੀਆਂ/ਹਵਾਲਾਤੀਆਂ ਨੂੰ ਕੀਤਾ ਗਿਆ ਰਿਹਾਅ- ਮੁੱਖ ਨਿਆਇਕ ਮੈਜਿਸਟਰੇਟ ਰਾਹੁਲ ਕੁਮਾਰ

Hot News
ਜਲੰਧਰ, 16 ਅਕਤੂਬਰ :ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪ੍ਰਿਆ ਸੂਦ ਦੀ ਰਹਿਨੁਮਾਈ ਹੇਠ ਕੇਂਦਰੀ ਜੇਲ੍ਹ, ਕਪੂਰਥਲਾ ਦੇ ਅੰਦਰ ਇੱਕ ਵਿਸ਼ੇਸ਼ ਕੈਂਪ ਕੋਰਟ ਮੁੱਖ ਨਿਆਇਕ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਸ੍ਰੀ ਰਾਹੁਲ ਕੁਮਾਰ ਦੀ ਅਗਵਾਈ ਵਿੱਚ ਲਗਾਇਆ ਗਿਆ, ਜਿਸ ਵਿੱਚ ਕਾਰਵਾਈ ਦੌਰਾਨ ਹਵਾਲਾਤੀ ਕੈਦੀਆਂ ਦੇ ਛੋਟੇ-ਮੋਟੇ ਅਪਰਾਧਾਂ ਅਤੇ ਬਕਾਇਆ ਮਾਮਲਿਆਂ 'ਤੇ ਵਿਚਾਰ ਕੀਤਾ ਗਿਆ। ਤੇਜ਼ੀ ਨਾਲ ਇਨਸਾਫ਼ ਦਵਾਉਣ ਅਤੇ ਜੇਲ੍ਹਾਂ ਵਿੱਚ ਭੀੜ ਘਟਾਉਣ ਦੇ ਅਸਲ ਮਕਸਦ ਨੂੰ ਦਰਸਾਉਂਦੇ ਹੋਏ, 03 ਕੈਦੀਆਂ/ਹਵਾਲਾਤੀਆਂ ਦੁਆਰਾ ਛੋਟੇ-ਮੋਟੇ ਅਪਰਾਧਾਂ ਵਿੱਚ ਸਵੈ-ਇੱਛਾ ਨਾਲ ਆਪਣਾ ਦੋਸ਼ ਕਬੂਲ ਕਰਨ ਤੋਂ ਬਾਅਦ ਉਹਨਾਂ ਨੂੰ ਮੌਕੇ 'ਤੇ ਹੀ ਰਿਹਾਅ ਕਰਨ ਦੇ ਹੁਕਮ ਦਿੱਤੇ ਗਏ। ਇਸ ਮੌਕੇ ਬੋਲਦਿਆਂ ਸ਼੍ਰੀ ਰਾਹੁਲ ਕੁਮਾਰ ਨੇ ਦੱਸਿਆ ਕਿ ਜੇਲ੍ਹ ਪਰਿਸਰ ਦੇ ਅੰਦਰ ਅਜਿਹੀਆਂ ਕੈਂਪ ਕੋਰਟਾਂ ਦਾ ਆਯੋਜਨ ਕਰਨ ਦਾ ਮੁੱਖ ਉਦੇਸ਼ ਇਨਸਾਫ਼ ਤੱਕ ਛੇਤੀ ਪਹੁੰਚ ਯਕੀਨੀ ਬਣਾਉਣਾ, ਛੋਟੇ-ਮੋਟੇ ਅਪਰਾਧਾਂ ਲਈ ਦਫ਼ਤਰੀ ਦੇਰੀ ਨੂੰ ਘਟਾਉਣਾ ਅਤੇ ਆਪਣਾ ਦੋਸ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਵਿੱਚ ਦੋ ਸਟੀਲ ਫੁੱਟ ਬ੍ਰਿਜਾਂ ਦੀ ਸਥਾਪਨਾ ਦੇ ਕੰਮ ਦੀ ਸ਼ੁਰੂਆਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਵਿੱਚ ਦੋ ਸਟੀਲ ਫੁੱਟ ਬ੍ਰਿਜਾਂ ਦੀ ਸਥਾਪਨਾ ਦੇ ਕੰਮ ਦੀ ਸ਼ੁਰੂਆਤ

Hot News
ਲਹਿਰਾਗਾਗਾ, 16 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੇ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਅੱਜ ਦਿਆਲਪੁਰਾ ਰਜਵਾਹੇ ਅਤੇ ਘੱਗਰ ਬ੍ਰਾਂਚ ਨਹਿਰ ’ਤੇ ਦੋ ਸਟੀਲ ਫੁੱਟ ਬ੍ਰਿਜਾਂ ਦੀ ਸਥਾਪਨਾ ਲਈ ਟੱਕ ਲਗਾ ਕੇ ਕੰਮ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਾਂ ਦੇ ਬਣਨ ਨਾਲ ਕਿਸਾਨਾਂ, ਮਜ਼ਦੂਰਾਂ ਅਤੇ ਸ਼ਹਿਰ ਵਾਸੀਆਂ ਨੂੰ ਰੋਜ਼ਾਨਾ ਆਵਾਜਾਈ ਵਿੱਚ ਆਉਂਦੀਆਂ ਮੁਸ਼ਕਲਾਂ ਤੋਂ ਵੱਡੀ ਰਾਹਤ ਮਿਲੇਗੀ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਸਥਾਨਕ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਰੋਜ਼ਾਨਾ ਜੀਵਨ ਨਾਲ ਜੁੜੀਆਂ ਮੁਸ਼ਕਲਾਂ ਦਾ ਹੱਲ ਕਰਨਾ ਅਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਵਚਨਬੱਧਤਾ ਹੈ। ਦਿਆਲਪੁਰਾ ਰਜਵਾਹੇ ’ਤੇ ਬਣਨ ਵਾਲੇ ਪੁਲ ਬਾਰੇ ਜਾਣਕਾਰੀ ਦਿੰਦਿਆਂ ਬਰਿੰਦਰ ਕੁਮਾਰ ਗੋਇਲ ਨੇ ਦੱਸ...
ਦੁਸਹਿਰੇ ਮੌਕੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਦਾ ਕੀਤਾ ਜਾਵੇਗਾ ਉਦਘਾਟਨ: ਹਰਭਜਨ ਸਿੰਘ ਈ.ਟੀ.ਓ

ਦੁਸਹਿਰੇ ਮੌਕੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਦਾ ਕੀਤਾ ਜਾਵੇਗਾ ਉਦਘਾਟਨ: ਹਰਭਜਨ ਸਿੰਘ ਈ.ਟੀ.ਓ

Local
ਜੰਡਿਆਲਾ ਗੁਰੂ, 16 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਜੰਡਿਆਲਾ ਗੁਰੂ ਵਿਖੇ 3.50 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਾਲ ਦੁਸਹਿਰੇ ਦੇ ਪਾਵਨ ਮੌਕੇ ਇਸ ਸਟੇਡੀਅਮ ਦਾ ਉਦਘਾਟਨ ਕਰਕੇ ਇਸ ਨੂੰ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੁਸਹਿਰੇ ਦੇ ਮੌਕੇ ਉਨ੍ਹਾਂ ਜੰਡਿਆਲਾ ਗੁਰੂ ਵਿਖੇ ਨਵਾਂ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਸੀ ਅਤੇ ਇਸ ਵਾਅਦੇ ਨੂੰ ਪੂਰਾ ਕਰਨ ਲਈ ਪਿਛਲੇ ਸਾਲ ਹੀ ਇਸ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਸਟੇਡੀਅਮ ਦਾ ਕੰਮ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਜਲਦੀ ਹੀ ਇਹ ਇਲਾਕੇ ਦੇ ਖਿਡਾਰੀਆਂ ਲਈ ਉਪਲਬਧ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਤਹਿਤ ਸੂਬੇ ਭਰ ਵਿੱਚ ਤਿੰਨ ਹਜ਼ਾਰ ਤੋਂ ਵੱਧ ਖੇਡ ਸਟੇਡੀਅਮ ਬਣਾਏ...
ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਪਰਾਲੀ ਪ੍ਰਬੰਧਨ ਅਤੇ ਟਿਕਾਊ ਖੇਤੀਬਾੜੀ ਸਬੰਧੀ ਕਿਸਾਨ ਮੇਲਾ ਕਰਵਾਇਆ ਗਿਆ

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਪਰਾਲੀ ਪ੍ਰਬੰਧਨ ਅਤੇ ਟਿਕਾਊ ਖੇਤੀਬਾੜੀ ਸਬੰਧੀ ਕਿਸਾਨ ਮੇਲਾ ਕਰਵਾਇਆ ਗਿਆ

Local
ਰੂਪਨਗਰ, 16 ਅਕਤੂਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਅਤੇ ਆਈ.ਸੀ.ਏ.ਆਰ.-ਅਟਾਰੀ ਜ਼ੋਨ-1 ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਸਤਬੀਰ ਸਿੰਘ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਅਤੇ ਟਿਕਾਊ ਖੇਤੀਬਾੜੀ ਵਿਸ਼ੇ ’ਤੇ ਵਿਸ਼ਾਲ ਕਿਸਾਨ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿੱਚ 700 ਤੋਂ ਵੱਧ ਕਿਸਾਨਾਂ, ਕਿਸਾਨ ਬੀਬੀਆਂ ਅਤੇ ਖੇਤੀਬਾੜੀ ਨਾਲ ਜੁੜੇ ਉੱਦਮੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੇਲੇ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਬਾਰੇ ਜਾਗਰੂਕ ਕਰਨਾ ਸੀ। ਮੇਲੇ ਵਿੱਚ ਵਧੀਕ ਨਿਰਦੇਸ਼ਕ, ਪਸਾਰ ਸਿੱਖਿਆ, ਪੀ.ਏ.ਯੂ. ਲੁਧਿਆਣਾ ਡਾ. ਪ੍ਰਭਜੋਧ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਨਿਰਮਲ ਸਿੰਘ, ਸਹਿਯੋਗੀ ਨਿਰਦੇਸ਼ਕ, ਕੇ.ਵੀ.ਕੇ. ਮੋਹਾਲੀ ਡਾ. ਬੀ.ਐੱਸ. ਖੱਦਾ, ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਰੂਪਨਗਰ ਸ਼੍ਰੀਮਤੀ ਸੰਜੂ ਅਤੇ ਜ਼ਿਲ੍ਹਾ ਪ੍ਰੋਗਰ...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇ ਪਲੇਸਮੈਂਟ ਕੈਂਪ ਦੌਰਾਨ 31 ਉਮੀਦਵਾਰਾਂ ਦੀ ਚੋਣ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇ ਪਲੇਸਮੈਂਟ ਕੈਂਪ ਦੌਰਾਨ 31 ਉਮੀਦਵਾਰਾਂ ਦੀ ਚੋਣ

Local
ਰੂਪਨਗਰ, 16 ਅਕਤੂਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ 16 ਅਕਤੂਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਦੌਰਾਨ 31 ਉਮੀਦਵਾਰਾਂ ਦੀ ਚੋਣ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੂਪਨਗਰ ਸ਼੍ਰੀਮਤੀ ਸੁਖਮਨ ਮਾਨ ਨੇ ਦੱਸਿਆ ਕਿ ਇਸ ਕੈਂਪ ਵਿੱਚ ਐਕਸਿਸ ਬੈਂਕ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ, ਓਪਰੇਸ਼ਨ ਅਫ਼ਸਰ ਅਤੇ ਟੈਲੀਕਾਲਰ ਦੀਆਂ 60 ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਨ੍ਹਾਂ ਅਸਾਮੀਆਂ ਲਈ ਬਾਰਵੀਂ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਯੋਗਤਾ ਵਾਲੇ 21 ਤੋਂ 35 ਸਾਲ ਉਮਰ ਦੇ ਉਮੀਦਵਾਰਾਂ ਨੇ ਭਾਗ ਲਿਆ। ਕੈਂਪ ਵਿੱਚ ਕੁੱਲ 53 ਉਮੀਦਵਾਰ ਸ਼ਾਮਲ ਹੋਏ, ਜਿਨ੍ਹਾਂ ਵਿੱਚੋਂ 31 ਉਮੀਦਵਾਰਾਂ ਦੀ ਮੌਕੇ ’ਤੇ ਹੀ ਚੋਣ...
ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਫਿਲੌਰ, 16 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਗੱਲ `ਤੇ ਜ਼ੋਰ ਦਿੱਤਾ ਕਿ ਨਸ਼ਿਆਂ ਦਾ ਖ਼ਾਤਮਾ ਕਰਨਾ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਪੁਲਿਸ ਕੋਲ ਬਿਨਾਂ ਕਿਸੇ ਰਾਜਨੀਤਿਕ ਦਖ਼ਲਅੰਦਾਜ਼ੀ ਦੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਪੂਰੀ ਖੁੱਲ੍ਹ ਹੈ। ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਕਰਦਿਆਂ ਉਨ੍ਹਾਂ ਨਸ਼ੇ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਲਈ ਡੀ.ਐੱਸ.ਪੀਜ਼ ਨੂੰ 117 ਨਵੇਂ ਵਾਹਨ ਦੇਣ ਦਾ ਐਲਾਨ ਕੀਤਾ ਅਤੇ ਨਸ਼ਿਆਂ ਵਿਰੁੱਧ ਇਸ ਲੜਾਈ ਨੂੰ ਲੋਕ ਲਹਿਰ ਬਣਾਉਣ ਦਾ ਹੋਕਾ ਦਿੱਤਾ। ਕੇਂਦਰ ਸਰਕਾਰ `ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਨਸ਼ਾ ਧੜੱਲੇ ਨਾਲ ਵਿਕ ਰਿਹਾ ਹੈ ਤਾਂ ਪੰਜਾਬ ਨੂੰ ਜਾਣ-ਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਪੰਜਾਬੀਆਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਕੌਮਾਂਤਰੀ ਸਰਹੱਦ ਅਤੇ ਗੁਜਰ...
ਮੰਡੀ ਪੰਨੀਵਾਲਾ, ਆਲਮਵਾਲਾ ਅਤੇ ਮਿੱਡਾ ਵਿਖੇ ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਕਰਵਾਈ ਗਈ ਝੋਨੇ ਦੀ ਖਰੀਦ ਦੀ ਸ਼ੁਰੂਆਤ

ਮੰਡੀ ਪੰਨੀਵਾਲਾ, ਆਲਮਵਾਲਾ ਅਤੇ ਮਿੱਡਾ ਵਿਖੇ ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਕਰਵਾਈ ਗਈ ਝੋਨੇ ਦੀ ਖਰੀਦ ਦੀ ਸ਼ੁਰੂਆਤ

Hot News
ਮਲੋਟ/ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੰਡੀ ਪੰਨੀਵਾਲਾ, ਆਲਮਵਾਲਾ ਅਤੇ ਮਿੱਡਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਰੀਦ, ਲਿਫ਼ਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿੱਚ ਸੁੱਕਾ ਕੇ ਅਤੇ ਸਰਕਾਰੀ ਨਿਯਮਾਂ ਅਨੁਸਾਰ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਕਿਹਾ ਜਿਵੇ ਜਿਵੇ ਝੋਨੇ ਦੀ ਖਰੀਦ ਕੀਤੀ ਜਾਵੇਗੀ ਨਾਲ ਦੀ ਨਾਲ ਝੋਨੇ ਦੀ ਲਿਫਟਿੰਗ ਕਰਵਾ ਦਿੱਤੀ ਜਾਵੇਗੀ, ਤਾਂ ਜੋ ਹੋਰ ਆਉਣ ਵਾਲੀ ਫ਼ਸਲ ਲਈ ਜਗ੍ਹਾ ਸਬੰਧੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ...
ਪਰਮਿੰਦਰ ਸਿੰਘ ਢੀਂਡਸਾ ਨੂੰ ਝਟਕਾ; ਪਿੰਡ ਮਨਿਆਣਾ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਪਰਮਿੰਦਰ ਸਿੰਘ ਢੀਂਡਸਾ ਨੂੰ ਝਟਕਾ; ਪਿੰਡ ਮਨਿਆਣਾ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Hot News, Punjab News
ਮੂਨਕ/ ਸੰਗਰੂਰ, 16 ਅਕਤੂਬਰ: ਹਲਕਾ ਲਹਿਰਾ ਦੇ ਪਿੰਡ ਮਨਿਆਣਾ ਵਿੱਚ ਪਰਮਿੰਦਰ ਸਿੰਘ ਢੀਂਡਸਾ ਨੂੰ ਸਿਆਸੀ ਝਟਕਾ ਲੱਗਿਆ ਹੈ। ਢੀਂਡਸਾ ਪਰਿਵਾਰ ਦੇ ਨਜ਼ਦੀਕੀ ਰਹੇ ਜਗਤਾਰ ਸਿੰਘ, ਮਨਦੀਪ ਸਿੰਘ ਅਤੇ ਜੱਜ ਸਿੰਘ ਸਮੇਤ ਕਈ ਪਰਿਵਾਰਾਂ ਨੇ ਉਨ੍ਹਾਂ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਾਰਟੀ ਨਾਲ ਜੁੜਨ ਵਾਲਾ ਹਰ ਵਿਅਕਤੀ ਉਨ੍ਹਾਂ ਲਈ ਅਹਿਮ ਹੈ ਅਤੇ ਸਾਰੇ ਸਾਥੀਆਂ ਨੂੰ ਨਾਲ ਲੈ ਕੇ ਹਲਕੇ ਦੀ ਬਿਹਤਰੀ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ ਸਾਥੀਆਂ ਦੇ ਤਜਰਬੇ ਅਤੇ ਸਹਿਯੋਗ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਲਹਿਰਾ ਦੇ ਪਿੰਡਾਂ ਅਤੇ ਸ਼ਹ...