378 ਸੜਕਾਂ ਮੁਰੰਮਤ ਅਧੀਨ; 325 ਕਿਲੋਮੀਟਰ ਹਿੱਸੇ ਨੂੰ ਕੀਤਾ ਅਪਗ੍ਰੇਡ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 12 ਜੁਲਾਈ:ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕਾਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਐਸ.ਏ.ਐਸ. ਨਗਰ ਵਿਖੇ ਲੋਕ ਨਿਰਮਾਣ ਵਿਭਾਗ ਦੇ ਕਾਰਜਾਂ ਦੀ ਵਿਆਪਕ ਸਮੀਖਿਆ ਕੀਤੀ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਦੀ ਪਹਿਲਕਦਮੀ ਤਹਿਤ 378 ਸੜਕਾਂ (ਰੋਡ ਗਰੁੱਪ) ਦੇ ਨਿਰਧਾਰਤ ਹਿੱਸੇ ਲਈ ਟੈਂਡਰ ਪ੍ਰਕ੍ਰਿਆ ਜਾਰੀ ਹੈ।ਸ. ਹਰਭਜਨ ਸਿੰਘ ਈਟੀਓ ਨੇ ਅਧਿਕਾਰੀਆਂ ਨੂੰ ਟੈਂਡਰ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਲੋਕਾਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਰਹਿੰਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਨਾਬਾਰਡ ਅਧੀਨ ਕੰਮ ਬਾਕਾਇਦਾ ਜਾਰੀ ਹਨ ਅਤੇ ਜੁਲਾਈ ਦੇ ਅੰਤ ਤੱਕ ਵੱਖਰੇ ਟੈਂਡਰ ਅਲਾਟ ਕਰ ਦਿੱਤੇ ਜਾਣਗੇ।
ਪੀ.ਐਮ.ਜੀ.ਐਸ.ਵਾਈ. ਸਕੀਮ ਦੇ ਲਾਗੂਕਰਨ ਬਾਰੇ ਗੱਲ ਕਰਦਿਆਂ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਕੁੱਲ 581 ਕਿਲੋਮੀਟਰ ਵਿੱਚੋਂ 286 ਕਿਲੋਮੀਟਰ ਲਿੰਕ ਸੜ...








