Friday, February 6Malwa News
Shadow

Author: News Editor

“ਪੰਜਾਬ ਵਿਧਾਨ ਸਭਾ ‘ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ”

“ਪੰਜਾਬ ਵਿਧਾਨ ਸਭਾ ‘ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ”

Punjab Politics
ਚੰਡੀਗੜ੍ਹ , 11 ਜੁਲਾਈ : ਅੱਜ ਇਥੇ ਪੰਜਾਬ ਵਿਧਾਨ ਸਭਾ ਵਿੱਚ 'ਪ੍ਰੀਵੈਨਸ਼ਨ ਆਫ ਕਰੂਐਲਟੀ ਟੂ ਐਨੀਮਲਜ਼ (ਪੰਜਾਬ ਸੋਧਨਾ) ਬਿਲ 2025' ਦੀ ਪੇਸ਼ਕਸ਼ ਤੇ ਚਰਚਾ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਬਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਿਲ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਬਚਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮਨੁੱਖ ਅਤੇ ਜਾਨਵਰਾਂ ਦਾ ਰਿਸ਼ਤਾ ਬਹੁਤ ਹੀ ਪੁਰਾਤਨ ਅਤੇ ਗੂੜਾ ਹੈ। ਮਨੁੱਖ ਜੰਗਲਾਂ ਵਿਚੋ ਉਭਰ ਕੇ, ਆਪਣੇ ਬੁੱਧੀ ਤੇ ਸੰਚਾਰ ਦੇ ਸਾਧਨਾਂ ਰਾਹੀਂ ਅੱਜ ਤੱਕ ਤਰੱਕੀ ਕੀਤੀ ਹੈ, ਪਰ ਦੁੱਖ ਦੀ ਗੱਲ ਹੈ ਕਿ ਵਿਕਾਸ ਦੇ ਇਸ ਦੌਰ ਵਿੱਚ ਮਨੁੱਖ ਪਸ਼ੂ ਪੰਛੀਆਂ ਨਾਲ ਜ਼ੁਰਮ ਅਤੇ ਬਦਸਲੂਕੀ ਵੀ ਕਰਨ ਲੱਗ ਪਿਆ। ਉਨ੍ਹਾਂ ਕਿਹਾ ਕਿ ਮਨੁੱਖ ਜਿੱਥੇ ਆਪਣੀ ਸਮਝਦਾਰੀ ਨਾਲ ਰਾਜ ਕਰਦਾ ਗਿਆ, ਉੱਥੇ ਆਪਣੇ ਸਵਾਰਥ ਦੀ ਪੁਸ਼ਟੀ ਲਈ ਪਸ਼ੂਆਂ ਉੱਤੇ ਵੀ ਹਕ ਜਤਾਉਣ ਲੱਗ ਗਿਆ। ਮੰਤਰੀ ਨੇ ਇੱਕ ਕਥਾ ਜ਼ਰੀਏ ਇਹ ਦਰਸਾਇਆ ਕਿ ਅਸਲ ਵਿੱਚ ਸਭ ਤੋਂ ਵਧ ਤਾਕਤਵਰ ਜੀਵ ਮਨੁੱਖ ਬਣ ਗਿਆ, ਜੋ ਜਾਨਵਰਾਂ ਦੀ ਭਲਾਈ ਜਾ...
ਮੋਹਿੰਦਰ ਭਗਤ ਦੇ ਅਣਥੱਕ ਯਤਨਾਂ ਸਦਕਾ ਬਾਗਬਾਨੀ ਸੇਵਾ ਨਿਯਮਾਂ ਵਿੱਚ ਇਤਿਹਾਸਕ ਸੋਧ

ਮੋਹਿੰਦਰ ਭਗਤ ਦੇ ਅਣਥੱਕ ਯਤਨਾਂ ਸਦਕਾ ਬਾਗਬਾਨੀ ਸੇਵਾ ਨਿਯਮਾਂ ਵਿੱਚ ਇਤਿਹਾਸਕ ਸੋਧ

Punjab Development
ਚੰਡੀਗੜ੍ਹ, 11 ਜੁਲਾਈ ਪ੍ਰਸ਼ਾਸਕੀ ਸੁਧਾਰ ਅਤੇ ਸੂਬੇ ਦੇ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਬਾਗਬਾਨੀ (ਗਰੁੱਪ ਏ) ਸੇਵਾ ਨਿਯਮਾਂ, 2015 ਵਿੱਚ ਸੋਧ ਕਰਨ ਲਈ ਇੱਕ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਬਾਗ਼ਬਾਨੀ ਸੇਵਾਵਾਂ ਵਿੱਚ ਲੋੜੀਂਦਾ ਸੁਧਾਰ ਦਾ ਸੁਝਾਅ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੀ ਅਗਵਾਈ ਵਿੱਚ ਕੀਤਾ ਗਿਆ ਹੈ ਜੋ ਕਿ ਬਾਗਬਾਨੀ ਖੇਤਰ ਦੇ ਅਧਿਕਾਰੀਆਂ ਲਈ ਬਿਹਤਰ ਸੇਵਾ ਸ਼ਰਤਾਂ ਦੀ ਲਗਾਤਾਰ ਵਕਾਲਤ ਕਰਦੇ ਰਹੇ ਹਨ। ਨੋਟੀਫਿਕੇਸ਼ਨ ਦੀ ਸ਼ਲਾਘਾ ਕਰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਸੋਧ ਸਾਡੇ ਅਧਿਕਾਰੀਆਂ ਨੂੰ ਵਧੇਰੇ ਸਮਰੱਥ ਬਣਾਉਣ ਲਈ ਇੱਕ ਵੱਡਾ ਕਦਮ ਹੈ। ਉਹਨਾਂ ਅੱਗੇ ਕਿਹਾ ਕਿ , "ਮੈਂ ਇਸ ਸੋਧ ਨੂੰ ਲਾਗੂ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦੀ ਹਾਂ। ਉਨ੍ਹਾ ਕਿਹਾ ਕਿ ਸਰਕਾਰੀ ਨਿਯਮਾਂ ਵਿੱਚ ਇਹ ਸੁਧਾਰ ਬਾਗਬਾਨੀ ਖੇਤਰ ਵਿੱਚ ਬਿਹਤਰ ਸੇਵਾ ਪ੍ਰਦਾਨ ਨੂੰ ਯਕੀਨੀ ਬਣਾਏਗਾ। ਉਨ੍ਹਾਂ ਦੱਸਿਆ ਕਿ 2 ਜੁਲਾਈ...
ਆਪ’ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ: ਅਮਨ ਅਰੋੜਾ

ਆਪ’ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ: ਅਮਨ ਅਰੋੜਾ

Hot News
ਚੰਡੀਗੜ੍ਹ, 11 ਜੁਲਾਈ: ਸੂਬੇ ਦੇ ਹਿੱਤਾਂ ਨੂੰ ਅਣਗੌਲਿਆਂ ਕਰਨ ਲਈ ਪਿਛਲੀਆਂ ਸਰਕਾਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰਾ ਡਟ ਕੇ ਪਹਿਰਾ ਦੇਵੇਗੀ। ਉਹ ਪੰਜਾਬ ਵਿਧਾਨ ਸਭਾ ਵਿੱਚ ਜਲ ਸਰੋਤ ਮੰਤਰੀ ਵੱਲੋਂ ਸੂਬੇ ਵਿੱਚ ਬੀ.ਬੀ.ਐਮ.ਬੀ. ਅਦਾਰਿਆਂ 'ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਵਿਰੁੱਧ ਪੇਸ਼ ਕੀਤੇ ਗਏ ਅਧਿਕਾਰਤ ਮਤੇ ਬਾਰੇ ਸਦਨ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਇਸ ਦਾ ਜੀਵਨ ਕਿਸਾਨਾਂ, ਉਨ੍ਹਾਂ ਦੇ ਖੇਤਾਂ ਅਤੇ ਪਾਣੀ ਦੁਆਲੇ ਘੁੰਮਦਾ ਹੈ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੀ ਸੰਕੀਰਨ ਸੋਚ ਅਤੇ ਦੂਰਅੰਦੇਸ਼ ਸੋਚ ਰੱਖਣ ਨਾਲੋਂ ਚੋਣਾਂ ਸਬੰਧੀ ਲਾਭਾਂ ਨੂੰ ਜ਼ਿਆਦਾ ਤਰਜੀਹ ਦੇਣ ਦੀ ਕਰੜੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿੱਚ ਖੇਤੀਬਾੜੀ ਦਾ ਮਹੱਤਵਪੂਰਨ ਯੋਗਦਾਨ ਹੈ ਅਤੇ ਸੂਬੇ ਦੀ ਲਗਭਗ 70 ਫ਼ੀਸਦ ਆਬਾ...
ਕਾਂਗਰਸ ਦੇ ਕਾਰਜਕਾਲ ਦੌਰਾਨ ਦਸੰਬਰ, 2021 ਨੂੰ ਕੇਂਦਰ ਨੂੰ ਸੀ.ਆਈ.ਐਸ.ਐਫ. ਲਾਉਣ ਦੀ ਸਹਿਮਤੀ ਦਿੱਤੀ ਗਈ: ਬਰਿੰਦਰ ਕੁਮਾਰ ਗੋਇਲ

ਕਾਂਗਰਸ ਦੇ ਕਾਰਜਕਾਲ ਦੌਰਾਨ ਦਸੰਬਰ, 2021 ਨੂੰ ਕੇਂਦਰ ਨੂੰ ਸੀ.ਆਈ.ਐਸ.ਐਫ. ਲਾਉਣ ਦੀ ਸਹਿਮਤੀ ਦਿੱਤੀ ਗਈ: ਬਰਿੰਦਰ ਕੁਮਾਰ ਗੋਇਲ

Hot News
ਚੰਡੀਗੜ੍ਹ, 11 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵਲੋਂ ਅੱਜ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸੂਬੇ ਵਿੱਚ ਕੇਂਦਰ ਵੱਲੋਂ ਬੀ.ਬੀ.ਐਮ.ਬੀ. ਨੂੰ ਸੀ.ਆਈ.ਐਸ.ਐਫ. ਸੁਰੱਖਿਆ ਮੁਹੱਈਆ ਕਰਵਾਉਣ ਦੇ ਵਿਰੋਧ ਵਿਚ ਸਰਕਾਰੀ ਮਤਾ ਪੇਸ਼  ਕੀਤਾ ਗਿਆ। ਮਤਾ ਪੇਸ਼ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਨੇ ਬੀ.ਬੀ.ਐਮ.ਬੀ. ਦੀਆਂ ਅਹਿਮ ਸਥਾਪਨਾਵਾਂ ਦੀ ਇੱਕ ਸੂਚੀ ਭੇਜੀ ਸੀ, ਜੋ ਅਜੇ ਤੱਕ ਸੀ.ਆਈ.ਐਸ.ਐਫ ਦੀ ਸੁਰੱਖਿਆ ਹੇਠ ਨਹੀਂ ਸਨ ਅਤੇ ਬੀ.ਬੀ.ਐਮ.ਬੀ ਨੂੰ ਸਮੂਹ ਸੀ.ਆਈ.ਐਸ.ਐਫ ਸੁਰੱਖਿਆ ਕਵਰ ਦੀ ਲੋੜ ਬਾਰੇ ਜ਼ੋਰ ਦੇ ਕੇ ਕਿਹਾ ਸੀ ਕਿ ਸਾਰੇ ਅਹਿਮ ਬੀ.ਬੀ.ਐਮ.ਬੀ. ਸਥਾਨਾਂ ਦੀ ਪੂਰੀ ਸੁਰੱਖਿਆ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਨੇ ਸੀ.ਆਈ.ਐਸ.ਐਫ ਦੀ ਤਾਇਨਾਤੀ ਦੇ ਮਸਲੇ ਨੂੰ ਮੁੜ ਵਿਚਾਰਿਆ ਅਤੇ ਮਿਤੀ 27 ਮਈ, 2025 ਅਤੇ 4 ਜੁਲਾਈ, 2025 ਨੂੰ ਬੀ.ਬੀ.ਐਮ.ਬੀ. ਨੂੰ ਭੇਜੇ ਪੱਤਰਾਂ ਰਾਹੀਂ ਸੀ.ਆਈ.ਐਸ.ਐਫ ਦੀ ਤਾਇਨਾਤੀ ਦੇ ਖਿਲਾਫ਼ ਆਪਣੀਆਂ ਸਖ਼ਤ ਅਪੱਤੀਆਂ ਦਰਜ ਕਰਵਾਈਆਂ ਹਨ। ਉਨ੍ਹਾਂ...
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦੇ ਸ਼ਡਿਊਲ ਦਾ ਐਲਾਨ

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦੇ ਸ਼ਡਿਊਲ ਦਾ ਐਲਾਨ

Hot News
ਚੰਡੀਗੜ੍ਹ 11 ਜੁਲਾਈ 2025: ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 15.10.2024 ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਤੋਂ ਬਾਅਦ, ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਪੰਚਾਂ ਦੀਆਂ 90 ਅਸਾਮੀਆਂ ਅਤੇ ਪੰਚਾਂ ਦੀਆਂ 1771 ਅਸਾਮੀਆਂ ਖਾਲੀ ਹਨ। ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ, ਰਾਜ ਚੋਣ ਕਮਿਸ਼ਨ ਨੇ ਉਪ-ਚੋਣਾਂ ਦਾ ਸ਼ਡਿਊਲ ਐਲਾਨਿਆ ਹੈ। ਇਸ ਸ਼ਡਿਊਲ ਦੇ ਅਨੁਸਾਰ ਨਾਮਜ਼ਦਗੀਆਂ 14.07.2025 (ਸੋਮਵਾਰ) ਤੋਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਦਾਖਲ ਕੀਤੀਆਂ ਜਾ ਸਕਣਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 17.7.2025 (ਵੀਰਵਾਰ) ਦੁਪਹਿਰ 3 ਵਜੇ ਤੱਕ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 18.07.2025 (ਸ਼ੁੱਕਰਵਾਰ) ਨੂੰ ਕੀਤੀ ਜਾਵੇਗੀ ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 19.07.2025 (ਸ਼ਾਮ 3 ਵਜੇ ਤੱਕ) ਹੋਵੇਗੀ। ਵੋਟਿੰਗ 27.07.2025 (ਐਤਵਾਰ) ਨੂੰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਰਾਹੀਂ ਹੋਵੇਗੀ। ਅਪਡੇਟ ਕੀਤੀਆਂ ਵੋਟਰ ਸੂਚ...
ਛੋਟੇ ਕਾਰੋਬਾਰਾਂ ਲਈ ਵੱਡੀ ਰਾਹਤ: ਤਰੁਨਪ੍ਰੀਤ ਸਿੰਘ ਸੌਂਦ

ਛੋਟੇ ਕਾਰੋਬਾਰਾਂ ਲਈ ਵੱਡੀ ਰਾਹਤ: ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ, 11 ਜੁਲਾਈ: ਪੰਜਾਬ ਵਿੱਚ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਅਤੇ ਛੋਟੇ ਕਾਰੋਬਾਰਾਂ 'ਤੇ ਨਿਯਮਾਂ ਸਬੰਧੀ ਪਾਲਣਾ ਦੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਐਕਟ, 1958 ਅਤੇ ਪੰਜਾਬ ਲੇਬਰ ਵੈਲਫੇਅਰ ਫੰਡ ਐਕਟ, 1965 ਵਿੱਚ ਕਈ ਪ੍ਰਗਤੀਸ਼ੀਲ ਸੋਧਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਸੋਧਾਂ (ਪੰਜਾਬ ਲੇਬਰ ਵੈਲਫੇਅਰ ਫੰਡ ਬਿੱਲ, 2025 ਅਤੇ ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਬਿੱਲ 2025) ਦਾ ਉਦੇਸ਼ ਕਾਰੋਬਾਰੀ ਸਹੂਲਤਾਂ ਅਤੇ ਕਰਮਚਾਰੀਆਂ ਦੀ ਭਲਾਈ ਦਰਮਿਆਨ ਸੰਤੁਲਨ ਬਣਾਉਣਾ ਹੈ। ਮੁੱਖ ਨੁਕਤੇ ਇਸ ਪ੍ਰਕਾਰ ਹਨ: 1. ਛੋਟੇ ਕਾਰੋਬਾਰਾਂ 'ਤੇ ਨਿਯਮਾਂ ਦੀ ਪਾਲਣਾ ਦੇ ਬੋਝ ਨੂੰ ਘਟਾਉਣਾ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਪ੍ਰਦਾਨ ਕਰਨਾ। ਇਸ ਤਹਿਤ 20 ਕਰਮਚਾਰੀਆਂ ਤੱਕ ਰੁਜ਼ਗਾਰ ਦੇਣ ਵਾਲੇ ਸਾਰੇ ਅਦਾਰਿਆਂ ਨੂੰ ਐਕਟ ਦੇ ਸਾਰੇ ਉਪਬੰਧਾਂ ਤੋਂ ਛੋਟ ਦਿੱਤੀ ਜਾਵੇਗੀ। ਹਾਲਾਂਕਿ, ਅਜਿਹੇ ਸਾਰੇ ਅਦਾਰਿਆਂ ਨੂੰ ਐਕਟ ਦੇ ਲਾਗੂ ਹੋਣ ਜ...
ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰ ਰਹੀ ਭਾਜਪਾ-ਮੁੱਖ ਮੰਤਰੀ

ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰ ਰਹੀ ਭਾਜਪਾ-ਮੁੱਖ ਮੰਤਰੀ

Breaking News
*ਚੰਡੀਗੜ੍ਹ, 11 ਜੁਲਾਈ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੇ ਲੀਡਰਾਂ ਖਿਲਾਫ਼ ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦੀ ਆਵਾਜ਼ ਦਬਾਉਣ ਲਈ ਪੱਬਾਂ ਭਾਰ ਹੋਈ ਪਈ ਹੈ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਨਵੇਂ ਹਾਲਾਤ ਪੈਦਾ ਕੀਤੇ ਜਾ ਰਹੇ ਹਨ ਕਿ ਜੋ ਵੀ ਸੱਚ ਬੋਲੇਗਾ, ਉਸ ਨੂੰ ਐਫ.ਆਈ.ਆਰ. ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ,  ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਹੋਰ ਆਗੂਆਂ ਨੂੰ ਸੱਚ ਬੋਲਣ ਕਰਕੇ ਜੇਲ੍ਹ ਜਾਣਾ ਪਿਆ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸਾਡੀ ਆਵਾਜ਼ ਦਿਵਾਉਣ ਦੀਆਂ ਕੋਸ਼ਿਸ਼ਾਂ ਦਾ ਅਸੀਂ ਸਾਹਮਣਾ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਕਾਨੂੰਨ ਵਿੱਚ ਵਿਸ਼ਵਾਸ ਹੈ ਜਿੱਥੇ ਸਾਡੀ ਆਵਾਜ਼ ਸੁਣੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜੇ ਹੋਰ ਗ੍ਰਿਫਤਾਰੀਆਂ ਅਤੇ ਐਫ.ਆਈ.ਆਰਜ਼ ਦਰਜ ਹੋਣਗੀਆਂ ਕਿਉਂਕਿ ਭਾਜਪਾ ਅਤੇ ਇਸ ਦੇ ਨੇਤਾ ਮੋਦੀ ਖਿਲਾਫ਼ ਬੋਲਣ ਕਰਕੇ ਸਾਡੀ ਆਵਾਜ਼ ਦਬਾਉਣਾ ਚਾਹੁੰਦੇ ਹਨ।ਇਕ ਸਵਾਲ ਦੇ ਜਵਾਬ...
ਮੁੱਖ ਮੰਤਰੀ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਸੁਰੱਖਿਅਤ ਰੱਖਣ ਪ੍ਰਤੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਸੁਰੱਖਿਅਤ ਰੱਖਣ ਪ੍ਰਤੀ ਵਚਨਬੱਧਤਾ ਦੁਹਰਾਈ

Breaking News
*ਚੰਡੀਗੜ੍ਹ, 11 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ 2025, ਜਿਸ ਨੂੰ ਸਦਨ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ, 'ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਖੇਡਾਂ ਸੂਬੇ ਦੇ ਸ਼ਾਨਦਾਰ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪੇਂਡੂ ਖੇਡਾਂ ਖਾਸ ਕਰਕੇ ਬੈਲਗੱਡੀਆਂ ਦੀ ਦੌੜ ਅਤੇ ਹੋਰਾਂ ਨੂੰ ਉਤਸ਼ਾਹਿਤ ਕਰਨਾ ਹੈ ਜੋ ਸੂਬੇ ਦੇ ਕੋਨੇ- ਕੋਨੇ ਵਿੱਚ ਕਰਵਾਈਆਂ ਜਾਂਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂਧਨ ਰਾਜ ਦੀ ਖੇਤੀਬਾੜੀ ਆਰਥਿਕਤਾ ਦਾ ਅਨਿੱਖੜਵਾਂ ਅੰਗ ਰਿਹਾ ਹੈ ਅਤੇ ਪੰਜਾਬੀ ਕਿਸਾਨ ਸਦੀਆਂ ਤੋਂ ਪਸ਼ੂਆਂ ਨੂੰ ਆਪਣੇ ਬੱਚਿਆਂ ਵਾਂਗ ਪਾਲਦੇ ਆ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਬੈਲਗੱਡੀਆਂ ਵਰਗੀਆਂ ਖੇਡਾਂ ਨੂੰ ਸ਼ੁਰੂ ਤੋਂ ਹੀ ਪਸੰਦ ਕੀਤਾ ਹੈ ਅਤੇ ਕਿਲ੍ਹਾ ਰਾਏਪੁਰ ਦੀਆਂ ਇਨ੍ਹ...
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ

Breaking News
*ਚੰਡੀਗੜ੍ਹ, 11 ਜੁਲਾਈ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਕੁਝ ਦਹਾਕਿਆਂ ਤੋਂ ਕਾਂਗਰਸ ਅਤੇ ਭਾਜਪਾ ਦੀਆਂ ਫੁੱਟਪਾਊ ਨੀਤੀਆਂ ਲਈ ਦੋਵਾਂ ਪਾਰਟੀਆਂ 'ਤੇ ਅੱਜ ਵਰ੍ਹਦਿਆਂ ਕਿਹਾ ਕਿ ਜੇਕਰ ਇਹ ਧਿਰਾਂ ਦੇਸ਼ ਪ੍ਰਤੀ ਇਮਾਨਦਾਰੀ ਨਾਲ ਕੰਮ ਕਰਨ ਤਾਂ ਸਾਡਾ ਮੁਲਕ ਹਰ ਖੇਤਰ ਵਿੱਚ ਬੇਮਿਸਾਲ ਤਰੱਕੀ ਦਾ ਗਵਾਹ ਬਣ ਸਕਦਾ ਹੈ।ਡੈਮਾਂ 'ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਦੇ ਵਿਰੋਧ ਵਿੱਚ ਪੰਜਾਬ ਵਿਧਾਨ ਸਭਾ ’ਚ ਪੇਸ਼ ਕੀਤੇ ਗਏ ਮਤੇ 'ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਰਾਜਨੀਤਿਕ ਪਾਰਟੀਆਂ ਨੇ ਲੋਕਾਂ ਨੂੰ ਸੰਕੀਰਨ, ਖੇਤਰੀ, ਭਾਸ਼ਾਈ, ਫਿਰਕੂ ਅਤੇ ਹੋਰ ਲੀਹਾਂ 'ਤੇ ਵੰਡਿਆ, ਜਿਸ ਕਾਰਨ ਸੂਬੇ ਇਕ-ਦੂਜੇ ਨਾਲ ਟਕਰਾਅ ਦੇ ਹਾਲਾਤਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦਾ ਇੱਕੋ-ਇੱਕ ਉਦੇਸ਼ ਅਜਿਹੇ ਮਾੜੇ ਕੰਮਾਂ ਰਾਹੀਂ ਰਾਜਨੀਤਿਕ ਸੱਤਾ ਹਾਸਲ ਕਰਨਾ ਹੈ, ਜਿਸ ਨੇ ਦੇਸ਼ ਅਤੇ ਸੂਬਿਆਂ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਇਹ ਪਾਰਟੀਆਂ ਦੇਸ਼ ਦੇ ਲੋਕਾਂ ਨੂੰ ਆਪਸ ਵਿੱਚ ਲੜਾਉਣਾ ਬੰਦ ਕਰ ਦੇਣ ਤਾਂ ...
ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬਸੰਮਤੀ ਨਾਲ ਪਾਸ

Breaking News
ਚੰਡੀਗੜ੍ਹ, 11 ਜੁਲਾਈ: 16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ ਸ਼ੈਸ਼ਨ ਦੌਰਾਨ ਅੱਜ ਸਦਨ ਨੇ 5 ਮਹੱਤਵਪੂਰਨ ਬਿੱਲ ਹਾਜ਼ਰ ਮੈਂਬਰਾਂ ਦੀ ਸਰਬਸੰਮਤੀ ਨਾਲ ਪਾਸ ਕੀਤੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਦੇ ਸ਼ੈਸ਼ਨ ਦੌਰਾਨ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਬਿਲ, 2025 ਅਤੇ ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਬਿਲ, 2025 ਪੇਸ਼ ਕੀਤਾ, ਜਿਸ ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਬੁਲਾਰੇ ਅਨੁਸਾਰ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸ਼ੌਪਜ਼ ਐਂਡ ਕਮਰਸ਼ੀਅਲ ਐਸਟੈਬਲਿਸਮੈਂਟ (ਸੋਧਨਾ) ਬਿਲ, 2025 ਅਤੇ ਪੰਜਾਬ ਲੇਬਰ ਵੈਲਫੇਅਰ ਫੰਡ (ਸੋਧਨਾ) ਬਿਲ, 2025 ਪੇਸ਼ ਕੀਤਾ, ਜਿਸਨੂੰ ਵਿਧਾਨ ਸਭਾ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸੇ ਤਰ੍ਹਾਂ ਸ. ਗੁਰਮੀਤ ਸਿੰਘ ਖੁੱਡੀਆਂ ਨੇ "ਦੀ ਪ੍ਰੀਵੈਨਸ਼ੰਨ ਆਫ ਕਰੁਏਲਟੀ ਟੂ ਐਨੀਮਲਜ਼ (ਪੰਜਾਬ ਸੋਧਨਾ) ਬਿਲ, 2025" ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ।...