Tuesday, August 11Malwa News
Shadow

Author: News Editor

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

Breaking News
ਨਵੀਂ ਦਿੱਲੀ / ਪੰਜਾਬ, 1 ਮਾਰਚ 2026:ਆਮ ਆਦਮੀ ਪਾਰਟੀ (ਆਪ) ਦੀ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨਤਕ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਦਾਲਤ ਦਾ ਹਾਲੀਆ ਫੈਸਲਾ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ ਹੈ ਅਤੇ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ 'ਆਪ' ਪਾਰਟੀ ਇੱਕ ਕੌਮੀ ਤਾਕਤ ਵਜੋਂ ਮਜ਼ਬੂਤੀ ਨਾਲ ਉਭਰ ਕੇ ਸਾਹਣਣੇ ਆਈ ਹੈ। ਸਿੱਧੀ ਰਾਜਨੀਤਿਕ ਚੁਣੌਤੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਸ ਤਾਨਾਸ਼ਾਹੀ ਸ਼ਾਸਨ ਨੂੰ ਮਾਤ ਦੇਣ ਲਈ 2027 ਵਿੱਚ ‘ਆਪ’ ਦੀ ਝੋਲੀ ਘੱਟੋ-ਘੱਟ 100 ਸੀਟਾਂ ਪਾਏਗਾ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹੀ ਵਿਰੁੱਧ ਜਿੱਤ ਦਾ ਆਗਾਜ਼ ਪੰਜਾਬ ਤੋਂ ਹੋਵਗਾ। ਇਹ ਆਖਦਿਆਂ ਕਿ ਸਾਲ 2027 ਦੇਸ਼ ਭਰ ਵਿੱਚ ਬਦਲਾਅ ਦਾ ਮੁੱਢ ਬੰਨ੍ਹੇਗਾ, ਉਨ੍ਹਾਂ ਕਿਹਾ ਕਿ ਜਿਸ ਦਿਸ਼ਾ ਵੱਲ ਪੰਜਾਬ ਮਾਰਚ ਕਰਦਾ ਹੈ, ਪੂਰਾ ਦੇਸ਼ ਵੀ ਉਸ ਪਾਸੇ ਵੱਲ ਹੋ ਜਾਂਦਾ ਹੈ ਕਿਉਂ ਕਿ ਹਰ ਕੋਈ ਜਾਣਦਾ ਹੈ ਕਿ ਪੰਜਾਬ ਕਿਸੇ ਵੀ ਤਾਨਾਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਚੰਗੀ ਤਰ੍ਹ...
ਪੰਜਾਬ ਸਰਕਾਰ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ,  ਕੁਸ਼ਲਤਾ ਤੇ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਕਰ ਰਹੀ ਹੈ ਤਕਨਾਲੋਜੀ ਦੀ ਵਰਤੋਂ: ਅਮਨ ਅਰੋੜਾ

ਪੰਜਾਬ ਸਰਕਾਰ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ,  ਕੁਸ਼ਲਤਾ ਤੇ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਕਰ ਰਹੀ ਹੈ ਤਕਨਾਲੋਜੀ ਦੀ ਵਰਤੋਂ: ਅਮਨ ਅਰੋੜਾ

Breaking News
ਚੰਡੀਗੜ੍ਹ, 1 ਮਾਰਚ:-ਨਾਗਰਿਕ-ਕੇਂਦ੍ਰਿਤ ਸੁਧਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਦੀ ਵਰਤੋਂ ਵਿੱਚ ਮੋਹਰੀ ਪਹਿਲਕਦਮੀਆਂ ਕਰਨ ਲਈ ਤਕਨਾਲੋਜੀ ਸਭਾ 2026 ਦੌਰਾਨ ਵੱਕਾਰੀ “ਡਿਜੀਟਲ ਐਕਸੀਲੈਂਸ” ਐਵਾਰਡ ਮਿਲਿਆ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਸੂਬਾ ਸਰਕਾਰ ਤਰਫੋਂ ਇਹ ਪੁਰਸਕਾਰ ਹੈਦਰਾਬਾਦ ਵਿਖੇ ਇੰਡੀਅਨ ਐਕਸਪ੍ਰੈਸ ਗਰੁੱਪ ਵੱਲੋਂ ਕਰਵਈ ਗਈ ਤਕਨਾਲੋਜੀ ਸਭਾ 2026 ਦੌਰਾਨ ਹਾਸਲ ਕੀਤਾ। ਇਸ ਸਮਾਰੋਹ ਵਿੱਚ ਦੇਸ਼ ਭਰ ਦੇ ਚੋਟੀ ਦੇ ਤਕਨਾਲੋਜੀ ਦਿੱਗਜਾਂ ਅਤੇ ਨੀਤੀ ਘਾੜਿਆਂ ਨੇ ਸ਼ਿਰਕਤ ਕੀਤੀ। ਇਹ ਪੁਰਸਕਾਰ ਸੂਬੇ ਦੇ ਨਾਗਰਿਕਾਂ ਅਤੇ ਵਿਭਾਗ ਦੀ ਟੀਮ ਨੂੰ ਸਮਰਪਿਤ ਕਰਦਿਆਂ, ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਮਾਨਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਪਾਰਦਰਸ਼ੀ, ਕਾਗਜ਼ ਰਹਿਤ ਅਤੇ ਜਵਾਬਦੇਹੀ ਵਾਲਾ ਪ੍ਰਬੰਧਕੀ ਢ...
ਭਗਵੰਤ ਮਾਨ ਸਰਕਾਰ ਨੇ ‘ਨੌਕਰੀ ਮੰਗਣ ਵਾਲਿਆਂ’ ਨੂੰ ‘ਨੌਕਰੀ ਦੇਣ ਵਾਲਿਆਂ’ ਵਿੱਚ ਬਦਲਿਆ; ਚੰਡੀਗੜ੍ਹ ਵਿਖੇ ਪਹਿਲੇ 2-ਰੋਜ਼ਾ ਵਿਦਿਆਰਥੀ ਉੱਦਮੀ ਕੈਂਪ ਦੀ ਕੀਤੀ ਸ਼ੁਰੂਆਤ

ਭਗਵੰਤ ਮਾਨ ਸਰਕਾਰ ਨੇ ‘ਨੌਕਰੀ ਮੰਗਣ ਵਾਲਿਆਂ’ ਨੂੰ ‘ਨੌਕਰੀ ਦੇਣ ਵਾਲਿਆਂ’ ਵਿੱਚ ਬਦਲਿਆ; ਚੰਡੀਗੜ੍ਹ ਵਿਖੇ ਪਹਿਲੇ 2-ਰੋਜ਼ਾ ਵਿਦਿਆਰਥੀ ਉੱਦਮੀ ਕੈਂਪ ਦੀ ਕੀਤੀ ਸ਼ੁਰੂਆਤ

Breaking News
ਚੰਡੀਗੜ੍ਹ, 1 ਮਾਰਚ:-ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਦੀ ਭਾਲ ਕਰਨ ਵਾਲੇ ਬਣਾਉਣ ਵਾਲੇ ਰਵਾਇਤੀ ਸਿੱਖਿਆ ਮਾਡਲਾਂ ਨੂੰ ਬਦਲ ਕੇ ਉਹਨਾਂ ਨੂੰ ਯੋਜਨਾਬੱਧ ਢੰਗ ਨਾਲ ਨੌਕਰੀਆਂ ਪੈਦਾ ਕਰਨ ਵਾਲਿਆਂ ਵਿੱਚ ਬਦਲਣਾ ਸ਼ੁਰੂ ਕਰ ਦਿੱਤਾ ਹੈ। ਇਸ ਦ੍ਰਿਸ਼ਟੀਕੋਣ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਰਕਾਰੀ ਆਈ.ਟੀ.ਆਈ. ਅਤੇ ਸਰਕਾਰੀ ਪੌਲੀਟੈਕਨਿਕਾਂ ਤੋਂ ਚੁਣੇ ਗਏ 40 ਉੱਚ ਸੰਭਾਵਨਾ ਵਾਲੇ ਨੌਜਵਾਨ ਕਾਰੋਬਾਰੀਆਂ ਲਈ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਐਮਜੀਸੀਪਾ), ਚੰਡੀਗੜ੍ਹ ਵਿਖੇ ਪਹਿਲਾ ਦੋ-ਰੋਜ਼ਾ ਰੈਜੀਡੈਂਸ਼ੀਅਲ ਸਟੂਡੈਂਟ ਇੰਟਰਪ੍ਰਿਨੀਓਰਸ਼ਿਪ ਬੂਟਕੈਂਪ ਕਰਵਾਇਆ ਗਿਆ। ਇਹ ਸਿਰਫ ਇਕ ਵਰਕਸ਼ਾਪ ਹੀ ਨਹੀਂ ਹੈ ਸਗੋਂ ਇਹ ਇੱਕ ਤਿਮਾਹੀ ਲੜੀ ਦੀ ਸ਼ੁਰੂਆਤ ਨੂੰ ਦਰਸਾਉਂਦੀ ਹੈ ਜਿਸਦਾ ਉਦੇਸ਼ ਨੌਜਵਾਨਾਂ ਦੀ ਅਗਵਾਈ ਵਾਲੇ ਉੱਦਮ ਸਿਰਜਣਾ ਹੈ ਅਤੇ ਇਹ ਯਕੀਨੀ ਬਣਾਉਣਾ ਕਿ ਪੰਜਾਬ ਵਿੱਚ ਤਕਨੀਕੀ ਸਿੱਖਿਆ ਸਿੱਧੇ ਤੌਰ 'ਤੇ ਕਾਰੋਬਾਰ ਵਿੱਚ ਵਾਧਾ, ਆਮਦਨ ਪੈਦਾ ਕਰਨ ਅਤੇ ਸਥਾਨਕ ਰੁਜ਼ਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਉਂਦੀ ਹੈ। ਮੁ...
ਵਿਰਾਸਤ-ਏ-ਖਾਲਸਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਤਿੰਨ ਦਿਨਾਂ ਕ੍ਰਾਫਟ ਮੇਲੇ ਦਾ ਆਯੋਜਨ

ਵਿਰਾਸਤ-ਏ-ਖਾਲਸਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਤਿੰਨ ਦਿਨਾਂ ਕ੍ਰਾਫਟ ਮੇਲੇ ਦਾ ਆਯੋਜਨ

Hot News
ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਵਿਰਾਸਤ-ਏ-ਖਾਲਸਾ ਵਿਖੇ 1 ਮਾਰਚ ਤੋਂ 3 ਮਾਰਚ 2026 ਤੱਕ ਤਿੰਨ ਦਿਨਾਂ ਕਰਾਫਟ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਜ਼ਿਲ੍ਹਾ ਰੂਪਨਗਰ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਬਣੇ ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਉਪਰਾਲੇ ਦਾ ਮੁੱਖ ਉਦੇਸ਼ ਪੇਂਡੂ ਮਹਿਲਾਵਾਂ ਅਤੇ ਕਾਰੀਗਰਾਂ ਨੂੰ ਆਪਣੇ ਉਤਪਾਦਾਂ ਦੀ ਮਾਰਕੀਟਿੰਗ ਲਈ ਮੰਚ ਪ੍ਰਦਾਨ ਕਰਨਾ ਸੀ।       ਕਰਾਫਟ ਮੇਲੇ ਦੌਰਾਨ ਫੁਲਕਾਰੀ, ਨੀਟਿੰਗ ਪ੍ਰੋਡਕਟ, ਹਲਦੀ, ਅਚਾਰ, ਮੁਰੱਬੇ, ਚਟਣੀਆਂ, ਆਯੁਰਵੈਦਿਕ ਦਵਾਈਆਂ ਅਤੇ ਫੂਡ ਸਟਾਲਾਂ ਸਮੇਤ ਕੁੱਲ 30 ਸਟਾਲਾਂ ਲਗਾਈਆਂ ਗਈਆਂ। ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਨੇ ਆਪਣੇ ਹੱਥਾਂ ਨਾਲ ਤਿਆਰ ਕੀਤੇ ਉਤਪਾਦਾਂ ਰਾਹੀਂ ਆਪਣੀ ਕਲਾ ਅਤੇ ਹੁਨਰਮੰਦੀ ਦਾ ਪ੍ਰਦਰਸ਼ਨ ਕੀਤਾ, ਜਿਸਨੂੰ ਦਰਸ਼ਕਾਂ ਵੱਲੋਂ ਖੂਬ ਸਰਾਹਿਆ ਗਿਆ। &nbs...
ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕੈਂਪ ਆਯੋਜਿਤ

ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕੈਂਪ ਆਯੋਜਿਤ

Hot News
ਲੁਧਿਆਣਾ, 01 ਮਾਰਚ :ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਅੱਜ ਬਾਬਾ ਦੀਪ ਸਿੰਘ ਨਗਰ ਵਿਚ ਮੁਖ ਮੰਤਰੀ ਸਿਹਤ ਬੀਮਾ  ਯੋਜਨਾ ਕਾਰਡ ਦਾ ਕੈਂਪ ਸਰਦਾਰ ਜੀਵਨ ਸਿੰਘ ਸੰਗੋਵਾਲ ਐੱਮ ਐੱਲ ਏ ਹਲਕਾ ਗਿੱਲ ਦੀ ਰਹਿਨੁਮਾਈ ਹੇਠ ਲਗਾਇਆ ਗਿਆ ।ਇਸ ਕੈਂਪ ਦਾ ਮੁਹੱਲੇ ਦੇ ਲ਼ੋਕਾਂ ਨੇ ਪੂਰਾ ਲਾਭ ਉਠਾਇਆ ।ਇਹ ਕੈਂਪ ਗ੍ਰਾਮ ਪੰਚਾਇਤ ਅਤੇ ਯੂਥ ਕਲੱਬ ਬਾਬਾ ਦੀਪ ਸਿੰਘ ਨਗਰ ਦੇ ਸਹਿਯੋਗ ਨਾਲ ਲਗਾਇਆ ਗਿਆ ।ਇਸ ਕੈਂਪ ਮੌਕੇ ਸਰਪੰਚ ਹਰਮੇਸ਼ ਸਿੰਘ ,ਪ੍ਰਭਜੋਤ ਸਿੰਘ(ਪੰਚ), ਸੁਰਿੰਦਰ ਸ਼ਰਮਾ(ਪੰਚ), ਦਵਿੰਦਰ ਸਿੰਘ (ਪੰਚ),ਚੰਦਨ ਕੁਮਾਰ, ਸੁਖਦੀਪ ਸਿੰਘ ਅਤੇ ਯੂਥ ਕਲੱਬ ਦੇ ਪ੍ਰਧਾਨ ਹਨਦੀਪ ਸ਼ਰਮਾ ਮੌਜੂਦ ਰਹੇ ।ਕੈਂਪ ਵਿਚ ਆਏ ਲੋਕਾਂ ਨੇ ਮੁਖ ਮੰਤਰੀ ਸਰਦਾਰ ਭਗਵੰਤ ਮਾਨ ਅਤੇ ਹਲਕੇ ਦੇ ਐੱਮ ਐੱਲ ਏ ਜੀਵਨ ਸਿੰਘ ਸੰਗੋਵਾਲ ਦਾ ਵਿਸ਼ੇਸ਼  ਧੰਨਵਾਦ ਕੀਤਾ ।ਇਸ ਕੈਂਪ ਵਿਚ ਸਪੋਰਟਸ ਵਿੰਗ ਲੁਧਿਆਣਾ ਦੀ ਪ੍ਰਧਾਨ ਸੋਨੀਆ ਅਲੱਗ ਵਿਸ਼ੇਸ਼ ਤੌਰ ਤੇ ਪਹੁੰਚੇ ।...
ਧਾਲੀਵਾਲ ਨੇ ਕੇਜਰੀਵਾਲ ਤੇ ਸਿਸੋਦੀਆ ਨਾਲ ਮੁਲਾਕਾਤ ਕਰਕੇ ” ਆਪ” ਪੰਜਾਬ ਇਕਾਈ ਵੱਲੋਂ ਦਿੱਤੀ ਵਧਾਈ

ਧਾਲੀਵਾਲ ਨੇ ਕੇਜਰੀਵਾਲ ਤੇ ਸਿਸੋਦੀਆ ਨਾਲ ਮੁਲਾਕਾਤ ਕਰਕੇ ” ਆਪ” ਪੰਜਾਬ ਇਕਾਈ ਵੱਲੋਂ ਦਿੱਤੀ ਵਧਾਈ

Hot News
ਅੰਮ੍ਰਿਤਸਰ/ ਅਜਨਾਲਾ,1 ਮਾਰਚ (  ) - ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮੁਨੀਸ਼ ਸਿਸੋਦੀਆ ਨਾਲ ਉਚੇਚੇ ਤੌਰ ਤੇ ਨਿੱਜੀ ਮੁਲਾਕਾਤ ਕੀਤੀ ਅਤੇ ਮੁਲਾਕਾਤ ਦੌਰਾਨ ਦਿੱਲੀ ਦੀ ਇੱਕ ਅਦਾਲਤ ਦੇ ਸੀ ਬੀ ਆਈ ਵਲੋਂ ਦਰਜ ਕਥਿਤ ਬੇਬੁਨਿਆਦ ਮਾਮਲੇ ਚ ਆਏ ਬਾਇੱਜ਼ਤ ਬਰੀ ਹੋਣ ਦੇ ਫੈਸਲੇ ਦਾ ਬੁੱਕੇ ਭੇਂਟ ਕਰਕੇ ਸਵਾਗਤ ਕੀਤਾ ਤੇ "ਆਪ" ਪੰਜਾਬ ਇਕਾਈ ਵਲੋਂ ਵਧਾਈ ਦਿੰਦਿਆਂ ਕਿਹਾ ਕਿ ਅਦਾਲਤ ਵਲੋਂ ਉਨ੍ਹਾਂ ( ਸ੍ਰੀ ਕੇਜਰੀਵਾਲ ਤੇ ਸ੍ਰੀ ਸਿਸੋਦੀਆ) ਦੀ ਕੱਟੜ ਇਮਾਨਦਾਰ ਰਾਜਨੀਤੀ 'ਤੇ ਮੋਹਰ ਲਗਾਏ ਜਾਣ ਨਾਲ ਜਿੱਥੇ ਪੰਜਾਬ ਚ ਮੁੱਖ ਮੰਤਰੀ ਸ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਵੱਛ ਪ੍ਰਸ਼ਾਸ਼ਨ, ਬਹੁ ਵਿਕਾਸ, ਰੁਜ਼ਗਾਰ ਤੇ ਲੋਕ ਸਹੂਲਤਾਂ ਸਕੀਮਾਂ ਸਮੇਤ ਪੰਜਾਬ ਚ ਯੁੱਧ ਨਸ਼ਿਆਂ ਵਿਰੁੱਧ ਤੇ ਗੈਂਗ਼ਸਟਰਾਂ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ‘ਚ ਗਲੀਆਂ ਦੇ ਨਿਰਮਾਣ ਦੀ ਕਰਵਾਈ ਸ਼ੁਰੂਆਤ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ‘ਚ ਗਲੀਆਂ ਦੇ ਨਿਰਮਾਣ ਦੀ ਕਰਵਾਈ ਸ਼ੁਰੂਆਤ

Hot News
ਹੁਸ਼ਿਆਰਪੁਰ, 1 ਮਾਰਚ:- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 13 ਵਿੱਚ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ਵਿੱਚ ਬਲਾਕ ਟਾਈਲਾਂ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ । ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਲਾਕੇ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪਹਿਲ ਦੇ ਆਧਾਰ 'ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਜਿੰਪਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਵਾਰਡ ਨੰਬਰ 13 ਵਿੱਚ ਬਹੁਤ ਸਾਰੀਆਂ ਗਲੀਆਂ ਖਸਤਾ ਹਾਲਤ ਵਿੱਚ ਸਨ, ਜਿਸ ਕਾਰਨ ਸਥਾਨਕ ਨਿਵਾਸੀਆਂ ਨੂੰ ਆਉਣ-ਜਾਣ ਵਿੱਚ ਮੁਸ਼ਕਲਾਂ ਆ ਰਹੀਆਂ ਸਨ। ਬਲਾਕ ਟਾਈਲਾਂ ਲਗਾਉਣ ਨਾਲ ਨਾ ਸਿਰਫ਼ ਗਲੀਆਂ ਮਜ਼ਬੂਤ ਅਤੇ ਸੁੰਦਰ ਹੋਣਗੀਆਂ ਸਗੋਂ ਡਰੇਨੇਜ ਦੀਆਂ ਸਮੱਸਿਆਵਾਂ ਵੀ ਦੂਰ ਹੋਣਗੀਆਂ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਕੰਮ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ...
ਹੋਲਾ ਮਹੱਲਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਦੀ ਸਮੀਖਿਆ, ਸ਼ਰਧਾਲੂਆਂ ਲਈ ਵਿਸ਼ੇਸ਼ ਸਹੂਲਤਾਂ ਯਕੀਨੀ ਬਣਾਈਆਂ

ਹੋਲਾ ਮਹੱਲਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਦੀ ਸਮੀਖਿਆ, ਸ਼ਰਧਾਲੂਆਂ ਲਈ ਵਿਸ਼ੇਸ਼ ਸਹੂਲਤਾਂ ਯਕੀਨੀ ਬਣਾਈਆਂ

Hot News
ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਖਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਹੋਲਾ ਮਹੱਲਾ ਤਿਉਹਾਰ ਮੌਕੇ 2 ਮਾਰਚ ਤੋਂ 4 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਪਹੁੰਚ ਰਹੇ ਹਨ। ਤਿਉਹਾਰ ਨੂੰ ਸੁਚਾਰੂ, ਸੁਰੱਖਿਅਤ ਅਤੇ ਵਿਵਸਥਿਤ ਢੰਗ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।        ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਉਪ ਮੰਡਲ ਮੈਜਿਸਟ੍ਰੇਟ ਰੂਪਨਗਰ ਜਸਪ੍ਰੀਤ ਸਿੰਘ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅੰਦਰ ਬਣਾਈਆਂ ਗਈਆਂ ਸਾਰੀਆਂ ਪਾਰਕਿੰਗਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਪਾਰਕਿੰਗ ਖੇਤਰਾਂ ਵਿੱਚ ਰੌਸ਼ਨੀ, ਸੁਰੱਖਿਆ, ਸਫ਼ਾਈ ਅਤੇ ਦਿਸ਼ਾ-ਨਿਰਦੇਸ਼ ਸਾਈਨਬੋਰਡਾਂ ਦੀ ਉਪਲਬਧਤਾ ਦਾ ਜਾਇਜ਼ਾ ਲਿਆ ਗਿਆ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਆਵੇ।      ਪ੍ਰਸ਼ਾਸਨ ਵੱਲੋਂ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧ, ਆਰਜ਼ੀ ਟਾਇਲਟਾਂ ਦੀ ਸਫ਼ਾਈ...
ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਿਆਂ ਵਿਚ ਸਰਗਰਮੀ ਨਾਲ ਕੰਮ ਕਰਨਗੇ ਕੋਰ ਗਰੁੱਪ: ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਿਆਂ ਵਿਚ ਸਰਗਰਮੀ ਨਾਲ ਕੰਮ ਕਰਨਗੇ ਕੋਰ ਗਰੁੱਪ: ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ

Hot News
ਸ੍ਰੀ ਮੁਕਤਸਰ ਸਾਹਿਬ, 28 ਫਰਵਰੀ-         ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ ਹੈ। ਇਸ ਵਾਸਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਬਣਾਏ ਜਾ ਰਹੇ ਹਨ ਜੋ ਕਿ ਜ਼ਿਲ੍ਹਾ ਪੱਧਰ 'ਤੇ ਸਰਗਰਮੀ ਨਾਲ ਕੰਮ ਕਰਨਗੇ।        ਇਹ ਪ੍ਰਗਟਾਵਾ ਮਾਣਯੋਗ ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਸ. ਜਤਿੰਦਰ ਸਿੰਘ ਸ਼ੰਟੀ (ਪਦਮਸ੍ਰੀ ਐਵਾਰਡੀ) ਨੇ ਗਰੀਨ ਸੀ ਰਿਜੋਰਟ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।           ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਸਾਰੇ ਜ਼ਿਲ੍ਹਿਆਂ ਵਿੱਚ ਸਮਰਪਿਤ ਕੋਰ ਗਰੁੱਪ ਬਣਾਏ ਜਾ ਰਹੇ ਹਨ। ਇਨ੍ਹਾਂ ਕੋਰ ਗਰੁੱਪਾਂ ਵਿੱਚ 10-10 ਮੈਂਬਰ ਹੋਣਗੇ, ਜਿਨ੍ਹਾਂ ਵਿੱਚ ਮਨੁੱਖੀ ਅਧਿਕਾਰ ਕਾਰਕੁਨ, ਵਕੀਲ ਅਤੇ ਹੋਰ ਮਾਹਿਰ ਸ਼ਾਮਲ ਹੋਣਗੇ। ਇਹ ਸਮੂਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂ...
ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

Hot News
ਚੰਡੀਗੜ੍ਹ, 28 ਫਰਵਰੀ:-ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਅਰਥਚਾਰੇ ਲਈ ਵੱਡੀ ਪੁਲਾਂਘ ਪੁੱਟਦਿਆਂ ਭਗਵੰਤ ਮਾਨ ਸਰਕਾਰ ਨੇ ਮੰਡੀ ਗੋਬਿੰਦਗੜ੍ਹ ਦੇ ਵਜ਼ੀਰਾਬਾਦ ਦੇ ਇੰਡਸਟਰੀਅਲ ਪਾਰਕ ਵਿਖੇ ਕਾਰਗਿਲ ਕੰਪਨੀ ਦੇ 300 ਕਰੋੜ ਰੁਪਏ ਦੇ ਪਸ਼ੂ ਚਾਰਾ ਪਲਾਂਟ ਨੂੰ ਚਾਲੂ ਕਰ ਦਿੱਤਾ ਹੈ, ਜੋ ਦੱਖਣੀ ਏਸ਼ੀਆ ਵਿੱਚ ਆਪਣੀ ਕਿਸਮ ਦਾ ਸਭ ਤੋਂ ਵੱਡਾ ਪਲਾਂਟ ਹੈ। ਇਸ ਮੈਗਾ ਪ੍ਰਾਜੈਕਟ ਦਾ ਚਾਲੂ ਹੋਣਾ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਮਹੱਤਵਪੂਰਨ ਉਦਯੋਗਿਕ ਪ੍ਰਾਪਤੀ ਹੈ, ਜੋ ਪੰਜਾਬ ਵਿੱਚ ਵਿਸ਼ਵਵਿਆਪੀ ਨਿਵੇਸ਼ਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਇਹ ਅਤਿ-ਆਧੁਨਿਕ ਪਲਾਂਟ ਪੰਜਾਬ ਦੇ ਖੇਤੀਬਾੜੀ-ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ ​​ਕਰਦਾ ਹੈ, ਰੋਜ਼ਗਾਰ ਪੈਦਾ ਕਰਦਾ ਹੈ ਅਤੇ ਦੁੱਧ ਦੀ ਪੈਦਾਵਾਰ ਵਿੱਚ ਸੁਧਾਰ ਅਤੇ ਡੇਅਰੀ ਉਤਪਾਦਕਤਾ ਵਿੱਚ ਵਾਧਾ ਕਰਕੇ ਕਿਸਾਨਾਂ ਨੂੰ ਸਿੱਧਾ ਲਾਭ ਪਹੁੰਚਾਉਂਦਾ ਹੈ। ਇਹ ਪ੍ਰਾਜੈਕਟ ਪੰਜਾਬ ਸਰਕਾਰ ਦੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ, ਖੇਤੀਬਾੜੀ-ਪ੍ਰਾਸੈਸਿੰਗ ਸਮਰੱਥਾ ਨੂੰ ਵਧਾਉਣ ਅਤੇ ਨਿਰੰਤਰ ਨਿਵੇਸ਼ ਅਤੇ ਨੀਤੀ-ਅਧਾਰਤ ਵਿਕਾਸ ਰਾਹੀਂ 'ਰੰਗਲਾ...