ਪਾਕ-ਆਈ.ਐਸ.ਆਈ. ਹਮਾਇਤ ਪ੍ਰਾਪਤ ਬੀ.ਕੇ.ਆਈ. ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ
ਚੰਡੀਗੜ੍ਹ/ਗੁਰਦਾਸਪੁਰ, 9 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਾਕਿਸਤਾਨ ਦੀ ਆਈਐਸਆਈ ਵੱਲੋਂ ਸਮਰਥਿਤ ਅਤੇ ਪਾਕਿਸਤਾਨ ਵਿੱਚ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਸੰਚਾਲਕ ਹਰਵਿੰਦਰ ਰਿੰਦਾ ਦੁਆਰਾ ਰਚੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰਦਿਆਂ ਗੁਰਦਾਸਪੁਰ ਦੇ ਜੰਗਲੀ ਖੇਤਰ ਵਿੱਚੋਂ ਅੱਤਵਾਦੀ ਹਾਰਡਵੇਅਰ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।
ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਖੇਪ ਵਿੱਚ ਦੋ ਏਕੇ—47 ਰਾਈਫਲਾਂ ਦੇ ਨਾਲ—ਨਾਲ 16 ਜ਼ਿੰਦਾ ਕਾਰਤੂਸ ਅਤੇ ਦੋ ਮੈਗਜ਼ੀਨ, ਅਤੇ ਦੋ ਪੀ—86 ਹੈਂਡ ਗ੍ਰਨੇਡ ਸ਼ਾਮਲ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੀ ਗਈ ਖੇਪ ਪਾਕਿਸਤਾਨੀ ਏਜੰਸੀਆਂ ਅਤੇ ਹਰਵਿੰਦਰ ਰਿੰਦਾ ਵੱਲੋਂ ਪੰਜਾਬ ਵਿੱਚ ਕਈ...








