Thursday, February 5Malwa News
Shadow

Author: News Editor

ਲਾਲਜੀਤ ਸਿੰਘ ਭੁੱਲਰ ਨੇ 12 ਨਵ-ਨਿਯੁਕਤ ਜੇਲ੍ਹ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਲਾਲਜੀਤ ਸਿੰਘ ਭੁੱਲਰ ਨੇ 12 ਨਵ-ਨਿਯੁਕਤ ਜੇਲ੍ਹ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 8 ਜੁਲਾਈ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਇੱਕ ਰਸਮੀ ਸਮਾਰੋਹ ਦੌਰਾਨ ਨਵੇਂ ਭਰਤੀ ਹੋਏ 12 ਜੇਲ੍ਹ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਾਲ ਆਤਮ ਨਗਰ ਲੁਧਿਆਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਅਤੇ ਏਡੀਜੀਪੀ ਜੇਲ੍ਹਾਂ ਸ੍ਰੀ ਅਰੁਣ ਪਾਲ ਸਿੰਘ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਨਵ-ਨਿਯੁਕਤ ਮੁਲਾਜ਼ਮਾਂ ਵਿੱਚ 5 ਜੇ.ਬੀ.ਟੀ. ਅਧਿਆਪਕ ਵੀ ਸ਼ਾਮਲ ਹਨ, ਜੋ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਜੋੜਨ ਅਤੇ ਉਨ੍ਹਾਂ ਦੇ ਮੁੜ-ਵਸੇਬੇ ਦਾ ਰਾਹ ਸੁਖਾਲਾ ਹੋਵੇਗਾ। ਇਸ ਤੋਂ ਇਲਾਵਾ 3 ਕਲਰਕ, 1 ਵਾਰਡਰ ਅਤੇ 3 ਗਰੁੱਪ-ਡੀ ਅਧਿਕਾਰੀ ਵੀ ਨਿਯੁਕਤ ਕੀਤੇ ਗਏ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਭਰਤੀਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪਹਿਲਕਦਮੀ ਦਾ ਹਿੱਸਾ ਹਨ। ਉਨ੍ਹਾਂ ਕਿਹਾ...
ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

Breaking News
ਚੰਡੀਗੜ੍ਹ, 8 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਨ, ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਕਈ ਮੀਟਿੰਗਾਂ ਕੀਤੀਆਂ। ਤਿੰਨ ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੇ ਵਿਚਾਰ-ਵਟਾਂਦਰੇ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵਿੱਚ ਉਨ੍ਹਾਂ ਨਾਲ ਮੌਜੂਦ ਸਨ। ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਫਾਈ ਮਜ਼ਦੂਰ ਫੈਡਰੇਸ਼ਨ ਸੀਵਰਮੈਨ ਯੂਨੀਅਨ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸਡ ਵਰਕਰ ਯੂਨੀਅਨ, ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਕਰਮਚਾਰੀ ਕੰਟਰੈਕਟਰ ਵਰਕਰਜ਼ ਯੂਨੀਅਨ, ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ, ਪੰਜਾਬ ਫਾਇਰ ਸੀਵਰਮੈਨ ਕੱਚੇ ਮੁਲਾਜ਼ਮ ਯੂਨੀਅਨ (ਕੰਟਰੈਕਟ), ਅਤੇ ਫਾਇਰ ਸੀਵਰਮੈਨ ਕੱਚੇ ਮੁਲਾਜ਼ਮ ਯੂਨੀਅਨ (ਆਊਟਸੋਰਸ) ਦੇ ਨੁਮਾਇੰਦਿਆਂ ਵੱਲੋਂ ਸਾਂਝੇ ਕੀਤੇ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਗੱਲਬਾਤ ਦੌਰਾਨ ਵਧੀਕ ਮੁੱਖ ਸਕੱਤਰ ਵਿੱਤ ਆਲੋਕ ਸ਼ੇਖਰ, ...
ਲਾਲ ਚੰਦ ਕਟਾਰੂਚੱਕ ਵੱਲੋਂ ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਡੀਐਫਐਸਸੀਜ਼ ਨੂੰ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਿਰਦੇਸ਼

ਲਾਲ ਚੰਦ ਕਟਾਰੂਚੱਕ ਵੱਲੋਂ ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਡੀਐਫਐਸਸੀਜ਼ ਨੂੰ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਿਰਦੇਸ਼

Breaking News
ਚੰਡੀਗੜ੍ਹ, 8 ਜੁਲਾਈ: ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਮੁਫਤ ਰਾਸ਼ਨ (ਕਣਕ) ਮਿਲਦੇ ਰਹਿਣ ਨੂੰ ਯਕੀਨੀ ਬਣਾਉਣ ਲਈ ਈ-ਕੇਵਾਈਸੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀਐਫਐਸਸੀਜ਼) ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਇਸ ਪ੍ਰਕਿਰਿਆ ਨੂੰ ਜੰਗੀ ਪੱਧਰ 'ਤੇ ਪੂਰਾ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਡੀਐਫਐਸਸੀਜ਼ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਰਾਜ ਦੇ ਕੁੱਲ 1.57 ਕਰੋੜ ਲਾਭਪਾਤਰੀਆਂ ਵਿੱਚੋਂ 1.25 ਕਰੋੜ ਲਾਭਪਾਤਰੀਆਂ (1,25,55,621) ਲਈ ਈ-ਕੇਵਾਈਸੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀ ਆਖਰੀ ਮਿਤੀ 30 ਜੂਨ, 2025 ਸੀ ਪਰ ਟੀਚੇ ਵੱਲ ਤੇਜ਼ੀ ਨਾਲ ਅੱਗੇ ਵਧਣ ਦੇ ਬਾਵਜੂਦ ਅਜੇ ਵੀ ਕਈ ਲਾਭਪਾਤਰੀ ਦੀ ਈ-ਕੇਵਾਈਸੀ ਅਜੇ ਬਾਕੀ ਹੈ। ਇਸ ਦਾ ਸਖ਼ਤ ਨੋਟਿਸ ਲੈਂਦੇ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ...
ਆਦਮਪੁਰ ਵਿਖੇ ਵਾਪਰੀ ਘਟਨਾ ਦਾ ਮਾਮਲਾ ; ਡੀ.ਆਈ.ਜੀ. ਜਲੰਧਰ ਰੇਂਜ ਨੇ ਲਿਆ ਮੌਕੇ ਦਾ ਜਾਇਜ਼ਾ

ਆਦਮਪੁਰ ਵਿਖੇ ਵਾਪਰੀ ਘਟਨਾ ਦਾ ਮਾਮਲਾ ; ਡੀ.ਆਈ.ਜੀ. ਜਲੰਧਰ ਰੇਂਜ ਨੇ ਲਿਆ ਮੌਕੇ ਦਾ ਜਾਇਜ਼ਾ

Hot News
ਜਲੰਧਰ, 7 ਜੁਲਾਈ :  ਡੀ.ਆਈ.ਜੀ. ਜਲੰਧਰ ਰੇਂਜ ਨਵੀਨ ਸਿੰਗਲਾ ਵੱਲੋਂ ਬੀਤੀ ਰਾਤ ਆਦਮਪੁਰ ਦੇ ਗਾਂਧੀ ਨਗਰ ਵਿਖੇ ਵਾਪਰੀ ਅੱਗ ਦੀ ਘਟਨਾ ਦਾ ਜਾਇਜ਼ਾ ਲੈਣ ਲਈ ਮੌਕੇ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ. ਜਲੰਧਰ ਦਿਹਾਤੀ ਪੁਲਿਸ ਹਰਵਿੰਦਰ ਸਿੰਘ ਵਿਰਕ ਵੀ ਉਨ੍ਹਾਂ ਨਾਲ ਮੌਜੂਦ ਸਨ।     ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਡੀ.ਆਈ.ਜੀ. ਨੇ ਦੱਸਿਆ ਕਿ ਤਿੰਨ ਅਛਪਛਾਤੇ ਵਿਅਕਤੀਆਂ ਵੱਲੋਂ ਬੋਤਲ ਵਿੱਚ ਤੇਲ ਪਾ ਕੇ ਉਸ ਨੂੰ ਅੱਗ ਲਗਾਕੇ ਘਰ ਦੇ ਗੇਟ ’ਤੇ ਸੁੱਟਿਆ ਗਿਆ ਸੀ, ਜਿਸ ਨਾਲ ਗੇਟ ਨੂੰ ਅੱਗ ਲੱਗ ਗਈ ਸੀ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੂਚਨਾ ਮਿਲਣ ’ਤੇ ਤੁਰੰਤ ਪੁਲਿਸ ਪਾਰਟੀ ਮੌਕੇ ‘ਤੇ ਭੇਜੀ ਗਈ।     ਸ਼੍ਰੀ ਸਿੰਗਲਾ ਨੇ ਅੱਗੇ ਦੱਸਿਆ ਕਿ ਪੁਲਿਸ ਵੱਲੋਂ ਇਸ ਘਟਨਾ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਦਮਪੁਰ ਦੇ ਗਾਂਧੀ ਨਗਰ ਵਿੱਚ ਵਾਪਰੀ ਇਸ ਘਟਨਾ ਨੂੰ ਜਲਦ ਟਰੇਸ ਕਰਕੇ ਦੋਸ਼ੀਆਂ ਨੂੰ ਗ...
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਭਾਖੜਾ ਡੈਮ ਵਿਖੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਬਾਰੇ ਕਾਂਗਰਸ ਸਰਕਾਰ ਦਾ ਫੈਸਲਾ ਵਾਪਸ ਲਿਆ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਭਾਖੜਾ ਡੈਮ ਵਿਖੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਬਾਰੇ ਕਾਂਗਰਸ ਸਰਕਾਰ ਦਾ ਫੈਸਲਾ ਵਾਪਸ ਲਿਆ

Hot News
ਚੰਡੀਗੜ੍ਹ, 7 ਜੁਲਾਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ ਅੱਜ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਕਾਂਗਰਸ ਸਰਕਾਰ ਵੱਲੋਂ ਭਾਖੜਾ ਡੈਮ 'ਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐਸ.ਐਫ.) ਤਾਇਨਾਤ ਕਰਨ ਦੇ ਫੈਸਲੇ ਨੂੰ ਵਾਪਸ ਲੈਣ ਦਾ ਫੈਸਲਾ ਲਿਆ।ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਮੰਤਰੀ ਮੰਡਲ ਨੇ ਇਸ ਗੱਲ ’ਤੇ ਦੁੱਖ ਪ੍ਰਗਟਾਇਆ ਕਿ ਤਤਕਾਲੀ ਕਾਂਗਰਸ ਸਰਕਾਰ ਨੇ 23 ਜੁਲਾਈ, 2021 ਨੂੰ ਆਪਣੇ ਫੈਸਲੇ ਰਾਹੀਂ ਭਾਖੜਾ ਡੈਮ 'ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਲਈ ਆਪਹੁਦਰੇ ਢੰਗ ਨਾਲ ਪ੍ਰਵਾਨਗੀ ਦਿੱਤੀ ਸੀ। ਇਹ ਪੰਜਾਬ ਵਿਰੋਧੀ ਕਦਮ ਸੂਬੇ ਲਈ ਘੋਰ ਨਿਰਾਦਰ ਸੀ ਕਿਉਂਕਿ ਪੰਜਾਬ ਪੁਲਿਸ ਡੈਮਾਂ ਦੀ ਰਾਖੀ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਸੀ। ਅੱਜ ਮੰਤਰੀ ਮੰਡਲ ਨੇ ਸੂਬੇ ਦੇ ਵਡੇਰੇ ਹਿੱਤ ਵਿੱਚ ਇਸ ਫੈਸਲੇ ਨੂੰ ਵਾਪਸ ਲੈ ਲਿਆ। ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿ...
ਦਸੂਹਾ-ਹਾਜੀਪੁਰ ਰੋਡ ‘ਤੇ ਹੋਏ ਦਰਦਨਾਕ ਸੜਕ ਹਾਦਸੇ ‘ਚ 9 ਦੀ ਮੌਤ, 33 ਜ਼ਖ਼ਮੀ

ਦਸੂਹਾ-ਹਾਜੀਪੁਰ ਰੋਡ ‘ਤੇ ਹੋਏ ਦਰਦਨਾਕ ਸੜਕ ਹਾਦਸੇ ‘ਚ 9 ਦੀ ਮੌਤ, 33 ਜ਼ਖ਼ਮੀ

Hot News
ਦਸੂਹਾ/ਹੁਸ਼ਿਆਪਰੁਰ, 7 ਜੁਲਾਈ : ਦਸੂਹਾ-ਹਾਜੀਪੁਰ ਰੋਡ 'ਤੇ ਸੋਮਵਾਰ ਸਵੇਰੇ ਪਿੰਡ ਸਗਰਾਂ ਨੇੜੇ ਇਕ ਨਿੱਜੀ ਕੰਪਨੀ ਦੀ ਬੱਸ ਅਤੇ ਇਕ ਕਾਰ ਵਿਚਾਲੇ ਹੋਏ ਦਰਦਨਾਕ ਸੜਕ ਹਾਦਸੇ ਵਿਚ ਇਕ ਬੱਚੀ ਸਮੇਤ 9 ਲੋਕਾਂ ਦੀ ਮੌਤ ਹੋ ਗਈ ਅਤੇ 33 ਹੋਰ ਜ਼ਖਮੀ ਹੋ ਗਏ। ਹਾਦਸੇ ਦੌਰਾਨ ਸੱਤ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਜ਼ਖਮੀਆਂ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ। ਜ਼ਖਮੀਆਂ ਦਾ ਇਲਾਜ ਸਿਵਲ ਹਸਪਤਾਲ ਦਸੂਹਾ ਵਿਚ ਚੱਲ ਰਿਹਾ ਹੈ ਅਤੇ ਗੰਭੀਰ ਜ਼ਖਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਰੈਫਰ ਕੀਤਾ ਗਿਆ ਹੈ।                       ਹਾਦਸੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸੜਕ ਸੁਰੱਖਿਆ ਫੋਰਸ, ਸਿਹਤ ਵਿਭਾਗ ਅਤੇ ਪੁਲਿਸ ਟੀਮ ਹਰਕਤ ਵਿਚ ਆ ਗਈ। ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਆਸ਼ਿਕ...
ਪੁਲਿਸ ਮੁਕਾਬਲੇ ਦੌਰਾਨ ਫਿਰੌਤੀ ਮੰਗਣ ਵਾਲੇ 2 ਗੈਂਗਸਟਰ ਗ੍ਰਿਫ਼ਤਾਰ

ਪੁਲਿਸ ਮੁਕਾਬਲੇ ਦੌਰਾਨ ਫਿਰੌਤੀ ਮੰਗਣ ਵਾਲੇ 2 ਗੈਂਗਸਟਰ ਗ੍ਰਿਫ਼ਤਾਰ

Hot News
ਜਲੰਧਰ, 7 ਜੁਲਾਈ : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਿਸ ਵੱਲੋਂ ਸਮੱਗਲਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਗੈਂਗਸਟਰਾਂ ਖਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਕਾਰਵਾਈ ਕਰਦਿਆਂ ਫਿਰੌਤੀ ਮੰਗਣ ਵਾਲੇ ਦੋ ਖਤਰਨਾਕ ਗੈਂਗਸਟਰਾਂ ਨੂੰ ਪੁਲਿਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜਿਨ੍ਹਾਂ ਤੋਂ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ, 2 ਨਾਜਾਇਜ਼ ਪਿਸਤੌਲ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਗਿਆ ਹੈ। ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ. ਸ਼ਾਹਕੋਟ ਓਂਕਾਰ ਸਿੰਘ ਬਰਾੜ ਦੀ ਅਗਵਾਈ ਵਿੱਚ ਐਸ.ਐਚ.ਓ. ਥਾਣਾ ਸ਼ਾਹਕੋਟ ਬਲਵਿੰਦਰ ਸਿੰਘ ਭੁੱਲਰ ਦੀ ਟੀਮ ਵੱਲੋਂ ਇਹ ਸਫ਼ਲਤਾ ਹਾਸਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਸ਼ਾਹਕੋਟ ਪੁਲਿਸ ਨੂੰ ਸੋਮਵਾਰ ਸਵੇਰੇ ਸਮਾਂ 4:45 ਵਜੇ ਪਿੰਡ ਸਾਦਿਕਪੁਰ, ਢੰਡੋਵਾਲ, ਤਲਵੰਡੀ ਸੰਘੇੜਾ, ਬਿੱਲੀ ਚਹਾਰਮੀ, ਭੁੱਲਰ, ਨਵਾਂ ਕਿਲਾ, ਕੋਟਲੀਗਾਜਰਾਂ ਆਦਿ ਪਿੰਡਾਂ ਵਿੱਚ ਦੋ ਸ਼ੱਕੀ ਨੌਜਵਾਨਾਂ ਬਾਰੇ ਇਤਲਾਹ ਮਿਲੀ ਸੀ।...
ਪੰਜਾਬ ਸਰਕਾਰ ਵੱਲੋਂ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਵੱਲੋਂ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

Hot News
ਚੰਡੀਗੜ੍ਹ, 7 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਭਰ ਵਿੱਚ ਹੜ੍ਹ ਵਰਗੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਇਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਹੜ੍ਹਾਂ ਜਿਹੀ ਸਥਿਤੀ ਨਾਲ ਨਜਿੱਠਣ ਲਈ ਸੂਬੇ ਭਰ ਵਿੱਚ ਚੱਲ ਰਹੇ ਯਤਨਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਮੌਜੂਦਾ ਹੜ੍ਹ ਨਿਯੰਤਰਣ ਉਪਾਵਾਂ ਦੀ ਸਥਿਤੀ ਅਤੇ ਸੰਭਾਵੀ ਹੰਗਾਮੀ ਹਾਲਾਤਾਂ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੂੰ ਹੜ੍ਹ ਸੁਰੱਖਿਆ ਉਪਾਵਾਂ ਅਤੇ ਸੰਵੇਦਨਸ਼ੀਲ ਖੇਤਰਾਂ ਲਈ ਵਿਸਤ੍ਰਿਤ ਤਿਆਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ ਕਿ ਸਰਕਾਰ ਨੇ ਵੱਖ-ਵੱਖ ਹੜ੍ਹ ਪ੍ਰਬੰਧਨ ਪਹਿਲਕਦਮੀਆਂ ਲਈ ਲਗਭਗ 230 ਕਰੋੜ ਰੁਪਏ ਖਰਚੇ ਹਨ। ਇਹ ਵੀ ਦੱਸਿਆ ਗਿਆ ਕਿ ਐਸ.ਡੀ.ਐਮ.ਐਫ, ਮਨਰੇਗਾ ਅਤੇ ਵਿਭਾਗੀ ਅਮਲੇ ਵੱਲੋਂ ਕੁੱਲ 599 ਪ੍ਰਾਜੈਕਟ ਮੁਕੰਮਲ ਕੀਤੇ ਗਏ ਹਨ। ...
ਸੂਬੇ ਵਿੱਚ ਰਾਜਮਾਰਗਾਂ ਉੱਤੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਵਿਚਾਰੀ ਜਾਵੇ: ਲਾਲ ਚੰਦ ਕਟਾਰੂਚੱਕ

ਸੂਬੇ ਵਿੱਚ ਰਾਜਮਾਰਗਾਂ ਉੱਤੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਵਿਚਾਰੀ ਜਾਵੇ: ਲਾਲ ਚੰਦ ਕਟਾਰੂਚੱਕ

Breaking News
ਚੰਡੀਗੜ੍ਹ, 7 ਜੁਲਾਈ: ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2025-26 ਲਈ ਨਿਵੇਕਲੀਆਂ ਪਹਿਲਕਦਮੀਆਂ ਉਲੀਕੀਆਂ ਜਾ ਰਹੀਆ ਹਨ। ਇਨ੍ਹਾਂ ਵਿੱਚ ਪ੍ਰਮੁੱਖ ਤੌਰ ਉੱਤੇ ਹਾਈਵੇਅ (ਰਾਜਮਾਰਗਾਂ) ਦੇ ਨਾਲ-ਨਾਲ ਖਾਸ ਕਰਕੇ ਸੰਗਰੂਰ, ਜਲੰਧਰ ਤੋਂ ਅੰਮ੍ਰਿਤਸਰ ਸੜਕ, ਪਠਾਨਕੋਟ ਤੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਫਗਵਾੜਾ - ਚੰਡੀਗੜ੍ਹ ਸੜਕ ਉੱਤੇ ਖਟਕੜ ਕਲਾਂ ਵਿਖੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਨੂੰ ਪੜਚੋਲਣਾ ਸ਼ਾਮਿਲ ਹੈ। ਇਸੇ ਦੇ ਨਾਲ ਹੀ ਪ੍ਰਸਿੱਧ ਪੰਜਾਬੀ ਕਵੀ ਮਰਹੂਮ ਸਿ਼ਵ ਕੁਮਾਰ ਬਟਾਲਵੀ ਦੀ ਯਾਦ ਵਿੱਚ 23 ਜੁਲਾਈ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਬਟਾਲਾ ਵਿੱਚ ਇੱਕ ਕਵਿਤਾ ਮੁਕਾਬਲਾ ਵੀ ਕਰਵਾਇਆ ਜਾਵੇਗਾ। ਇਸ ਮੁਕਾਬਲਾ ਵਿੱਚ ਪ੍ਰਾਇਮਰੀ, ਮਿਡਲ, ਸੈਕੰਡਰੀ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਭਾਗ ਲੈਣਗੇ ਅਤੇ ਹਰੇਕ ਵਰਗ ਵਿੱਚ ਪਹਿਲੇ 3 ਸਥਾਨ ਹਾਸਿਲ ਕਰਨ ਵਾਲਿਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ। ਇਸ ਤੋਂ ਇਲਾਵਾ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰ...
ਯੁੱਧ ਨਸ਼ਿਆਂ ਵਿਰੁਧ ਦਾ 128ਵਾਂ ਦਿਨ:   3.8 ਕਿਲੋ ਹੈਰੋਇਨ, 5 ਕਿਲੋ ਅਫੀਮ ਸਮੇਤ 110 ਨਸ਼ਾ ਤਸਕਾਰ ਕਾਬੂ

ਯੁੱਧ ਨਸ਼ਿਆਂ ਵਿਰੁਧ ਦਾ 128ਵਾਂ ਦਿਨ:   3.8 ਕਿਲੋ ਹੈਰੋਇਨ, 5 ਕਿਲੋ ਅਫੀਮ ਸਮੇਤ 110 ਨਸ਼ਾ ਤਸਕਾਰ ਕਾਬੂ

Breaking News
ਚੰਡੀਗੜ੍ਹ, 7 ਜੁਲਾਈ: ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ "ਯੁੱਧ ਨਸ਼ਿਆਂ ਵਿਰੁਧ" ਦੇ 128ਵੇਂ ਦਿਨ , ਪੰਜਾਬ ਪੁਲਿਸ ਨੇ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋਗ੍ਰਾਮ ਹੈਰੋਇਨ, 5 ਕਿਲੋਗ੍ਰਾਮ ਅਫੀਮ ਅਤੇ 906 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 128 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,878 ਹੋ ਗਈ ਹੈ।  ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ...