Thursday, November 5Malwa News
Shadow

Author: News Editor

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ ’ਚ 18,329 ਮੀਟ੍ਰਿਕ ਟਨ ਝੋਨੇ ਦੀ ਆਮਦ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ ’ਚ 18,329 ਮੀਟ੍ਰਿਕ ਟਨ ਝੋਨੇ ਦੀ ਆਮਦ

Local, Punjab News
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ: ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਲਗਾਤਾਰ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖ਼ਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਮੰਡੀਆਂ ’ਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਯਕੀਨੀ ਬਣਾਈ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਅਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ ਹੈ। ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਡਿਪਟੀ...
ਰਾਸ਼ਟਰੀ ਸਫਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਵੱਲੋਂ ਸੰਗਰੂਰ ਵਿਖੇ ਸਫਾਈ ਕਰਮਚਾਰੀਆਂ ਨਾਲ ਮੁਲਾਕਾਤ

ਰਾਸ਼ਟਰੀ ਸਫਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਵੱਲੋਂ ਸੰਗਰੂਰ ਵਿਖੇ ਸਫਾਈ ਕਰਮਚਾਰੀਆਂ ਨਾਲ ਮੁਲਾਕਾਤ

Hot News
ਸੰਗਰੂਰ, 16 ਅਕਤੂਬਰ: ਰਾਸ਼ਟਰੀ ਸਫਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਨੇ ਨਗਰ ਕੌਂਸਲ ਸੰਗਰੂਰ ਵਿਖੇ ਸਫਾਈ ਕਰਮਚਾਰੀਆਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸੇਵਾ ਨਾਲ ਸਬੰਧਤ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਕਰਮਚਾਰੀਆਂ ਵੱਲੋਂ ਉਠਾਏ ਗਏ ਮਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਇਨ੍ਹਾਂ ਨੂੰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਨਿਯਮਾਂ ਅਨੁਸਾਰ ਹੱਲ ਕਰਵਾਉਣ ਲਈ ਲੋੜੀਂਦੇ ਯਤਨ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਹਰਦੀਪ ਸਿੰਘ ਨੇ ਕਿਹਾ ਕਿ ਸ਼ਹਿਰਾਂ ਦੀ ਸਫਾਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਵਿੱਚ ਸਫਾਈ ਕਰਮਚਾਰੀਆਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀ ਮਿਹਨਤ ਅਤੇ ਸੇਵਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਦੀ ਭਲਾਈ ਅਤੇ ਸੇਵਾ ਨਾਲ ਜੁੜੇ ਮਸਲਿਆਂ ਵੱਲ ਢੁੱਕਵਾਂ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਮੁਲਾਕਾਤ ਦੌਰਾਨ ਸਫਾਈ ਕਰਮਚਾਰੀਆਂ ਨੇ ਪ੍ਰੋਵੀਡੈਂਟ ਫੰਡ (ਪੀ.ਐੱਫ.), ਪੈਨਸ਼ਨ, ਕਰਮਚਾਰੀਆਂ ਦੀ ਘਾਟ ਅਤੇ ਹੋਰ ਸੇਵਾ ਮਸਲਿਆਂ ਬਾਰੇ ਆਪਣੀਆਂ...
ਪਹਿਲੀ ਨਵੰਬਰ ਤੋਂ ਫੋਨ ’ਤੇ ਕਾਲ ਕਰਨ ਵਾਲੇ ਦਾ ਨਾਂ ਦਿਖਾਉਣਾ ਲਾਜ਼ਮੀ

ਪਹਿਲੀ ਨਵੰਬਰ ਤੋਂ ਫੋਨ ’ਤੇ ਕਾਲ ਕਰਨ ਵਾਲੇ ਦਾ ਨਾਂ ਦਿਖਾਉਣਾ ਲਾਜ਼ਮੀ

Breaking News
ਨਵੀਂ ਦਿੱਲੀ : ਮੋਬਾਈਲ ਫੋਨ ’ਤੇ ਪਹਿਲੀ ਨਵੰਬਰ 2026 ਤੋਂ ਕਾਲ ਕਰਨ ਵਾਲੇ ਦਾ ਨਾਂ ਦਿਖਾਉਣਾ ਲਾਜ਼ਮੀ ਹੋ ਜਾਵੇਗਾ। ਜਦੋਂ ਵੀ ਕਿਸੇ ਦੇ ਫੋਨ ’ਤੇ ਕਾਲ ਆਵੇਗੀ ਤਾਂ ਸਕਰੀਨ ’ਤੇ ਕਾਲ ਕਰਨ ਵਾਲੇ ਦਾ ਨੰਬਰ ਅਤੇ ਨਾਂ ਦੋਵੇਂ ਦਿਖਾਈ ਦੇਣਗੇ। ਜੇ ਕਾਲ ਕਰਨ ਵਾਲੇ ਦਾ ਨੰਬਰ ਫੋਨ ਵਿੱਚ ਸੇਵ ਨਹੀਂ ਹੈ ਤਾਂ ਸਿਮ ਲੈਂਦੇ ਸਮੇਂ ਦਰਜ ਕਰਵਾਇਆ ਗਿਆ ਨਾਂ ਸਕਰੀਨ ’ਤੇ ਦਿਖੇਗਾ। ਇਸ ਨਾਲ ਫਰਜ਼ੀ ਕਾਲਾਂ ਦੀ ਪਛਾਣ ਕਰਨ ਅਤੇ ਲੋਕਾਂ ਨੂੰ ਧੋਖਾਧੜੀ ਤੋਂ ਬਚਾਉਣ ਵਿੱਚ ਮਦਦ ਮਿਲ ਸਕਦੀ ਹੈ।ਦੂਰਸੰਚਾਰ ਵਿਭਾਗ ਨੇ ਸਾਰੀਆਂ ਦੂਰਸੰਚਾਰ ਕੰਪਨੀਆਂ ਨੂੰ ਪਹਿਲੀ ਨਵੰਬਰ ਤੋਂ ਇਹ ਸੇਵਾ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸੇਵਾ ਨੂੰ ‘ਕਾਲਿੰਗ ਨੇਮ ਪ੍ਰੈਜ਼ੈਂਟੇਸ਼ਨ’ (ਸੀਐੱਨਏਪੀ) ਕਿਹਾ ਜਾਂਦਾ ਹੈ। ਵਰਤੋਂਕਾਰਾਂ ਨੂੰ ਇਸ ਨੂੰ ਵੱਖਰੇ ਤੌਰ ’ਤੇ ਚਾਲੂ ਕਰਵਾਉਣ ਦੀ ਲੋੜ ਨਹੀਂ ਪਵੇਗੀ।ਜੇ ਕਾਲ ਕਰਨ ਵਾਲੇ ਦਾ ਨੰਬਰ ਪਹਿਲਾਂ ਹੀ ਤੁਹਾਡੇ ਫੋਨ ਦੀ ਸੰਪਰਕ ਸੂਚੀ ਵਿੱਚ ਸੇਵ ਹੈ ਤਾਂ ਸਕਰੀਨ ’ਤੇ ਉਹੀ ਨਾਂ ਦਿਖਾਈ ਦੇਵੇਗਾ। ਜੇ ਨੰਬਰ ਸੇਵ ਨਹੀਂ ਹੈ ਤਾਂ ਸਿਮ ਲੈਂਦੇ ਸਮੇਂ ਦਰਜ ਕਰਵਾਇਆ ਗਿਆ ਨਾਂ ਦਿਖੇਗਾ। ਹਾਲਾਂਕਿ, ਵਿਦੇਸ਼ੀ ਨੰ...
ਆਮ ਆਦਮੀ ਕਲੀਨਿਕ ਘਰ ਦੇ ਨੇੜੇ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ – ਸਿਵਲ ਸਰਜਨ

ਆਮ ਆਦਮੀ ਕਲੀਨਿਕ ਘਰ ਦੇ ਨੇੜੇ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ – ਸਿਵਲ ਸਰਜਨ

Hot News
ਰੂਪਨਗਰ, 15 ਅਕਤੂਬਰ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਨ੍ਹਾਂ ਕਲੀਨਿਕਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਉਪਲਬਧ ਕਰਵਾਉਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ ਕੁੱਲ 23 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ, ਜਿਨ੍ਹਾਂ ਵਿੱਚੋਂ 14 ਪੇਂਡੂ ਅਤੇ 9 ਸ਼ਹਿਰੀ ਖੇਤਰਾਂ ਵਿੱਚ ਸਥਿਤ ਹਨ। ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਸਮਰਪਿਤ ਭਾਵਨਾ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹਰੇਕ ਕਲੀਨਿਕ ਵਿੱਚ ਇੱਕ ਮੈਡੀਕਲ ਅਫ਼ਸਰ, ਇੱਕ ਫਾਰਮਾਸਿਸਟ ਅਤੇ ਇੱਕ ਕਲੀਨਿਕਲ ਸਹਾਇਕ ਤਾਇਨਾਤ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ 107 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮਾਂ ਦੇ ਮੁਫ਼ਤ ਲੈਬ ਟੈਸਟਾਂ ਦੀ ਸਹੂ...
ਪੰਜਾਬ ਸਰਕਾਰ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਪੰਜਾਬ ਸਰਕਾਰ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਵਿਧਾਇਕ ਗੁਰਦੀਪ ਸਿੰਘ ਰੰਧਾਵਾ

Hot News
ਡੇਰਾ ਬਾਬਾ ਨਾਨਕ/ਗੁਰਦਾਸਪੁਰ, 15 ਅਕਤੂਬਰ () ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਤਲਵੰਡੀ ਰਾਮਾ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਬਣਾਏ ਗਏ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਮੁਹੱਲਾ ਕਲੀਨਿਕ ਦੇ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਨੂੰ ਆਪਣੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਮਿਲਣਗੀਆਂ, ਜਿਸ ਨਾਲ ਉਨ੍ਹਾਂ ਨੂੰ ਇਲਾਜ ਲਈ ਦੂਰ-ਦੁਰਾਡੇ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਸੰਭਾਲ, ਬੱਚਿਆਂ ਦੀ ਸਿੱਖਿਆ ਅਤੇ ਨੌਜਵਾਨਾਂ ਲਈ ਰੋਜਗਾਰ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ। ਹੁਣ ਤੱਕ ਇਨ੍ਹਾਂ ਕਲੀਨਿਕਾਂ ‘ਚ 6.5 ਕਰੋੜ ਓ.ਪੀ.ਡੀ ਦਰਜ ਕੀਤੀ ਅਤੇ ਮੁਫਤ ਦਵਾਈਆਂ ਅਤੇ ਟੈਸਟਾਂ ਦਾ ਲਾਭ ਉਠਾਇਆ। ਉਨ੍ਹ...
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਅੰਤਰ-ਸਾਲਾਨਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਅੰਤਰ-ਸਾਲਾਨਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ

Local
**ਫਿਰੋਜ਼ਪੁਰ, 15 ਅਕਤੂਬਰ, 2026:** ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਵਿਖੇ ਸਾਲਾਨਾ ਅੰਤਰ-ਸਾਲਾਨਾ ਯੂਨੀਵਰਸਿਟੀ ਖੇਡ ਮੁਕਾਬਲਿਆਂ ਦੇ ਹਿੱਸੇ ਵਜੋਂ 12 ਤੋਂ 14 ਅਕਤੂਬਰ, 2026 ਤੱਕ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਹ ਟੂਰਨਾਮੈਂਟ ਉਪ-ਕੁਲਪਤੀ ਪ੍ਰੋ. (ਡਾ.) ਸੁਰੇਸ਼ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਡ ਭਾਵਨਾ ਤੇ ਟੀਮ ਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਰਜਿਸਟਰਾਰ ਡਾ. ਰਾਜੀਵ ਅਰੋੜਾ ਨੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਸਰੀਰਕ ਤੰਦਰੁਸਤੀ ਅਤੇ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿੱਚ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਖੇਡ ਪ੍ਰਧਾਨ ਡਾ. ਅਰੁਣ ਕੁਮਾਰ ਅਸਾਤੀ ਨੇ ਵੀ ਖਿਡਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ। ਟੂਰਨਾਮੈਂਟ ਦੇ ਆਯੋਜਨ ਅਤੇ ਤਾਲਮੇਲ ਦੀ ਜ਼ਿੰਮੇਵਾਰੀ ਖੇਡ ਇੰਚਾਰਜ (ਲੜਕੀਆਂ) ਨਵਦੀਪ ਕੌਰ ਝੱਜ ਅਤੇ ਖੇਡ ਇੰਚਾਰਜ (ਡਿਗਰੀ ਕਾਲਜ—ਲੜਕੇ) ਤਲਵਿੰਦਰ ਸਿੰਘ ਵੱਲੋਂ ਨਿਭਾਈ ਗਈ। ਇਸ ਤੋਂ ਇਲਾਵਾ, ਇਵੈਂਟ ਇੰਚਾਰਜ ਰਾ...
ਡਿਪਟੀ ਕਮਿਸ਼ਨਰ ਵੱਲੋਂ ਪਿੰਡ ਖਾਰਾ ਅਤੇ ਵਾਂਦਰ ਜਟਾਣਾ ਵਿਖੇ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਖਾਰਾ ਅਤੇ ਵਾਂਦਰ ਜਟਾਣਾ ਵਿਖੇ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਦਾ ਜਾਇਜ਼ਾ

Local
ਕੋਟਕਪੂਰਾ, 15 ਅਕਤੂਬਰ- ਕੋਟਕਪੂਰਾ ਸਬ-ਡਵੀਜ਼ਨ ਦੇ ਪਿੰਡ ਖਾਰਾ ਅਤੇ ਵਾਂਦਰ ਜਟਾਣਾ ਵਿਖੇ ਤੇਜ਼ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਝੋਨੇ ਦੀ ਖੜ੍ਹੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਇਸ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਖ਼ੁਦ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਖੇਤਾਂ ਵਿੱਚ ਜਾ ਕੇ ਨੁਕਸਾਨੀ ਫ਼ਸਲ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਕੋਟਕਪੂਰਾ ਸ੍ਰੀ ਰਜਿੰਦਰ ਸਿੰਘ , ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਪ੍ਰਭਾਵਿਤ ਖੇਤਾਂ ਦਾ ਨਿਰੀਖਣ ਕਰਦਿਆਂ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਖੇਤਾਂ ਵਿੱਚ ਜਾ ਕੇ ਫ਼ਸਲ ਦੀ ਮੌਜੂਦਾ ਸਥਿਤੀ ਨੂੰ ਦੇਖਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਿਆ। ਉਨ੍ਹਾਂ ਕਿਹਾ ਕਿ ਅਚਾਨਕ ਬਦਲੇ ਮੌਸਮ ਕਾਰਨ ਖੇਤਾਂ ਵਿੱਚ ਖੜ੍ਹੀ ਫ਼ਸਲ ਦੇ ਪ੍ਰਭਾਵਿਤ ਹੋਣ ਨਾਲ ਕਿਸਾਨਾਂ ਦੀ ਚਿੰਤਾ ਵਧ ਗ...
ਆਮ ਆਦਮੀ ਕਲੀਨਿਕਾਂ ਨੇ ਪੰਜਾਬ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ: ਪ੍ਰਭਬੀਰ ਸਿੰਘ ਬਰਾੜ

ਆਮ ਆਦਮੀ ਕਲੀਨਿਕਾਂ ਨੇ ਪੰਜਾਬ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ: ਪ੍ਰਭਬੀਰ ਸਿੰਘ ਬਰਾੜ

Local
ਅੰਮ੍ਰਿਤਸਰ, 15 ਅਕਤੂਬਰ — ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਸੂਬੇ ਵਿੱਚ ਪ੍ਰਾਇਮਰੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨਾਲ ਪੰਜਾਬ ਵਿੱਚ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ, ਜਿਸ ਨਾਲ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਕਿਫਾਇਤੀ ਅਤੇ ਮਿਆਰੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਸ੍ਰੀ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਡਾਕਟਰੀ ਸਲਾਹ, ਲੈਬ ਟੈਸਟ ਅਤੇ ਮੁਫ਼ਤ ਦਵਾਈਆਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦਾ ਵਿਸ਼ੇਸ਼ ਲਾਭ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਮਿਲ ਰਿਹਾ ਹੈ, ਜੋ ਬਿਨਾਂ ਵਾਧੂ ਆਰਥਿਕ ਬੋਝ ਦੇ ਸਮੇਂ ਸਿਰ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਸੰਭਾਲ ਹਰ ਨਾਗਰਿਕ ਦਾ ਬੁਨਿਆਦੀ ਹੱਕ ਹੈ ਅਤੇ ਮਿਆਰ...
ਬਰਨਾਲਾ ਵਿਖੇ 17 ਅਕਤੂਬਰ ਤੋਂ ਸ਼ੁਰੂ ਹੋਵੇਗਾ ਰਾਜ ਪੱਧਰੀ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ

ਬਰਨਾਲਾ ਵਿਖੇ 17 ਅਕਤੂਬਰ ਤੋਂ ਸ਼ੁਰੂ ਹੋਵੇਗਾ ਰਾਜ ਪੱਧਰੀ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ

Hot News
ਬਰਨਾਲਾ, 15 ਅਕਤੂਬਰ - ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ-2026' ਤਹਿਤ ਰਾਜ ਪੱਧਰੀ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਜ਼ਿਲ੍ਹਾ ਬਰਨਾਲਾ ਵਿਖੇ 17 ਅਕਤੂਬਰ ਤੋਂ ਕਰਵਾਇਆ ਜਾ ਰਿਹਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ  ਨੇ ਦੱਸਿਆ ਕਿ ਇਸ ਸ਼ਾਨਦਾਰ ਰਾਜ ਪੱਧਰੀ ਟੂਰਨਾਮੈਂਟ ਦਾ ਉਦਘਾਟਨ 17 ਅਕਤੂਬਰ  ਨੂੰ ਸੈਕਰਡ ਹਾਰਟ ਇੰਟਰਨੈਸ਼ਨਲ ਸਕੂਲ, ਮੰਨਾ ਪਿੰਡੀ ਧਨੌਲਾ ਤੋਂ ਕੀਤਾ ਜਾਵੇਗਾ। ਉਹਨਾਂ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਖੁੱਡੀ ਕਲਾ ਅਤੇ ਸੈਕਰਡ  ਹਾਰਟ ਇੰਟਰਨੈਸ਼ਨਲ ਕਾਲਜ ਆਫ਼ ਐਜੂਕੇਸ਼ਨ, ਧਨੌਲਾ (ਮਾਨਾ ਪਿੰਡੀ) ਸਥਾਨ ਨਿਰਧਾਰਿਤ ਕੀਤੇ ਗਏ ਹਨ। ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਨੇ ਦੱਸਿਆ ਕਿ ਲੜਕਿਆਂ ਦੇ ਮੁਕਾਬਲੇ 17 ਅਕਤੂਬਰ  ਤੋਂ 19 ਅਕਤੂਬਰ ਤੱਕ ਅਤੇ ਲੜਕੀਆਂ ਦੇ ਮੁਕਾਬਲੇ 22 ਅਕਤੂਬਰ  ਤੋਂ 23 ਅਕਤੂਬਰ  ਤੱਕ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਟੂਰਨਾਮੈਂਟ ਨ...
ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਤੇ ਖਰੀਦ ਨਿਰਵਿਘਨ ਜਾਰੀ: ਡਿਪਟੀ ਕਮਿਸ਼ਨਰ

ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਤੇ ਖਰੀਦ ਨਿਰਵਿਘਨ ਜਾਰੀ: ਡਿਪਟੀ ਕਮਿਸ਼ਨਰ

Hot News
ਫਾਜ਼ਿਲਕਾ 15 ਅਕਤੂਬਰ :ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਤੇ ਖਰੀਦ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਨਮੀ ਵਾਲੇ ਝੋਨੇ ਦੀ ਹੀ ਖ਼ਰੀਦ ਕੀਤੀ ਜਾਂਦੀ ਹੈ। ਇਸ ਲਈ ਕਿਸਾਨ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਲਿਆਉਣ ਤੋਂ ਗੁਰੇਜ਼ ਕਰਨ ਅਤੇ ਸੁੱਕੀ ਫਸਲ ਹੀ ਮੰਡੀ ਵਿੱਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਇਸ ਨਾਲ ਮੰਡੀਆਂ ਵਿੱਚ ਬੇਲੋੜੀ ਭੀੜ ਤੋਂ ਵੀ ਬਚਿਆ ਜਾ ਸਕੇਗਾ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਸਹੂਲਤ ਮਿਲੇਗੀ।ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਡੇਜ਼ੀ ਮਹਿਤਾ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 42,233 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ ਹ...