Thursday, February 5Malwa News
Shadow

Author: News Editor

ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ 24 ਘੰਟੇ ਸਰਗਰਮ ਰਹਿਣ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ 24 ਘੰਟੇ ਸਰਗਰਮ ਰਹਿਣ ਦੇ ਨਿਰਦੇਸ਼

Breaking News
ਚੰਡੀਗੜ੍ਹ, 7 ਜੁਲਾਈ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ (ਐਸ.ਈ.ਆਈ.ਏ.ਏ) ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬਾ ਸਰਕਾਰ ਦੀ ਨਵੀਂ ਮਾਈਨਿੰਗ ਨੀਤੀ ਤਹਿਤ ਮਾਈਨਿੰਗ ਖੇਤਰ ਲਈ ਸੁਖਾਲੀ ਕੀਤੀ ਗਈ ਪ੍ਰਕਿਰਿਆ ਮੁਤਾਬਕ ਵਾਤਾਵਰਣ ਪ੍ਰਵਾਨਗੀ ਦੇਣ ਦਾ ਅਮਲ ਤੇਜ਼ ਕਰਨ। ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਮੀਨ ਮਾਲਕ ਹੁਣ ਵਾਤਾਵਰਣ ਸਬੰਧੀ ਪ੍ਰਵਾਨਗੀਆਂ ਲਈ ਸਿੱਧੇ ਐਸ.ਈ.ਆਈ.ਏ.ਏ ਨੂੰ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਅਧੀਨ ਇਹ ਲਾਜ਼ਮੀ ਹੈ ਕਿ ਘੱਟ ਤੋਂ ਘੱਟ ਸਮੇਂ ਵਿੱਚ ਸਾਰੀਆਂ ਅਰਜ਼ੀਆਂ ਨੂੰ ਤਰਜੀਹੀ ਆਧਾਰ 'ਤੇ ਵਿਚਾਰਨਾ ਯਕੀਨੀ ਬਣਾਇਆ ਜਾਵੇ। ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਮੈਗਸੀਪਾ ਵਿਖੇ ਇੱਕ ਅਹਿਮ ਵਰਕਸ਼ਾਪ ਦੀ ਪ੍ਰਧਾਨਗੀ ਕਰ ਰਹੇ ਸਨ, ਜਿਸ ਵਿੱਚ ਵਾਤਾਵਰਣ ਸਬੰਧੀ ਮਨਜ਼ੂਰੀਆਂ ਪ੍ਰਾਪਤ ਕਰਨ ਵਿੱਚ ਵਿਭਾਗ ਦੀ ਤਰਫ਼ੋਂ ਪੇਸ਼ ਵੱਖ-ਵੱਖ ਪ੍ਰਕਿਰਿਆਤਮਕ ਰੁਕਾਵਟਾਂ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਐਸ.ਈ.ਆਈ.ਏ.ਏ. ਮੈਂਬਰਾਂ ਨੂੰ ਵਾਤਾ...
ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਵਿਖੇ 145.26 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਵਿਖੇ 145.26 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ

Breaking News
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 7 ਜੁਲਾਈ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੀਹੋਂ ਹਟਵਾਂ ਕਦਮ ਚੁੱਕਦਿਆਂ 145.26 ਕਰੋੜ ਦੀ ਲਾਗਤ ਨਾਲ ਸਥਾਪਤ ਕੀਤੇ 15 ਐਮ.ਜੀ.ਡੀ. (ਮਿਲੀਅਨ ਗੈਲਨ ਪ੍ਰਤੀ ਦਿਨ) ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤਾ ਕੀਤਾ।ਪਲਾਂਟ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਲਾਂਟ ਨੂੰ ਸਥਾਪਤ ਕਰਨ ਵਿੱਚ ਵਰਤੀ ਗਈ ਆਧੁਨਿਕ ਤਕਨਾਲੌਜੀ ਨੂੰ ਛੇਤੀ ਹੀ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬੇ ਦੇ ਬੇਸ਼ਕੀਮਤੀ ਪਾਣੀ ਨੂੰ ਬਚਾਉਣਾ ਹੈ ਜਿਸ ਨਾਲ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਹੋਰ ਕੰਮਾਂ ਲਈ ਵਰਤਿਆ ਜਾ ਸਕੇਗਾ। ਸਿੰਗਾਪੁਰ ਦੀ ਮਿਸਾਲ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਸ ਮੁਲਕ ਵਿੱਚ ਮੀਂਹ ਦੇ ਪਾਣੀ ਨੂੰ ਪੀਣਯੋਗ ਬਣਾਉਣ ਲਈ ਮਾਈਕ੍ਰੋ ਫਿਲਟਰ ਟੈਕਨਾਲੋਜੀ ਵਰਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ...
ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਨਾਲ ਪੰਜਾਬ ਵੱਲੋਂ ਕੌਮੀ ਸਰਵੇਖਣ ’ਚ ਸਰਵੋਤਮ ਦਰਜਾ ਹਾਸਲ-ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਮਾਨ ਨੂੰ ਵਧਾਈ

ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਨਾਲ ਪੰਜਾਬ ਵੱਲੋਂ ਕੌਮੀ ਸਰਵੇਖਣ ’ਚ ਸਰਵੋਤਮ ਦਰਜਾ ਹਾਸਲ-ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਮਾਨ ਨੂੰ ਵਧਾਈ

Breaking News
ਸੰਗਰੂਰ, 6 ਜੁਲਾਈ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ ਅਚੀਵਮੈਂਟਟ ਸਰਵੇ) ਵਿੱਚ ਪੰਜਾਬ ਨੇ ਸਰਵੋਤਮ ਦਰਜਾ ਹਾਸਲ ਕੀਤਾ ਹੈ।ਨੈਸ਼ਨਲ ਅਚੀਵਮੈਂਟਸ ਸਰਵੇ (ਐਨ.ਏ.ਐਸ.) ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਾਪਤੀ ਦੇ ਮਾਣ ਵਿੱਚ ਰੱਖੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਸ ਇਤਿਹਾਸਕ ਦਿਨ ਦਾ ਹਿੱਸਾ ਬਣਨਾ ਉਨ੍ਹਾਂ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਨੇ ਨੈਸ਼ਨਲ ਅਚੀਵਮੈਂਟ ਸਰਵੇ-2024  ਵਿੱਚ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਪੰਜਾਬੀਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਸੂਬੇ ਨੇ ਦੇਸ਼ ਭਰ ਵਿੱਚ ਮੋਹਰੀ...
ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ

ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ

Breaking News
ਸੰਗਰੂਰ, 6 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਰਾਹੀਂ ਪੰਜਾਬ ਨੂੰ ਹਰੇਕ ਖੇਤਰ ਵਿੱਚ ਅੱਵਲ ਸੂਬਾ ਬਣਾਉਣ ਦਾ ਸੰਕਲਪ ਲਿਆ।ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ ਅਚੀਵਮੈਂਟ ਸਰਵੇ) ਵਿੱਚ ਪੰਜਾਬ ਦੇ ਸਰਵੋਤਮ ਪ੍ਰਦਰਸ਼ਨ ਦੇ ਮਾਣ ਵਿੱਚ ਰੱਖੇ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਅੱਜ ਇਸ ਸਰਵੇਖਣ ਵਿੱਚ ਪਹਿਲੇ ਸਥਾਨ 'ਤੇ ਹੈ ਜਦੋਂ ਕਿ 2017 ਵਿੱਚ ਇਹ 29ਵੇਂ ਸਥਾਨ 'ਤੇ ਸੀ। ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਨੇ ਪੰਜਾਬ ਨੂੰ ਨੰਬਰ ਇੱਕ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀ ਕਰ ਰਿਹਾ ਹੈ ਭਾਵੇਂ ਉਹ ਸਿੱਖਿਆ ਖੇਤਰ ਹੋਵੇ ਜਾਂ ਕੋਈ ਹੋਰ ਖੇਤਰ ਹੋਵੇ।ਅਧਿਆਪਕਾਂ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸ਼ਖਸੀਅਤ ਵਿਕਾਸ ਲਈ ...
ਯੁੱਧ ਨਸ਼ਿਆਂ ਵਿਰੁੱਧ’ ਦੇ 127ਵੇਂ ਦਿਨ ਪੰਜਾਬ ਪੁਲਿਸ ਵੱਲੋਂ 143 ਨਸ਼ਾ ਤਸਕਰ ਗ੍ਰਿਫ਼ਤਾਰ; 3.5 ਕਿਲੋ ਹੈਰੋਇਨ ਅਤੇ 1.5 ਕਿਲੋ ਅਫੀਮ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ ਦੇ 127ਵੇਂ ਦਿਨ ਪੰਜਾਬ ਪੁਲਿਸ ਵੱਲੋਂ 143 ਨਸ਼ਾ ਤਸਕਰ ਗ੍ਰਿਫ਼ਤਾਰ; 3.5 ਕਿਲੋ ਹੈਰੋਇਨ ਅਤੇ 1.5 ਕਿਲੋ ਅਫੀਮ ਬਰਾਮਦ

Hot News
ਚੰਡੀਗੜ੍ਹ, 6 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 143 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 54,750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 127 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,784 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼...
ਪੰਜਾਬ ਵਿਧਾਨ ਸਭਾ ਦਾ ਇਜਲਾਸ 10 ਜੁਲਾਈ ਤੋਂ

ਪੰਜਾਬ ਵਿਧਾਨ ਸਭਾ ਦਾ ਇਜਲਾਸ 10 ਜੁਲਾਈ ਤੋਂ

Breaking News
ਚੰਡੀਗੜ 6 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ, ਜੋ 5 ਮਈ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, 10 ਜੁਲਾਈ, 2025 ਨੂੰ ਵੀਰਵਾਰ, ਸਵੇਰੇ 11.00 ਵਜੇ  ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਚੰਡੀਗੜ ਵਿਖੇ  ਸੱਦਿਆ ਹੈ। ਇਹ ਸੈਸ਼ਨ ਪੰਜਾਬ ਵਿਧਾਨ ਸਭਾ  ਵਿੱਚ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਸੰਚਾਲਨ  ਨਿਯਮਾਂ ਦੇ ਨਿਯਮ 16 ਦੇ ਦੂਜੇ ਉਪਬੰਧ ਦੇ ਤਹਿਤ ਬੁਲਾਇਆ ਗਿਆ ਹੈ। ----------...
ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

Punjab Politics
ਤਰਨ ਤਾਰਨ, 6 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਤਰਨ ਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਦੁਖਦਾਈ ਅਤੇ ਬੇਵਕਤੀ ਮੌਤ 'ਤੇ ਅਫ਼ਸੋਸ ਪ੍ਰਗਟ ਕਰਦਿਆਂ ਪਾਰਟੀ ਅਤੇ ਸੂਬੇ ਲਈ ਵੱਡਾ ਘਾਟਾ ਦੱਸਿਆ। ਮਰਹੂਮ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਨਮਿੱਤ ਭੋਗ ਤੇ ਅੰਤਿਮ ਅਰਦਾਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਉਨ੍ਹਾਂ ਨੂੰ ਉੱਘੇ ਸਮਾਜ ਸੇਵਕ ਦੱਸਿਆ ਜੋ ਹਮੇਸ਼ਾ ਆਮ ਲੋਕਾਂ ਦੀ ਸੇਵਾ ਲਈ ਤਤਪਰ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਭਾਵੇਂ ਮਰਹੂਮ ਵਿਧਾਇਕ ਡਾ. ਸੋਹਲ ਇੱਕ ਘਾਤਕ ਬਿਮਾਰੀ ਤੋਂ ਪੀੜਤ ਸਨ, ਪਰ ਉਨ੍ਹਾਂ ਨੇ ਲਗਾਤਾਰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕੀਤੀ ਜਿਸ ਕਾਰਨ ਉਹ ਬਹੁਤ ਮਕਬੂਲ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਪਾਰਟੀ ਦੇ ਇੱਕ ਵਫ਼ਾਦਾਰ ਸਿਪਾਹੀ ਸਨ, ਜੋ ਜਨਤਾ ਦੀ ਸੇਵਾ ਕਰਨ ਦੀ ਆਪਣੀ ਵਿਚਾਰਧਾਰਾ ਪ੍ਰਤੀ ਦ੍ਰਿੜ੍ਹ ਵਚਨਬੱਧ ਸਨ। ਉਨ੍ਹਾਂ ਕਿਹਾ ਕਿ ਪਾਰਟੀ ਇਸ ਸੰਕਟ ਦੀ ਘੜੀ ਵਿੱਚ ਸਵਰਗੀ ਨੇਤਾ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ। ਅਰਵਿੰਦ ਕੇਜਰੀਵਾਲ ਨੇ ...
आत्मनिर्भर नारी शक्ति का उदाहरण बना प्रगतिशील टैगोर स्वयं सहायता समूह

आत्मनिर्भर नारी शक्ति का उदाहरण बना प्रगतिशील टैगोर स्वयं सहायता समूह

Haryana, Hindi
चंडीगढ़, 5 जुलाई -- हरियाणा के महेंद्रगढ़ जिला के गांव बवानिया से निकली "प्रगतिशील टैगोर स्वयं सहायता समूह" की कहानी आज पूरे प्रदेश और देश की महिलाओं के लिए एक अमर प्रेरणा बन चुकी है।  यह कहानी है बनारसी देवी और उनके समूह की उन मेहनती महिलाओं की है जिन्होंने अपने सामूहिक प्रयास, अटूट विश्वास और हरियाणा सरकार की दूरदर्शी नीतियों के सहयोग से आत्मनिर्भरता की एक नई इबारत लिखी है। आज यह समूह न केवल 300 से अधिक महिलाओं को सम्मानजनक रोजगार दे रहा है बल्कि उनके द्वारा निर्मित उत्पादों की ख्याति देश की सीमाओं को लांघकर अमेरिका और जापान जैसे दूर देशों तक पहुंच चुकी है। इस स्वयं सहायता समूह की यात्रा वर्ष 2001 में शुरू हुई जब बनारसी देवी ने अपने गांव की महिलाओं को संगठित कर आत्मनिर्भर बनने का सपना देखा। इसी सपने को साकार करने के लिए उन्होंने प्रगतिशील टैगोर स्...
राज्यपाल ने सिविल सचिवालय में पौधा लगाकर किया वृक्षारोपण अभियान का शुभारंभ

राज्यपाल ने सिविल सचिवालय में पौधा लगाकर किया वृक्षारोपण अभियान का शुभारंभ

Haryana, Hindi
चंडीगढ़, 5 जुलाई- पंजाब के राज्यपाल और यूटी चंडीगढ़ प्रशासक श्री गुलाब चंद कटारिया ने आज सीआईएसएफ इकाई पंजाब एवं हरियाणा सिविल सचिवालय चंडीगढ़ परिसर में पौधा लगाकर वन महोत्सव 2025 अभियान की शुरूआत की। इस मौके पर राज्यपाल ने कहा कि धरती पर ज्यादा से ज्यादा पेड़ लगे होंगे तो पर्यावरण भी स्वच्छ रहेगा। इसलिए हर व्यक्ति को कम के कम एक पेड़ लगाकर उसकी देखभाल भी करनी चाहिए। उन्होंने बताया कि इस मेगा वृक्षारोपण अभियान का उद्देश्य चंडीगढ़ की पर्यावरणीय स्थिति में और सुधार करना और हरियाली को बढ़ावा देना है। उन्होंने कहा कि इस वृक्षारोपण अभियान के तहत चंडीगढ़ में 253 स्थानों पर 1 लाख से अधिक पौधे लगाए जाएंगे। इसी के अनुसार पंजाब एवं हरियाणा सिविल सचिवालय, चंडीगढ़ के परिसर में लगभग 300 पौधे लगाए गए। इस मौके पर श्री मनदीप सिंह बराड़ (गृह सचिव चंडी...
ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

Hot News
ਅੰਮ੍ਰਿਤਸਰ, 5 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਸ਼ੇ ਵੇਚ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਪਵਿੱਤਰ ਸ਼ਹਿਰ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦੀਆਂ ਸੜਕਾਂ ਅਤੇ ਲਾਇਬ੍ਰੇਰੀਆਂ ਸਮਰਪਿਤ ਕਰਨ ਤੋਂ ਬਾਅਦ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇਣ ਵਾਲੇ ਜਰਨੈਲਾਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਨ੍ਹਾਂ ਧਨਾਢ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ ਸੀ ਪਰ ਹੁਣ ਸਾਡੀ ਸਰਕਾਰ ਨੇ ਅਜਿਹਾ ਕੀਤਾ ਹੈ ਅਤੇ ਗੁਨਾਹਗਾਰਾਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਆਗੂਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ ਤਾਂ ਜੋ ਕੋਈ ਵੀ ਦੁਬਾਰਾ ਕਦੇ ਵੀ ਇਹ ਪਾਪ ਕਰਨ ਦੀ ਹਿੰਮਤ ਨਾ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ...