ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ
ਚੰਡੀਗੜ੍ਹ, 27 ਜੂਨ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ 'ਤੇ ਯੂਕੇ ਅਧਾਰਿਤ ਨਿਸ਼ਾਨ ਸਿੰਘ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਤਿੰਨ ਸਾਥੀਆਂ, ਜਿਹਨਾਂ ਵਿੱਚ ਇੱਕ ਨਬਾਲਗ ਵੀ ਸ਼ਾਮਲ ਹੈ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਹਿਜਪਾਲ ਸਿੰਘ ਅਤੇ ਵਿਕਰਮਜੀਤ ਸਿੰਘ ਦੋਵੇਂ ਵਾਸੀ ਰਾਮਦਾਸ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਮੋਹਾਲੀ ਵੱਲੋਂ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਰਵਾਈ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ...








