ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ, ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ, 26 ਜੂਨ:
ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਉਹਨਾਂ ਨੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਅਤੇ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਮੀਟਿੰਗ ਦੌਰਾਨ ਸਕੱਤਰ ਬਾਗਬਾਨੀ ਸ੍ਰੀ ਮੁਹੰਮਦ ਤਇਅਬ ਨੇ ਮੰਤਰੀ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਜੈਕਟਾਂ ਤਹਿਤ ਹੋਈ ਪ੍ਰਗਤੀ ਤੋਂ ਜਾਣੂ ਕਰਵਾਇਆ। ਸ੍ਰੀ ਤਇਅਬ ਨੇ ਮੁੱਖ ਪ੍ਰਾਪਤੀਆਂ 'ਤੇ ਵੀ ਚਾਨਣਾ ਪਾਇਆ ਅਤੇ ਖੇਤਰੀ ਪੱਧਰ 'ਤੇ ਇਸਦੇ ਲਾਗੂ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ।
ਸ੍ਰੀ ਭਗਤ ਨੇ ਕਿਸਾਨਾਂ ਨੂੰ ਸਬਸਿਡੀਆਂ ਦੀ ਪਾਰਦਰਸ਼ੀ ਅਤੇ ਸਮੇਂ ਸਿਰ ਵੰਡ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਉਹ ਬਿਨਾਂ ਕਿਸੇ ਦੇਰੀ ਦੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਨੇ ਬਾਗਬਾਨੀ ਨਾਲ ਸਬੰਧਤ ਸਾਰੀਆਂ ਪਹਿਲਕਦਮੀਆਂ ਨੂੰ ਜਲਦ ਪੂਰਾ ਕਰਨ ਅਤੇ ਜ਼ਮੀਨੀ ਪੱਧਰ 'ਤੇ ਕਿਸਾਨਾਂ ਨਾਲ ਸਰਗਰਮੀ ਨਾਲ ਜੁੜਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
ਮੰਤਰ...







