ਸਿੱਟ ਅਤੇ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਦੁਆਰਾ ਵੱਡੀ ਪੱਧਰ ‘ਤੇ ਡਰੱਗ ਮਨੀ ਦੀ ਲਾਂਡਰਿੰਗ ਦਾ ਖੁਲਾਸਾ ਹੋਇਆ
ਚੰਡੀਗੜ੍ਹ 25 ਜੂਨ, 2025 -
ਪੁਲਿਸ ਥਾਣਾ ਪੰਜਾਬ ਸਟੇਟ ਕ੍ਰਾਈਮ ਵਿਖੇ ਸਾਲ 2021 ‘ਚ ਦਰਜ ਐਫਆਈਆਰ ਨੰਬਰ 02 ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅਤੇ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਡਰੱਗ ਮਨੀ ਦੀ ਵੱਡੀ ਪੱਧਰ 'ਤੇ ਲਾਂਡਰਿੰਗ ਦਾ ਖੁਲਾਸਾ ਹੋਇਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਕੇਸ ਵਿੱਚ 540 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਦਾ ਕਈ ਗੈਰ-ਕਾਨੂੰਨੀ ਤਰੀਕਿਆਂ ਨਾਲ ਲੈਣ-ਦੇਣ ਕੀਤਾ ਗਿਆ, ਜਿਸ ਵਿੱਚ(i) ਬਿਕਰਮ ਸਿੰਘ ਮਜੀਠੀਆ ਦੇ ਕੰਟਰੋਲ ਵਾਲੀਆਂ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ 161 ਕਰੋੜ ਰੁਪਏ ਦੀ ਵੱਡੀ ਬੇਹਿਸਾਬੀ ਨਕਦੀ,(ii) ਸ਼ੱਕੀ ਵਿਦੇਸ਼ੀ ਸੰਸਥਾਵਾਂ ਰਾਹੀਂ 141 ਕਰੋੜ ਰੁਪਏ ਦਾ ਲੈਣ-ਦੇਣ,(iii) ਕੰਪਨੀ ਦੇ ਵਿੱਤੀ ਵੇਰਵਿਆਂ (ਸਟੇਟਮੈਂਟਾਂ) ਵਿੱਚ ਬਿਨਾਂ ਕਿਸੇ ਜਾਣਕਾਰੀ/ਸਪੱਸ਼ਟੀਕਰਨ ਦੇ 236 ਕਰੋੜ ਰੁਪਏ ਦੀ ਵਾਧੂ ਜਮ੍ਹਾਂ ਰਾਸ਼ੀ ਅਤੇ(iv) ਬਿਕਰਮ ਸਿੰਘ ਮਜੀਠੀਆ ਵੱਲੋਂ ਆਮਦਨ ਦੇ ਕਿਸੇ ਜਾਇਜ਼ ਸਰੋਤ ਤੋਂ ਬਿਨਾਂ ਚੱਲ/ਅਚੱਲ ਜਾਇਦਾਦ ਦੀ ਪ੍ਰਾਪਤੀ ਸ਼ਾਮਲ ਹੈਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾ...







