ਵਿਧਾਇਕ ਨਰਿੰਦਰ ਕੌਰ ਭਰਾਜ ਨੇ ਚੰਨੋ ਵਿਖੇ ਨਵੀਂ 108 ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਭਵਾਨੀਗੜ੍ਹ, 23 ਜੂਨ
ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਸੇਵਾ ਹਿਤ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ, ਜਿਸ ਦੀ ਲੜੀ ਵਜੋਂ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਵੀ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵੱਡੇ ਪੱਧਰ ਉੱਤੇ ਕਦਮ ਚੁੱਕੇ ਜਾ ਰਹੇ ਹਨ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸੰਗਰੂਰ ਦੇ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਚੰਨੋ ਵਿਖੇ ਨਵੀਂ 108 ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ। ਉਹਨਾਂ ਦੱਸਿਆ ਕਿ ਇਹ ਐਂਬੂਲੈਂਸ ਭਵਾਨੀਗੜ੍ਹ ਤੋਂ ਲੈ ਕੇ ਪਟਿਆਲਾ ਤਕ ਦੇ ਖੇਤਰ ਲਈ ਸਹਾਈ ਹੋਵੇਗੀ। ਭਵਾਨੀਗੜ੍ਹ-ਚੰਨੋ ਖੇਤਰ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਇਸ ਐਂਬੂਲੈਂਸ ਦੀ ਮੰਗ ਕੀਤੀ ਜਾ ਰਹੀ ਸੀ ਤਾਂ ਜੋ ਕਿ ਕਿਸੇ ਵੀ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਨੂੰ ਜਲਦ ਤੋਂ ਜਲਦ ਮੈਡੀਕਲ ਸਹਾਇਤਾ ਮਿਲ ਸਕੇ। ਇਹ ਐਂਬੂਲੈਂਸ ਮਿਨੀਮਮ ਲਾਈਫ ਸਪੋਰਟ ਸਿਸਟਮ ਨਾਲ ਲੈਸ ਹੈ।
ਹਲਕਾ ਵਿਧਾਇਕ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੀਤੇ ਵਾਅਦੇ ਨਿਭਾਏ ਹਨ ਤੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕੀਤ...








