ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’
ਲੁਧਿਆਣਾ, 22 ਫਰਵਰੀ 2026- ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰਾ ਅਤੇ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਲੁਧਿਆਣਾ ਵਿੱਚ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ। "ਪੂਰਵਾਂਚਲ ਸਨਮਾਨ ਰੈਲੀ" ਵਿੱਚ ਸ਼ਾਮਲ ਹੋਣ ਆਏ ਸੈਣੀ ਦਾ ਕਾਫ਼ਲਾ ਜਿਵੇਂ ਹੀ ਧੂਰੀ ਲਾਈਨ ਰੇਲਵੇ ਓਵਰ ਬ੍ਰਿਜ ਉੱਤਰਿਆ, 'ਆਪ' ਵਰਕਰਾਂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਾਲੇ ਝੰਡੇ ਦਿਖਾ ਕੇ ਪੰਜਾਬ ਪ੍ਰਤੀ ਭਾਜਪਾ ਦੀਆਂ ਵਿਤਕਰੇ ਭਰੀਆਂ ਨੀਤੀਆਂ ਦਾ ਰੋਸ ਪ੍ਰਗਟਾਇਆ।
ਆਤਮ ਨਗਰ ਤੋਂ 'ਆਪ' ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ, "ਅਸੀਂ ਅੱਜ ਇਸ ਲਈ ਵਿਰੋਧ ਕਰ ਰਹੇ ਹਾਂ ਕਿਉਂਕਿ ਭਾਜਪਾ ਨੇ ਹਮੇਸ਼ਾ ਪੰਜਾਬ ਵਿਰੋਧੀ ਸਟੈਂਡ ਅਪਣਾਇਆ ਹੈ। ਉਹ ਕੇਂਦਰ ਵਿੱਚ ਬੈਠ ਕੇ ਪੰਜਾਬ ਦੇ ਸਿਹਤ, ਸਿੱਖਿਆ ਅਤੇ ਵਿਕਾਸ ਦੇ ਫੰਡ ਰੋਕਦੇ ਹਨ, ਅਤੇ ਇੱਥੇ ਆ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਪੰਜਾਬ ਦੀ ਜਨਤਾ ਭੋਲੀ ਨਹੀਂ ਹੈ, ਉਹ ਇਨ੍ਹਾਂ ਦੇ ਚਿਹਰੇ ਨੂੰ ਚੰਗੀ ਤਰ੍ਹਾਂ ਪਛਾਣਦੀ ਹੈ।"
ਇਸ ਮੌਕੇ 'ਆਪ' ਦੇ ਲੋਕ ਸਭਾ ਇੰਚਾਰਜ ਸ਼ਰਨਪਾਲ ਸ...








