ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਭੈਣੀ ਜੱਸਾ ਵਿਖੇ ਗੱਤਾ ਫੈਕਟਰੀ ਦਾ ਦੌਰਾ
ਬਰਨਾਲਾ, 15 ਅਕਤੂਬਰ- ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਇਸ ਦੀ ਉਦਯੋਗਿਕ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਵਿਵੇਕ ਮੋਦੀ ਵੱਲੋਂ ਪਿੰਡ ਭੈਣੀ ਜੱਸਾ ਵਿਖੇ ਸਥਿਤ ਗੱਤਾ ਫੈਕਟਰੀ ਦਾ ਦੌਰਾ ਕੀਤਾ ਗਿਆ। ਇਸ ਫੈਕਟਰੀ ਵਿੱਚ ਝੋਨੇ ਦੀ ਪਰਾਲੀ ਤੋਂ ਗੱਤਾ ਤਿਆਰ ਕੀਤਾ ਜਾਂਦਾ ਹੈ, ਜਿਸ ਦੀ ਵਰਤੋਂ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਦੀ ਪੈਕਿੰਗ ਲਈ ਕੀਤੀ ਜਾਂਦੀ ਹੈ।
ਇਸ ਦੌਰਾਨ ਸ੍ਰੀ ਵਿਵੇਕ ਮੋਦੀ ਨੇ ਦੱਸਿਆ ਕਿ ਇਸ ਫੈਕਟਰੀ ਨੂੰ ਹਰ ਸਾਲ ਲਗਭਗ 7,000 ਮੀਟ੍ਰਿਕ ਟਨ ਝੋਨੇ ਦੀ ਪਰਾਲੀ ਦੀ ਲੋੜ ਹੁੰਦੀ ਹੈ। ਇਸ ਲੋੜ ਨੂੰ ਪੂਰਾ ਕਰਨ ਲਈ ਫੈਕਟਰੀ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨਾਲ ਤਾਲਮੇਲ ਕੀਤਾ ਜਾਂਦਾ ਹੈ। ਕਿਸਾਨ ਬੇਲਰ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦੀਆਂ ਗੱਠਾਂ ਤਿਆਰ ਕਰਕੇ ਫੈਕਟਰੀ ਨੂੰ ਵੇਚ ਸਕਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੀ ਇਸ ਤਰ੍ਹਾਂ ਵਰਤੋਂ ਕਰਨਾ ਕਿਸਾਨਾਂ ਲਈ ਆਮਦਨ ਦਾ ਇੱਕ ਵਾਧੂ ਸਾਧਨ ਹੈ। ਇਸ ਨਾਲ ਜਿੱਥੇ ਕਿਸਾਨਾਂ ਨੂੰ ਆਰਥਿਕ ਲਾਭ ਮਿਲਦਾ ਹੈ, ਉੱਥੇ ਹੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਹੋਣ ...








