Monday, November 9Malwa News
Shadow

Author: News Editor

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

Local
ਕੋਟਕਪੂਰਾ, 2 ਮਈ ( ) : ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ-2026 (ਲੜਕੀਆਂ) ਦੀ ਸ਼ੁਰੂਆਤ ਅੱਜ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਵਿਖੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ਼ ਵਿੱਚ ਸ਼ੁਰੂ ਹੋਈ। ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਐਡਵੋਕੇਟ ਸ੍ਰ. ਹਰਜੀਤ ਸਿੰਘ ਗਰੇਵਾਲ ਸਮੇਤ ਗਿਆਨੀ ਸ਼ਮਸ਼ੇਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ (ਚੱਕਰਵਰਤੀ), ਜਥੇਦਾਰ ਸ਼ੇਰ ਸਿੰਘ ਮੰਡ ਜਨਰਲ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ. ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਸਾਂਝੇ ਤੌਰ ’ਤੇ ਲੜਕੀਆਂ ਦੇ ਮੁਕਾਬਲੇ ਸ਼ੁਰੂ ਕਰਵਾਏ। ਇਸ ਮੌਕੇ ਚੈਂਪੀਅਨਸ਼ਿਪ ਵਿੱਚ ਸ਼ਾਮਲ ਲੜਕੀਆਂ ਸਮੇਤ ਰੈਫਰੀ ਕੌਂਸਲ ਨੂੰ ਅਨੁਸ਼ਾਸਨ ਅਤੇ ਨਿਰਪੱਖ ਜੱਜਮੈਂਟ ਸਬੰਧੀ ਸਹੁੰ ਚੁਕਾਈ ਗਈ।ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਕੁਲਤਾਰ ਸਿੰਘ ਬਰਾੜ, ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਹਰਬੀਰ ਸਿ...
ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

Hot News
ਚੰਡੀਗੜ੍ਹ; 2 ਮਈ 2026: ਪੰਜਾਬ ਵਿੱਚ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਮਨਸੂਬਿਆਂ ’ਤੇ ਕਰਾਰਾ ਵਾਰ ਕਰਦਿਆਂ, ਪੰਜਾਬ ਪੁਲਿਸ ਹੁਣ ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ (ਪੀਏਆਈਐਸ) ਅਧੀਨ ਇਕ ਆਧੁਨਿਕ ਵੌਇਸ ਰਿਕਗਨਿਸ਼ਨ ਸਿਸਟਮ ਨਾਲ ਲੈਸ ਹੋ ਗਈ ਹੈ। ਇਹ ਪ੍ਰਣਾਲੀ ਵਿਦੇਸ਼ਾਂ ਤੋਂ ਚੱਲ ਰਹੇ ਗੈਂਗ ਨੈੱਟਵਰਕਾਂ ਵਿੱਚ ਘੁਸਪੈਠ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਗੈਰਕਾਨੂੰਨੀ ਗਤੀਵਿਧੀਆਂ ਵੱਲ ਭਟਕਾਉਣ ਵਾਲੇ ਤੱਤਾਂ ਤੱਕ ਪਹੁੰਚ ਬਣਾਉਣ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ। ਏਆਈ ਸਿਸਟਮ ਹੇਠ ਏਆਈ ਅਧਾਰਿਤ ਵੌਇਸ ਰਿਕਗਨਿਸ਼ਨ ਸਿਸਟਮ ਵਿੱਚ 84,000 ਤੋਂ ਵੱਧ ਅਪਰਾਧੀਆਂ ਅਤੇ ਸ਼ੱਕੀਆਂ ਦੇ ਵੌਇਸ ਸੈਂਪਲਾਂ ਦਾ 'ਵੌਇਸ ਬੈਂਕ" ਮੌਜੂਦ ਹੈ। ਵੌਇਸ ਪਛਾਣ ਤੋਂ ਅੱਗੇ ਵਧਦਿਆਂ, ਇਸ ਏਆਈ ਸਿਸਟਮ ਵਿੱਚ 3,90,000 ਤੋਂ ਵੱਧ ਅਪਰਾਧੀਆਂ ਦਾ ਮਜ਼ਬੂਤ ਡਾਟਾਬੇਸ ਏਕੀਕ੍ਰਿਤ ਹੈ, ਜਿਸ ਵਿੱਚ ਉਨ੍ਹਾਂ ਦੀਆਂ ਗੈਂਗ ਸਬੰਧੀ ਜਾਣਕਾਰੀਆਂ ਅਤੇ ਫੋਨੇਟਿਕ ਸਰਚ ਵਰਗੀਆਂ ਵਿਸ਼ੇਸ਼ਤਾਵਾਂ ਸ਼ਾਮਲ ਹਨ। ਇਸਦਾ ਉੱਨਤ 'ਗੈਂਗ ਟ੍ਰੀ ਸਰਚ' ਟੂਲ ਸੰਗਠਿਤ ਅਪਰਾਧੀ ਨੈੱਟਵਰਕ ਦ...
‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

Health, Hot News
ਚੰਡੀਗੜ੍ਹ, 2 ਮਈ: ਪੰਜਾਬ ਸਰਕਾਰ ਨੇ ਸੂਬੇ ਵਿੱਚ ਲੋਕਾਂ ਨੂੰ ਕਿਫਾਇਤੀ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ 'ਮੁੱਖ ਮੰਤਰੀ ਸਿਹਤ ਯੋਜਨਾ' ਬਾਰੇ ਅਹਿਮ ਅਪਡੇਟ ਸਾਂਝਾ ਕੀਤਾ ਹੈ । ਹੁਣ ਤੱਕ ਇਸ ਯੋਜਨਾ ਤਹਿਤ 465.36 ਕਰੋੜ ਰੁਪਏ ਤੋਂ ਵੱਧ ਦਾ ਇਲਾਜ ਕੀਤਾ ਜਾ ਚੁੱਕਾ ਹੈ, 42 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਗਏ ਹਨ ਅਤੇ 2.77 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਇਹ ਦਰਸਾਉਂਦਾ ਹੈ ਕਿ ਵੱਡੀ ਗਿਣਤੀ ਵਿੱਚ ਪਰਿਵਾਰ ਸਿਹਤ ਕਾਰਡ ‘ਤੇ ਭਰੋਸਾ ਕਰ ਰਹੇ ਹਨ ਅਤੇ ਇਸਦਾ ਲਾਭ ਲੈ ਰਹੇ ਹਨ। ਇਸ ਸਫ਼ਲਤਾ ਦੇ ਬਾਵਜੂਦ, ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਹਨਾਂ ਨੇ ਹਾਲੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ ਉਹ  ਜਲਦੀ ਤੋਂ ਜਲਦੀ ਰਜਿਸਟ੍ਰੇਸ਼ਨ ਕਰਵਾਉਣ । ਸਰਕਾਰ ਨੇ ਜ਼ੋਰ ਦਿੱਤਾ ਹੈ ਕਿ ਮੈਡੀਕਲ ਐਮਰਜੈਂਸੀ ਕਿਸੇ ਵੀ ਸਮੇਂ ਆ ਸਕਦੀ ਹੈ ਅਤੇ ਸਮੇਂ ਸਿਰ ਰਜਿਸਟ੍ਰੇਸ਼ਨ ਪਰਿਵਾਰਾਂ ਨੂੰ ਅਜਿਹੇ ਵੇਲੇ ਆਰਥਿਕ ਬੋਝ ਤੋਂ ਬਚਾ ਸਕਦੀ ਹੈ। ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਹਰ ਨਾਗਰਿਕ...
ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

Breaking News
*ਚੰਡੀਗੜ੍ਹ, 2 ਮਈ:* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਹੁਣ ਪੂਰੇ ਪੰਜਾਬ ਵਿੱਚ ਇੱਕ ਬਹੁਤ ਵੱਡੀ ਲਹਿਰ ਬਣ ਚੁੱਕੀ ਹੈ, ਜਿਸ ਤਹਿਤ ਰੋਜ਼ਾਨਾ 1,100 ਤੋਂ ਵੱਧ ਬਜ਼ੁਰਗ ਬਹੁਤ ਹੀ ਆਰਾਮਦਾਇਕ ਅਤੇ ਚੰਗੀ ਤਰ੍ਹਾਂ ਵਿਉਂਤਬੱਧ ਯਾਤਰਾਵਾਂ ਰਾਹੀਂ ਪਾਵਨ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਲੋਕ ਭਲਾਈ ਦੀ ਭਾਵਨਾ ਨੂੰ ਪ੍ਰਗਟਾਉਂਦੀ ਇਹ ਪਹਿਲਕਦਮੀ, ਭਗਵੰਤ ਮਾਨ ਸਰਕਾਰ ਦੀ ਆਪਣੇ ਲੋਕਾਂ ਪ੍ਰਤੀ ਸੁਹਿਰਦਤਾ ਅਤੇ ਉਨ੍ਹਾਂ ਲਈ ਸੇਵਾ-ਭਾਵਨਾ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਕਾਮਯਾਬੀ ਪਿੱਛੇ ਸੁਚੱਜੀ ਵਿਉਂਤਬੰਦੀ ਅਤੇ ਪੂਰੇ ਤਾਲਮੇਲ ਨਾਲ ਕੀਤੇ ਪੁਖ਼ਤਾ ਪ੍ਰਬੰਧਾਂ ਦੀ ਵੱਡੀ ਭੂਮਿਕਾ ਹੈ। ਇਹ ਤੀਰਥ ਯਾਤਰਾ ਬਿਨਾਂ ਕਿਸੇ ਦਿੱਕਤ ਤੋਂ ਬੇਹੱਦ ਆਰਾਮਦਾਇਕ ਢੰਗ ਨਾਲ ਕਰਵਾਈ ਜਾਣ ਸਦਕਾ ਸ਼ਰਧਾਲੂਆਂ ਲਈ ਇੱਕ ਬੇਮਿਸਾਲ ਤੇ ਮੁੱਲਵਾਨ ਤਜਰਬਾ ਸਾਬਤ ਹੋ ਰਹੀ ਹੈ। ਸੂਬੇ ਭਰ ਵਿੱਚ 95 ਆਲੀਸ਼ਾਨ ਏਅਰ-ਕੰਡੀਸ਼ਨ...
ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 2 ਮਈ- ਮਜ਼ਦੂਰ ਦਿਵਸ ਦੀ ਪੂਰਵ ਸੰਧਿਆ 'ਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਕਰਵਾਏ ਗਏ ਇੱਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਾਨੂੰਨੀ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਬਾਬਾ ਸਾਹਿਬ ਅੰਬੇਡਕਰ ਦੁਆਰਾ ਚਿਤਵੇ ਗਏ ਸੰਵਿਧਾਨਕ ਢਾਂਚੇ ਦੀ ਰਾਖੀ ਕਰਦਿਆਂ ਭਾਰਤ ਦੀਆਂ ਜਮਹੂਰੀ ਕਦਰਾਂ-ਕੀਮਤਾਂ ਦੇ ਰਖਵਾਲੇ ਵਜੋਂ ਕੰਮ ਕਰਨ। ਪੰਜਾਬ ਦੇ ਐਡਵੋਕੇਟ ਜਨਰਲ ਦਫ਼ਤਰ ਦੇ ਲਾਅ ਅਫ਼ਸਰਾਂ ਵੱਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਕਾਨੂੰਨੀ ਭਾਈਚਾਰੇ ਦੇ ਮੈਂਬਰਾਂ ਨੇ ਸੰਵਿਧਾਨਕ ਸਿਧਾਂਤਾਂ ਦੀ ਨਿਰੰਤਰ ਪ੍ਰਸੰਗਿਕਤਾ 'ਤੇ ਵਿਚਾਰ ਕਰਨ ਲਈ ਸ਼ਿਰਕਤ ਕੀਤੀ। ਬਾਬਾ ਸਾਹਿਬ ਅੰਬੇਡਕਰ ਦੇ 135ਵੇਂ ਜਨਮ ਦਿਹਾੜੇ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਅਤੇ ਇੱਕ ਦੂਰਅੰਦੇਸ਼ੀ ਅਰਥ ਸ਼ਾਸਤਰੀ ਵਜੋਂ ਉਨ੍ਹਾਂ ਦੇ ਬੇਮਿਸਾਲ ਯੋਗਦਾਨ 'ਤੇ ਚਾਨਣਾ ਪਾਇਆ, ਅਤੇ ਕਿਹਾ ਕਿ ਉਨ੍ਹਾ ਨੇ ਦੇਸ਼ ਦੀਆਂ ਪ੍ਰਮੁੱਖ ਵਿੱਤੀ ਸੰਸਥਾਵਾਂ ਨੂੰ ਆ...
ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ

ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ

Breaking News
ਚੰਡੀਗੜ੍ਹ, 2 ਮਈ:-ਜੇਲ੍ਹ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਂਦੇ ਜਾਣ ਦੇ ਮੰਤਵ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026 ਤਿਆਰ ਕੀਤਾ ਗਿਆ ਹੈ, ਜੋ ਸੂਬੇ ਦੀ ਮੌਜੂਦਾ ਜੇਲ੍ਹ ਪ੍ਰਸ਼ਾਸਨ ਪ੍ਰਣਾਲੀ ਨੂੰ ਆਧੁਨਿਕ, ਤਕਨੀਕੀ ਅਤੇ ਮਨੁੱਖੀ ਦਿਸ਼ਾ ਦੇਵੇਗਾ। ਇਹ ਬਿੱਲ ਪੁਰਾਣੇ ਪ੍ਰਿਜ਼ਨ ਐਕਟ, 1894 ਦੀ ਥਾਂ ਲਵੇਗਾ, ਜੋ ਮੁੱਖ ਤੌਰ ‘ਤੇ ਹਿਰਾਸਤ ਅਤੇ ਅਨੁਸ਼ਾਸਨ ਤੱਕ ਸੀਮਿਤ ਸੀ ਅਤੇ ਆਧੁਨਿਕ ਚੁਣੌਤੀਆਂ ਨਾਲ ਪੂਰੀ ਤਰ੍ਹਾਂ ਵਾਬਸਤਾ ਸੀ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਜੇਲ੍ਹਾਂ, ਐਨਆਰਆਈ ਮਾਮਲੇ ਅਤੇ ਸੰਸਦੀ ਕਾਰਜ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਨਵਾਂ ਬਿੱਲ ਜੇਲ੍ਹਾਂ ਨੂੰ ਸਿਰਫ ਕੈਦਖਾਨਿਆਂ ਤੋਂ ਬਦਲ ਕੇ ਸੁਧਾਰ, ਪੁਨਰਵਾਸ ਅਤੇ ਸਮਾਜਿਕ ਪੁਨਰ-ਇਕਤੀਕਰਨ ਦੇ ਕੇਂਦਰਾਂ ਵਿੱਚ ਤਬਦੀਲ ਕਰਨ ‘ਤੇ ਕੇਂਦਰਿਤ ਹੈ। ਇਸ ਵਿੱਚ ਬੰਦੀਆਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ, ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨੂੰ ਵਧਾਉਣ ਅਤੇ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਪ੍ਰਬੰਧ ਕੀਤੇ ਗਏ ਹਨ। ਤਕਨੀਕ ਦੇ ਇ...
ਪੰਜਾਬ ਅਤੇ ਹਰਿਆਣਾ ਭੌਗੋਲਿਕ ਰੂਪ ਨਾਲ ਵੱਖ-ਵੱਖ ਸੂਬੇ ਹੋ ਸਕਦੇ ਹਨ, ਪਰ ਸਾਡੀ ਆਤਮਾ ਇੱਕ – ਨਾਇਬ ਸਿੰਘ ਸੈਣੀ

ਪੰਜਾਬ ਅਤੇ ਹਰਿਆਣਾ ਭੌਗੋਲਿਕ ਰੂਪ ਨਾਲ ਵੱਖ-ਵੱਖ ਸੂਬੇ ਹੋ ਸਕਦੇ ਹਨ, ਪਰ ਸਾਡੀ ਆਤਮਾ ਇੱਕ – ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 1 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭੋਗੋਲਿਕ ਦ੍ਰਿਸ਼ਟੀ ਨਾਲ ਪੰਜਾਬ ਅਤੇ ਹਰਿਆਣਾ ਵੱਖ-ਵੱਖ ਸੂਬੇ ਹੋ ਸਕਦੇ ਹਨ, ਪਰ ਸਾਡੀ ਆਤਮਾ ਇੱਕ ਹੈ। ਸਾਡਾ ਜੀਵਨ, ਸੰਸਕਾਰ, ਖਾਨ-ਪਾਨ ਅਤੇ ਤਿਉਹਾਰ, ਸੱਭ ਸਤਿਗੁਰੂ ਬ੍ਰਹਮਾਨੰਦ ਮਹਾਰਾਜ ਭੂਰੀਵਾਲੇ ਵਰਗੇ ਸੰਤ-ਮਹਾਪੁਰਸ਼ਾਂ ਦੀ ਦੇਣ ਹੈ। ਸ੍ਰੀ ਨਾਇਬ ਸਿੰਘ ਸੈਣੀ ਸ਼ੁਕਰਵਾਰ ਨੂੰ ਪੰਜਾਬ ਦੇ ਪੋਜੇਵਾਲ ਵਿੱਚ ਸਤਿਗੁਰੂ ਬ੍ਰਹਮਾਨੰਦ ਮਹਾਰਾਜ ਭੁਰੀਵਾਲੇ  ਦੇ 24ਵੇਂ ਨਿਰਵਾਣ ਦਿਵਸ ਸਮਾਗਮ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਸੰਸਥਾਨ ਵੱਲੋਂ ਬੇਟੀਆਂ ਦੀ ਸਿਖਿਆ ਲਈ ਕੀਤੇ ਜਾ ਰਰਹੇ ਕੰਮਾਂ ਤਹਿਤ 11 ਲੱਖ ਰੁਪਏ ਦੀ ਰਕਮ ਦੇਣ ਦਾ ਐਲਾਨ ਕੀਤਾ।           ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤਾਂ ਲਈ ਸੂਬਿਆਂ ਦੀ ਕੋਈ ਸਰਹੱਦ ਨਹੀਂ ਹੁੰਦੀ, ਉਹ ਤਾ ਸਪੂਰਣ ਮਨੁੱਖਤਾ ਲਈ ਹੁੰਦੇ ਹਨ। ਸੰਤਾਂ ਦਾ ਜੀਵਨ ਵਸੂਧੈਵ ਕੁਟੁਬੰਕਮ ਦੀ ਭਾਵਨਾ ਦਾ ਉਦਾਹਰਣ ਹੁੰਦਾ ਹੈ। ਪੰਜਾ...
ਕਣਕ ਖਰੀਦ ਮਾਪਦੰਡਾਂ ਵਿੱਚ ਵਿਸ਼ੇਸ਼ ਛੋਟ ਨਾਲ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ – ਸ੍ਰੀ ਸ਼ਿਆਮ ਸਿੰਘ ਰਾਣਾ

ਕਣਕ ਖਰੀਦ ਮਾਪਦੰਡਾਂ ਵਿੱਚ ਵਿਸ਼ੇਸ਼ ਛੋਟ ਨਾਲ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ – ਸ੍ਰੀ ਸ਼ਿਆਮ ਸਿੰਘ ਰਾਣਾ

Haryana
ਚੰਡੀਗੜ੍ਹ, 1 ਮਈ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਰਬੀ ਮਾਰਕਟਿੰਗ ਸੀਜ਼ਨ 2026-27 ਲਈ ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਮਾਪਦੰਡਾਂ ਵਿੱਚ ਦਿੱਤੀ ਗਈ ਵਿਸ਼ੇਸ਼ ਛੋਟ ਦਾ ਸਵਾਗਤ ਕਰਦਿਆਂ ਇਸ ਨੂੰ ਕਿਸਾਨਾਂ ਦੇ ਹਿੱਤ ਵਿੱਚ ਲਿਆ ਗਿਆ ਇੱਕ ਮਹੱਤਵਪੂਰਨ ਅਤੇ ਦੂਰਅੰਦੇਸ਼ੀ ਫੈਸਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵੀ ਢੰਗ ਨਾਲ ਕੇਂਦਰ ਕੋਲ ਉਠਾਉਣ ਦਾ ਨਤੀਜਾ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਬੇਮੌਸਮੀ ਬਾਰਸ਼ ਕਾਰਨ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਈ ਖੇਤਰਾਂ ਵਿੱਚ ਕਣਕ ਦੀ ਗੁਣਵੱਤਾ ਪ੍ਰਭਾਵਿਤ ਹੋਈ ਸੀ। ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ ਅਤੇ ਕਿਸਾਨਾਂ ਨੂੰ ਨੁਕਸਾਨ ਤੋਂ ਬਚਾਉਣ ਦੇ ਉਦੇਸ਼ ਨਾਲ ਖਰੀਦ ਮਾਪਦੰਡਾਂ ਵਿੱਚ ਵਿਸ਼ੇਸ਼ ਛੋਟ ਪ੍ਰਦਾਨ ਕੀਤੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ...
ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ ਦੀ ਅਗਵਾਈ ਹੇਠ ਗੁਰੂਗ੍ਰਾਮ ਵਿੱਚ ਉੱਚ ਪੱਧਰੀ ਸਮੀਖਿਆ ਮੀਟਿੰਗ, ਪ੍ਰਦੂਸ਼ਣ ਕੰਟਰੋਲ, ਕੂੜਾ ਪ੍ਰਬੰਧਨ ਅਤੇ ਵਾਤਾਵਰਣ ਨਿਯਮਾਂ ਦੇ ਲਾਗੂਕਰਨ ਤੇ ਸਖ਼ਤ ਨਿਰਦੇਸ਼

ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ ਦੀ ਅਗਵਾਈ ਹੇਠ ਗੁਰੂਗ੍ਰਾਮ ਵਿੱਚ ਉੱਚ ਪੱਧਰੀ ਸਮੀਖਿਆ ਮੀਟਿੰਗ, ਪ੍ਰਦੂਸ਼ਣ ਕੰਟਰੋਲ, ਕੂੜਾ ਪ੍ਰਬੰਧਨ ਅਤੇ ਵਾਤਾਵਰਣ ਨਿਯਮਾਂ ਦੇ ਲਾਗੂਕਰਨ ਤੇ ਸਖ਼ਤ ਨਿਰਦੇਸ਼

Haryana
ਚੰਡੀਗੜ੍ਹ, 1 ਮਈ- ਹਰਿਆਣਾ ਦੇ ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ ਨੇ ਗੁਰੂਗ੍ਰਾਮ ਸਥਿਤ ਪੀ.ਡਬਲਯੂ.ਡੀ. ਰੈਸਟ ਹਾਊਸ ਵਿੱਚ ਆਯੋਜਿਤ ਸਮੀਖਿਆ ਮੀਟਿੰਗ ਵਿੱਚ ਸੂਬੇ ਵਿੱਚ ਹਵਾ ਅਤੇ ਪਾਣੀ ਪ੍ਰਦੂਸ਼ਣ ਕੰਟਰੋਲ, ਠੋਸ ਰਹਿੰਦ-ਖੂੰਹਦ ਪ੍ਰਬੰਧਨ, ਸੀ.ਐਂਡ.ਡੀ. ਵੇਸਟ ਮੈਨੇਜਮੈਂਟ, ਸਿੰਗਲ ਯੂਜ਼ ਪਲਾਸਟਿਕ 'ਤੇ ਪਾਬੰਦੀ, ਸੀ.ਈ.ਟੀ.ਪੀ./ਈ.ਟੀ.ਪੀ. ਦੀ ਸਥਿਤੀ, ਹਰਿਆਵਲ ਖੇਤਰ ਦੇ ਵਿਕਾਸ ਅਤੇ ਵੱਖ-ਵੱਖ ਵਾਤਾਵਰਣ ਨਿਯਮਾਂ ਦੇ ਪ੍ਰਭਾਵੀ ਲਾਗੂਕਰਨ ਨਾਲ ਸਬੰਧਤ ਏਜੰਡਾ ਬਿੰਦੂਆਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਦੂਸ਼ਣ ਕੰਟਰੋਲ ਨਾਲ ਸਬੰਧਤ ਯੋਜਨਾਵਾਂ ਨੂੰ ਸਮੇਂ ਸਿਰ ਲਾਗੂ ਕਰਦੇ ਹੋਏ ਆਮ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿੱਚ ਵਾਤਾਵਰਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ, ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਜੇ. ਗਣੇਸ਼ਨ, ਮੈਂਬਰ ਸਕੱਤਰ ਯੋਗੇਸ਼ ਕੁਮਾਰ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ। ਵਾਤਾਵਰਣ ਮੰਤਰ...
ਅੰਤਿਮ ਛੋਰ ਵਿੱਚ ਖੜ੍ਹੇ ਵਿਅਕਤੀ ਤੱਕ ਸੁਸ਼ਾਸਨ ਦਾ ਲਾਭ ਪਹੁੰਚਾਉਣਾ ਹੀ ਸਾਡਾ ਸੰਕਲਪ – ਕੇਂਦਰੀ ਮੰਤਰੀ ਮਨੋਹਰ ਲਾਲ

ਅੰਤਿਮ ਛੋਰ ਵਿੱਚ ਖੜ੍ਹੇ ਵਿਅਕਤੀ ਤੱਕ ਸੁਸ਼ਾਸਨ ਦਾ ਲਾਭ ਪਹੁੰਚਾਉਣਾ ਹੀ ਸਾਡਾ ਸੰਕਲਪ – ਕੇਂਦਰੀ ਮੰਤਰੀ ਮਨੋਹਰ ਲਾਲ

Haryana
ਚੰਡੀਗੜ੍ਹ, 1 ਮਈ - ਕੇਂਦਰੀ ਊਰਜਾ, ਰਿਹਾਇਸ਼ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਕਰਨਾਲ ਦੌਰੇ ਦੌਰਾਨ ਪੇਂਡੂ ਵਿਕਾਸ ਨੂੰ ਹੁਲਾਰਾ ਦੇਣ ਲਈ ਪਾਇਲਟ ਪ੍ਰੋਜੈਕਟ ਤਹਿਤ ਜ਼ਿਲ੍ਹੇ ਦੇ 40 ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਤ ਕਰਨ ਦੇ ਉਦੇਸ਼ ਨਾਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ, ਸਰਪੰਚਾਂ ਅਤੇ ਪਿੰਡ ਦੇ ਮਾਣਯੋਗ ਵਿਅਕਤੀਆਂ ਨਾਲ ਵੱਖ-ਵੱਖ 3 ਮੀਟਿੰਗਾਂ ਕੀਤੀਆਂ। ਉਨ੍ਹਾਂ ਨੇ ਕੇਂਦਰ ਅਤੇ ਰਾਜ ਸਰਕਾਰ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਜਨ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਵਿਸਥਾਰ ਮੁਲਾਂਕਣ ਕੀਤਾ ਅਤੇ ਪੰਚਾਇਤਾਂ ਦੀ ਆਮਦਨ ਦੇ ਸਰੋਤ ਵਧਾਉਣ 'ਤੇ ਵੀ ਚਰਚਾ ਕੀਤੀ ਗਈ। ਉਨ੍ਹਾਂ ਨੇ ਜਿਨ੍ਹਾਂ ਗ੍ਰਾਮ ਪੰਚਾਇਤਾਂ ਕੋਲ ਵਿਕਾਸ ਕਾਰਜਾਂ ਲਈ ਜਗ੍ਹਾ ਉਪਲਬਧ ਨਹੀਂ ਹੈ, ਉਨ੍ਹਾਂ ਨੂੰ ਵੀ ਸਾਲਾਨਾ ਬਜਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਭਰੋਸਾ ਦਿੱਤਾ ਕਿ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਬਜਟ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਕੇਂਦਰ ਅਤੇ ਰਾਜ ਸਰਕਾਰ ਤੋ...