Tuesday, August 11Malwa News
Shadow

Author: News Editor

ਉਪ ਮੰਡਲ ਮੈਜਿਸਟਰੇਟ ਅਤੇ ਤਹਿਸੀਲ ਦਫਤਰ ਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਨੂੰ

ਉਪ ਮੰਡਲ ਮੈਜਿਸਟਰੇਟ ਅਤੇ ਤਹਿਸੀਲ ਦਫਤਰ ਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਨੂੰ

Local
 ਮਾਲੇਰਕੋਟਲਾ 20 ਫਰਵਰੀ -                      ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2026- 27 ਲਈ ਦਫਤਰ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਅਤੇ ਦਫਤਰ ਤਹਿਸੀਲਦਾਰ, ਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਦਿਨ ਵੀਰਵਾਰ ਨੂੰ ਸਵੇਰੇ 11.00 ਵਜੇ ਤਹਿਸੀਲ ਦਫ਼ਤਰ, ਮਾਲੇਰਕੋਟਲਾ ਵਿਖੇ ਤਹਿਸੀਲਦਾਰ ਵੱਲੋਂ ਕਰਵਾਈ ਜਾਵੇਗੀ । ਜੇਕਰ ਉਕਤ ਮਿਤੀ ਨੂੰ ਸਰਕਾਰ ਵੱਲੋਂ ਛੁੱਟੀ ਹੋ ਜਾਂਦੀ ਹੈ ਤਾਂ ਇਹ ਬੋਲੀ ਅਗਲੇ ਕੰਮ ਵਾਲੇ ਦਿਨ ਇਸ ਸਥਾਨ ਤੇ ਅਤੇ ਇਸੇ ਸਮੇਂ ਉੱਤੇ ਕਰਵਾਈ ਜਾਵੇਗੀ।                              ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਆਪਣੀ ਸਕਿਉਰਿਟੀ ਰਕਮ ਮੁਬਲਿਗ 10 ਹਜ਼ਾਰ ਰੁਪਏ ਬਤੌਰ ਜ਼ਮਾਨਤ ਤਹਿਸੀਲਦਾਰ, ਮਾਲੇਰਕੋਟਲਾ ਪਾਸ ਜਮਾਂ ਕਰਵਾ ਕੇ ਬੋਲੀ ਦੇ ਸਕਦਾ ਹੈ । ਉਨ੍ਹਾਂ ਦੱਸਿਆ ਕਿ ਬੋਲੀ ਦੀ ਮੰਜੂਰੀ ਤੋਂ ਤੁਰੰਤ ਬਾਅਦ ਸਬੰਧਿਤ ਵਿਅਕਤੀ ਵੱਲ਼ੋਂ ਇੱਕ ਇ...
ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ (ਸਮੇਤ ਓਪਨ) ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ (ਸਮੇਤ ਓਪਨ) ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

Local
ਮਾਨਸਾ, 20 ਫਰਵਰੀ:-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ , ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ, ਐੱਸ.ਏ.ਐੱਸ. ਨਗਰ (ਮੋਹਾਲੀ) ਵੱਲੋਂ ਜ਼ਿਲ੍ਹਾ ਮਾਨਸਾ ਵਿਚ ਨਿਰਧਾਰਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਪ੍ਰੀਖਿਆ ਕੇਂਦਰਾਂ ਵਾਲੀਆਂ ਇਮਾਰਤਾਂ ਦੇ ਆਲੇ ਦੁਆਲੇ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਨਾਅਰੇ ਲਗਾਉਣ ਅਤੇ ਕਾਨੂੰਨ ਤੇ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ, ਐੱਸ.ਏ.ਐੱਸ. ਨਗਰ (ਮੋਹਾਲੀ) ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ 2026 ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) 04 ਅਪ੍ਰੈਲ 2026 ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 02:15 ਵਜੇ ਤੱਕ ਜ਼ਿਲ੍ਹਾ ਮਾਨਸਾ ਵਿਚ ਸਥਾਪਿਤ ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹ...
ਸਪੀਕਰ ਸ. ਸੰਧਵਾਂ ਨੇ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ

ਸਪੀਕਰ ਸ. ਸੰਧਵਾਂ ਨੇ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ

Local
ਕੋਟਕਪੂਰਾ, 20 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕਾ ਕੋਟਕਪੂਰਾ ਵਿੱਚ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖ ਕੇ ਵਿਕਾਸ ਕਾਰਜਾਂ ਦੀ ਨਵੀਂ ਸ਼ੁਰੂਆਤ ਕੀਤੀ। ਇਨ੍ਹਾਂ ਪ੍ਰੋਜੈਕਟਾਂ ਨਾਲ ਇਲਾਕੇ ਦੀ ਆਵਾਜਾਈ ਪ੍ਰਣਾਲੀ ਮਜ਼ਬੂਤ ਹੋਵੇਗੀ ਅਤੇ ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੇ ਕੰਮ ਲਗਾਤਾਰ ਕਰਵਾਏ ਜਾ ਰਹੇ ਹਨ, ਹਰ ਰੋਜ ਸੜਕਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਅੱਜ ਹਲਕਾ ਕੋਟਕਪੂਰਾ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਵਿੱਚ 26.36 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਕੋਟਕਪੂਰਾ–ਦੇਵੀਵਾਲਾ–ਸਿਰਸੜੀ–ਕੋਟਸੁੱਖੀਆਂ ਦੀ ਰਿਪੇਅਰ, 2 ਕਰੋੜ&nbs...
पशुओं के पॉलिक्लिनिक एवं अस्पतालों के लिए आधुनिक मशीनें खरीदी जाएंगी : श्याम सिंह राणा

पशुओं के पॉलिक्लिनिक एवं अस्पतालों के लिए आधुनिक मशीनें खरीदी जाएंगी : श्याम सिंह राणा

Haryana, Hindi
चंडीगढ़ , 19 फरवरी - हरियाणा के पशुपालन एवं डेयरी मंत्री श्री श्याम सिंह राणा ने कहा कि राज्य सरकार द्वारा प्रदेश में पशुओं के पॉलिक्लिनिक एवं अस्पतालों के लिए आधुनिक मशीनें खरीदी जाएंगी ताकि पशुपालकों के पशुधन का सस्ते में ईलाज हो सके। उन्होंने बताया कि आज हाई पावर्ड परचेज कमेटी में गैस एनेस्थीसिया मशीन , अल्ट्रासाउंड मशीन, ब्लड टेस्ट उपकरण तथा "बायो सेफ्टी लैब्स लेवल - 2" स्थापित करने को मंजूरी दी गई है। श्री राणा की अध्यक्षता में हुई बैठक में कमेटी के सदस्य हरियाणा के शिक्षा मंत्री श्री महीपाल ढांडा भी उपस्थित थे। इनके अलावा , पशुपालन एवं डेयरी विभाग के प्रधान सचिव श्री विजय सिंह दहिया , महानिदेशक डॉ प्रेम सिंह , संयुक्त निदेशक डॉ सुखदेव राठी , आपूर्ति एवं निपटान विभाग के महानिदेशक श्री पंकज , वित...
मुख्यमंत्री ने सीएमजीजीए के साथ सफाई, कचरा प्रबंधन एवं प्रशासनिक सुधारों पर की समीक्षा बैठक

मुख्यमंत्री ने सीएमजीजीए के साथ सफाई, कचरा प्रबंधन एवं प्रशासनिक सुधारों पर की समीक्षा बैठक

Haryana, Hindi
चंडीगढ़, 19 फरवरी  हरियाणा के मुख्यमंत्री श्री नायब सिंह सैनी ने   संत कबीर कुटीर निवास स्थान पर मुख्यमंत्री सुशासन सहयोगियों के साथ आयोजित समीक्षा बैठक की अध्यक्षता की। बैठक में जिलों में सफाई, कचरा प्रबंधन, सफाई व्यवस्था, शिकायत निवारण सिस्टम को मजबूत करने और प्रशासनिक क्षमता में सुधार करनरे पर फोकस किया गया। इस मौके पर मुख्यमंत्री सुशासन सहयोगी कार्यक्रम के परियोजना निदेशक डॉ. यशपाल भी मौजूद रहे। सुशासन सहयोगियों ने मुख्यमंत्री को जिलों में जमीनी स्तर पर आने वाली मुख्य चुनौतियां और अपने-अपने जिलों में किए जा रहे नए तरीकों के बारे में अवगत करवाया। उन्होंने कचरा अलग-अलग करने, नालों की सफाई, सीवरेज दुरूस्त करने, मैनपावर की कमी और लोगों में जागरूकता की कमी से जुड़े मुद्दों पर बात की। वीडियो कॉन्फ्रेंसिंग के माध्यम से मीटिंग में शामिल ह...
ਭਗਵੰਤ ਮਾਨ ਸਰਕਾਰ ਨੇ ਬੋਰਡ ਪ੍ਰੀਖਿਆ ਦੇਣ ਵਾਲੇ 6,695  ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਕੇਂਦਰ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ਬੋਰਡ ਪ੍ਰੀਖਿਆ ਦੇਣ ਵਾਲੇ 6,695  ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਕੇਂਦਰ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ

Hot News
ਚੰਡੀਗੜ੍ਹ, 19 ਫਰਵਰੀ:-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ 17 ਫਰਵਰੀ, 2026 ਤੋਂ ਸ਼ੁਰੂ ਹੋਈਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਵਾਲੇ ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰਿਆਂ ਲਈ ਸਿੱਖਿਆ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ 6,695 ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਹਨ ਤਾਂ ਜੋ ਹਰ ਵਿਦਿਆਰਥੀ ਪ੍ਰੀਖਿਆ ਵਿੱਚ ਮਾਣ ਅਤੇ ਵਿਸ਼ਵਾਸ ਨਾਲ ਹਿੱਸਾ ਲੈ ਸਕੇ। ਉਨ੍ਹਾਂ ਦੱਸਿਆ ਕਿ ਕੁੱਲ 3,255 ਵਿਸ਼ੇਸ਼ ਕੇਂਦਰਾਂ ਵਿੱਚੋਂ, 2,804 ਕੇਂਦਰ ਇੱਕ-ਇੱਕ ਵਿਦਿਆਰਥੀ ਲਈ ਸਥਾਪਿਤ ਕੀਤੇ ਗਏ ਹਨ, ਜੋ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਇੱਕ ਵਿਅਕਤੀਗਤ, ਤਣਾਅ-ਮੁਕਤ ਅਤੇ ਅਨੁਕੂਲ ਪ੍ਰੀਖਿਆ ਮਾਹੌਲ ਨੂੰ ਯਕੀਨੀ ਬਣਾਉਂਦੇ ਹਨ। ਹਰਜੋਤ ਸਿੰਘ ਬੈਂਸ ਨੇ ਕਿਹਾ, "ਸਾਡੀ ਸ...
ਵਪਾਰੀਆਂ ਦੀਆਂ ਮੁਸ਼ਕਿਲਾਂ ਸਬੰਧੀ ਵੱਖ-ਵੱਖ ਵਿਭਾਗਾਂ ਨੇ ਕੀਤਾ ਵਿਚਾਰ ਵਟਾਂਦਰਾ

ਵਪਾਰੀਆਂ ਦੀਆਂ ਮੁਸ਼ਕਿਲਾਂ ਸਬੰਧੀ ਵੱਖ-ਵੱਖ ਵਿਭਾਗਾਂ ਨੇ ਕੀਤਾ ਵਿਚਾਰ ਵਟਾਂਦਰਾ

Hot News
ਸ੍ਰੀ ਮੁਕਤਸਰ ਸਾਹਿਬ, 19 ਫਰਵਰੀ:-ਚੇਅਰਮੈਨ ਜ਼ਿਲ੍ਹਾ ਟਰੈਡਰਜ਼ ਕਮਿਸ਼ਨ ਸ੍ਰੀ ਮੁਕਤਸਰ ਸਾਹਿਬ ਸ੍ਰੀ ਵਿਨੀਤ ਜਿੰਦਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਦਫ਼ਤਰਾਂ ਵਿਖੇ ਵਿਜ਼ਿਟ ਕਰਕੇ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਐਸ.ਐਸ.ਪੀ. ਦਫ਼ਤਰ, ਰਾਜ ਕਰ ਦਫ਼ਤਰ, ਕਿਰਤ ਵਿਭਾਗ, ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਉਦਯੋਗ ਵਿਭਾਗ ਵਿਖੇ ਜਾ ਕੇ ਵਪਾਰੀਆਂ ਦੇ ਉਦਯੋਗ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਐਸ.ਐਸ.ਪੀ. ਅਭਿੰਮੰਨਿਊ ਰਾਣਾ ਵੱਲੋਂ ਕਿਹਾ ਗਿਆ ਕਿ ਜੇਕਰ ਕਿਸੇ ਵੀ ਵਪਾਰੀ ਨੂੰ ਵਪਾਰ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਪਹਿਲ ਦੇ ਆਧਾਰ ’ਤੇ ਪੁਲਿਸ ਨਾਲ ਰਾਬਤਾ ਕਾਇਮ ਕਰ ਸਕਦੇ ਹਨ, ਪੁਲਿਸ ਪ੍ਰਸਾਸ਼ਨ ਹਰ ਸਮੇਂ ਉਨ੍ਹਾਂ ਦੀ ਮੱਦਦ ਲਈ ਤਿਆਰ ਹੈ। ਇਸਤੋਂ ਇਲਾਵਾ ਦਫ਼ਤਰ ਰਾਜ ਕਰ, ਕਿਰਤ ਵਿਭਾਗ, ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਉਦਯੋਗ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਵਿਸ਼ਵਾਸ਼ ਦਵਾਇ...
ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਵੱਲੋਂ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ

ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਵੱਲੋਂ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ

Hot News
ਧੂਰੀ, 19 ਫਰਵਰੀ:-ਉਪ ਮੰਡਲ ਮੈਜਿਸਟਰੇਟ ਧੂਰੀ ਰਿਸ਼ਭ ਬਾਂਸਲ ਵੱਲੋਂ ਅੱਜ ਧੂਰੀ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਬੱਸ ਅੱਡੇ ਸਮੇਤ ਵੱਖ-ਵੱਖ ਜਨਤਕ ਪਖਾਨਿਆਂ ਦੀ ਜਾਂਚ ਕੀਤੀ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਐਸ.ਡੀ.ਐਮ. ਨੇ ਹਦਾਇਤ ਕੀਤੀ ਕਿ ਜਨਤਕ ਪਖਾਨਿਆਂ ਦੀ ਸਫ਼ਾਈ ਅਤੇ ਰੱਖ-ਰਖਾਅ ਨੂੰ ਯਕੀਨੀ ਬਣਾਇਆ ਜਾਵੇ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕੂੜਾ ਡੰਪ ਜਾਂ ਅਣ ਅਧਿਕਾਰਤ ਥਾਵਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਵਾ ਕੇ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਗ਼ਲਤ ਤਰੀਕੇ ਨਾਲ ਕੂੜਾ ਸੁੱਟਣ ਵਾਲਿਆਂ ਦੀ ਪਹਿਚਾਣ ਕੀਤੀ ਜਾ ਸਕੇ। ਰਿਸ਼ਭ ਬਾਂਸਲ ਨੇ ਸਪਸ਼ਟ ਕੀਤਾ ਕਿ ਅਣ ਅਧਿਕਾਰਤ ਥਾਵਾਂ ’ਤੇ ਕੂੜਾ ਸੁੱਟਣ ਵਾਲਿਆਂ ਦੇ ਚਲਾਨ ਕੱਟੇ ਜਾਣਗੇ ਅਤੇ ਇਨ੍ਹਾਂ ਥਾਵਾਂ ’ਤੇ ਚੇਤਾਵਨੀ ਬੋਰਡ ਵੀ ਲਗਾਏ ਜਾਣਗੇ, ਤਾਂ ਜੋ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਧੂਰੀ ਗੁਰਵਿੰਦਰ ਸਿੰਘ ਨੇ ਧੂਰ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਸਰਕਾਰੀ ਹਾਈ ਸਕੂਲ, ਖਿੱਪਾਂ ਵਾਲੀ ਵਿਖੇ ਮੁਫ਼ਤ ਕਾਨੂੰਨੀ ਸੈਮੀਨਾਰ ਲਗਾਇਆ 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਸਰਕਾਰੀ ਹਾਈ ਸਕੂਲ, ਖਿੱਪਾਂ ਵਾਲੀ ਵਿਖੇ ਮੁਫ਼ਤ ਕਾਨੂੰਨੀ ਸੈਮੀਨਾਰ ਲਗਾਇਆ 

Hot News
ਫਾਜ਼ਿਲਕਾ 19 ਫਰਵਰੀ-ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ), ਮਾਣਯੋਗ ਮਿਸ ਜਸਟਿਸ ਲਪਿਤਾ ਬੈਨਰਜੀ, ਪ੍ਰਬੰਧਕੀ ਜੱਜ, ਫਾਜ਼ਿਲਕਾ ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਅਗਵਾਈ ਹੇਠ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਿਤੀ 19.02.2026 ਨੂੰ ਸਰਕਾਰੀ ਹਾਈ ਸਕੂਲ, ਖਿੱਪਾਂ ਵਾਲੀ ਵਿਖੇ ਮੁਫ਼ਤ ਕਾਨੂੰਨੀ ਸੈਮੀਨਾਰ ਲਗਾਇਆ ਗਿਆ।ਇਸ ਮੌਕੇ ‘ਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸੰਬ...
ਡਾ.ਬਲਬੀਰ ਸਿੰਘ ਨੇ ਐਲ.ਐਮ.ਐਚ.ਪੀ. ਫੈਲੋਜ਼ ਨੂੰ ਪੰਜਾਬ ਦੀ ਨਸ਼ਾ ਛੁਡਾਊ ਮੁਹਿੰਮ ਵਿੱਚ ‘ਆਸ ਦੀ ਕਿਰਨ’ ਬਣਨ ਲਈ ਪ੍ਰੇਰਿਆ

ਡਾ.ਬਲਬੀਰ ਸਿੰਘ ਨੇ ਐਲ.ਐਮ.ਐਚ.ਪੀ. ਫੈਲੋਜ਼ ਨੂੰ ਪੰਜਾਬ ਦੀ ਨਸ਼ਾ ਛੁਡਾਊ ਮੁਹਿੰਮ ਵਿੱਚ ‘ਆਸ ਦੀ ਕਿਰਨ’ ਬਣਨ ਲਈ ਪ੍ਰੇਰਿਆ

Health
ਚੰਡੀਗੜ੍ਹ, 19 ਫਰਵਰੀ:-ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਭਰ ਵਿੱਚ ਮਾਨਸਿਕ ਸਿਹਤ ਅਤੇ ਨਸ਼ਾ ਛੁਡਾਊ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਅਹਿਮ ਪਹਿਲਕਦਮੀ ਤਹਿਤ ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐਲ.ਐਮ.ਐਚ.ਪੀ.) ਫੈਲੋਜ਼ ਦੇ ਪਲੇਠੇ ਬੈਚ ਨਾਲ ਮੁਲਾਕਾਤ ਕੀਤੀ, ਜੋ ਕਿ ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਰਾਹੀਂ ਨਸ਼ਿਆਂ ਨੂੰ ਰੋਕਣ ਅਤੇ ਮਾਨਸਿਕ ਤੰਦਰੁਸਤੀ ਵਧਾਉਣ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਇੱਥੇ ਕਿਸਾਨ ਭਵਨ ਵਿਖੇ ਹੋਈ ਵਿਚਾਰ ਚਰਚਾ ਦੌਰਾਨ ਡਾ. ਬਲਬੀਰ ਸਿੰਘ ਨੇ ਐਲ.ਐਮ.ਐਚ.ਪੀ. ਫੈਲੋਜ਼ ਨੂੰ ਨਸ਼ਿਆਂ ਵਿਰੁੱਧ ਪੰਜਾਬ ਦੀ ਫੈਸਲਾਕੁੰਨ ਜੰਗ ਵਿੱਚ ‘ ਲਾਈਟਹਾਊਸ ’ ਦੱਸਿਆ। ਇੱਕ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਨਸ਼ੇ ਨਾਲ ਜੂਝ ਰਿਹਾ ਵਿਅਕਤੀ ‘‘ਸਮੁੰਦਰ ਵਿੱਚ ਤੂਫਾਨ ਦੀ ਲਪੇਟ ਵਿੱਚ ਆਏ ਜਹਾਜ਼ ਵਰਗਾ ਹੁੰਦਾ ਹੈ - ਅਸ਼ਾਂਤ ਅਤੇ ਦਿਸ਼ਾਹੀਣ।’’ ਉਨ੍ਹਾਂ ਅੱਗੇ ਕਿਹਾ ਕਿ ਜਿਸ ਤਰ੍ਹਾਂ ਇੱਕ ਲਾਈਟਹਾਊਸ ਜਹਾਜ਼ਾਂ ਨੂੰ ਸੁਰੱਖਿਅਤ ਢੰਗ ਨਾਲ ਕਿਨਾਰੇ ’ਤੇ ਪਹੁੰਚਾ ਦਿੰਦਾ ਹੈ, ਉਸੇ ਤਰ੍ਹਾਂ ਐਲਐਮਐਚਪੀ &...