ਕਿਸਾਨ ਵਧ ਰਹੇ ਤਾਪਮਾਨ ਦੇ ਪ੍ਰਭਾਵ ਨੂੰ ਘਟਾਉਣ ਅਤੇ ਮੌਸਮ ਦੇ ਆਧਾਰ ‘ਤੇ ਆਪਣੀਆਂ ਫ਼ਸਲਾਂ ਦੀ ਸਿੰਚਾਈ ਕਰਨ – ਡਾ. ਭੁਪਿੰਦਰ ਸਿੰਘ
ਖਡੂਰ ਸਾਹਿਬ, 17 ਫਰਵਰੀ ( ) - ਕਣਕ ਦੀ ਬਿਜਾਈ ਤੋਂ ਲੈ ਕੇ ਕੱਟਣ ਤੱਕ ਤਾਪਮਾਨ ਦੀ ਅਹਿਮੀਅਤ ਕਣਕ ਦੀ ਪੈਦਾਵਾਰ, ਦਾਣੇ ਦੀ ਗੁਣਵੱਤਾ ਅਤੇ ਫ਼ਸਲ ਦੀ ਮਿਆਦ ‘ਤੇ ਸਿੱਧਾ ਅਸਰ ਪਾਉਂਦੀ ਹੈ। ਜ਼ਿਲ੍ਹਾ ਤਰਨ ਤਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਸਹੀ ਅਤੇ ਸਟੀਕ ਜਾਣਕਾਰੀ ਦੇਣ ਵਾਸਤੇ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿੱਚ ਜਾ ਕੇ ਪ੍ਰਸਾਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬਲਾਕ ਖਡੂਰ ਸਾਹਿਬ ਦੇ ਖੇਤੀਬਾੜੀ ਅਫਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਡਾ. ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਨੇ ਨਾਗੋਕੇ, ਕੱਲਾ, ਵੇਈਂ ਪੂਈਂ, ਖਵਾਸਪੁਰ, ਭਰੋਵਾਲ ਆਦਿ ਪਿੰਡਾਂ ਦਾ ਦੌਰਾ ਕੀਤਾ । ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਫਰਵਰੀ ਮਹੀਨੇ 'ਚ ਜ਼ਿਲ੍ਹੇ 'ਚ ਤਾਪਮਾਨ 28-30 ਡਿਗਰੀ ਦੇ ਆਸ-ਪਾਸ ਪਹੁੰਚ ਗਿਆ ਹੈ। ਇਸ ਕਾਰਨ ਕਿਸਾਨ ਕਣਕ ਦੀ ਫ਼ਸਲ ਨੂੰ ਲੈ ਕੇ ਬਹੁਤ ਚਿੰਤਤ ਦਿਖਾਈ ਦੇ ਰਹੇ ਹਨ। ਕਿਸਾਨ ਚਿੰਤਿਤ ਹਨ ਕ...








